Tuesday, May 5Malwa News
Shadow

Tag: punjabi news

ਵਿਧਾਇਕ ਫਾਜਿਲਕਾ ਨਰਿੰਦਰ ਪਾਲ ਸਿੰਘ ਸਵਨਾ ਨੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆ ਨਾਲ ਮੁਆਵਜੇ ਨੂੰ ਲੈ ਕੇ ਕੀਤੀ ਮੁਲਾਕਾਤ

ਵਿਧਾਇਕ ਫਾਜਿਲਕਾ ਨਰਿੰਦਰ ਪਾਲ ਸਿੰਘ ਸਵਨਾ ਨੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆ ਨਾਲ ਮੁਆਵਜੇ ਨੂੰ ਲੈ ਕੇ ਕੀਤੀ ਮੁਲਾਕਾਤ

Local
ਫਾਜ਼ਿਲਕਾ 28 ਅਕਤੂਬਰ- ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪੰਜਾਬ ਦੇ ਮਾਲ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆ ਨਾਲ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਸਬੰਧੀ ਮੁਲਾਕਾਤ ਕੀਤੀ। ਉਨ੍ਹਾਂ ਇਸ ਮੌਕੇ ਕੱਚੀਆਂ ਜਮੀਨਾਂ ਵਾਲੇ ਕਿਸਾਨਾਂ ਦੇ ਹੋਏ ਨੁਕਸਾਨ ਬਾਰੇ ਵੀ ਜਾਣੂੰ ਕਰਵਾਇਆ। ਮੁਲਾਕਾਤ ਦੌਰਾਨ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਦੇ ਨੁਕਸਾਨ ਤੋਂ ਇਕ ਮਹੀਨੇ ਦੇ ਅੰਦਰ-ਅੰਦਰ ਮੁਆਵਜਾ ਵੰਡ ਕਰਨ *ਤੇ ਧੰਨਵਾਦ ਪ੍ਰਗਟ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨ ਦੀਆਂ ਫਸਲਾਂ ਦੇ ਖਰਾਬੇ, ਪਸ਼ੂ ਪਾਲਕਾਂ ਦੇ ਪਸ਼ੂਆਂ ਅਤੇ ਮਕਾਨਾਂ ਦੇ ਹੋਏ ਨੁਕਸਾਨ ਦੀ ਹਰੇਕ ਤਰ੍ਹਾਂ ਨਾਲ ਇੰਨੀ ਛੇਤੀ ਭਰਪਾਈ ਕਰਨ ਦਾ ਇਤਿਹਾਸਕ ਕਦਮ ਚੁੱਕਿਆ ਹੈ ਜਿਸ ਨਾਲ ਹੜ੍ਹ ਪੀੜਤਾਂ ਨੂੰ ਕਾਫੀ ਰਾਹਤ ਮਿਲੀ ਹੈ। ਵਿਧਾਇਕ ਸ੍ਰੀ ਸਵਨਾ ਨੇ ਮਾਲ ਮੰਤਰੀ ਅਗੇ ਸਰਹੱਦੀ ਪਿੰਡਾਂ ਦੀਆਂ ਕਚੀਆਂ ਜਮੀਨਾਂ ਵਾਲੇ ਲੋਕਾਂ ਦੀ ਮੰ...
ਸਰਦਾਰ@150 – ਏਕਤਾ ਮਾਰਚ’ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਸਰਦਾਰ@150 – ਏਕਤਾ ਮਾਰਚ’ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

