ਪੰਜਾਬ ਵੱਲੋਂ ਬੁੱਢਾ ਦਰਿਆ ਅਤੇ ਰੰਗਾਈ ਕਲੱਸਟਰ ਪ੍ਰਦੂਸ਼ਣ ਦੇ ਟਿਕਾਊ ਹੱਲ ਲਈ ਚਲਾਏ ਮਿਸ਼ਨ ਦੇ ਹਿੱਸੇ ਵਜੋਂ ਤਾਮਿਲਨਾਡੂ ਵਾਟਰ ਇਨਵੈਸਟਮੈਂਟ ਕੰਪਨੀ ਨਾਲ ਮੀਟਿੰਗ
ਚੰਡੀਗੜ੍ਹ, 13 ਅਕਤੂਬਰ:- ਬੁੱਢਾ ਦਰਿਆ ਨੂੰ ਸਾਫ਼ ਕਰਨ ਤੇ ਇਸਦੇ ਸੁਰਜੀਤੀਕਰਨ ਅਤੇ ਲੁਧਿਆਣਾ ਦੇ ਰੰਗਾਈ ਉਦਯੋਗ ਦੀਆਂ ਗੰਦੇ ਪਾਣੀ ਸਬੰਧੀ ਸਮੱਸਿਆਵਾਂ ਦੇ ਹੱਲ ਵਾਸਤੇ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਸਰਕਾਰ ਨੇ 8 ਅਕਤੂਬਰ ਨੂੰ ਮੈਗਸੀਪਾ, ਚੰਡੀਗੜ੍ਹ ਵਿਖੇ ਤਾਮਿਲਨਾਡੂ ਵਾਟਰ ਇਨਵੈਸਟਮੈਂਟ ਕੰਪਨੀ (ਟੀਡਬਲਯੂਆਈਸੀ) ਜੋ ਕਿ ਤਾਮਿਲਨਾਡੂ ਸਰਕਾਰ ਅਤੇ ਆਈ.ਐਲ. ਐਂਡ ਐਫ.ਐਸ. ਦਾ ਇੱਕ ਸਾਂਝਾ ਉੱਦਮ ਹੈ ਅਤੇ ਜਿਸ ਨੂੰ ਤਿਰੂਪੁਰ ਤੇ ਇਰੋਡ ਵਰਗੇ ਪ੍ਰਮੁੱਖ ਟੈਕਸਟਾਈਲ ਕਲੱਸਟਰਾਂ ਵਿੱਚ ਜ਼ੀਰੋ ਲਿਕਵਿਡ ਡਿਸਚਾਰਜ (ਜੈਡਐਲਡੀ) ਅਧਾਰਤ ਕਾਮਨ ਐਫਲੂਐਂਟ ਟ੍ਰੀਟਮੈਂਟ ਪਲਾਂਟ (ਸੀਈਟੀਪੀਜ਼) ਸਥਾਪਤ ਕਰਨ ਲਈ ਜਾਣਿਆ ਜਾਂਦਾ ਹੈ, ਨਾਲ ਵਿਸਥਾਰਤ ਵਿਚਾਰ ਚਰਚਾ ਕੀਤੀ।
ਪੰਜਾਬ ਵਿਕਾਸ ਕਮਿਸ਼ਨ (ਪੀਡੀਸੀ) ਦੇ ਮੈਂਬਰ (ਉਦਯੋਗ ਅਤੇ ਵਣਜ) ਵੈਭਵ ਮਹੇਸ਼ਵਰੀ ਵੱਲੋਂ ਬੁਲਾਈ ਗਈ ਇਹ ਮੀਟਿੰਗ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੰਜੀਵ ਅਰੋੜਾ ਦੀ ਪ੍ਰਧਾਨਗੀ ਹੇਠ ਗਠਿਤ ਉੱਚ-ਪੱਧਰੀ ਕਮੇਟੀ ਵੱਲੋਂ ਕੀਤੇ ਵਿਆਪਕ ਯਤਨਾਂ ਦਾ ਹਿੱਸਾ ਸੀ, ਜਿਸ ਦਾ ਉਦੇਸ਼ ਬੁੱਢਾ ਦਰਿਆ ਪ੍ਰਦੂਸ਼ਣ ਦਾ ਹੱਲ ਕਰਨਾ ਅਤੇ ਪੰਜਾਬ ਦ...








