ਪੰਜਾਬ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਨਿਵੇਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ: ਸੰਜੀਵ ਅਰੋੜਾ
ਚੰਡੀਗੜ੍ਹ, 22 ਨਵੰਬਰ 2025:- ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਮੰਡੀ ਗੋਬਿੰਦਗੜ੍ਹ ਵਿਖੇ ਉਦਯੋਗਪਤੀਆਂ ਨਾਲ ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਉਦਯੋਗਾਂ ਦੇ ਬਹੁਪੱਖੀ ਵਿਕਾਸ ਲਈ ਕੀਤੇ ਜਾ ਰਹੇ ਮਹੱਤਵਪੂਰਨ ਉਪਰਾਲਿਆਂ ਬਾਰੇ ਵਿਸਥਾਰਤ ਜਾਣਕਾਰੀ ਸਾਂਝੀ ਕੀਤੀ ਅਤੇ ਉਦਯੋਗਿਕ ਭਾਈਚਾਰੇ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਅਤੇ ਚੁਣੌਤੀਆਂ ਦਾ ਵੀ ਜਾਇਜ਼ਾ ਲਿਆ।
ਇਸ ਮੌਕੇ ਪੰਜਾਬ ਵਿਕਾਸ ਕਮਿਸ਼ਨ ਦੀ ਵਾਈਸ ਚੇਅਰਪਰਸਨ ਸ੍ਰੀਮਤੀ ਸੀਮਾ ਬਾਂਸਲ ਅਤੇ ਪ੍ਰਮੁੱਖ ਸਕੱਤਰ ਕਮਲ ਕਿਸ਼ੋਰ ਯਾਦਵ ਵੀ ਮੌਜੂਦ ਸਨ।
ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਉਹ ਉਦਯੋਗਪਤੀਆਂ ਨੂੰ ਦਰਪੇਸ਼ ਅਸਲ ਜ਼ਮੀਨੀ ਪੱਧਰ ਦੀਆਂ ਮੁਸ਼ਕਲਾਂ ਤੋਂ ਪੂਰੀ ਤਰ੍ਹਾਂ ਜਾਣੂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਦਯੋਗਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਉਦਯੋਗਿਕ ਕਾਰਜਾਂ ਨੂੰ ਸਮਰਥਨ ਦੇਣ ਦੇ ਉਦੇਸ਼ ਨਾਲ ਨਵੀਆਂ ਪਹਿਲਕਦਮੀਆਂ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਕਿਹਾ...








