ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਜਿਲ੍ਹਾ ਮਜਿਸਟਰੇਟ ਨੇ ਅਸਲਾ ਲਾਇਸੰਸ ਜਮਾ ਕਰਾਉਣ ਦੇ ਆਦੇਸ਼ ਜਾਰੀ ਕੀਤੇ
ਤਰਨ ਤਾਰਨ 8 ਅਕਤੂਬਰ ( ) - ਭਾਰਤੀ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਜਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿਧਾਨ ਸਭਾ ਹਲਕਾ-21 ਤਰਨ ਤਾਰਨ ਦੀ ਜ਼ਿਮਨੀ ਚੋਣ 11 ਨਵੰਬਰ ਨੂੰ ਹੋਵੇਗੀ ਜਦਕਿ ਚੋਣ ਨਤੀਜੇ ਦਾ ਐਲਾਨ 14 ਨਵੰਬਰ 2025 ਨੂੰ ਹੋਵੇਗਾ।
ਭਾਰਤੀ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਮਨੀ ਚੋਣਾਂ ਮੌਕੇ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਏ ਰੱਖਣ/ਲੋਕਹਿੱਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ/ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਣ ਲਈ ਜਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਕਿਸੇ ਕਿਸਮ ਦਾ ਲਾਇਸੰਸੀ ਹਥਿਆਰ, ਗੋਲੀ-ਸਿੱਕਾ, ਵਿਸਫੋਟਕ ਸਮੱਗਰੀ, ਮਾਰੂ ਹਥਿਆਰ ਆਦਿ ਨੂੰ ਨਾਲ ਲੈ ਕੇ ਜਾਣ ਤੇ ਪਾਬੰਦੀ (Ban on Carrying) ਲਗਾਉਣੀ ਅਤਿ ਜ਼ਰੂਰੀ ਹੈ ਤਾਂ ਜੋ ਕਿਸ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।
ਇਸ ਸਭ ਦੇ ਮੱਦੇਨਜ਼ਰ ਸ੍ਰੀ ਰਾਹੁਲ, ਆਈ.ਏ.ਐਸ. ਜਿਲ੍ਹਾ ਮੈਜਿਸਟਰੇਟ, ਤਰਨ ਤਾਰਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ...








