Sunday, June 28Malwa News
Shadow

Tag: punjabi news

ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

Hot News
ਚੰਡੀਗੜ੍ਹ, 25 ਮਈ , 2026- ਪੰਜਾਬ ਵਿੱਚ ਸ਼ਿਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਸਿਆਸੀ ਝਟਕਾ ਲੱਗਿਆ ਹੈ। ਉੱਥੇ ਹੀ ਆਮ ਆਦਮੀ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਸੋਮਵਾਰ ਨੂੰ ਅਕਾਲੀ ਦਲ ਦੇ ਦਿੱਗਜ ਆਗੂ, ਸਾਬਕਾ ਰਾਜ ਸਭਾ ਮੈਂਬਰ, ਸਾਬਕਾ ਵਿਧਾਇਕ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਮੁਖੀ ਰਾਜਮਹਿੰਦਰ ਸਿੰਘ ਮਜੀਠਾ 'ਆਪ' ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਮਹਿੰਦਰ ਸਿੰਘ ਮਜੀਠਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਵਿਕਾਸ ਅਤੇ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਅਤੇ ਆਗੂ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਰਾਜਮਹਿੰਦਰ ਸਿੰਘ ਮਜੀਠਾ ਦੇ ਨਾਲ-ਨਾਲ ਇਲਾਕੇ ਦੀਆਂ ਕਈ ਹੋਰ ਜਾਣੀਆਂ-ਪਛਾਣੀਆਂ ਸ਼ਖ਼ਸੀਅਤਾਂ ਵੀ 'ਆਪ' ਵਿੱਚ ਸ਼ਾਮਲ ਹੋਈਆਂ। ਇਨ੍ਹਾਂ ਵਿੱਚ ਸਾਬਕਾ ਆਰਟੀਆਈ ਕਮਿਸ਼ਨਰ ਹੇਮਇੰਦਰ ਸਿੰਘ ਮਜੀਠਾ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰ ਸੁਖਦੀਪ ਸਿੰਘ ਮਜੀਠ...
ਗੈਂਗਸਟਰਾਂ ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ

Hot News
ਚੰਡੀਗੜ੍ਹ, 25 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 125ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 519 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ 125ਵੇਂ ਦਿਨ ਪੁਲਿਸ ਟੀਮਾਂ ਨੇ 258 ਵਿਅਕਤੀਆਂ ਨੂੰ ਨੌਂ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 31,957 ਹੋ ਗਈਆਂ। ਇਸ ਤੋਂ ਇਲਾਵਾ 62 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 22 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ...
ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ

ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ

Hot News
ਚੰਡੀਗੜ੍ਹ: 25 ਮਈ: ਪੰਜਾਬ ਰਾਜ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਕਤ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਕਿਹਾ ਪੰਜਾਬ ਰਾਜ ਵਿੱਚ ਪ੍ਰੀ ਮੈਪਿੰਗ ਦੌਰਾਨ 84 ਫ਼ੀਸਦ ਤੋਂ ਵੱਧ ਵੋਟਰਾਂ ਦੀ ਮੈਪਿੰਗ ਸਫਲਤਾ ਪੂਰਵਕ ਨੇਪਰੇ ਚੜ੍ਹ ਚੁੱਕੀ ਹੈ। ਪ੍ਰੀ ਮੈਪਿੰਗ ਦੌਰਾਨ ਪੰਜਾਬ ਰਾਜ ਵਿੱਚ ਸਾਲ 2003 ਵਿੱਚ ਹੋਈ ਐਸ.ਆਈ.ਆਰ. ਨੂੰ ਆਧਾਰ ਬਣਾ ਕੇ ਮੌਜੂਦਾ ਵੋਟਰ ਸੂਚੀਆਂ ਨਾਲ ਮਿਲਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੋਟਰਾਂ ਦੀ ਪ੍ਰੀ ਮੈਪਿੰਗ ਨਹੀਂ ਹੁੰਦੀ ਤਾਂ ਉਸ ਵੋਟਰ ਨੂੰ ਬੀ.ਐਲ.ਓ. ਵਲੋਂ ਦਿੱਤੇ ਗਏ ਗਣਨਾ ਫ਼ਾਰਮ ਨੂੰ ਭਰ ਕੇ ਮੁੜ ਬੀ.ਐਲ. ਓ. ਕੋਲ ਜਮ੍ਹਾਂ ਕਰਵਾਉਣਾ ਹੋਵੇਗਾ ਜਿਸ ਉਪਰੰਤ ਸਬੰਧਤ ਵੋਟਰ ਦਾ ਨਾਮ ਡ੍ਰਾਫਟ ਰੋਲ ਵਿਚ ਜੋੜ ਦਿੱਤਾ ਜਾਵੇਗਾ। ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਪੰਜਾਬ ਰਾਜ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਐਸ.ਆਈ.ਆਰ. ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ...
ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

