6.5 ਕਰੋੜ ਨਾਲ ਬਦਲੇਗੀ ਹੁਸ਼ਿਆਰਪੁਰ ਦੇ ਪਿੰਡਾਂ ਦੀ ਨੁਹਾਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 25 ਅਕਤੂਬਰ :- ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਸ਼ਹਿਰੀ ਖੇਤਰ ਦੇ ਨਾਲ-ਨਾਲ ਪਿੰਡਾਂ ਵਿਚ ਵੀ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿਚ 6.5 ਕਰੋੜ ਰੁਪਏ ਦੀ ਲਾਗਤ ਨਾਲ 38 ਕਿਲੋਮੀਟਰ ਲੰਬੀਆਂ 23 ਸੜਕਾਂ ਦਾ ਨਿਰਮਾਣ ਕਾਰਜ ਕੀਤਾ ਜਾ ਰਿਹਾ ਹੈ, ਜਿਸ ਨਾਲ ਵਿਧਾਨ ਸਭਾ ਹਲਕੇ ਦੇ ਗ੍ਰਾਮੀਣ ਕਨੈਕਟਿਵਿਟੀ ਵਿਚ ਵੱਡਾ ਸੁਧਾਰ ਆਵੇਗਾ।ਵਿਧਾਇਕ ਜਿੰਪਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਕਰੀਬ ਸਾਰੇ ਪਿੰਡਾਂ ਦੀਆਂ ਸੜਕਾਂ ਨੂੰ ਕਵਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਸੜਕਾਂ ਸਾਲ 2015-16 ਤੋਂ ਪੈਂਡਿੰਗ ਸਨ, ਜਿਸ ’ਤੇ ਇਸ ਦੌਰਾਨ ਦੋ ਸਰਕਾਰਾਂ ਬਦਲ ਜਾਣ ਦੇ ਬਾਵਜੂਦ ਕਿਸੇ ਨੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਲੋਕਾਂ ਦੀ ਹਰ ਸਮੱਸਿਆ ਦਾ ਧਿਆਨ ਰੱਖ ਕੇ ਉਨ੍ਹਾਂ ਦਾ ਹੱਲ ਪਹਿਲ ਦੇ...








