Wednesday, May 6Malwa News
Shadow

Tag: punjabi news

2024-25 ਵਿੱਚ 450 ਕਰੋੜ ਰੁਪਏ ਦਾ ਪ੍ਰੋਤਸਾਹਨ ਹਾਸਲ ਕਰਨ ਤੋਂ ਬਾਅਦ, ਪੰਜਾਬ ਦਾ ਟੀਚਾ ਐਸ.ਏ.ਐਸ.ਸੀ.ਆਈ 2025-26 ਤਹਿਤ 350 ਕਰੋੜ ਰੁਪਏ ਪ੍ਰਾਪਤ ਕਰਨਾ:ਹਰਪਾਲ ਸਿੰਘ ਚੀਮਾ

2024-25 ਵਿੱਚ 450 ਕਰੋੜ ਰੁਪਏ ਦਾ ਪ੍ਰੋਤਸਾਹਨ ਹਾਸਲ ਕਰਨ ਤੋਂ ਬਾਅਦ, ਪੰਜਾਬ ਦਾ ਟੀਚਾ ਐਸ.ਏ.ਐਸ.ਸੀ.ਆਈ 2025-26 ਤਹਿਤ 350 ਕਰੋੜ ਰੁਪਏ ਪ੍ਰਾਪਤ ਕਰਨਾ:ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 5 ਅਕਤੂਬਰ ਖਜ਼ਾਨਾ ਅਤੇ ਲੇਖਾ ਡਾਇਰੈਕਟੋਰੇਟ (ਡੀ.ਟੀ.ਏ), ਪੰਜਾਬ ਨੇ ਵਿੱਤੀ ਪ੍ਰਸ਼ਾਸਨ ਨੂੰ ਆਧੁਨਿਕ ਬਣਾਉਣ, ਪਾਰਦਰਸ਼ਤਾ ਨੂੰ ਹੁਲਾਰਾ ਦੇਣ ਅਤੇ ਸਾਰੇ ਸਰਕਾਰੀ ਵਿਭਾਗਾਂ ਵਿੱਚ ਕੁਸ਼ਲਤਾ ਵਧਾਉਣ ਦੇ ਉਦੇਸ਼ ਨਾਲ ਵੱਡੇ ਡਿਜੀਟਲ ਪਰਿਵਰਤਨ ਉਪਰਾਲਿਆਂ ਦੀ ਇੱਕ ਲੜੀ ਅਪਣਾਈ ਹੈ। ਲੇਖਾ-ਜੋਖਾ, ਆਡਿਟ, ਫੰਡ ਪ੍ਰਬੰਧਨ, ਅਤੇ ਨਾਗਰਿਕ ਸੇਵਾਵਾਂ ਨੂੰ ਲੈ ਕੇ ਕੀਤੇ ਗਏ ਇਹ ਤਕਨੀਕੀ ਸੁਧਾਰ, ਪੰਜਾਬ ਵਿੱਚ ਪੂਰੀ ਤਰ੍ਹਾਂ ਡਿਜੀਟਲ ਗਵਰਨੈਂਸ ਵੱਲ ਇੱਕ ਮਹੱਤਵਪੂਰਨ ਕਦਮ ਹਨ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਡਾਇਰੈਕਟੋਰੇਟ ਨੇ ਕੇਂਦਰ ਪ੍ਰਾਯੋਜਿਤ ਸਕੀਮਾਂ ਲਈ ਇੱਕ ਨਵੇਂ ਫੰਡ ਪ੍ਰਵਾਹ ਢਾਂਚਾ, ਐਸ.ਐਨ.ਏ-ਸਪਰਸ਼ ਨੂੰ ਸਫਲਤਾਪੂਰਵਕ ਵਿਕਸਤ ਕਰਦਿਆਂ ਵਿੱਤੀ ਸਾਲ 2024-25 ਵਿੱਚ 450 ਕਰੋੜ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਇਹ ਏਕੀਕ੍ਰਿਤ ਢਾਂਚਾ ਪਬਲਿਕ ਫਾਈਨੈਂਸ਼ੀਅਲ ਮੈਨੇਜਮੈਂਟ ਸਿਸਟਮ (ਪੀ.ਐਫ.ਐਮ.ਐਸ), ਰਾਜ ਆਈ.ਐਫ.ਐਮ.ਐਸ, ਅਤੇ ਭਾਰਤੀ ਰਿਜ਼ਰਵ ਬੈਂਕ ਦੇ ਈ...
ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਹੁਣ ਤੱਕ 1.66 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਕੀਤਾ ਅਪਲਾਈ: ਡਾ. ਬਲਜੀਤ ਕੌਰ

ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਹੁਣ ਤੱਕ 1.66 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਕੀਤਾ ਅਪਲਾਈ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, ਅਕਤੂਬਰ 5:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਖੇਤਰ ਵਿੱਚ ਬਰਾਬਰੀ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਹੁਣ ਤੱਕ 1,66,958 ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਡਾ. ਬੀ.ਆਰ. ਅੰਬੇਡਕਰ ਸਕਾਲਰਸ਼ਿਪ ਪੋਰਟਲ 'ਤੇ ਅਪਲਾਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਕਾਲਰਸ਼ਿਪ ਸਕੀਮ ਦਾ ਮੁੱਖ ਉਦੇਸ਼ ਆਰਥਿਕ ਤੌਰ 'ਤੇ ਕਮਜ਼ੋਰ ਪਰ ਯੋਗ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਜਾਰੀ ਰੱਖਣ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣਾ ਹੈ, ਤਾਂ ਜੋ ਕੋਈ ਵੀ ਵਿਦਿਆਰਥੀ ਪੈਸੇ ਦੀ ਕਮੀ ਕਾਰਨ ਆਪਣੀ ਸਿੱਖਿਆ ਵਿਚ ਰੁਕਾਵਟ ਮਹਿਸੂਸ ਨਾ ਕਰੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਪਲਾਈ ਕੀਤੇ ਗਏ ਵਿਦਿਆਰਥੀਆਂ ਵਿੱਚੋਂ 20,773 ਵਿਦਿਆਰਥੀਆਂ ਦੀਆਂ ਐਪਲੀਕੇਸ਼ਨਾਂ ਵੈਰੀਫਾਈ ਕੀਤੀਆਂ ਜਾ ਚੁੱਕੀਆਂ ਹਨ। ਚਾਲੂ ਵਿੱਤੀ ਸਾਲ ਦੌਰਾ...
ਮਹਾਂਰਿਸ਼ੀ ਵਾਲਮੀਕਿ ਜੈਅੰਤੀ ਮੌਕੇ ਸ਼ੋਭਾ ਯਾਤਰਾ ‘ਚ ਕੈਬਨਿਟ ਮੰਤਰੀ ਅਰੋੜਾ ਤੇ ਮੁੰਡੀਆਂ ਵੱਲੋਂ ਸ਼ਿਰਕਤ

ਮਹਾਂਰਿਸ਼ੀ ਵਾਲਮੀਕਿ ਜੈਅੰਤੀ ਮੌਕੇ ਸ਼ੋਭਾ ਯਾਤਰਾ ‘ਚ ਕੈਬਨਿਟ ਮੰਤਰੀ ਅਰੋੜਾ ਤੇ ਮੁੰਡੀਆਂ ਵੱਲੋਂ ਸ਼ਿਰਕਤ