Breaking News
ਚੰਡੀਗੜ੍ਹ, 25 ਮਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨਾਂ ਪ੍ਰਤੀ ਵਚਨਬੱਧਤਾ ਦਹੁਰਾਉਂਦਿਆਂ ਅੱਜ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵੱਲੋਂ ਆਗਾਮੀ ਝੋਨੇ ਦੀ ਬਿਜਾਈ ਸੀਜ਼ਨ ਦੌਰਾਨ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਲੋੜੀਂਦੇ ਵਿਆਪਕ ਪ੍ਰਬੰਧ ਕੀਤੇ ਗਏ ਹਨ। ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਲਈ ਝੋਨੇ ਦੇ ਸੀਜ਼ਨ ਲਈ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਇਹ ਸਮਾਂ ਸਾਰਣੀ 1 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਅਤੇ 5 ਜੂਨ ਤੋਂ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿਖੇ ਲਾਗੂ ਹੋਵੇਗਾ। ਇਸ ਦੇ ਨਾਲ ਹੀ 9 ਜੂਨ ਤੋਂ ਲੁਧਿਆਣਾ, ਮਲੇਰਕੋ...
ਮੋਦੀ ਸਰਕਾਰ ਦੀਆਂ ਨੀਤੀਆਂ ਕਿਸਾਨਾਂ, ਪੰਜਾਬ ਅਤੇ ਆਮ ਜਨਤਾ ਦੇ ਖ਼ਿਲਾਫ਼, ਦੇਸ਼ ਨੂੰ ਬਣਾ ਰਹੀਆਂ ਨੇ ਆਰਥਿਕ ਗੁਲਾਮ: ਕੁਲਦੀਪ ਧਾਲੀਵਾਲ

ਮੋਦੀ ਸਰਕਾਰ ਦੀਆਂ ਨੀਤੀਆਂ ਕਿਸਾਨਾਂ, ਪੰਜਾਬ ਅਤੇ ਆਮ ਜਨਤਾ ਦੇ ਖ਼ਿਲਾਫ਼, ਦੇਸ਼ ਨੂੰ ਬਣਾ ਰਹੀਆਂ ਨੇ ਆਰਥਿਕ ਗੁਲਾਮ: ਕੁਲਦੀਪ ਧਾਲੀਵਾਲ

