Sunday, November 9Malwa News
Shadow

Tag: punjabi news

ਜਨਵਰੀ 2025 ਤੋਂ ਹੁਣ ਤੱਕ 2408 ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦਾ ਕੀਤਾ ਦੌਰਾ: ਸ. ਕੁਲਤਾਰ ਸਿੰਘ ਸੰਧਵਾਂ

ਜਨਵਰੀ 2025 ਤੋਂ ਹੁਣ ਤੱਕ 2408 ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦਾ ਕੀਤਾ ਦੌਰਾ: ਸ. ਕੁਲਤਾਰ ਸਿੰਘ ਸੰਧਵਾਂ

Breaking News
ਚੰਡੀਗੜ੍ਹ 18 ਅਕਤੂਬਰ 2025:- ਸੂਬੇ ਦੇ ਵਿਦਿਆਰਥੀਆਂ ਨੂੰ ਵਿਧਾਨ ਸਭਾ ਦੇ ਕੰਮਕਾਜ ਨਾਲ ਸਬੰਧਤ ਵਿਵਹਾਰਕ ਜਾਣਕਾਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖਣ ਲਈ ਦੌਰਾ ਕਰਨ ਦਾ ਸੱਦਾ ਦਿੱਤਾ। ਸ. ਸੰਧਵਾਂ ਨੇ ਦੱਸਿਆ ਕਿ 1 ਜਨਵਰੀ 2025 ਤੋਂ ਹੁਣ ਤੱਕ ਵਿਧਾਨ ਸਭਾ ਦੀ ਅਸਲ ਕਾਰਵਾਈ ਦੇਖਣ ਲਈ ਸੈਸ਼ਨ ਦੌਰਾਨ 1237 ਵਿਦਿਆਰਥੀਆਂ ਨੇ ਅਤੇ ਗੈਰ-ਸੈਸ਼ਨ ਦਿਨਾਂ ਦੌਰਾਨ 1171 ਵਿਦਿਆਰਥੀਆਂ ਨੇ ਦੌਰਾ ਕੀਤਾ। ਸਪੀਕਰ ਨੇ ਵਿਦਿਆਰਥੀਆਂ ਨਾਲ ਨਿੱਜੀ ਤੌਰ 'ਤੇ ਮੁਲਾਕਾਤ ਕੀਤੀ ਅਤੇ ਕਿਹਾ ਕਿ ਉਨ੍ਹਾਂ ਲਈ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਵਿਦਿਆਰਥੀਆਂ ਨਾਲ ਗੱਲਬਾਤ ਕਰਨਾ ਬੇਹੱਦ ਖੁਸ਼ੀ ਦੀ ਗੱਲ ਹੈ। ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੀ ਸੰਵਿਧਾਨਕ ਕਾਰਵਾਈ ਨੂੰ ਦੇਖ ਕੇ ਵਿਦਿਆਰਥੀਆਂ ਅੰਦਰ ਸਿਆਸੀ ਦੇ ਖੇਤਰ ਵਿੱਚ ਦਿਲਚਸਪੀ ਪੈਦਾ ਹੋਈ ਹੈ ਜੋ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਬੇਹੱਦ ਮਹੱਤਵਪੂਰਨ ਹੈ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕ...
ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ — ਨੇਤਰਹੀਣਾਂ ਅਤੇ ਦਿਵਿਆਂਗ ਵਿਅਕਤੀਆਂ ਦੇ ਮੁਫ਼ਤ ਸਫਰ ਲਈ ₹85 ਲੱਖ ਜਾਰੀ:ਡਾ.ਬਲਜੀਤ ਕੋਰ

ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ — ਨੇਤਰਹੀਣਾਂ ਅਤੇ ਦਿਵਿਆਂਗ ਵਿਅਕਤੀਆਂ ਦੇ ਮੁਫ਼ਤ ਸਫਰ ਲਈ ₹85 ਲੱਖ ਜਾਰੀ:ਡਾ.ਬਲਜੀਤ ਕੋਰ

