ਫਿਰੋਜ਼ਪੁਰ ਵਿੱਚ ਕਪੂਰਥਲਾ ਦਾ ਨਸ਼ਾ ਤਸਕਰ 50 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ
ਚੰਡੀਗੜ੍ਹ, 22 ਨਵੰਬਰ:- ਸੂਬੇ ਵਿੱਚ ਸਫ਼ਲਤਾਪੂਰਵਕ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਪਾਕਿਸਤਾਨ ਨਾਲ ਸਬੰਧਤ ਆਈ.ਐਸ.ਆਈ.-ਸਮਰਥਿਤ ਨਸ਼ਾ ਤਸਕਰੀ ਮਾਡਿਊਲ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਦੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਸ਼ਨੀਵਾਰ ਨੂੰ ਕਪੂਰਥਲਾ ਸਥਿਤ ਨਸ਼ਾ ਤਸਕਰ ਨੂੰ 50 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੰਦੀਪ ਸਿੰਘ ਉਰਫ਼ ਸੀਪਾ ਵਾਸੀ ਪਿੰਡ ਸ਼ੰਨਾ ਸ਼ੇਰ ਸਿੰਘ ਵਾਲਾ (ਕਪੂਰਥਲਾ) ਵਜੋਂ ਹੋਈ ਹੈ । ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸਦੀ ਚਿੱਟੀ ਕੀਆ ਸੇਲਟੋਸ ਨੰਬਰ- ਪੀਬੀ 09 ਏ.ਕਿਊ.-3598, ਜਿਸ ਵਿੱਚ ਉਹ ਸਫ਼ਰ ਕਰ ਰਿਹਾ ਸੀ, ਨੂੰ ਵੀ ਜ਼ਬਤ ਕਰ ਲਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ 50 ਕਿਲੋ ਹੈਰੋਇਨ ਦੀ ਇਹ ਖੇਪ ਸਰਹੱਦ ਪਾਰੋਂ ਪਾਕਿਸਤਾਨ ਨਾਲ ਸਬੰਧਤ ਆਈ.ਐਸ.ਆਈ. ਸਮਰਥਿਤ ਤਸਕਰਾਂ ਦੁਆਰਾ ਭੇਜੀ ਗਈ ਸੀ।...








