ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਪੰਜਾਬ ਪੁਲਿਸ ਨੇ ਮੱਧ ਏਸ਼ੀਆਈ ਦੇਸ਼ ਤੋਂ ਭਗੌੜੇ ਭੁਵਨੇਸ਼ ਚੋਪੜਾ ਨੂੰ ਲਿਆਂਦਾ ਵਾਪਸ
ਚੰਡੀਗੜ੍ਹ, 12 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਰਗਰਮ ਸਹਿਯੋਗ ਨਾਲ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਭਗੌੜੇ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਮੱਧ ਏਸ਼ੀਆਈ ਦੇਸ਼ ਤੋਂ ਡਿਪੋਰਟ ਕਰਨ ਤੋਂ ਬਾਅਦ ਸਫਲਤਾਪੂਰਵਕ ਗ੍ਰਿਫਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਗਠਿਤ, ਅੰਦਰੂਨੀ ਸੁਰੱਖਿਆ ਵਿੰਗ ਅਧੀਨ ਕੰਮ ਕਰਨ ਵਾਲੇ ਨਵੇਂ ਸਥਾਪਿਤ ਓਵਰਸੀਜ਼ ਫਿਊਜਿਟਿਵ ਟ੍ਰੈਕਿੰਗ ਐਂਡ ਐਕਸਟਰਾਡੀਸ਼ਨ ਸੈੱਲ (ਓਐਫਟੀਈਸੀ) ਵੱਲੋਂ ਇਸ ਕਾਰਵਾਈ ਵਿੱਚ ਅਹਿਮ ਭੂਮਿਕਾ ਨਿਭਾਈ ਗਈ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਦੋਸ਼ੀ ਭੁਵਨੇਸ਼ ਚੋਪੜਾ ਦੀਆਂ ਅੰਤਰਰਾਸ਼ਟਰੀ ਗਤੀਵਿਧੀਆਂ ਨੂੰ ਟਰੈਕ...