Local
ਮਾਲੇਰਕੋਟਲਾ, 28 ਅਕਤੂਬਰ –                         ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਜਾਣਕਾਰੀ ਦਿੱਤੀ ਕਿ ਭਾਰਤ ਸਰਕਾਰ ਦੇ ਯੁਵਕ ਸੇਵਾਵਾਂ ਤੇ ਖੇਡ ਮੰਤਰਾਲੇ ਵੱਲੋਂ ਸਰਦਾਰ ਵੱਲਭਭਾਈ ਪਟੇਲ ਦੇ 150ਵੇਂ ਜਨਮ ਦਿਵਸ ਮੌਕੇ 01 ਨਵੰਬਰ ਨੂੰ ਜ਼ਿਲ੍ਹੇ ਵਿੱਚ ‘ਸਰਦਾਰ@150 – ਏਕਤਾ ਮਾਰਚ’ ਆਯੋਜਿਤ ਕੀਤਾ ਜਾਵੇਗਾ।                        ਉਨ੍ਹਾਂ ਕਿਹਾ ਕਿ 560 ਤੋਂ ਵੱਧ ਰਿਆਸਤਾਂ ਨੂੰ ਇੱਕ ਰਾਸ਼ਟਰ ਵਿੱਚ ਜੋੜਨ ਵਿੱਚ ਸਰਦਾਰ ਪਟੇਲ ਦਾ ਯੋਗਦਾਨ ਦੇਸ਼ ਦੇ ਇਤਿਹਾਸ ਦਾ ਪ੍ਰੇਰਣਾਦਾਇਕ ਅਧਿਆਇ ਹੈ। ਇਸ ਮਾਰਚ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਏਕਤਾ, ਦੇਸ਼ ਭਗਤੀ ਅਤੇ ਰਾਸ਼ਟਰ ਨਿਰਮਾਣ ਦੀਆਂ ਮੁੱਲਾਂ ਨਾਲ ਜੋੜਨਾ ਹੈ। ਇਸ ਸਬੰਧੀ ਰਚਨਾਤਮਕ ਮੁਕਾਬਲੇ, ਜਾਗਰੂਕਤਾ ਪ੍ਰੋਗਰਾਮ ਅਤੇ ਪ੍ਰਦਰਸ਼ਨੀਆਂ ਵੀ ਕਰਵਾਈਆਂ ਜਾਣਗੀਆਂ।      &nbs...
ਸਿੰਗਲ ਯੂਜ਼ ਪਲਾਸਟਿਕ ਤੇ ਕੂੜਾ ਲਿਟਰਿੰਗ ਕਰਨ ਵਾਲਿਆ ਖਿਲਾਫ਼ ਨਗਰ ਨਿਗਮ ਨੇ ਕੀਤੀ ਸਖ਼ਤ ਕਾਰਵਾਈ

ਸਿੰਗਲ ਯੂਜ਼ ਪਲਾਸਟਿਕ ਤੇ ਕੂੜਾ ਲਿਟਰਿੰਗ ਕਰਨ ਵਾਲਿਆ ਖਿਲਾਫ਼ ਨਗਰ ਨਿਗਮ ਨੇ ਕੀਤੀ ਸਖ਼ਤ ਕਾਰਵਾਈ

Local
ਹੁਸ਼ਿਆਰਪੁਰ, 28 ਅਕਤੂਬਰ : ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੰਗਲ-ਯੂਜ਼ ਪਲਾਸਟਿਕ ਦੀ ਵਰਤੋਂ ਅਤੇ ਵਿਕਰੀ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ, ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਇਸ ਤਹਿਤ ਨਿਗਮ ਦੇ ਸੈਨੇਟਰੀ ਇੰਸਪੈਕਟਰ ਸੰਜੀਵ ਕੁਮਾਰ ਨਾਹਰ ਨੇ ਆਪਣੀ ਪੈਟਰੋਲਿੰਗ ਟੀਮ ਨਾਲ ਸਵੇਰੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਅਤੇ ਮੁੱਖ ਖੇਤਰਾਂ ਵਿੱਚ ਸਿੰਗਲ ਯੂਜ਼ ਪਲਾਸਟਿਕ ਦੀ ਵਿਕਰੀ, ਵਰਤੋਂ ਅਤੇ ਕੂੜਾ ਸੁੱਟਣ ਵਿਰੁੱਧ ਚੈਕਿੰਗ ਕੀਤੀ। ਇਸ ਦੌਰਾਨ ਕਾਰਵਾਈ ਕਰਦੇ ਹੋਏ ਅਧਿਕਾਰੀ ਨੇ ਸ਼ਹਿਰ ਵਿੱਚ ਕੂੜਾ ਸੁੱਟਣ ਲਈ 2 ਚਲਾਨ ਅਤੇ ਸਿੰਗਲ ਯੂਜ਼ ਪਲਾਸਟਿਕ ਨਾਲ ਸਬੰਧਤ 4 ਚਲਾਨ (ਕੁੱਲ 6 ਚਲਾਨ) ਜਾਰੀ ਕੀਤੇ ਅਤੇ ਸਿੰਗਲ ਯੂਜ਼ ਪਲਾਸਟਿਕ ਦੀਆਂ ਚੀਜ਼ਾਂ ਨੂੰ ਮੌਕੇ 'ਤੇ ਜ਼ਬਤ ਕਰ ਲਿਆ ਗਿਆ।ਇਸ ਦੇ ਨਾਲ ਹੀ ਕਮਿਸ਼ਨਰ ਨਗਰ ਨਿਗਮ ਵੱਲੋਂ ਸਾਰੇ ਨਾਗਰਿਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਹੁਸ਼ਿਆਰਪੁਰ ਸ਼ਹਿਰ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕੇ...
ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੈਲ ਨਾਲ ਜੁੜਿਆ ਕਾਰਕੁਨ ਫਿਰੋਜ਼ਪੁਰ ਤੋਂ 5 ਕਿਲੋ ਹੈਰੋਇਨ ਸਮੇਤ ਕਾਬੂ

ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੈਲ ਨਾਲ ਜੁੜਿਆ ਕਾਰਕੁਨ ਫਿਰੋਜ਼ਪੁਰ ਤੋਂ 5 ਕਿਲੋ ਹੈਰੋਇਨ ਸਮੇਤ ਕਾਬੂ

Breaking News
ਚੰਡੀਗੜ੍ਹ/ਫਿਰੋਜ਼ਪੁਰ, 28 ਅਕਤੂਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਇੱਕ ਕਾਰਕੁਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਰਾ ਵਾਸੀ ਪਿੰਡ ਹਬੀਬ, ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ 5 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਸਦਾ ਹੀਰੋ ਸਪਲੈਂਡਰ ਪਲੱਸ ਮੋਟਰਸਾਈਕਲ (ਪੀਬੀ-05-ਏਯੂ-0504) , ਜਿਸ 'ਤੇ ਉਹ ਸਵਾਰ ਸੀ, ਨੂੰ ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਖੇਪ ਪਾਕਿਸਤਾਨ ਅਧਾਰਤ ਤਸਕਰਾਂ ਦੁਆਰਾ ਸਰਹੱਦ ਪਾਰੋਂ ਭੇਜੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੈਟਰਨਰੀ ਵਿਦਿਆਰਥੀ ਯੂਨੀਅਨ ਨੂੰ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੈਟਰਨਰੀ ਵਿਦਿਆਰਥੀ ਯੂਨੀਅਨ ਨੂੰ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