Breaking News
ਚੰਡੀਗੜ੍ਹ, 18 ਅਕਤੂਬਰ:-ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨੇਤਰਹੀਣ ਅਤੇ ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਲਈ  ₹84.26 ਲੱਖ ਦੀ ਰਕਮ ਜਾਰੀ ਕੀਤੀ ਗਈ ਹੈ। ਇਹ ਰਕਮ ਦਿਵਿਆਂਗ ਨਾਗਰਿਕਾਂ ਨੂੰ ਆਵਾਜਾਈ ਸਹੂਲਤਾਂ ਮੁਹੱਈਆ ਕਰਨ ਲਈ ਨਿਰਧਾਰਤ ਬਜਟ ਦਾ ਹਿੱਸਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਨੇਤਰਹੀਣ ਵਿਅਕਤੀਆਂ ਨੂੰ ਸਰਕਾਰੀ ਬੱਸਾਂ ਵਿੱਚ 100 ਫੀਸਦੀ ਕਿਰਾਏ ਦੀ ਛੂਟ ਦਿੱਤੀ ਗਈ ਹੈ, ਜਦਕਿ ਹੋਰ ਦਿਵਿਆਂਗ ਸ਼੍ਰੇਣੀਆਂ ਦੇ ਵਿਅਕਤੀਆਂ ਨੂੰ 50 ਫੀਸਦੀ, ਅਰਥਾਤ ਅੱਧੇ ਕਿਰਾਏ ਦੀ ਛੂਟ ਹਾਸਲ ਹੈ। ਇਹ ਸਹੂਲਤ 40 ਫੀਸਦੀ ਜਾਂ ਇਸ ਤੋਂ ਵੱਧ ਦਿਵਿਆਂਗਤਾ ਵਾਲੇ ਵਿਅਕਤੀਆਂ ਲਈ ਉਪਲਬਧ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਾਲ 2025-26 ਲਈ ਇਸ ਯੋਜਨਾ ਹੇਠ ₹3 ਕਰੋੜ 50 ਲੱਖ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜਿਸ ਵਿੱਚੋਂ ₹2 ਕਰੋੜ 61 ਲੱਖ ਦੀ ਰਕਮ ਪਹਿਲਾਂ ਹੀ ਖਰਚ ਕੀਤੀ ਜਾ ਚੁੱਕੀ ਹੈ। ਹੁਣ ਸਰਕਾਰ ਵੱਲੋਂ ₹84.26 ਲੱਖ ਦੀ ਹੋਰ ਰਕਮ ਜਾਰ...
ਪੰਜਾਬ ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ ਤਹਿਤ 1 ਲੱਖ ਰੁਪਏ ਦਾ ਤਿਮਾਹੀ ਬੰਪਰ ਇਨਾਮ ਕਰੇਗਾ ਸ਼ੁਰੂ: ਹਰਪਾਲ ਸਿੰਘ ਚੀਮਾ