Local
ਲੁਧਿਆਣਾ, 04 ਅਕਤੂਬਰ (000) – ਆਗਾਮੀ 7 ਅਕਤੂਬਰ ਨੂੰ ਮਹਾਂਰਿਸ਼ੀ ਵਾਲਮੀਕੀ ਜੈਅੰਤੀ ਸਮਾਰੋਹ ਨੂੰ ਧੂਮ-ਧਾਮ ਨਾਲ ਮਨਾਉਣ ਦੇ ਮੰਤਵ ਨਾਲ ਅੱਜ ਸਥਾਨਕ ਦਰੇਸੀ ਗਰਾਊਂਡ ਤੋਂ ਭਗਵਾਨ ਵਾਲਮੀਕੀ ਜੀ ਦੀ ਸ਼ੋਭਾ ਯਾਤਰਾ ਕੱਢੀ ਗਈ ਜਿੱਥੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਕੈਬਨਿਟ ਮੰਤਰੀ ਅਰੋੜਾ ਅਤੇ ਮੁੰਡੀਆਂ ਵੱਲੋਂ ਸਾਂਝੇ ਤੌਰ 'ਤੇ ਭਗਵਾਨ ਵਾਲਮੀਕੀ ਜੀ ਦੇ ਪਰਗਟ ਉਤਸਵ ਦੀ ਵਧਾਈ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਲਮੀਕਿ ਸਮਾਜ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਨਗਰ ਨਿਗਮ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਅਸ਼ਵਨੀ ਸਹੋਤਾ, ਕੌਂਸਲਰ ਅਮਨ ਬੱਗਾ, ਕੌਂਸਲਰ ਜਗਮੀਤ ਸਿੰਘ ਨੋਨੀ, ਪੁਸ਼ਪਿੰਦਰ ਭਨੋਟ ਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੌਜੂਦ ਸਨ। ਉਨ੍ਹਾਂ ਭਗਵਾਨ ਵਾਲਮੀਕਿ ਜੀ ਦੀਆਂ ਸ਼ਿਖਿਆਵਾਂ 'ਤੇ ਚਲਦਿਆਂ ਸਮਾਜ ਦੇ ਕਮਜੋਰ ਵਰਗਾਂ ਦੀ ਭਲਾਈ...
ਤਿੰਨ ਰੋਜ਼ਾ 13ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਛੱਤੀਸਗੜ੍ਹ ਵਿਖੇ 10 ਅਕਤੂਬਰ ਤੋਂ

ਤਿੰਨ ਰੋਜ਼ਾ 13ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ ਛੱਤੀਸਗੜ੍ਹ ਵਿਖੇ 10 ਅਕਤੂਬਰ ਤੋਂ

Global News
ਚੰਡੀਗੜ੍ਹ, 5 ਅਕਤੂਬਰ : ਵਿਸ਼ਵ ਗੱਤਕਾ ਫੈਡਰੇਸ਼ਨ ਤੇ ਏਸ਼ੀਅਨ ਗੱਤਕਾ ਫੈਡਰੇਸ਼ਨ ਨਾਲ ਸੰਬੰਧਿਤ ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ (ਐਨ.ਜੀ.ਏ.ਆਈ.) ਵਲੋਂ 10 ਤੋਂ 12 ਅਕਤੂਬਰ, 2025 ਤੱਕ ਛੱਤੀਸਗੜ੍ਹ ਦੇ ਦੁਰਗ ਜ਼ਿਲ੍ਹੇ ਦੇ ਭਿਲਾਈ ਸ਼ਹਿਰ ਵਿੱਚ ਸਥਿਤ ਗੁਰੂ ਨਾਨਕ ਇੰਗਲਿਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ 13ਵੀਂ ਨੈਸ਼ਨਲ ਗੱਤਕਾ (ਪੁਰਸ਼ ਤੇ ਮਹਿਲਾ) ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ। ਕੌਮੀ ਪੱਧਰ ਦਾ ਇਹ ਟੂਰਨਾਮੈਂਟ ਨਿਊ ਗੱਤਕਾ ਸਪੋਰਟਸ ਐਸੋਸੀਏਸ਼ਨ ਛੱਤੀਸਗੜ੍ਹ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਵੱਖ-ਵੱਖ ਰਾਜਾਂ ਦੀਆਂ ਗੱਤਕਾ ਟੀਮਾਂ ਤਿੰਨ ਦਿਨਾਂ ਤੱਕ ਗੱਤਕਾ-ਸੋਟੀ ਅਤੇ ਫੱਰੀ-ਸੋਟੀ ਵਿੱਚ ਗਹਿ-ਗੱਚਵੇਂ ਵਿਅਕਤੀਗਤ ਅਤੇ ਟੀਮ ਮੁਕਾਬਲਿਆਂ ਦੀ ਲੜੀ ਵਿੱਚ ਹਿੱਸਾ ਲੈਣਗੀਆਂ।ਇਸ ਸਮਾਗਮ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਐਨ.ਜੀ.ਏ.ਆਈ. ਦੇ ਪ੍ਰਧਾਨ ਤੇ ਰਾਜ ਪੁਰਸਕਾਰ ਜੇਤੂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਅਜਿਹੇ ਸਲਾਨਾ ਮੁਕਾਬਲੇ ਰਵਾਇਤੀ ਸਿੱਖ ਮਾਰਸ਼ਲ ਆਰਟ ਗੱਤਕੇ ਨੂੰ ਸੰਭਾਲਣ, ਉਤਸ਼ਾਹਿਤ ਕਰਨ ਅਤੇ ਪੇਸ਼ੇਵਰ ਖੇਡ...
ਪੰਜਾਬ ਸਰਕਾਰ ਸੂਬੇ ’ਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਦ੍ਰਿੜ ਵਚਨਬੱਧ : ਮੋਹਿੰਦਰ ਭਗਤ