Breaking News
ਚੰਡੀਗੜ੍ਹ, 28 ਅਕਤੂਬਰ- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵੈਟਰਨਰੀ ਸਟੂਡੈਂਟਸ ਯੂਨੀਅਨ, ਲੁਧਿਆਣਾ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਪੂਰਾ ਕਰ ਦਿੱਤਾ ਜਾਵੇਗਾ। ਇਹ ਭਰੋਸਾ ਵਿੱਤ ਮੰਤਰੀ ਦੇ ਦਫ਼ਤਰ ਵਿਖੇ ਹੋਈ ਇੱਕ ਮੀਟਿੰਗ ਦੌਰਾਨ ਯੂਨੀਅਨ ਵੱਲੋਂ ਆਪਣੇ ਮਸਲੇ ਅਤੇ ਮੰਗਾਂ ਪੇਸ਼ ਕਰਨ ਮੌਕੇ ਦਿੱਤਾ ਗਿਆ। ਇਸ ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ, ਖੇਡਾਂ ਅਤੇ ਯੁਵਕ ਸੇਵਾਵਾਂ, ਸਰਵਜੀਤ ਸਿੰਘ, ਪ੍ਰਮੁੱਖ ਸਕੱਤਰ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ, ਰਾਹੁਲ ਭੰਡਾਰੀ, ਵਿਸ਼ੇਸ਼ ਸਕੱਤਰ ਵਿੱਤ, ਸ਼ੌਕਤ ਅਹਿਮਦ ਪਰੇ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਈਸਿੰਜ ਯੂਨੀਵਰਸਿਟੀ ਦੇ ਉਪ ਕੁਲਪਤੀ, ਡਾ. ਜਤਿੰਦਰ ਪਾਲ ਸਿੰਘ ਗਿੱਲ ਨੇ ਸ਼ਿਰਕਤ ਕਰਦਿਆਂ ਵੈਟਰਨਰੀ ਵਿਦਿਆਰਥੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਵਿਸਥਾਰ ਵਿੱਚ ਵਿਚਾਰ ਚਰਚਾ ਕੀਤੀ। ਵੈਟਰਨਰੀ ਸਟੂਡੈਂਟਸ ਯੂਨੀਅਨ ਦੇ ਪ੍ਰਧਾਨ ਡਾ. ਅਵਨੀਤ ਜੱਸਲ, ਉਪ ਪ੍ਰਧਾਨ ਡਾ. ਕਮਲਪ੍ਰੀਤ ਸਿੰਘ, ਅਤੇ ਕੋਰ ਕਮੇਟੀ ਮੈਂਬਰਾਂ ਡਾ. ਸੁਨੀਲ ਮੋਮੀ ਤੇ ...
ਅੰਤਰ ਰਾਸ਼ਟਰੀ ਕਬੱਡੀ ਸੈਮੀਨਾਰ ਫਰਵਰੀ 2026 ਨੂੰ ਪੰਜਾਬ ਵਿਚ ਹੋਵੇਗਾ

ਅੰਤਰ ਰਾਸ਼ਟਰੀ ਕਬੱਡੀ ਸੈਮੀਨਾਰ ਫਰਵਰੀ 2026 ਨੂੰ ਪੰਜਾਬ ਵਿਚ ਹੋਵੇਗਾ