ਪੰਜਾਬ ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ ਤਹਿਤ 1 ਲੱਖ ਰੁਪਏ ਦਾ ਤਿਮਾਹੀ ਬੰਪਰ ਇਨਾਮ ਕਰੇਗਾ ਸ਼ੁਰੂ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 18 ਅਕਤੂਬਰ- ਕਰ ਪਾਲਣਾ ਵਿੱਚ ਪਾਰਦਰਸ਼ਤਾ ਅਤੇ ਨਾਗਰਿਕ ਹਿੱਸੇਦਾਰੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਵੱਡੇ ਯਤਨ ਵਜੋਂ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸੂਬੇ ਦੀ ਪ੍ਰਸਿੱਧ 'ਬਿੱਲ ਲਿਆਓ ਇਨਾਮ ਪਾਓ' ਸਕੀਮ ਵਿੱਚ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਸਕੀਮ ਵਿੱਚ ਹੁਣ ਇੱਕ ਤਿਮਾਹੀ ਬੰਪਰ ਡਰਾਅ ਸ਼ਾਮਲ ਹੋਵੇਗਾ, ਜਿਸ ਵਿੱਚ ਜਨਤਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਨਕਦ ਇਨਾਮ ਦਿੱਤੇ ਜਾਣਗੇ।  ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਰੇਕ ਤਿਮਾਹੀ ਦੌਰਾਨ ਇਸ ਯੋਜਨਾ ਵਿੱਚ ਹਿੱਸਾ ਲੈਣ ਵਾਲਿਆਂ ਨੂੰ 1,00,000 ਰੁਪਏ ਦਾ ਪਹਿਲਾ ਇਨਾਮ, 50,000 ਰੁਪਏ ਦਾ ਦੂਜਾ ਇਨਾਮ ਅਤੇ 25,000 ਰੁਪਏ ਦਾ ਤੀਜਾ ਇਨਾਮ ਜਿੱਤਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਕਰ ਪਾਲਣਾ ਨੂੰ ਹੋਰ ਸੁਚਾਰੂ ਬਣਾਉਣ ਲਈ "ਮੇਰਾ ਬਿੱਲ" ਐਪ ਰਾਹੀਂ ਸੇਵਾ ਖੇਤਰ, ਜਿਵੇਂ ਕਿ ਰੈਸਟੋਰੈਂਟ, ਸੈਲੂਨ ਅਤੇ ਬੁਟੀਕ ਨਾਲ ਸਬੰਧਤ ਬਿੱਲਾਂ ਲਈ ਇੱਕ ਸਮਰਪਿਤ ਬਿੱਲ ਅ...
ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ:  ਵੱਖ ਵੱਖ ਸਮਾਗਮਾਂ ਦੇ ਪ੍ਰਬੰਧਾਂ ਦੀ ਤਿਆਰੀ ਲਈ ਮੰਤਰੀ ਸਮੂਹ ਦੀ ਸਮੀਖਿਆ ਮੀਟਿੰਗ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ:  ਵੱਖ ਵੱਖ ਸਮਾਗਮਾਂ ਦੇ ਪ੍ਰਬੰਧਾਂ ਦੀ ਤਿਆਰੀ ਲਈ ਮੰਤਰੀ ਸਮੂਹ ਦੀ ਸਮੀਖਿਆ ਮੀਟਿੰਗ

Hot News
ਚੰਡੀਗੜ੍ਹ, 17 ਅਕਤੂਬਰ:- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਨਿਗਰਾਨੀ ਕਰ ਰਹੇ ਪੰਜਾਬ ਸਰਕਾਰ ਦੇ ਮੰਤਰੀ ਸਮੂਹ ਨੇ ਵੱਖ ਵੱਖ ਸਮਾਗਮਾਂ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਬਤ ਸਮੀਖਿਆ ਮੀਟਿੰਗ ਕੀਤੀ। ਮੰਤਰੀ ਸਮੂਹ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਸਿੱਖਿਆ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਲਾਹਕਾਰ (ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ) ਦੀਪਕ ਬਾਲੀ ਦੀ ਪ੍ਰਧਾਨਗੀ ਹੇਠ ਸੈਰ-ਸਪਾਟਾ ਦਫ਼ਤਰ, ਸੈਕਟਰ 38 ਵਿਖੇ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸਾਰੇ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀ ਸ਼ਾਮਲ ਹੋਏ। ਮੰਤਰੀ ਸਮੂਹ ਨੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਬੰਧਤ ਭੂਮਿਕਾਵਾਂ ਅਤੇ ਜ਼ਿੰਮੇਵਾਰੀਆਂ ਬਾਰੇ ਜਾਣਕਾਰੀ ਦਿੱਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਹ ਸਮਾਗਮ ਮੁੱਖ ਇਤਿਹਾਸਕ ਸਥਾਨਾਂ ਸਮੇਤ ਸੂਬੇ ਭਰ ਵਿੱਚ ਨਿਰਵਿਘਨ ਅਤੇ ਸ਼ਰਧਾ ਨਾਲ ਕਰਵਾਏ ਜਾਣ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨਵੰਬਰ ਦਾ ਪੂਰਾ ਮਹੀਨਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ...
ਤਸਕਰੀ ਗਿਰੋਹ ਦੇ ਪੰਜ ਮੈਂਬਰਾਂ ਨੂੰ ਚਾਰ ਗਲੋਕ ਪਿਸਤੌਲਾਂ, 2 ਕਿਲੋ ਹੈਰੋਇਨ ਸਮੇਤ ਕੀਤਾ ਕਾਬੂ