ਪੰਜਾਬ ਸਰਕਾਰ ਸੂਬੇ ’ਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਦ੍ਰਿੜ ਵਚਨਬੱਧ : ਮੋਹਿੰਦਰ ਭਗਤ

Hot News
ਜਲੰਧਰ, 4 ਅਕਤੂਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸਥਾਨਕ ਲਾਇਲਪੁਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਨਕੋਦਰ ਚੌਕ ਵਿਖੇ 69ਵੀਂਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2025-26 ਤਹਿਤ ਤਾਈਕਵਾਂਡੋ ਅੰਡਰ-17,19 (ਲੜਕੇ-ਲੜਕੀਆਂ) ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਦ੍ਰਿੜ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਨੇ ਖੇਡ ਖੇਤਰ ਲਈ ਬਜਟ ਵਿੱਚ ਇਤਿਹਾਸਕ ਵਾਧਾ ਕੀਤਾ। ਪਹਿਲਾਂ ਨਾਲੋਂ ਕਿਤੇ ਵੱਧ ਰਾਸ਼ੀ ਖੇਡਾਂ ਦੇ ਵਿਕਾਸ ਅਤੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਣ ਲਈ ਸੁਵਿਧਾਜਨਕ ਅਤੇ ਬਿਹਤਰ ਮਾਹੌਲ ਦੇਣ ਲਈ ਸੂਬੇ ਵਿੱਚ 3000 ਤੋਂ ਵੱਧ ਖੇਡ ਮੈਦਾਨ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ...
ਤਰਨਤਾਰਨ ਤੋਂ ਪੰਜਾਬ ਦਾ ਵਿਕਾਸ ਸਫ਼ਰ ਸ਼ੁਰੂ! CM ਮਾਨ ਨੇ 19,000 ਕਿਲੋਮੀਟਰ ਸੜਕਾਂ ਨਾਲ ਪਿੰਡਾਂ ਨੂੰ ਦਿੱਤਾ ‘ਵਿਕਾਸ ਦਾ ਹਾਈਵੇ

ਤਰਨਤਾਰਨ ਤੋਂ ਪੰਜਾਬ ਦਾ ਵਿਕਾਸ ਸਫ਼ਰ ਸ਼ੁਰੂ! CM ਮਾਨ ਨੇ 19,000 ਕਿਲੋਮੀਟਰ ਸੜਕਾਂ ਨਾਲ ਪਿੰਡਾਂ ਨੂੰ ਦਿੱਤਾ ‘ਵਿਕਾਸ ਦਾ ਹਾਈਵੇ

