Wednesday, May 6Malwa News
Shadow

Tag: punjabi news

ਨੈਸ਼ਨਲ ਗਤਕਾ ਮੁਕਾਬਲਿਆਂ ਵਿੱਚ ਜੇਤੂ ਬੱਚਿਆਂ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਸ਼ੇਸ਼ ਸਨਮਾਨ

ਨੈਸ਼ਨਲ ਗਤਕਾ ਮੁਕਾਬਲਿਆਂ ਵਿੱਚ ਜੇਤੂ ਬੱਚਿਆਂ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਸ਼ੇਸ਼ ਸਨਮਾਨ

Local
ਕੋਟਕਪੂਰਾ, 19 ਅਕਤੂਬਰ – ਬਾਬਾ ਦੀਪ ਸਿੰਘ ਗਤਕਾ ਸੁਸਾਇਟੀ ਦੇ ਬੱਚਿਆਂ ਵੱਲੋਂ ਕੋਚ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ ਹੇਠ ਦਿੱਲੀ ਵਿਖੇ ਹੋਏ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਵਿੱਚ 22 ਰਾਜਾਂ ਦੇ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 9 ਗੋਲਡ ਮੈਡਲ ਅਤੇ 2 ਕਾਂਸੀ ਦੇ ਤਗਮੇ ਜਿੱਤੇ ਗਏ। ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਆਪਣੇ ਗ੍ਰਹਿ ਪਿੰਡ ਸੰਧਵਾਂ ਵਿਖੇ ਇਨ੍ਹਾਂ ਬੱਚਿਆਂ ਦਾ ਨਗਦ ਰਕਮ ਅਤੇ ਸਨਮਾਨ ਪੱਤਰ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਪੀਕਰ ਸੰਧਵਾਂ ਨੇ ਇਸ ਮੌਕੇ ਬੱਚਿਆਂ ਨੂੰ ਆਸ਼ੀਰਵਾਦ ਅਤੇ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਗਤਕਾ ਸਿਰਫ ਇਕ ਖੇਡ ਨਹੀਂ, ਬਲਕਿ ਸਾਡੀ ਪੁਰਾਤਨ ਮਾਰਸ਼ਲ ਆਰਟ ਕਲਾ ਹੈ, ਜੋ ਸਾਨੂੰ ਸਵੈ ਰੱਖਿਆ ਦੇ ਨਾਲ-ਨਾਲ ਅਨੁਸ਼ਾਸਨ, ਹਿੰਮਤ ਅਤੇ ਨੈਤਿਕਤਾ ਦਾ ਪਾਠ ਪੜਾਉਂਦੀ ਹੈ। ਉਹਨਾਂ ਨੇ ਗਤਕਾ ਕੋਚ ਗੁਰਪ੍ਰੀਤ ਸਿੰਘ ਖਾਲਸਾ ਅਤੇ ਸਮਾਜ ਸੇਵੀ ਬਲਤੇਜ ਸਿੰਘ ਖਾਲਸਾ ਦੇ ਉਪਰਾਲਿਆਂ ਦੀ ਭਰਪੂਰ ਪ੍ਰਸੰਸਾ ਕੀਤੀ। ਸਪੀਕਰ ਨੇ ਕਿਹਾ ਕਿ ਬੱਚਿਆਂ ਨੂੰ ਸਮਾਜਿਕ ਕੁਰੀਤੀਆਂ ਤੋਂ ਬਚਾ ਕੇ ਖੇਡਾਂ ਅਤੇ ਸੱਭਿਆਚਾਰ ਨਾਲ ਜੋ...
ਹਰਜੋਤ ਸਿੰਘ ਬੈਂਸ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