ਤਸਕਰੀ ਗਿਰੋਹ ਦੇ ਪੰਜ ਮੈਂਬਰਾਂ ਨੂੰ ਚਾਰ ਗਲੋਕ ਪਿਸਤੌਲਾਂ, 2 ਕਿਲੋ ਹੈਰੋਇਨ ਸਮੇਤ ਕੀਤਾ ਕਾਬੂ

Hot News
ਚੰਡੀਗੜ੍ਹ/ਅੰਮ੍ਰਿਤਸਰ, 17 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਤਿਉਹਾਰਾਂ ਦੇ ਸੀਜ਼ਨ ਨੂੰ ਸੁਰੱਖਿਅਤ ਅਤੇ ਸ਼ਾਂਤੀਪੂਰਨ  ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਚੈਕਿੰਗ ਅਤੇ ਵਿਸ਼ੇਸ਼ ਆਪ੍ਰੇਸ਼ਨਾਂ ਦੌਰਾਨ ਵੱਡੀ ਸਫਲਤਾ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਕੇਂਦਰੀ ਏਜੰਸੀ ਦੇ ਤਾਲਮੇਲ ਨਾਲ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਇੱਕ ਤਸਕਰੀ ਨੈੱਟਵਰਕ ਦੇ ਪੰਜ ਮੈਂਬਰਾਂ ਨੂੰ, ਚਾਰ 9 ਐਮਐਮ ਕੈਲੀਬਰ ਗਲੋਕ ਪਿਸਤੌਲ ਅਤੇ 2 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਿ਼ਵਮ ਅਰੋੜਾ ਵਾਸੀ ਨਿਊ ਜਸਪਾਲ ਨਗਰ, ਸੁਲਤਾਨਵਿੰਡ ਰੋਡ, ਅੰਮ੍ਰਿਤਸਰ, ਗੁਰਪ੍ਰੀਤ ਸਿੰਘ ਵਾਸੀ ਨਿਊ ਕਪੂਰ ਨਗਰ, ਅੰਮ੍ਰਿਤਸਰ, ਅਨਮੋਲਦੀਪ ਸਿੰਘ ਵਾਸੀ ਸੁਲਤਾਨਵਿੰਡ ਰੋਡ, ਅੰਮ੍ਰਿਤਸਰ, ਅਭਿਸ਼ੇਕ ਸਿੰਘ ਵਾਸੀ ਪਿੰਡ ਢੰਡ, ਤਰਨਤਾਰਨ ਅਤੇ ਕੁਲਮੀਤ ਸਿੰਘ ਵਾਸੀ ਕਲੋਨੀ ਗੰਗਾ ਨਗਰ ਪਿੰਡ ਢੰਡ, ਤਰਨਤਾਰਨ ਵਜੋਂ ਹੋਈ ਹੈ। ਡੀਜੀਪੀ ਗੌ...
ਅੰਮ੍ਰਿਤਸਰ ਵਿੱਚ ਸੰਖੇਪ ਮੁਕਾਬਲੇ ਉਪਰੰਤ ਗੈਂਗਸਟਰ ਜਸਵੀਰ ਸਿੰਘ ਉਰਫ ਲੱਲਾ ਕਾਬੂ; ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਸੰਖੇਪ ਮੁਕਾਬਲੇ ਉਪਰੰਤ ਗੈਂਗਸਟਰ ਜਸਵੀਰ ਸਿੰਘ ਉਰਫ ਲੱਲਾ ਕਾਬੂ; ਪਿਸਤੌਲ ਬਰਾਮਦ

