ਪੰਜਾਬ ਨੇ ਜੀ.ਸੀ.ਸੀ. ਅਤੇ ਸੀ.ਆਈ.ਐਸ. ਰਾਜਦੂਤਾਂ ਦੀਆਂ ਗੋਲਮੇਜ਼ ਮੀਟਿੰਗਾਂ ਰਾਹੀਂ ਵਿਸ਼ਵਵਿਆਪੀ ਭਾਈਵਾਲੀ ਦੀਆਂ ਤੰਦਾਂ ਕੀਤੀਆਂ ਮਜ਼ਬੂਤ
ਚੰਡੀਗੜ੍ਹ/ਨਵੀਂ ਦਿੱਲੀ, 27 ਨਵੰਬਰ 2025:- 6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀ.ਪੀ.ਆਈ.ਐਸ.) 2026 ਤੋਂ ਪਹਿਲਾਂ ਆਪਣੇ ਅੰਤਰਰਾਸ਼ਟਰੀ ਪਹੁੰਚ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਨੇ ਅੱਜ ਨਵੀਂ ਦਿੱਲੀ ਵਿਖੇ ਖਾੜੀ ਸਹਿਯੋਗ ਪ੍ਰੀਸ਼ਦ (ਜੀ.ਸੀ.ਸੀ.) ਦੇਸ਼ਾਂ ਅਤੇ ਸੁਤੰਤਰ ਰਾਜਾਂ ਦੇ ਰਾਸ਼ਟਰਮੰਡਲ (ਸੀ.ਆਈ.ਐਸ.) ਖੇਤਰ ਦੇ ਰਾਜਦੂਤਾਂ ਨਾਲ ਦੋ ਗੋਲਮੇਜ਼ ਮੀਟਿੰਗਾਂ ਕੀਤੀਆਂ।
ਇਨ੍ਹਾਂ ਮੀਟਿੰਗਾਂ ਦੀ ਪ੍ਰਧਾਨਗੀ ਉਦਯੋਗ ਅਤੇ ਵਣਜ, ਨਿਵੇਸ਼ ਪ੍ਰਮੋਸ਼ਨ, ਬਿਜਲੀ ਅਤੇ ਪ੍ਰਵਾਸੀ ਭਾਰਤੀ ਮਾਮਲੇ ਬਾਰੇ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕੀਤੀ ਅਤੇ ਇਹਨਾਂ ਮੀਟਿੰਗਾਂ ਵਿੱਚ ਰਾਜਦੂਤਾਂ, ਸੀਨੀਅਰ ਕੂਟਨੀਤਕ ਨੁਮਾਇੰਦਿਆਂ, ਵਿਦੇਸ਼ ਮੰਤਰਾਲੇ (ਐਮਈਏ) ਦੇ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ। ਦੋਵੇਂ ਮੀਟਿੰਗਾਂ ਸ੍ਰੀ ਕੇ.ਕੇ. ਯਾਦਵ, ਆਈਏਐਸ, ਪ੍ਰਸ਼ਾਸਕੀ ਸਕੱਤਰ, ਨਿਵੇਸ਼ ਪ੍ਰਮੋਸ਼ਨ ਵਿਭਾਗ ਦੇ ਸਵਾਗਤੀ ਭਾਸ਼ਣਾਂ ਨਾਲ ਸ਼ੁਰੂ ਹੋਈਆਂ। ਇਸ ਉਪਰੰਤ "ਐਡਵਾਂਟੇਜ ਪੰਜਾਬ" ਪੇਸ਼ਕਾਰੀ ਦਿੱਤੀ ਗਈ ਜਿਸ ਵਿੱਚ ਸੂਬੇ ਦੇ ਮਜ਼ਬੂਤ ਉਦਯੋਗਿਕ ਮਾਹੌਲ, ਨਿਵੇਸ਼ ਲਈ ਤਿਆਰ ਬੁਨਿਆ...