ਹਰਜੋਤ ਸਿੰਘ ਬੈਂਸ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

Local
ਸ੍ਰੀ ਅਨੰਦਪੁਰ ਸਾਹਿਬ 19 ਅਕਤੂਬਰ ()- ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਭਾਸ਼ਾ ਵਿਭਾਗ, ਸਕੂਲ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਬੰਧੀ ਦੁਨੀਆਂ ਭਰ ਵਿੱਚ ਰਹਿੰਦੇ ਸਾਰੇ ਪੰਜਾਬੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ।      ਉਨ੍ਹਾਂ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਤਿਉਹਾਰ ਸੱਚਾਈ ਅਤੇ ਅੱਛਾਈ ਦੇ ਮਾਰਗ ਤੇ ਚੱਲ ਕੇ ਆਪਣੀਆਂ ਪ੍ਰੰਮਪਰਾਵਾ ਅਤੇ ਮਰਿਆਦਾ ਦੀ ਪਾਲਣਾ ਦਾ ਪ੍ਰਤੀਕ ਹੈ। ਇਹ ਤਿਉਹਾਰ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ।     ਉਨ੍ਹਾਂ ਨੇ ਕਿਹਾ ਕਿ ਮਰਿਆਦਾ ਪ੍ਰਸ਼ੋਤਮ ਸ੍ਰੀ ਰਾਮ ਜੀ ਨੂੰ ਭਗਵਾਨ ਵਿਸ਼ਨੂੰ ਦੇ ਅਵਤਾਰ ਵਜੋਂ ਜਾਣਿਆ ਜਾਦਾ ਹੈ, ਜਿਨ੍ਹਾਂ ਨੇ ਕੁੱਲ ਸੰਸਾਰ ਨੂੰ ਅਜਿਹੇ ਸੰਦੇਸ਼ ਦਿੱਤੇ, ਜਿਨ੍ਹਾਂ ਤੇ ਚੱਲਣ ਦੀ ਪ੍ਰੇਰਨਾ ਸਾਡੇ ਸਮਾਜ ਵਿਚ ਹਰ ਸਾਲ ਇਹ ਤਿਉਹਾਰ ਮਨਾ ਕੇ ਦਿੱਤੀ ਜਾ ਰਹੀ ਹੈ। ਦੀਵਾਲੀ ਰੋਸ਼ਨੀ ਦਾ ਤ...
ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਆਉਣ ਤੇ ਮੁਕੰਮਲ ਰੋਕ-ਜ਼ਿਲ੍ਹਾ ਮੈਜਿਸਟ੍ਰੇਟ

ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਆਉਣ ਤੇ ਮੁਕੰਮਲ ਰੋਕ-ਜ਼ਿਲ੍ਹਾ ਮੈਜਿਸਟ੍ਰੇਟ

Local
ਮਾਨਸਾ, 19 ਅਕਤੂਬਰ :-            ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਆਉਣ ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਹੈ।             ਹੁਕਮ ਵਿੱਚ ਉਨ੍ਹਾਂ ਕਿਹਾ ਕਿ ਵਿਆਹ ਸ਼ਾਦੀਆਂ ਮੌਕੇ ਮੈਰਿਜ ਪੈਲੇਸਾਂ ਵਿੱਚ ਕੁਝ ਲੋਕ ਆਪਣਾ ਲਾਇਸੰਸੀ ਅਸਲਾ ਨਾਲ ਲੈ ਕੇ ਜਾਂਦੇ ਹਨ ਅਤੇ ਸਮਾਗਮਾਂ ਵਿੱਚ ਸ਼ਰਾਬ ਆਦਿ ਪੀ ਕੇ ਲੋਕ ਦੂਸਰੇ ਵਿਅਕਤੀ ਤੋਂ ਹਥਿਆਰ ਖੋਹ ਕੇ ਸਟੇਜ ਉਪਰ ਭੰਗੜਾ ਪਾਉਂਦੇ ਸਮੇਂ ਫਾਇਰ ਕਰਦੇ ਹਨ ਜੋ ਪੈਲੇਸ ਵਿੱਚ ਮੌਜੂਦ ਲੋਕਾਂ ਦੀ ਜਾਨ ਦਾ ਖਤਰਾ ਬਣ ਜਾਂਦੇ ਹਨ, ਅਜਿਹੀਆਂ ਘਟਨਾਵਾਂ ਵਿੱਚ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਵਰਣਨਯੋਗ ਹੈ ਕਿ ਮੈਰਿਜ ਪੈਲੇਸਾਂ ਵਿੱਚ ਅਸਲਾ ਨਾ ਲੈ ਕੇ ਆਉਣ ਸਬੰਧੀ ਬੋਰਡ ਤਾਂ ਲਿਖੇ ਹੁੰਦੇ ਹਨ ਪਰ ਇਨ੍ਹਾਂ ਬੋਰਡਾਂ ਤੇ ਕਿਸੇ ਵੱਲੋਂ ਕੋਈ ਅਮਲ ਨਹੀਂ ਕੀਤਾ ਜਾਂਦਾ।  &nbs...
ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਫ਼ਸਲਾਂ ਦੇ ਖਰਾਬੇ ਸਬੰਧੀ ਮੁਆਵਜੇ ਅਧੀਨ 21 ਲੱਖ ਰੁਪਏ ਦੇ ਜਾਰੀ ਕੀਤੇ ਸੈਕਸ਼ਨ ਲੈਟਰ