Hot News
ਚੰਡੀਗੜ੍ਹ/ਅੰਮ੍ਰਿਤਸਰ, 17 ਅਕਤੂਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਅੰਮ੍ਰਿਤਸਰ ਦਿਹਾਤੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵਿਦੇਸ਼ ਅਧਾਰਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਜੱਟ ਅਤੇ ਬੰਬੀਹਾ ਗੈਂਗ ਦੇ ਮੁੱਖ ਸਰਗਨਾ ਗੈਂਗਸਟਰ ਜਸਵੀਰ ਸਿੰਘ ਉਰਫ਼ ਲੱਲਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੇ ਕਬਜ਼ੇ ਵਿੱਚੋਂ .30 ਕੈਲੀਬਰ ਦੇ ਇੱਕ ਵਿਦੇਸ਼ੀ ਪਿਸਤੌਲ ਸਮੇਤ ਅੱਠ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਜਸਵੀਰ ਸਿੰਘ ਉਰਫ਼ ਲੱਲਾ ਨੂੰ ਉਸਦੇ ਵਿਦੇਸ਼ ਅਧਾਰਤ ਹੈਂਡਲਰ ਵੱਲੋਂ ਵਿਰੋਧੀ ਗਿਰੋਹ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦੇ ਨਿਰਦੇਸ਼ ਦਿੱਤੇ ਜਾ ਰਹੇ ਸਨ। ਏਡੀਜ...
ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਵੱਲੋਂ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ ਸਟਾਲਿਨ ਨਾਲ ਮੁਲਾਕਾਤ

ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਵੱਲੋਂ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ ਸਟਾਲਿਨ ਨਾਲ ਮੁਲਾਕਾਤ

Hot News
ਚੰਡੀਗੜ੍ਹ/ਚੇਨਈ, 17 ਅਕਤੂਬਰ:- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਚੇਨਈ ਵਿੱਚ ਤਾਮਿਲਨਾਡੂ ਦੇ ਮੁੱਖ ਮੰਤਰੀ ਸ੍ਰੀ ਐਮ.ਕੇ. ਸਟਾਲਿਨ ਨਾਲ ਮੁਲਾਕਾਤ ਕੀਤੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਰਾਜ ਪੱਧਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ। ਕੈਬਨਿਟ ਮੰਤਰੀਆਂ ਨੇ ਸ੍ਰੀ ਐਮ.ਕੇ. ਸਟਾਲਿਨ ਨੂੰ ਇਸ ਦਿਹਾੜੇ ਨੂੰ ਅਥਾਹ ਸ਼ਰਧਾ ਨਾਲ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਉਲੀਕੀਆਂ ਵਿਸਤ੍ਰਿਤ ਯੋਜਨਾਵਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਮਹੀਨਾ ਭਰ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਦੌਰਾਨ ਗੁਰੂ ਸਾਹਿਬ ਵੱਲੋਂ ਧਾਰਮਿਕ ਆਜ਼ਾਦੀ ਅਤੇ ਮਨੁੱਖਤਾ ਦੇ ਮਾਣ-ਸਤਿਕਾਰ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਦਿੱਤੀ ਗਈ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਹੀਦੀ ਸਮਾਗਮ 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਸ਼ੁਰੂ ਹੋਣਗੇ, ਜਿਸ ਤੋਂ ਬਾਅਦ ਪੰਜਾਬ ਭਰ ਵਿੱਚ ਧਾਰਮਿਕ ਸਮਾਗਮ ਅਤੇ ਧਾਰਮਿਕ-ਸੱਭ...
ਮਾਈਨਿੰਗ ਨੀਤੀ ਵਿੱਚ ਕੀਤੀਆਂ ਸੋਧਾਂ ਦੇ ਪੂਰੇ ਪੰਜਾਬ ਵਿੱਚ ਸ਼ਾਨਦਾਰ ਨਤੀਜੇ ਆਉਣੇ ਸ਼ੁਰੂ: ਬਰਿੰਦਰ ਕੁਮਾਰ ਗੋਇਲ