Global News
ਬਰੈਂਪਟਨ, 28 ਅਕਤੂਬਰ : ਜਗਤ ਪੰਜਾਬੀ ਸਭਾ ਵਲੋਂ ਅੰਤਰ ਰਾਸ਼ਟਰੀ ਕਬੱਡੀ ਸੈਮੀਨਾਰ ਫਰਵਰੀ 2026 ਨੂੰ ਪੰਜਾਬ ਵਿਚ ਕਰਵਾਇਆ ਜਾਵੇਗਾ I ਇਸ ਸੈਮੀਨਾਰ ਦਾ ਵਿਸ਼ਾ ਹੈ ਕਬੱਡੀ ਦਾ ਇਤਿਹਾਸ Iਉਪ ਵਿਸ਼ੇ : 1) ਕਬੱਡੀ ਖਿਡਾਰੀ , 2) ਕਬੱਡੀ ਦੇ ਪ੍ਰਮੋਟਰ , 3) ਪੰਜਾਬ ਦੇ ਪਾਕਿਸਤਾਨ ਨਾਲ 1957 ਤੋਂ ਪਹਿਲਾ ਹੋਏ ਕਬੱਡੀ ਮੈਚ, 4) 1973 ਅਤੇ 1974 ਵਾਲੇ ਇੰਗਲੈਂਡ ਦੀ ਟੀਮ ਨਾਲ ਹੋਏ ਮੈਚਾਂ ਬਾਰੇ Iਲੇਖਕਾਂ ਨੂੰ ਬੇਨਤੀ ਹੈ ਕਿ ਉਹ ਉਪਰੋਕਤ ਕਿਸੇ ਵੀ ਵਿਸ਼ੇ ਤੇ ਆਪਣੇ ਖੋਜ ਪੱਤਰ 15 ਜਨਵਰੀ 2026 ਤੋਂ ਪਹਿਲਾ ਈ-ਮੇਲ jagatpunjabisabha@gmail.com ਤੇ ਭੇਜ ਦੇਣ I ਚੋਣਵੇ ਖੋਜ ਪੱਤਰ ਛਾਪੇ ਵੀ ਜਾਣਗੇ I ਉਘੇ ਕਬੱਡੀ ਖਿਡਾਰੀਆਂ ਤੇ ਪ੍ਰੋਮੋਟਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ I ਕਈ ਖਿਡਾਰੀਆਂ ਅਤੇ ਪ੍ਰੋਮੋਟਰਾਂ ਨਾਲ ਸੰਪਰਕ ਕੀਤਾ ਹੈ I ਓਹਨਾ ਵਲੋਂ ਹਾਂ ਪੱਖੀ ਹੁੰਗਾਰਾ ਮਿਲਿਆ ਹੈ I ਬੇਨਤੀ ਹੈ ਕਿ ਖਿਡਾਰੀ ਤੇ ਪ੍ਰੋਮੋਟਰ ਆਪਣੀ ਸਹਿਮਤੀ ਦੇ ਦੇਣ ਤਾ ਕਿ ਸਨਮਾਨ ਦੇ ਸਹੀ ਇੰਤਜ਼ਾਮ ਹੋ ਸੱਕਣ I ਹੋਰ ਜਾਣਕਾਰੀ ਲਈ ਸਰਦੂਲ ਸਿੰਘ ਥਿਆੜਾ, ਪ੍ਰਧਾਨ ਨਾਲ 905 330 2237 ਅਤੇ ਅਜੈਬ ਸਿੰਘ ਚੱਠਾ ਨਾਲ 647 403 1299 ਰਾਹ...
ਮਾਨ ਸਰਕਾਰ ਨੇ ਵਧਾਇਆ ‘ਆਮ ਆਦਮੀ ਕਲੀਨਿਕ’ ਦਾ ਦਾਇਰਾ, ਹੁਣ ਜੇਲ੍ਹਾਂ ਵਿੱਚ ਵੀ ਮਿਲੇਗੀ ਮੁਫ਼ਤ ਦਵਾਈ-ਟੈਸਟ ਦੀ ਸਹੂਲਤ