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਫ਼ਸਲਾਂ ਦੇ ਖਰਾਬੇ ਸਬੰਧੀ ਮੁਆਵਜੇ ਅਧੀਨ 21 ਲੱਖ ਰੁਪਏ ਦੇ ਜਾਰੀ ਕੀਤੇ ਸੈਕਸ਼ਨ ਲੈਟਰ

Local
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ:- ਫ਼ਸਲਾਂ ਦੇ ਖਰਾਬੇ ਸਬੰਧੀ ਮੁਆਵਜਾ ਦੇਣ ਲਈ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਹਲਕੇ ਦੇ ਪਿੰਡ ਲੁਬਾਣਿਆਂਵਾਲੀ ਦੇ ਬਾਬਾ ਦਿਆਲ ਦਾਸ ਦੇ ਡੇਰੇ ਵਿਖੇ ਕਾਨਿਆਂਵਾਲੀ, ਬੂੜਾ ਗੁੱਜਰ, ਲੰਡੇਰੋਡੇ ਅਤੇ ਲੁਬਾਣਿਆਂਵਾਲੀ ਦੇ ਲਾਭਪਾਤਰੀਆਂ ਨੂੰ 21 ਲੱਖ ਰੁਪਏ ਦੀ ਰਾਸ਼ੀ ਦੇ ਸੈਕਸ਼ਨ ਲੈਟਰ ਜਾਰੀ ਕੀਤੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਰੀ ਬਾਰਿਸ਼ ਦੌਰਾਨ ਜਿਨ੍ਹਾਂ ਪਿੰਡਾਂ ਵਿੱਚ ਫ਼ਸਲਾਂ ਦਾ ਜਾਂ ਮਕਾਨਾਂ ਦਾ ਜੋ ਨੁਕਸਾਨ ਹੋਇਆ ਸੀ ਉਨ੍ਹਾਂ ਨੂੰ ਮੁਆਵਾਜਾ ਮੁਹੱਈਆ ਕਰਵਾਇਆ ਜਾ ਰਿਹਾ ਹੈ, ਸੋ ਉਸ ਲੜੀ ਤਹਿਤ ਇਨ੍ਹਾਂ ਪਿੰਡਾਂ ਦੇ 68 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਦੀਵਾਲੀ ਤੋਂ ਪਹਿਲਾਂ ਹੜ੍ਹਾਂ ਦੇ ਮੁਆਵਜੇ ਸਬੰਧੀ ਰਾਸ਼ੀ ਜਾਰੀ ਕਰਨ ਦਾ ਜੋ ਵਾਅਦਾ ਕੀਤਾ ਗਿਆ ਸੀ ਉਸ ਵਾਅਦੇ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਜੋ ਮਿਸ਼ਨ ‘ਚੜਦੀਕਲਾ’ ਸ਼ੁਰੂ ਕੀਤਾ ਗਿਆ ਸੀ, ਉਸ ਮਿਸ਼ਨ ਦਾ ਮਕਸਦ ਸੀ ਕਿ ਅਸੀਂ ਪ...
ਮਾਨ ਸਰਕਾਰ ਦਾ ‘ਕਲਿਆਣਕਾਰੀ ਦਾਨ’: 5,751 ਧੀਆਂ ਨੂੰ 29.33 ਕਰੋੜ ਰੁਪਏ ਦਾ ਸ਼ੁਭ ਸ਼ਗਨ ਦੇ ਕੇ ‘ਆਸ਼ੀਰਵਾਦ’ ਦਾ ਦਿੱਤਾ ਤੋਹਫ਼ਾ