ਮਾਈਨਿੰਗ ਨੀਤੀ ਵਿੱਚ ਕੀਤੀਆਂ ਸੋਧਾਂ ਦੇ ਪੂਰੇ ਪੰਜਾਬ ਵਿੱਚ ਸ਼ਾਨਦਾਰ ਨਤੀਜੇ ਆਉਣੇ ਸ਼ੁਰੂ: ਬਰਿੰਦਰ ਕੁਮਾਰ ਗੋਇਲ

Hot News
ਚੰਡੀਗੜ੍ਹ, 17 ਅਕਤੂਬਰ:- ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਸੂਬੇ ਦੀ ਖਣਨ ਨੀਤੀ ਵਿੱਚ ਕੀਤੀਆਂ ਸੋਧਾਂ ਦੇ ਸ਼ਾਨਦਾਰ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ, ਜਿਸ ਨਾਲ ਕਾਨੂੰਨੀ ਖਣਨ ਗਤੀਵਿਧੀ ਨੂੰ ਮਜ਼ਬੂਤ ਕੀਤਾ ਗਿਆ ਹੈ, ਰੇਤ ਅਤੇ ਬਜਰੀ ਦੀ ਸਪਲਾਈ ਵਿੱਚ ਸੁਧਾਰ ਹੋਇਆ ਹੈ ਅਤੇ ਪਾਰਦਰਸ਼ਤਾ ਰਾਹੀਂ ਸੂਬੇ ਦੇ ਮਾਲੀਏ ਵਿੱਚ ਵਾਧਾ ਹੋਇਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਲੈਂਡਓਨਰ ਮਾਈਨਿੰਗ ਸਾਈਟਸ (ਐਲ.ਐਮ.ਐਸ.) ਅਤੇ ਕਰੱਸ਼ਰ ਮਾਈਨਿੰਗ ਸਾਈਟਸ (ਸੀ.ਆਰ.ਐਮ.ਐਸ.) ਦੀ ਸ਼ੁਰੂਆਤ ਨੇ ਜ਼ਮੀਨ ਮਾਲਕਾਂ ਅਤੇ ਕਰੱਸ਼ਰ ਅਪਰੇਟਰਾਂ ਨੂੰ ਸਮਰੱਥ ਬਣਾ ਕੇ ਮਾਈਨਿੰਗ ਸੈਕਟਰ ਵਿੱਚ ਬਦਲਾਅ ਲਿਆ ਦਿੱਤਾ ਹੈ। ਇਸ ਦੇ ਨਾਲ ਹੀ ਸੂਬੇ ਦੀ ਦੂਜੇ ਸੂਬਿਆਂ ਤੋਂ ਕੱਚੇ ਮਾਲ 'ਤੇ ਨਿਰਭਰਤਾ ਵਿੱਚ ਕਮੀ ਆਈ ਹੈ। ਇਸ ਪਹਿਲਕਦਮੀ ਨੇ ਹੋਰ ਹਿੱਸੇਦਾਰਾਂ ਨੂੰ ਕਾਨੂੰਨੀ ਦਾਇਰੇ ਵਿੱਚ ਸ਼ਾਮਲ ਕਰ ਕੇ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਦੱਸਿਆ ਕਿ ਸੋਧੀ ਹੋਈ ਨੀਤੀ ਲਾਗੂ ਹੋਣ ਮਗਰੋਂ ਵਿਭਾਗ ਨੂੰ ਸੀ.ਆਰ.ਐਮ.ਐਸ. ਲਈ 2...
ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ  ਦੇਖੀ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ

ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ  ਦੇਖੀ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ

Breaking News
ਚੰਡੀਗੜ੍ਹ/ਚੇਨਈ, 17 ਅਕਤੂਬਰ:- ਆਪਣੀ ਤਾਮਿਲ ਨਾਡੂ ਫੇਰੀ ਦੌਰਾਨ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਅਤੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਚੇਨਈ ਵਿਖੇ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ ਦੇਖੀ। ਦੋਵਾਂ ਕੈਬਨਿਟ ਮੰਤਰੀਆਂ ਨੇ ਸਦਨ ਦੇ ਕੰਮਕਾਜ ਨੂੰ ਨੇੜਿਓ ਜਾਣਿਆ ਅਤੇ ਇਸ ਦੀਆਂ ਵਿਧਾਨਕ ਪ੍ਰਕਿਰਿਆਵਾਂ ਅਤੇ ਅਭਿਆਸਾਂ ਬਾਰੇ ਅਹਿਮ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਤਾਮਿਲਨਾਡੂ ਵਿਧਾਨ ਸਭਾ ਦੇ ਸਪੀਕਰ ਸ਼੍ਰੀ ਐਮ. ਅੱਪਾਵੂ ਨੇ ਮੁੱਖ ਮੰਤਰੀ, ਵਿਧਾਨ ਸਭਾ ਦੇ ਮੈਂਬਰਾਂ ਅਤੇ ਤਾਮਿਲਨਾਡੂ ਦੇ ਲੋਕਾਂ ਵੱਲੋਂ ਦੌਰੇ `ਤੇ ਪੁੱਜੇ ਕੈਬਨਿਟ ਮੰਤਰੀਆਂ ਦਾ ਨਿੱਘਾ ਸਵਾਗਤ ਕੀਤਾ। ਸਪੀਕਰ ਨੇ ਮੰਤਰੀਆਂ ਦੀ ਫੇਰੀ `ਤੇ ਖੁਸ਼ੀ ਜ਼ਾਹਰ ਕੀਤੀ ਅਤੇ ਪੰਜਾਬ ਅਤੇ ਤਾਮਿਲਨਾਡੂ ਵਿਚਕਾਰ ਉੱਭਰ ਰਹੇ ਅੰਤਰ-ਰਾਜੀ ਸਹਿਯੋਗ ਦੀ ਭਾਵਨਾ ਦੀ ਸ਼ਲਾਘਾ ਕੀਤੀ। ਮੰਤਰੀਆਂ ਨੇ ਦੋਵਾਂ ਸੂਬਿਆਂ ਦਰਮਿਆਨ ਆਪਸੀ ਸਮਝ-ਬੂਝ ਅਤੇ ਸੱਭਿਆਚਾਰਕ ਵਟਾਂਦਰੇ ਨੂੰ ਮਜ਼ਬੂਤ ਕਰਨ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਤਾਮਿਲਨਾਡੂ ਦੇ ਸਪੀਕਰ ਦਾ ਧੰਨਵਾਦ ਕੀਤਾ ਅਤੇ ਪੰਜਾਬ ਸਰਕਾਰ ਅਤੇ ਲ...
‘ਯੁੱਧ ਨਸ਼ਿਆਂ ਵਿਰੁੱਧ’: 230ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.1 ਕਿਲੋਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ 59 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 230ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.1 ਕਿਲੋਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ 59 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 17 ਅਕਤੂਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 230ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 326 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 57 ਐਫਆਈਆਰਜ਼ ਦਰਜ ਕਰਕੇ 59 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 230 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 33,280 ਹੋ ਗਈ ਹੈ।   ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.1 ਕਿਲੋ ਹੈਰੋਇਨ, 1598 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3.17 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬ...