ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ 13 ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ
ਦਿੜ੍ਹਬਾ, 17 ਅਕਤੂਬਰ- ਮਾਰਕਿਟ ਕਮੇਟੀ ਦਫ਼ਤਰ, ਸੂਲਰ ਘਰਾਟ ਵਿਖੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ ਵੱਖ-ਵੱਖ ਪਿੰਡਾਂ ਦੇ ਭਾਰੀ ਬਰਸਾਤ ਜਾਂ ਹੜ੍ਹ ਵਰਗੀ ਸਥਿਤੀ ਕਾਰਨ ਪ੍ਰਭਾਵਿਤ 13 ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ ਤੇ ਕਿਹਾ ਕਿ ਪੰਜਾਬ ਸਰਕਾਰ ਨੇ ਜਿੰਨੇ ਸਮੇਂ ਵਿੱਚ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ, ਓਨੇ ਸਮੇਂ ਵਿੱਚ ਮੁਆਵਜ਼ਾ ਦੇਣ ਦੀ ਸ਼ੁਰੂਆਤ ਕਰ ਕੇ ਇਤਿਹਾਸਕ ਮਿਸਾਲ ਕਾਇਮ ਕਰ ਦਿੱਤੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਮਾਜ ਸੇਵੀ ਸੰਸਥਾਵਾਂ ਅਤੇ ਆਮ ਲੋਕਾਂ ਦੀ ਮਦਦ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਅਤੇ ਹੁਣ ਉਹਨਾਂ ਦੀ ਜ਼ਿੰਦਗੀ ਮੁੜ ਲੀਹ 'ਤੇ ਲੈ ਕੇ ਆਉਣ ਲਈ ਮੁਆਵਜ਼ਾ ਰਾਸ਼ੀ ਵੰਡੀ ਜਾ ਰਹੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਵੱਖ ਵੱਖ ਸਮੇਂ ਬਹੁਤ ਵੱਡੀਆਂ ਦਿੱਕਤਾਂ ਝੱਲੀਆਂ ਹਨ ਤੇ ਹਰ ਵਾਰ ਪੰਜਾਬ ਪਹਿਲਾਂ ਨਾਲੋਂ ਵੀ ਮਜ਼ਬੂਤ ਹੋ ਕੇ ਉਹਨਾਂ ਮੁਸ਼ਕਲਾਂ ਵਿੱਚੋਂ ਨਿਕਲਦਾ ਰਿਹਾ ਹੈ ਤੇ ਇਸ ਵਾਰ ਵੀ ਪੰਜਾਬ ਬਹੁਤ ਜਲਦ ਆਪਣੇ ਪੈਰਾਂ 'ਤੇ ਖੜ੍ਹਾ ਹੋ ਕੇ ਸ...