Breaking News
ਅੰਮ੍ਰਿਤਸਰ/ਚੰਡੀਗੜ੍ਹ 25 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੈਟਰੋਲ-ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸਰਕਾਰ ਦੀਆਂ ਨੀਤੀਆਂ ਕਿਸਾਨਾਂ, ਪੰਜਾਬ ਅਤੇ ਆਮ ਜਨਤਾ ਦੇ ਖ਼ਿਲਾਫ਼ ਹਨ, ਜਿਸ ਕਾਰਨ ਬਾਲਣ ਦੀਆਂ ਵਧਦੀਆਂ ਕੀਮਤਾਂ ਨੇ ਆਮ ਆਦਮੀ ਦਾ ਲਕੜ ਤੋੜ ਦਿੱਤਾ ਹੈ। ਸੋਮਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਦੌਰਾਨ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਣ ਦੀ ਚੇਤਾਵਨੀ ਦਿੱਤੀ ਸੀ, ਜੋ ਹੁਣ ਸੱਚ ਸਾਬਤ ਹੋ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀਆਂ ਅੰਤਰਰਾਸ਼ਟਰੀ ਵਪਾਰ ਨੀਤੀਆਂ ਅਤੇ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਵਾਲੇ ਫੈਸਲੇ ਹੀ ਦੇਸ਼ ਦੀ ਜਨਤਾ ਲਈ ਮਹਿੰਗੇ ਬਾਲਣ ਦਾ ਕਾਰਨ ਬਣ ਰਹੇ ਹਨ। ਧਾਲੀਵਾਲ ਨੇ ਦੱਸਿਆ ਕਿ ਕਿਸਾਨਾਂ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਵਿੱਚ ਮਾਮੂਲੀ ਵਾਧਾ ਕੀਤਾ ਗਿਆ ਹੈ, ਜਦੋਂ ਕਿ ਡੀਜ਼ਲ ਦੀਆਂ ਕੀਮਤ...
ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

Breaking News
ਚੰਡੀਗੜ੍ਹ,25 ਮਈ 2026:ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਹਾਈ-ਰਿਸਕ ਗਰਭਾਵਸਥਾ ਅਤੇ ਨਵਜਾਤ ਸ਼ਿਸ਼ੂ ਸਿਹਤ ਸੇਵਾਵਾਂ ਨੂੰ ਖਾਸ ਤੌਰ ‘ਤੇ ਮਜ਼ਬੂਤੀ ਮਿਲ ਰਹੀ ਹੈ। ਇਹ ਯੋਜਨਾ ਜਟਿਲ ਪ੍ਰਸਵ ਅਤੇ ਗੰਭੀਰ ਤੌਰ ‘ਤੇ ਬੀਮਾਰ ਨਵਜਾਤ ਸ਼ਿਸ਼ੂਆਂ ਦੇ ਇਲਾਜ ਨੂੰ ਪਰਿਵਾਰਾਂ ਲਈ ਬਿਨਾਂ ਕਿਸੇ ਆਰਥਿਕ ਬੋਝ ਦੇ ਆਸਾਨ ਬਣਾ ਰਹੀ ਹੈ। ਭਾਰਤ ਦੇ ਰਾਸ਼ਟਰੀ ਪਰਿਵਾਰ ਸਿਹਤ ਸਰਵੇਖਣ (ਨੇਸ਼ਨਲ ਫੈਮਿਲੀ ਹੈਲਥ ਸਰਵੇ-5) ‘ਤੇ ਆਧਾਰਿਤ ਇੱਕ ਮਹੱਤਵਪੂਰਨ ਅਧਿਐਨ ਅਨੁਸਾਰ, ਦੇਸ਼ ਵਿੱਚ ਲਗਭਗ ਹਰ ਦੋ ਵਿੱਚੋਂ ਇੱਕ ਗਰਭਾਵਸਥਾ ਹਾਈ-ਰਿਸਕ ਸ਼੍ਰੇਣੀ ਵਿੱਚ ਆਉਂਦੀ ਹੈ। ਕਾਰਕ ਜਿਵੇਂ ਕਿ ਸਿੱਖਿਆ ਦੀ ਘਾਟ, ਗਰੀਬੀ, ਦੋ ਗਰਭਾਂ ਦੇ ਵਿਚਕਾਰ ਘੱਟ ਅੰਤਰਾਲ, ਪਿਛਲੀਆਂ ਪ੍ਰਸਵ ਜਟਿਲਤਾਵਾਂ ਅਤੇ ਪਹਿਲਾਂ ਹੋਈਆਂ ਸਿਜੇਰੀਅਨ ਡਿਲਿਵਰੀਆਂ ਮਾਂ ਅਤੇ ਬੱਚੇ ਦੋਵਾਂ ਲਈ ਜੋਖਮ ਪੈਦਾ ਕਰਦੀਆਂ ਹਨ। ਖੋਜਕਰਤਾਵਾਂ ਦਾ ਕਹਿਣਾ ਹੈ ਕਿ ਸਮਾਜਿਕ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀਆਂ ਮਹਿਲਾਵਾਂ ਸਭ ਤੋਂ ਵੱਧ ਜੋਖਮ ਦਾ ਸਾਹਮਣਾ ਕਰਦੀਆਂ ਹਨ, ਜਿਸ ਨਾਲ ਮਾਤਰਤਵ ਸਿਹਤ ਸੇਵਾਵਾਂ ਅਤੇ ਜਾਗਰੂਕਤਾ ਪ੍ਰੋਗਰਾਮ...
हिमाचल के सरकारी स्कूलों को बनाया जाएगा देश में सर्वश्रेष्ठ: मुख्यमंत्री