ਮਾਨ ਸਰਕਾਰ ਦਾ ‘ਕਲਿਆਣਕਾਰੀ ਦਾਨ’: 5,751 ਧੀਆਂ ਨੂੰ 29.33 ਕਰੋੜ ਰੁਪਏ ਦਾ ਸ਼ੁਭ ਸ਼ਗਨ ਦੇ ਕੇ ‘ਆਸ਼ੀਰਵਾਦ’ ਦਾ ਦਿੱਤਾ ਤੋਹਫ਼ਾ

Punjab Development
ਚੰਡੀਗੜ੍ਹ, 18 ਅਕਤੂਬਰ : ਪੰਜਾਬ ਵਿੱਚ, ਜਦੋਂ ਧੀ ਦੇ ਵਿਆਹ ਦੀ ਗੱਲ ਆਉਂਦੀ ਹੈ, ਤਾਂ ਇਹ ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਖੁਸ਼ੀ ਦਾ ਪਲ ਹੋ ਜਾਂਦਾ ਹੈ, ਪਰ ਇੱਕ ਵੱਡੀ ਵਿੱਤੀ ਚੁਣੌਤੀ ਵੀ ਸਾਹਮਣੇ ਆ ਕੇ ਖੜੀ ਹੋ ਜਾਂਦੀ ਹੈ। ਅਜਿਹੇ ਹਜ਼ਾਰਾਂ ਪਰਿਵਾਰਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ, ਭਗਵੰਤ ਮਾਨ ਸਰਕਾਰ ਨੇ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਹਾਲ ਹੀ ਵਿੱਚ, ਆਪਣੀ 'ਆਸ਼ੀਰਵਾਦ ਯੋਜਨਾ' ਤਹਿਤ 5,751 ਧੀਆਂ ਦੇ ਵਿਆਹ ਲਈ 29.33 ਕਰੋੜ ਰੁਪਏ ਜਾਰੀ ਕਰਕੇ, ਸਰਕਾਰ ਨੇ ਨਾ ਸਿਰਫ਼ ਉਨ੍ਹਾਂ ਦੀਆਂ ਖੁਸ਼ੀਆਂ ਵਿੱਚ ਵਾਧਾ ਕੀਤਾ ਹੈ, ਸਗੋਂ ਇਹ ਵੀ ਸਾਬਤ ਕੀਤਾ ਹੈ ਕਿ ਸਰਕਾਰ ਦਾ ਸੱਚਾ ਆਸ਼ੀਰਵਾਦ ਗਰੀਬਾਂ ਅਤੇ ਕਮਜ਼ੋਰ ਲੋਕਾਂ ਦੀਆਂ ਧੀਆਂ ਨਾਲ ਹੈ। ਇਹ ਖ਼ਬਰ ਸਿਰਫ਼ ਇੱਕ ਸਰਕਾਰੀ ਐਲਾਨ ਨਹੀਂ ਹੈ, ਸਗੋਂ ਉਨ੍ਹਾਂ 5,751 ਪਰਿਵਾਰਾਂ ਦੇ ਚਿਹਰਿਆਂ 'ਤੇ ਮੁਸਕਰਾਹਟਾਂ ਦੀ ਸੱਚੀ ਕਹਾਣੀ ਹੈ, ਜੋ ਸਰਕਾਰ ਦੇ ਦ੍ਰਿੜ ਇਰਾਦੇ ਅਤੇ ਸੰਵੇਦਨਸ਼ੀਲਤਾ ਨੂੰ ਦਰਸਾਉਂਦੀ ਹੈ। ਇਸ ਵਾਰ, ਮਾਨ ਸਰਕਾਰ ਨੇ ਨਾ ਸਿਰਫ਼ ਪੈਸੇ ਜਾਰੀ ਕੀਤੇ ਹਨ, ਸਗੋਂ ਇੱਕ ਨਵੀਂ ਮਿਸਾਲ ਵੀ ਕਾਇਮ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ...
ਮਾਨ ਸਰਕਾਰ ਦੀ ਵੱਡੀ ਕਾਮਯਾਬੀ! Nestle, PepsiCo, Coca-Cola ਸਮੇਤ ਗਲੋਬਲ ਕੰਪਨੀਆਂ ਨੇ ਪੰਜਾਬ ਵਿੱਚ ਕੀਤਾ ₹1.23 ਲੱਖ ਕਰੋੜ ਦਾ ਨਿਵੇਸ਼

