ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੈਟਰਨਰੀ ਵਿਦਿਆਰਥੀ ਯੂਨੀਅਨ ਨੂੰ ਮੰਗਾਂ ‘ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ
ਚੰਡੀਗੜ੍ਹ, 28 ਅਕਤੂਬਰ- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵੈਟਰਨਰੀ ਸਟੂਡੈਂਟਸ ਯੂਨੀਅਨ, ਲੁਧਿਆਣਾ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਪੂਰਾ ਕਰ ਦਿੱਤਾ ਜਾਵੇਗਾ। ਇਹ ਭਰੋਸਾ ਵਿੱਤ ਮੰਤਰੀ ਦੇ ਦਫ਼ਤਰ ਵਿਖੇ ਹੋਈ ਇੱਕ ਮੀਟਿੰਗ ਦੌਰਾਨ ਯੂਨੀਅਨ ਵੱਲੋਂ ਆਪਣੇ ਮਸਲੇ ਅਤੇ ਮੰਗਾਂ ਪੇਸ਼ ਕਰਨ ਮੌਕੇ ਦਿੱਤਾ ਗਿਆ।
ਇਸ ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ, ਖੇਡਾਂ ਅਤੇ ਯੁਵਕ ਸੇਵਾਵਾਂ, ਸਰਵਜੀਤ ਸਿੰਘ, ਪ੍ਰਮੁੱਖ ਸਕੱਤਰ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ, ਰਾਹੁਲ ਭੰਡਾਰੀ, ਵਿਸ਼ੇਸ਼ ਸਕੱਤਰ ਵਿੱਤ, ਸ਼ੌਕਤ ਅਹਿਮਦ ਪਰੇ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਈਸਿੰਜ ਯੂਨੀਵਰਸਿਟੀ ਦੇ ਉਪ ਕੁਲਪਤੀ, ਡਾ. ਜਤਿੰਦਰ ਪਾਲ ਸਿੰਘ ਗਿੱਲ ਨੇ ਸ਼ਿਰਕਤ ਕਰਦਿਆਂ ਵੈਟਰਨਰੀ ਵਿਦਿਆਰਥੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਵਿਸਥਾਰ ਵਿੱਚ ਵਿਚਾਰ ਚਰਚਾ ਕੀਤੀ।
ਵੈਟਰਨਰੀ ਸਟੂਡੈਂਟਸ ਯੂਨੀਅਨ ਦੇ ਪ੍ਰਧਾਨ ਡਾ. ਅਵਨੀਤ ਜੱਸਲ, ਉਪ ਪ੍ਰਧਾਨ ਡਾ. ਕਮਲਪ੍ਰੀਤ ਸਿੰਘ, ਅਤੇ ਕੋਰ ਕਮੇਟੀ ਮੈਂਬਰਾਂ ਡਾ. ਸੁਨੀਲ ਮੋਮੀ ਤੇ ...