हिमाचल के सरकारी स्कूलों को बनाया जाएगा देश में सर्वश्रेष्ठ: मुख्यमंत्री

Hindi
मुख्यमंत्री ठाकुर सुखविन्द्र सिंह सुक्खू ने आज नव स्तरोन्न्त सीबीएसई राजकीय वरिष्ठ माध्यमिक विद्यालय, छोटा शिमला में विद्यार्थियों के साथ संवाद किया। संवाद के दौरान मुख्यमंत्री ने विद्यार्थियों के प्रश्नों का सहजता से उत्तर दिया।मुख्यमंत्री ने कहा कि राज्य सरकार ने शिक्षा व्यवस्था में व्यापक स्तर पर बदलाव किए हैं और इनके सकारात्मक परिणाम सामने आ रहे हैं। उन्होंने कहा कि वे यहां भाषण देने नहीं, बल्कि विद्यार्थियों के साथ बातचीत करने आए हैं ताकि शिक्षा व्यवस्था की कमियों की पहचान कर उन्हें प्रभावी ढंग से दूर किया जा सके। वर्तमान राज्य सरकार हिमाचल प्रदेश के सरकारी स्कूलों को देश के सर्वश्रेष्ठ स्कूल बनाने की दिशा में कार्य कर रही है ताकि विद्यार्थियों को सरकारी संस्थानों में गुणवत्तापूर्ण शिक्षा मिल सके। सरकारी स्कूलों के शिक्षक अत्यंत सक्षम, मेहनती होते हैं और उनकी नियुक्ति प्रतियोगी परीक्ष...
ਨਗਰ ਕੌਂਸਲ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਚੋਣਾਂ ਲਈ ਵੋਟਾਂ ਭਲਕੇ; ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ

ਨਗਰ ਕੌਂਸਲ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਚੋਣਾਂ ਲਈ ਵੋਟਾਂ ਭਲਕੇ; ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ

Hot News
ਮਾਲੇਰਕੋਟਲਾ, 25 ਮਈ :                  ਨਗਰ ਕੌਂਸਲ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਲਈ ਵੋਟਾਂ 26 ਮਈ 2026 ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ। ਚੋਣ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਜ਼ਿਲ੍ਹੇ ਦੇ 61 ਵਾਰਡਾਂ ਲਈ ਸਥਾਪਿਤ 141 ਪੋਲਿੰਗ ਬੂਥਾਂ ’ਤੇ ਵੋਟਿੰਗ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਅੰਜ਼ਾਮ ਦੇਣ ਲਈ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ ਮਾਲੇਰਕੋਟਲਾ ਕਨੂ ਗਰਗ, ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ ਅਮਰਗੜ੍ਹ ਹਰੰਬਸ ਸਿੰਘ, ਰਿਟਰਨਿੰਗ ਅਫਸਰ-ਕਮ-ਕਾਰਜਕਾਰੀ ਇੰਜੀਨੀਅਰ ਪੰਜਾਬ ਸਟੇਟ ਟਿਊਵੈਲ ਕਾਰਪੋਰੇਸ਼ਨ ਇੰਜ. ਹਰਮਿੰਦਰ ਸਿੰਘ ਦੀ ਦੇਖ-ਰੇਖ ’ਚ ਪੋਲਿੰਗ ਪਾਰਟੀਆਂ ਨੂੰ ਚੋਣ ਸਮੱਗਰੀ ਸਮੇਤ ਰਵਾਨਾ ਕਰ ਦਿੱਤਾ ਗਿਆ ਹੈ, ਜੋ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ’ਤੇ ਪੁੱਜ ਚੁੱਕੀਆਂ ਹਨ।                  ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ. ਤਿੜਕੇ ਨੇ ਜ਼ਿਲ੍ਹਾ ਵਾਸੀਆਂ ਨੂੰ ਅਪ...
ਜੀ.ਐਨ.ਏ. ਗੇਅਰਜ਼ ਲਿਮਟਡ ਮੇਹਟੀਆਣਾ ਵਿਖੇ 3-ਦਿਨਾਂ ਫਸਟ ਏਡ ਟ੍ਰੇਨਿੰਗ ਕੈਂਪ ਲਗਾਇਆ

ਜੀ.ਐਨ.ਏ. ਗੇਅਰਜ਼ ਲਿਮਟਡ ਮੇਹਟੀਆਣਾ ਵਿਖੇ 3-ਦਿਨਾਂ ਫਸਟ ਏਡ ਟ੍ਰੇਨਿੰਗ ਕੈਂਪ ਲਗਾਇਆ

Hot News
ਹੁਸ਼ਿਆਰਪੁਰ, 25 ਮਈ :  ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਅਗਵਾਈ ਹੇਠ 21 ਤੋਂ 23 ਮਈ  ਤੱਕ ਜੀ.ਐਨ.ਏ. ਗੇਅਰਜ਼ ਲਿਮਟਡ, ਮੇਹਟੀਆਣਾ ਵਿਖੇ 3-ਦਿਨਾਂ ਫਸਟ ਏਡ ਟ੍ਰੇਨਿੰਗ ਕੈਂਪ ਲਗਾਇਆ ਗਿਆ ਜਿਸਦਾ ਉਦੇਸ਼ ਐਮਰਜੈਂਸੀ ਸਥਿਤੀਆਂ ਵਿੱਚ ਕੀਮਤੀ ਜਾਨਾਂ ਨੂੰ ਬਚਾਉਣਾ ਹੈ। ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਕੈਂਪ ਵਿੱਚ ਟ੍ਰੇਨਰ ਅਨੂ ਸ਼ਰਮਾ ਵੱਲੋਂ ਕੰਪਨੀ ਦੇ 30 ਕਰਮਚਾਰੀਆਂ ਨੂੰ ਟ੍ਰੇਨਿੰਗ ਦਿੱਤੀ ਗਈ। ਉਨ੍ਹਾਂ ਨੇ ਕਰਮਚਾਰੀਆਂ ਨੂੰ ਹਾਦਸਾ ਹੋਣ 'ਤੇ ਅਚਾਨਕ ਬਿਮਾਰੀ ਵਧਣ 'ਤੇ ਸੀ.ਪੀ.ਆਰ. ਦੇਣ, ਖੂਨ ਰੋਕਣ, ਹੱਡੀ ਟੁੱਟਣ 'ਤੇ ਪੱਟੀ ਬੰਨ੍ਹਣ ਅਤੇ ਬੇਹੋਸ਼ ਮਰੀਜ਼ ਨੂੰ ਸੰਭਾਲਣ ਦੇ ਪ੍ਰੈਕਟੀਕਲ ਤਰੀਕੇ ਸਿਖਾਏ।  ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਇਸ ਸਮੇਂ ਪੂਰੇ ਜ਼ਿਲ੍ਹੇ ਵਿੱਚ ਫਸਟ ਏਡ ਅਤੇ ਹੋਮ ਨਰਸਿੰਗ ਪ੍ਰਤੀ ਜਾਗਰੂਕਤਾ ਵਧਾਉਣ ਲਈ ਇੱਕ ਵੱਡੀ ਮੁਹਿੰਮ ਚਲਾ ਰਹੀ ਹੈ, ਜਿਸ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਦੇ ਕਾਲਜਾਂ, ਪੰਜਾਬ ਰੋਡਵੇਜ਼ ਦੇ ਡਰਾਈਵਰਾ ਅਤੇ ਕੰਡਕਟਰਾਂ, ਜ਼ਿਲ੍ਹੇ ਦੀ ਹਰ ਛੋਟੀ-ਵ...
ਚੋਣ ਆਬਜ਼ਰਵਰ ਅਮਿਤ ਸਰੀਨ ਦੀ ਨਿਗਰਾਨੀ ਹੇਠ ਵੋਟਾਂ ਦੀ ਗਿਣਤੀ ਲਈ ਅਮਲੇ ਦੀ ਪਹਿਲੀ ਰੈਂਡਮਾਈਜੇਸ਼ਨ ਹੋਈ