ਮਾਨ ਸਰਕਾਰ ਦੀ ਵੱਡੀ ਕਾਮਯਾਬੀ! Nestle, PepsiCo, Coca-Cola ਸਮੇਤ ਗਲੋਬਲ ਕੰਪਨੀਆਂ ਨੇ ਪੰਜਾਬ ਵਿੱਚ ਕੀਤਾ ₹1.23 ਲੱਖ ਕਰੋੜ ਦਾ ਨਿਵੇਸ਼

Punjab Development
ਚੰਡੀਗੜ੍ਹ, 18 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਅੱਜ ਸਨਅਤੀ ਨਵ-ਜਾਗਰਣ ਦੇ ਯੁੱਗ ਵਿੱਚ ਦਾਖਲ ਹੋ ਚੁੱਕਾ ਹੈ। ਜਿਸ ਸੂਬੇ ਨੂੰ ਕਦੇ ਖੇਤੀ ਸੰਕਟ ਅਤੇ ਬੇਰੁਜ਼ਗਾਰੀ ਦੀ ਚੁਣੌਤੀ ਝੱਲਣੀ ਪਈ, ਉਹੀ ਹੁਣ ਆਲਮੀ ਨਿਵੇਸ਼ਕਾਂ ਦਾ ਸਭ ਤੋਂ ਭਰੋਸੇਮੰਦ ਟਿਕਾਣਾ ਬਣ ਗਿਆ ਹੈ। ਮਾਨ ਸਰਕਾਰ ਦੀਆਂ ਪਾਰਦਰਸ਼ੀ ਨੀਤੀਆਂ, ਕਾਰੋਬਾਰ ਕਰਨ ਵਿੱਚ ਅਸਾਨੀ ਦੇ ਸੁਧਾਰਾਂ ਅਤੇ ਤੇਜ਼ੀ ਨਾਲ ਫੈਸਲੇ ਲੈਣ ਦੀ ਪ੍ਰਣਾਲੀ ਨੇ ਪੰਜਾਬ ਨੂੰ ਭਾਰਤ ਦਾ ਸਭ ਤੋਂ ਆਕਰਸ਼ਕ ਨਿਵੇਸ਼ ਸਥਾਨ ਬਣਾ ਦਿੱਤਾ ਹੈ। ਇਹ ਕੋਈ ਦਾਅਵਾ ਨਹੀਂ, ਸਗੋਂ ਅੰਕੜੇ ਇਸਦੀ ਪੁਸ਼ਟੀ ਕਰਦੇ ਹਨ — 2022 ਤੋਂ ਹੁਣ ਤੱਕ ਸੂਬੇ ਵਿੱਚ ₹1.23 ਲੱਖ ਕਰੋੜ ਤੋਂ ਵੱਧ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਨ੍ਹਾਂ ਵਿੱਚ ਮੁੱਖ ਯੋਗਦਾਨ ਭੋਜਨ ਪ੍ਰੋਸੈਸਿੰਗ ਸੈਕਟਰ ਦਾ ਹੈ। ਇਸ ਸਨਅਤੀ ਉਛਾਲ ਦੇ ਕੇਂਦਰ ਵਿੱਚ ਹਨ ਆਲਮੀ ਦਿੱਗਜ — ਨੈਸਲੇ ਇੰਡੀਆ, ਪੈਪਸੀਕੋ ਇੰਡੀਆ ਅਤੇ ਕੋਕਾ-ਕੋਲਾ ਇੰਡੀਆ, ਜਿਨ੍ਹਾਂ ਨੇ ਪੰਜਾਬ ਦੀਆਂ ਨੀਤੀਆਂ 'ਤੇ ਭਰੋਸਾ ਜਤਾਉਂਦੇ ਹੋਏ ਕਰੋੜਾਂ ਦਾ ਨਿਵੇਸ਼ ਕੀਤਾ ਹੈ। ਇਨ੍ਹਾਂ ਤਿੰਨਾਂ ਕੰਪਨੀਆਂ ਦੇ ਨਿਵੇਸ਼ ਨੇ ਨਾ ...
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਨਿਰਦੇਸ਼ਾਂ ‘ਤੇ ਐੱਸ.ਡੀ.ਐੱਮ. ਚਰਨਜੋਤ ਸਿੰਘ ਵਾਲੀਆ ਨੇ ਹਲਕਾ ਸੁਨਾਮ ਦੇ 09 ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਨਿਰਦੇਸ਼ਾਂ ‘ਤੇ ਐੱਸ.ਡੀ.ਐੱਮ. ਚਰਨਜੋਤ ਸਿੰਘ ਵਾਲੀਆ ਨੇ ਹਲਕਾ ਸੁਨਾਮ ਦੇ 09 ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ

Local
ਸੁਨਾਮ, 18 ਅਕਤੂਬਰ:-ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਸਮੇਂ ਸਿਰ ਰਾਹਤ ਪ੍ਰਦਾਨ ਕਰਨ ਦੇ ਉਪਰਾਲਿਆਂ ਨੂੰ ਅੱਗੇ ਵਧਾਉਂਦਿਆਂ, ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਪ ਮੰਡਲ ਮੈਜਿਸਟਰੇਟ ਸੰਗਰੂਰ, ਸ. ਚਰਨਜੋਤ ਸਿੰਘ ਵਾਲੀਆ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ 09 ਹੜ੍ਹ ਪੀੜਤਾਂ ਨੂੰ ਕੈਬਨਿਟ ਮੰਤਰੀ ਸ਼੍ਰੀ ਅਰੋੜਾ ਦੇ ਦਫਤਰ ਵਿਖੇ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ। ਇਹਨਾਂ ਹੜ੍ਹ ਪੀੜਤਾਂ ਵਿੱਚ ਪਿੰਡ ਉਭਾਵਾਲ ਦੇ ਜੀਤ ਸਿੰਘ ਤੇ ਨਿਰਮਲ ਸਿੰਘ, ਪਿੰਡ ਬਹਾਦਰਪੁਰ ਦੇ ਲਾਭ ਸਿੰਘ, ਪਿੰਡ ਦੁੱਗਾਂ ਦੇ ਗੁਲਜ਼ਾਰ ਸਿੰਘ ਤੇ ਚਮਕੌਰ ਸਿੰਘ ਅਤੇ ਪਿੰਡ ਕੁੰਨਰਾਂ ਦੇ ਕੁਲਜੀਤ ਸਿੰਘ, ਗੁਲਜ਼ਾਰ ਸਿੰਘ, ਪਰਮਜੀਤ ਕੌਰ ਅਤੇ ਸੁਖਦੀਪ ਸਿੰਘ ਸ਼ਾਮਲ ਹਨ। ਇਸ ਮੌਕੇ ਐੱਸ.ਡੀ.ਐੱਮ. ਵਾਲੀਆ ਨੇ ਦੱਸਿਆ ਕਿ ਭਾਰੀ ਬਰਸਾਤ ਜਾਂ ਹੜ੍ਹ ਵਰਗੇ ਹਾਲਾਤ ਕਾਰਨ ਜਿਹੜੇ ਲੋਕਾਂ ਦਾ ਨੁਕਸਾਨ ਹੋਇਆ ਹੈ, ਉਹਨਾਂ ਦੀ ਮਦਦ ਲਈ ਪਾਰਦਰਸ਼ੀ ਤਰੀਕੇ ਨਾਲ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕੇ ...
58 ਯੋਗਾਂ ਟ੍ਰੇਨਰਾਂ ਵੱਲੋਂ ਜ਼ਿਲ੍ਹੇ ਵਿੱਚ ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 231 ਯੋਗ ਕਲਾਸਾਂ:  ਡਿਪਟੀ ਕਮਿਸ਼ਨਰ

58 ਯੋਗਾਂ ਟ੍ਰੇਨਰਾਂ ਵੱਲੋਂ ਜ਼ਿਲ੍ਹੇ ਵਿੱਚ ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 231 ਯੋਗ ਕਲਾਸਾਂ:  ਡਿਪਟੀ ਕਮਿਸ਼ਨਰ

Local
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ:- ਲੋਕਾਂ ਨੂੰ ਸਿਹਤਮੰਦ ਰੱਖਣ ਲਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਦੇ ਪ੍ਰੋਜੈਕਟ ਅਧੀਨ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਰੋਜ਼ਾਨਾ ਸਵੇਰੇ ਅਤੇ ਸ਼ਾਮ 231 ਕਲਾਸਾਂ ਯੋਗ ਦੀਆਂ ਲਗਾਈਆਂ ਜਾ ਰਹੀਆਂ ਹਨ। ਇਸ ਮੁਹਿੰਮ ਤਹਿਤ ਸ਼ਹਿਰਾਂ ਵਿੱਚ 120 ਯੋਗ ਕਲਾਸਾਂ ਅਤੇ ਪਿੰਡਾਂ ਵਿੱਚ 111 ਯੋਗ ਕਲਾਸਾਂ ਲਗਾਈਆਂ ਜਾ ਰਹੀਆ ਹਨ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਦਿੱਤੀ। ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ‘ਸੀ.ਐਮ. ਦੀ ਯੋਗਸ਼ਾਲਾ’ ਅਧੀਨ 10,319 ਮੈਂਬਰਾਂ ਨੇ ਮੁਫ਼ਤ ਯੋਗਾ ਕਰਨ ਲਈ ਰਜਿਸਟ੍ਰੇਸ਼ਨ ਕਰਵਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੰਦਰੁਸਤ ਰੱਖਣ ਲਈ ‘ਸੀ.ਐਮ. ਦੀ ਯੋਗਸ਼ਾਲਾ’ ਅਧੀਨ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ ਮੁਫ਼ਤ ਯੋਗਾ ਕਲਾਸਾਂ ਲਈ 58 ਯੋਗ ਟ੍ਰੇਨਰਾਂ ਵੱਲੋਂ ਰੋਜ਼ਾਨਾ ਸਵੇਰੇ ਅਤੇ ਸ਼ਾਮ ਨੂੰ ਕਲਾਸਾਂ ਲਗਾ ਕੇ ਬਿਮਾਰੀਆਂ ਤ...
ਦਿਵਾਲੀ ਮੌਕੇ ਮਾਲੇਰਕੋਟਲਾ ਪੁਲਿਸ ਵੱਲੋਂ ਸ਼ਹਿਰ ਅਤੇ ਇਲਾਕਿਆਂ ‘ਚ ਫਲੈਗ ਮਾਰਚ