ਮਾਨ ਸਰਕਾਰ ਨੇ ਵਧਾਇਆ ‘ਆਮ ਆਦਮੀ ਕਲੀਨਿਕ’ ਦਾ ਦਾਇਰਾ, ਹੁਣ ਜੇਲ੍ਹਾਂ ਵਿੱਚ ਵੀ ਮਿਲੇਗੀ ਮੁਫ਼ਤ ਦਵਾਈ-ਟੈਸਟ ਦੀ ਸਹੂਲਤ

Hot News
ਚੰਡੀਗੜ੍ਹ, 28 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ 'ਆਮ ਆਦਮੀ ਕਲੀਨਿਕ' (AACs) ਯੋਜਨਾ ਨੇ ਸੂਬੇ ਦੀ ਸਿਹਤ ਪ੍ਰਣਾਲੀ ਵਿੱਚ ਇੱਕ ਨਵੀਂ ਕ੍ਰਾਂਤੀ ਲਿਆ ਦਿੱਤੀ ਹੈ, ਅਤੇ ਹੁਣ ਇਹ ਇਤਿਹਾਸਕ ਪਹਿਲ ਜੇਲ੍ਹਾਂ ਦੀਆਂ ਉੱਚੀਆਂ ਕੰਧਾਂ ਤੋਂ ਪਾਰ ਵੀ ਪਹੁੰਚਣ ਵਾਲੀ ਹੈ। ਸਿਹਤ ਸੇਵਾਵਾਂ ਦੇ ਖੇਤਰ ਵਿੱਚ 4.20 ਕਰੋੜ ਤੋਂ ਵੱਧ ਮਰੀਜ਼ਾਂ ਦੇ ਸਫਲ ਇਲਾਜ ਅਤੇ ਰੋਜ਼ਾਨਾ 73,000 ਲੋਕਾਂ ਨੂੰ ਮੁਫ਼ਤ ਸੇਵਾ ਪ੍ਰਦਾਨ ਕਰਕੇ, ਮਾਨ ਸਰਕਾਰ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਨੀਅਤ ਅਤੇ ਨੀਤੀ, ਆਮ ਲੋਕਾਂ ਦੀ ਭਲਾਈ ਲਈ ਸਮਰਪਿਤ ਹੈ। ਮਾਨ ਸਰਕਾਰ ਦਾ ਇਹ ਫ਼ੈਸਲਾਕੁਨ ਕਦਮ ਹੁਣ ਸੂਬੇ ਦੀਆਂ ਸਾਰੀਆਂ 10 ਕੇਂਦਰੀ ਜੇਲ੍ਹਾਂ ਵਿੱਚ 'ਆਮ ਆਦਮੀ ਕਲੀਨਿਕ' ਸਥਾਪਤ ਕਰਨ ਦੀ ਦਿਸ਼ਾ ਵਿੱਚ ਵੱਧ ਰਿਹਾ ਹੈ। ਇਹ ਪਹਿਲ ਸਿਰਫ਼ ਸਿਹਤ ਸੁਧਾਰ ਦਾ ਕਦਮ ਨਹੀਂ ਹੈ, ਸਗੋਂ 'ਸੇਵਕ' ਸਰਕਾਰ ਦੇ ਉਸ ਫਲਸਫੇ ਦਾ ਪ੍ਰਤੀਕ ਹੈ, ਜਿੱਥੇ ਹਰ ਨਾਗਰਿਕ, ਭਾਵੇਂ ਉਹ ਸਮਾਜ ਦਾ ਹੋਵੇ ਜਾਂ ਜੇਲ੍ਹ ਦੇ ਅੰਦਰ, ਮੁਫ਼ਤ ਅਤੇ ਮਿਆਰੀ ਸਿਹਤ ਸੇਵਾ ਦਾ ਹੱਕਦਾਰ ਹੈ। ਜੇਲ੍ਹਾਂ ਵਿੱਚ AACs ਸਥਾਪਤ ਕਰਨ ਦਾ ਇਹ ਪ੍ਰਸਤਾ...
ਕੇਂਦਰ ਦੀ ਤਾਨਾਸ਼ਾਹੀ! BJP ਕਰ ਰਹੀ ਪੰਜਾਬ ਦੇ ਗੌਰਵਸ਼ਾਲੀ ਇਤਿਹਾਸ ਨੂੰ ਦਬਾਉਣ ਦੀ ਕੋਸ਼ਿਸ਼: ਮਲਵਿੰਦਰ ਸਿੰਘ ਕੰਗ

ਕੇਂਦਰ ਦੀ ਤਾਨਾਸ਼ਾਹੀ! BJP ਕਰ ਰਹੀ ਪੰਜਾਬ ਦੇ ਗੌਰਵਸ਼ਾਲੀ ਇਤਿਹਾਸ ਨੂੰ ਦਬਾਉਣ ਦੀ ਕੋਸ਼ਿਸ਼: ਮਲਵਿੰਦਰ ਸਿੰਘ ਕੰਗ

Hot News
ਚੰਡੀਗੜ੍ਹ, 28 ਅਕਤੂਬਰ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸੈਮੀਨਾਰ ਦੀ ਇਜਾਜ਼ਤ ਰੱਦ ਕੀਤੇ ਜਾਣ 'ਤੇ ਆਮ ਆਦਮੀ ਪਾਰਟੀ (AAP) ਨੇ ਕੇਂਦਰ ਦੀ ਬੀਜੇਪੀ ਸਰਕਾਰ 'ਤੇ ਸਿੱਧਾ ਅਤੇ ਤਿੱਖਾ ਹਮਲਾ ਬੋਲਿਆ ਹੈ। ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ 'ਆਪ' ਦੇ ਸੂਬਾ ਜਨਰਲ ਸਕੱਤਰ ਮਲਵਿੰਦਰ ਸਿੰਘ ਕੰਗ ਨੇ ਇਸ ਨੂੰ "ਬੇਹੱਦ ਮੰਦਭਾਗਾ" ਅਤੇ "ਦੁੱਖਦਾਈ" ਕਰਾਰ ਦਿੰਦਿਆਂ ਕਿਹਾ ਕਿ ਬੀਜੇਪੀ ਪੰਜਾਬ ਦੇ ਇਤਿਹਾਸ ਅਤੇ ਵਿਰਾਸਤ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਸੰਸਦ ਮੈਂਬਰ ਕੰਗ ਨੇ ਸਾਫ਼ ਤੌਰ 'ਤੇ ਦੋਸ਼ ਲਾਇਆ ਹੈ ਕਿ ਇਹ ਫੈਸਲਾ ਸੰਸਥਾ ਪ੍ਰਸ਼ਾਸਨ ਵੱਲੋਂ ਦਿੱਲੀ ਵਿੱਚ ਬੈਠੇ ਆਪਣੇ "ਆਕਾਵਾਂ" (ਕੇਂਦਰ ਸਰਕਾਰ) ਦੇ ਰਾਜਨੀਤਿਕ ਦਬਾਅ ਹੇਠ ਲਿਆ ਗਿਆ ਹੈ। ਉਨ੍ਹਾਂ ਨੇ ਚੁਣੌਤੀ ਦਿੰਦਿਆਂ ਪੁੱਛਿਆ ਕਿ ਗੁਰੂ ਸਾਹਿਬ ਦੀ ਸ਼ਹਾਦਤ ਅਤੇ ਬਲੀਦਾਨ 'ਤੇ ਚਰਚਾ ਤੋਂ ਡਰ ਕਿਉਂ ਲੱਗਦਾ ਹੈ? ਪੰਜਾਬ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਅਤੇ ਦੋ ਵਾਰ ਵਿਦਿਆਰਥੀ ਪ੍ਰੀਸ਼ਦ ਦੇ ਪ੍ਰਧਾਨ ਰਹਿ ਚੁੱਕੇ ਸੰਸਦ ਮੈਂਬਰ ਕੰਗ ਨੇ ਇੱਕ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਗੁਰੂ ਤੇ...
ਪੰਜਾਬ ਸਰਕਾਰ ਦੀ ‘ਇਨਵੈਸਟ ਪੰਜਾਬ’ ਪਹਿਲ ਦਾ ਕਮਾਲ! ਜਾਪਾਨ ਵੀ ਹੋਇਆ ਮੁਰੀਦ, ਜਾਪਾਨੀ ਪ੍ਰਤੀਨਿਧ ਮੰਡਲ ਨੇ ਰਾਜ ਵਿੱਚ ਵੱਡੇ ਨਿਵੇਸ਼ ਦੀ ਜਤਾਈ ਇੱਛਾ

ਪੰਜਾਬ ਸਰਕਾਰ ਦੀ ‘ਇਨਵੈਸਟ ਪੰਜਾਬ’ ਪਹਿਲ ਦਾ ਕਮਾਲ! ਜਾਪਾਨ ਵੀ ਹੋਇਆ ਮੁਰੀਦ, ਜਾਪਾਨੀ ਪ੍ਰਤੀਨਿਧ ਮੰਡਲ ਨੇ ਰਾਜ ਵਿੱਚ ਵੱਡੇ ਨਿਵੇਸ਼ ਦੀ ਜਤਾਈ ਇੱਛਾ

