ਕੇਂਦਰ ਸਰਕਾਰ ਨੂੰ ਪੱਛਮੀ ਏਸ਼ੀਆ ਵਿੱਚ ਤਣਾਅ ਦੇ ਮੱਦੇਨਜ਼ਰ ਐਲਪੀਜੀ, ਪੈਟਰੋਲ, ਡੀਜ਼ਲ ਦੀ ਕੋਈ ਕਮੀ ਨਹੀਂ ਆਉਣ ਦੇਣੀ ਚਾਹੀਦੀ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, ਮਾਰਚ 11: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੱਛਮੀ ਏਸ਼ੀਆਈ ਖੇਤਰ ਵਿੱਚ ਚੱਲ ਰਹੀ ਜੰਗ ਵਰਗੀ ਸਥਿਤੀ ਦੇ ਮੱਦੇਨਜ਼ਰ ਐਲਪੀਜੀ, ਪੈਟਰੋਲ ਅਤੇ ਡੀਜ਼ਲ ਵਰਗੀਆਂ ਜ਼ਰੂਰੀ ਵਸਤੂਆਂ ਦੀ ਕੋਈ ਕਮੀ ਨਾ ਹੋਵੇ। ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (ਆਈਓਸੀਐਲ), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚਪੀਸੀਐਲ) ਅਤੇ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਬੀਪੀਸੀਐਲ) ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਨਿਰਵਿਘਨ ਸਪਲਾਈ ਬਰਕਰਾਰ ਰੱਖਣ ਅਤੇ ਇਸ ਸਬੰਧੀ ਲੋਕਾਂ ਵਿੱਚ ਤਣਾਅ ਦਾ ਮਾਹੌਲ ਬਣਨ ਤੋਂ ਰੋਕਣ ਲਈ ਤਾਲਮੇਲ ਵਾਲੇ ਉਪਾਵਾਂ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ, “ਪੱਛਮੀ ਏਸ਼ੀਆਈ ਦੇਸ਼ਾਂ ਵਿੱਚ ਚੱਲ ਰਹੀ ਜੰਗ ਦੇ ਮੱਦੇਨਜ਼ਰ, ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਐਲਪੀਜੀ, ਪੈਟਰੋਲ ਅਤੇ ਡੀਜ਼ਲ ਵਰਗੀਆਂ ਜ਼ਰੂਰੀ ਵਸਤਾਂ ਦੀ ਕੋਈ ਕਮੀ ਨਾ ਹੋਵੇ ਤਾਂ ਜੋ ਜਨਤਾ ਨੂੰ ਅਸੁਵ...