ਦਿਵਾਲੀ ਮੌਕੇ ਮਾਲੇਰਕੋਟਲਾ ਪੁਲਿਸ ਵੱਲੋਂ ਸ਼ਹਿਰ ਅਤੇ ਇਲਾਕਿਆਂ ‘ਚ ਫਲੈਗ ਮਾਰਚ

Local
ਮਾਲੇਰਕੋਟਲਾ, 18 ਅਕਤੂਬਰ :-                  ਦਿਵਾਲੀ ਅਤੇ ਬੰਦੀ ਛੋੜ ਦਿਵਸ ਦੇ ਤਿਉਹਾਰ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਮਜ਼ਬੂਤ ਬਣਾਈ ਰੱਖਣ ਲਈ ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਗਗਨ ਅਜੀਤ ਸਿੰਘ ਦੀ ਅਗਵਾਈ ਵਿੱਚ ਵਿਸ਼ਾਲ ਫਲੈਗ ਮਾਰਚ ਕੀਤਾ ਗਿਆ। ਫਲੈਗ ਮਾਰਚ ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਸਤਪਾਲ ਸਿੰਘ ਉਪ ਕਪਤਾਨ ਪੁਲਿਸ ਸਬ ਡਵੀਜਨ ਮਾਨਵਜੀਤ ਸਿੰਘ, , ਉਪ ਕਪਤਾਨ ਪੁਲਿਸ (ਸਥਾਨਕ) ਆਤਿਸ ਭਾਟੀਆ ਅਤੇ ਉਪ ਕਪਤਾਨ ਪੁਲਿਸ ਸਪੈਸ਼ਲ ਬ੍ਰਾਂਚ ਰਣਜੀਤ ਸਿੰਘ ਸਮੇਤ ਸਬ ਡਵੀਜਨ ਮਾਲੇਰਕੋਟਲਾ ਦੇ ਮੁੱਖ ਅਫਸਰਾਨ ਅਤੇ ਭਾਰੀ ਪੁਲਿਸ ਫੋਰਸ ਨੇ ਹਿੱਸਾ ਲਿਆ।              ਇਹ ਫਲੈਗ ਮਾਰਚ ਡਾ. ਜਾਕਿਰ ਹੁਸੈਨ ਸਟੇਡੀਅਮ ਤੋਂ ਸ਼ੁਰੂ ਹੋ ਕੇ ਦਿੱਲੀ ਗੇਟ, ਸਰਕਾਰੀ ਇਮਾਮਵਾੜਾ, ਛੋਟਾ ਚੌਂਕ, ਸੁਨਿਆਰਾ ਚੌਂਕ, ਸਦਰ ਬਜ਼ਾਰ, ਜੈਨ ਸਥਾਪਕ ਤੱਕ&nbs...
ਤਰਨ ਤਾਰਨ ਉਪ ਚੋਣ ਲਈ ਅੱਜ 12 ਉਮੀਦਵਾਰਾਂ ਦੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ

ਤਰਨ ਤਾਰਨ ਉਪ ਚੋਣ ਲਈ ਅੱਜ 12 ਉਮੀਦਵਾਰਾਂ ਦੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ

Local
ਤਰਨ ਤਾਰਨ, 18 ਅਕਤੂਬਰ (      ) - ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਹੋ ਰਹੀ ਉਪ ਚੋਣ ਲਈ ਅੱਜ 12 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਰਿਟਰਨਿੰਗ ਅਫਸਰ-ਕਮ-ਐਸਡੀਐਮ ਤਰਨ ਤਾਰਨ ਕੋਲ ਅੱਜ ਅਖਿਲ ਭਾਰਤੀ ਸਿਵ ਸੈਨਾ ਰਾਸ਼ਟਰਵਾਦੀ ਦੇ ਉਮੀਦਵਾਰ ਅਰੁਨ ਕੁਮਾਰ ਖੁਰਮੀ, ਭਾਰਤੀ ਜਨਤਾ ਪਾਰਟੀ ਦੇ ਕਵਰਿੰਗ ਉਮੀਦਵਾਰ ਸੁੱਚਾ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਦੇ  ਕਵਰਿੰਗ ਉਮੀਦਵਾਰ ਲੀਨਾ ਸੰਧੂ, ਅਜ਼ਾਦ ਉਮੀਦਵਾਰ ਹਰਪਾਲ ਸਿੰਘ, ਅਜ਼ਾਦ ਉਮੀਦਵਾਰ ਹਰਬਰਿੰਦਰ ਕੌਰ, ਅਜ਼ਾਦ ਉਮੀਦਵਾਰ ਕੋਮਲਪ੍ਰੀਤ ਸਿੰਘ, ਆਜ਼ਾਦ ਉਮੀਦਵਾਰ ਨੀਟੂ, ਅਜ਼ਾਦ ਉਮੀਦਵਾਰ ਵਿਜੇ ਕੁਮਾਰ, ਅਜ਼ਾਦ ਉਮੀਦਵਾਰ ਮਨਦੀਪ ਸਿੰਘ, ਅਜ਼ਾਦ ਉਮੀਦਵਾਰ ਨਿਰਮਲ ਕੌਰ, ਅਜ਼ਾਦ ਉਮੀਦਵਾਰ ਜਸਵੰਤ ਸਿੰਘ ਅਤੇ ਨੈਸ਼ਨਲਿਸਟ ਜਸਟਿਸ ਪਾਰਟੀ ਦੇ ਉਮੀਦਵਾਰ ਨਾਇਬ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।  ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ, ਆਮ ਆਦਮੀ ਪਾਰਟੀ ਦੇ ਕਵਰਿੰਗ ਉਮੀਦਵਾਰ ਵਜੋਂ ਰਾਜੇਸ਼ ਵਾਲੀਆ, ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ, ਸੱ...