ਚੋਣ ਆਬਜ਼ਰਵਰ ਅਮਿਤ ਸਰੀਨ ਦੀ ਨਿਗਰਾਨੀ ਹੇਠ ਵੋਟਾਂ ਦੀ ਗਿਣਤੀ ਲਈ ਅਮਲੇ ਦੀ ਪਹਿਲੀ ਰੈਂਡਮਾਈਜੇਸ਼ਨ ਹੋਈ

Hot News
ਮਾਨਸਾ, 25 ਮਈ:ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮਾਨਸਾ ਵਿਖੇ ਰਾਜ ਚੋਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਗਏ ਚੋਣ ਆਬਜ਼ਰਵਰ ਸ਼੍ਰੀ ਅਮਿਤ ਸਰੀਨ ਪੀ.ਸੀ.ਐਸ ਦੀ ਨਿਗਰਾਨੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਨ.ਆਈ.ਸੀ ਰੂਮ ਵਿਖੇ ਗਿਣਤੀ ਅਮਲੇ ਦੀ ਪਹਿਲੀ ਰੈਂਡਮਾਈਜੇਸ਼ਨ ਪ੍ਰਕਿਰਿਆ ਹੋਈ। ਜ਼ਿਲ੍ਹਾ ਚੋਣ ਅਫ਼ਸਰ - ਕਮ - ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈਏਐਸ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ 368 ਕਾਊਂਟਿੰਗ ਸਟਾਫ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿਨਗਰ ਪੰਚਾਇਤ ਜੋਗਾ ਲਈ ਵੋਟਾਂ ਦੀ ਗਿਣਤੀ ਜਿਮਨੇਜ਼ੀਅਮ ਹਾਲ, ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਵਿਖੇ ਹੋਵੇਗੀ। ਨਗਰ ਕੌਂਸਲ ਬੁਢਲਾਡਾ ਦੀਆਂ ਵੋਟਾਂ ਦੀ ਗਿਣਤੀ ਕ੍ਰਿਸ਼ਨਾ ਕਾਲਜ, ਰੱਲੀ ਵਿਖੇ ਹੋਵੇਗੀ। ਨਗਰ ਕੌਂਸਲ ਮਾਨਸਾ ਦੀਆਂ ਵੋਟਾਂ ਦੀ ਗਿਣਤੀ ਆਡੀਟੋਰੀਅਮ ਹਾਲ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ, ਮਾਨਸਾ ਵਿਖੇ ਹੋਵੇਗੀ। ਨਗਰ ਕੌਂਸਲ ਬਰੇਟਾ ਦੀਆਂ ਵੋਟਾਂ ਦੀ ਗਿਣਤੀ ਸ਼ਹੀਦ ਨੰਦ ਸਿੰਘ ਪੌਲੀਟੈਕਨੀਕਲ ਕਾਲਜ, ਬਰੇਟਾ ਵਿਖੇ ਹੋਵੇਗੀ ਅਤੇ ਨਗ...