ਗੈਂਗਸਟਰਾਂ ‘ਤੇ ਵਾਰ ਦਾ 66ਵਾਂ ਦਿਨ: ਪੰਜਾਬ ਪੁਲਿਸ ਵੱਲੋਂ 531 ਥਾਵਾਂ ‘ਤੇ ਛਾਪੇਮਾਰੀ; 167 ਗ੍ਰਿਫ਼ਤਾਰ
ਚੰਡੀਗੜ੍ਹ, 27 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 66ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 531 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
66ਵੇਂ ਦਿਨ, ਪੁਲਿਸ ਟੀਮਾਂ ਨੇ 167 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 17,172 ਹੋ ਗਈ ਹੈ।
ਇਸ ਤੋਂ ਇਲਾਵਾ 62 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 353 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ...