Punjab Development
ਚੰਡੀਗੜ੍ਹ, 27 ਅਕਤੂਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪ੍ਰਗਤੀਸ਼ੀਲ ਅਤੇ ਨਿਵੇਸ਼ਕ-ਪੱਖੀ ਨੀਤੀਆਂ ਦਾ ਅਸਰ ਹੁਣ ਜ਼ਮੀਨ 'ਤੇ ਦਿਖਾਈ ਦੇਣ ਲੱਗਾ ਹੈ। ਇਸੇ ਕੜੀ ਵਿੱਚ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨਾਲ ਅੱਜ ਇੱਕ ਉੱਚ-ਪੱਧਰੀ ਜਪਾਨੀ ਵਫ਼ਦ ਨੇ ਮੁਲਾਕਾਤ ਕੀਤੀ ਅਤੇ ਸੂਬੇ ਵਿੱਚ ਵੱਡੇ ਪੱਧਰ 'ਤੇ ਨਿਵੇਸ਼ ਕਰਨ ਦੀ ਡੂੰਘੀ ਇੱਛਾ ਪ੍ਰਗਟਾਈ। ਇਹ ਮੁਲਾਕਾਤ ਪੰਜਾਬ ਦੇ ਸਨਅਤੀ ਵਿਕਾਸ ਅਤੇ ਆਰਥਿਕ ਖੁਸ਼ਹਾਲੀ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਜਪਾਨ ਦੀ ਮੋਹਰੀ ਕੰਪਨੀ ਫਿੱਟ ਫਾਊਂਡਰ ਕੰਪਨੀ ਲਿਮਟਿਡ ਦੇ ਸੀ.ਈ.ਓ. ਸ਼ਿਨਤਾਰੋ ਹਾਚੀਗਾ ਅਤੇ ਸੀ.ਓ.ਓ. ਤਾਕਾਮਾਸਾ ਸੁਜੀ ਨੇ ਸਪੀਕਰ ਸੰਧਵਾਂ ਕੋਲ ਪੰਜਾਬ ਦੇ ਵਿਕਾਸ ਵਿੱਚ ਭਾਈਵਾਲ ਬਣਨ ਦੀ ਮਨਸ਼ਾ ਜ਼ਾਹਰ ਕੀਤੀ। ਸਪੀਕਰ ਸੰਧਵਾਂ ਨੇ ਇਸ ਮੌਕੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਪੰਜਾਬ, ਜੋ ਇਤਿਹਾਸਕ ਤੌਰ 'ਤੇ ਇੱਕ ਖੇਤੀ ਪ੍ਰਧਾਨ ਸੂਬਾ ਰਿਹਾ ਹੈ, ਹੁਣ ਤੇਜ਼ੀ ਨਾਲ ਉਦਯੋਗਿਕ ਖੇਤਰ ਲਈ ਇੱਕ ਉੱਭਰਦੇ ਹੋਏ ਕੇਂਦਰ ਵਜੋਂ ਆਪਣੀ ਪਛਾਣ ਬਣਾ ਰਿਹਾ ਹੈ। ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀਆਂ...
ਪਰਾਲੀ ਸਾੜਨ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਦਾ ਰੂਪ ਅਖਤਿਆਰ , ਡਿਪਟੀ ਕਮਿਸ਼ਨਰ ਨੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਆਦੇਸ਼

ਪਰਾਲੀ ਸਾੜਨ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਦਾ ਰੂਪ ਅਖਤਿਆਰ , ਡਿਪਟੀ ਕਮਿਸ਼ਨਰ ਨੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਆਦੇਸ਼

Local
ਮਾਲੇਰਕੋਟਲਾ, 27 ਅਕਤੂਬਰ –                 ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ੀਰੋ ਟੋਲਰੈਂਸ ਨੀਤੀ ਅਪਣਾਉਂਦੇ ਹੋਏ ਕੜੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਐਸ.ਐਸ.ਪੀ ਗਗਨ ਅਜੀਤ ਸਿੰਘ ਵੱਲੋਂ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਗਈ ਵਿਸ਼ੇਸ਼ ਮੀਟਿੰਗ ਦੌਰਾਨ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਸਾਰੇ ਅਧਿਕਾਰੀ ਮੈਦਾਨੀ ਪੱਧਰ ’ਤੇ ਵੱਧ ਸਮਾਂ ਬਿਤਾਉਣ ਅਤੇ ਨਾਜ਼ੁਕ ਖੇਤਰਾਂ ਵਿੱਚ ਸਾਂਝੇ ਤੌਰ ’ਤੇ ਗਸ਼ਤ ਕਰਦੇ ਰਹਿਣ।               ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਿਸ ਵਿਭਾਗਾਂ ਵੱਲੋਂ ਕੀਤੀ ਜਾਣ ਵਾਲੀ ਸਾਂਝੀ ਗਸ਼ਤ ਨਾਲ ਲੋਕਾਂ ਵਿੱਚ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਹੋਵੇਗੀ ਅਤੇ ਕਿਸਾਨਾਂ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ&nbs...