Punjab Development
ਚੰਡੀਗੜ੍ਹ, 4 ਅਕਤੂਬਰ : ਪੰਜਾਬ ਹੁਣ ਸਿਰਫ਼ ਇੱਕ ਰਾਜ ਨਹੀਂ, ਬਲਕਿ ਵਿਕਾਸ ਅਤੇ ਭਰੋਸੇ ਦੀ ਮਿਸਾਲ ਬਣਦਾ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਰਾਜ ਸਰਕਾਰ ਨੇ ਸਾਬਤ ਕੀਤਾ ਹੈ ਕਿ ਚੰਗੇ ਪ੍ਰਸ਼ਾਸਨ ਦਾ ਅਸਰ ਸਿਰਫ਼ ਸ਼ਹਿਰਾਂ ਤੱਕ ਸੀਮਿਤ ਨਹੀਂ ਰਹਿੰਦਾ, ਇਹ ਸਿੱਧਾ ਪਿੰਡਾਂ ਦੀ ਚੌਪਾਲ, ਕਿਸਾਨਾਂ ਦੇ ਖੇਤ ਅਤੇ ਆਮ ਜਨਤਾ ਦੀ ਜ਼ਿੰਦਗੀ ਵਿੱਚ ਮਹਿਸੂਸ ਕੀਤਾ ਜਾ ਸਕਦਾ ਹੈ। ਤਰਨਤਾਰਨ ਤੋਂ ਸ਼ੁਰੂ ਹੋਇਆ 19,491 ਕਿਲੋਮੀਟਰ ਲੰਬਾ ਪਿੰਡਾਂ ਦੇ ਲਿੰਕ ਸੜਕਾਂ ਦੀ ਮੁਰੰਮਤ ਅਤੇ ਨਿਰਮਾਣ ਪ੍ਰੋਜੈਕਟ ਸਿਰਫ਼ ਸੜਕਾਂ ਬਣਾਉਣ ਦਾ ਕੰਮ ਨਹੀਂ ਹੈ। ਇਹ ਪੰਜਾਬ ਦੇ ਪਿੰਡਾਂ ਦੀ ਜ਼ਿੰਦਗੀ ਵਿੱਚ ਬਦਲਾਅ, ਨਵੀਆਂ ਰੋਜ਼ਗਾਰ ਮੌਕਿਆਂ ਅਤੇ ਵਿਕਾਸ ਦੀ ਗਾਰੰਟੀ ਲੈ ਕੇ ਆਇਆ ਹੈ। ਇਸ ਵੱਡੇ ਪ੍ਰੋਜੈਕਟ ਦੀ ਕੁੱਲ ਲਾਗਤ ₹4,150.42 ਕਰੋੜ ਹੈ, ਜਿਸ ਵਿੱਚ ਸੜਕਾਂ ਦਾ ਨਿਰਮਾਣ ਅਤੇ ਮੁਰੰਮਤ ਹੀ ਨਹੀਂ, ਸਗੋਂ ਅਗਲੇ ਪੰਜ ਸਾਲਾਂ ਤੱਕ ਉਨ੍ਹਾਂ ਦੀ ਦੇਖਭਾਲ ਵੀ ਸ਼ਾਮਲ ਹੈ। ਮੁੱਖ ਮੰਤਰੀ ਮਾਨ ਨੇ ਇਸ ਮੌਕੇ ਕਿਹਾ, “ਇਹ ਸਿਰਫ਼ ਸੜਕਾਂ ਨਹੀਂ ਹਨ, ਸਗੋਂ ਹਰ ਕਿਸਾਨ, ਵਪਾਰੀ, ਵਿਦਿਆਰਥੀ ਅਤੇ ਆਮ ਇਨਸਾਨ ਦ...
ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਸਾਰਸ ਮੇਲਾ-2025 ਦਾ ਉਦਘਾਟਨ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਸਾਰਸ ਮੇਲਾ-2025 ਦਾ ਉਦਘਾਟਨ

Hot News
ਲੁਧਿਆਣਾ, 4 ਅਕਤੂਬਰ (000) - ਭਾਰਤ ਦੇ ਪੁਰਾਤਨ ਸੱਭਿਆਚਾਰ, ਸ਼ਿਲਪਕਾਰੀ ਤੇ ਵੱਖ-ਵੱਖ ਵੰਨਗੀਆਂ ਨੂੰ ਦਰਸਾਉਂਦੇ ਸਾਰਸ ਮੇਲਾ-2025 ਦਾ ਰਸਮੀ ਉਦਘਾਟਨ ਅੱਜ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਕੀਤਾ ਗਿਆ। ਇਹ ਮੇਲਾ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਮੇਲਾ ਗਰਾਊਂਡ ਵਿਖੇ 4 ਤੋਂ 13 ਅਕਤੂਬਰ ਤੱਕ ਜਾਰੀ ਰਹੇਗਾ। ਸਾਰਸ ਮੇਲੇ ਦਾ ਉਦਘਾਟਨ ਕਰਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਲੁਧਿਆਣਵੀਆਂ ਦੇ ਨਾਲ ਸਮੂਹ ਭਾਗੀਦਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਬਹੁਤ ਵੱਡਾ ਉਪਰਾਲਾ ਹੈ ਜਿੱਥੇ ਵੱਖ-ਵੱਖ 22 ਰਾਜਾਂ ਦੇ ਖਾਣ-ਪੀਣ ਦੇ ਸਟਾਲ ਲੱਗੇ ਹਨ। ਉਨ੍ਹਾਂ ਕਿਹਾ ਇਹ ਮੇਲਾ ਭਾਰਤ ਦੀ ਪੁਰਾਤਨ ਸੱਭਿਅਤਾ ਨੂੰ ਦਰਸਾਉਂਦਾ ਹੈ ਜਿੱਥੇ ਵੱਖ-ਵੱਖ ਸੂਬਿਆਂ ਦੇ ਕਲਾਕਾਰ ਆਪਣੀ ਕਲਾ ਦਾ ਜੌਹਰ ਵਿਖਾਉਣਗੇ। ਉਨ੍ਹਾਂ ਨੌਜਵਾਨਾਂ, ਬੱਚਿਆਂ ਤੇ ਹਰ ਉਮਰ ਵਰਗ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਰਸ ਮੇਲੇ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਦਿਆਂ ਮੇਲੇ ਦਾ ਆਨੰਦ ਮਾਣਿਆ ਜਾਵੇ। ਉਨ੍ਹਾਂ ਦੱਸਿਆ ਕਿ ...
ਪੰਜਾਬ ਦੀ ਤਰੱਕੀ ਵਿੱਚ ਸਹਿਯੋਗ ਕਰਨ ਦੀ ਬਜਾਏ ਪੰਜਾਬ ਦੇ ਦੁਸ਼ਮਣਾਂ ਵਾਲੀ ਭੂਮਿਕਾ ਨਿਭਾਅ ਰਹੀਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ

ਪੰਜਾਬ ਦੀ ਤਰੱਕੀ ਵਿੱਚ ਸਹਿਯੋਗ ਕਰਨ ਦੀ ਬਜਾਏ ਪੰਜਾਬ ਦੇ ਦੁਸ਼ਮਣਾਂ ਵਾਲੀ ਭੂਮਿਕਾ ਨਿਭਾਅ ਰਹੀਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ

Breaking News
ਲਹਿਰਾ (ਸੰਗਰੂਰ), 4 ਅਕਤੂਬਰਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਰੋਧੀ ਧਿਰ ਵੱਲੋਂ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਸੂਬੇ ਦੀ ਤਰੱਕੀ ਵਿੱਚ ਰੁਕਾਵਟਾਂ ਪੈਦਾ ਕਰਨ ਦੀ ਸਖ਼ਤ ਆਲ਼ੋਚਨਾ ਕੀਤੀ ਹੈ।ਮੁੱਖ ਮੰਤਰੀ ਨੇ ਅੱਜ ਇੱਥੇ ਕਈ ਵਿਕਾਸ ਪ੍ਰੋਜੈਕਟਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਸੌੜੀ ਸੋਚ ਰੱਖੀ ਹੋਈ ਹੈ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਬੁਖਲਾਹਟ ਵਿੱਚ ਆ ਕੇ ਸਰਕਾਰ ਨੂੰ ਬਦਨਾਮ ਕਰਨ ਦੀਆਂ ਬੇਹੂਦਾ ਕੋਸ਼ਿਸ਼ਾਂ ਕਰ ਰਹੇ ਹਨ ਪਰ ਕਿਸੇ ਵੀ ਮੁੱਦੇ ਦੀ ਘਾਟ ਕਾਰਨ ਬੁਰੀ ਤਰ੍ਹਾਂ ਅਸਫਲ ਰਹੇ ਹਨ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਚੰਡੀਗੜ੍ਹ ਵਿਖੇ ਸਥਿਤ ਮੁੱਖ ਮੰਤਰੀ ਰਿਹਾਇਸ਼ 'ਤੇ ਵਾਪਸੀ ਲਈ ਨਜ਼ਰਾਂ ਗੱਡੀ ਬੈਠੇ ਹਨ, ਪਰ ਉਨ੍ਹਾਂ ਦੀ ਕਿਸਮਤ ਰੁੱਸੀ ਹੋਈ ਹੈ ਕਿਉਂਕਿ ਉਨ੍ਹਾਂ ਨੇ ਸੱਤਾ ਵਿੱਚ ਹੁੰਦਿਆਂ ਲੋਕਾਂ ਦੀਆਂ ਇੱਛਾਵਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ। ਇਕ ਕਲਾਕਾਰ ਵਜੋਂ ਵਿਰੋਧੀ ਧ...
‘ਯੁੱਧ ਨਸ਼ਿਆਂ ਵਿਰੁੱਧ’ ਦੇ 217ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.6 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 217ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.6 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 4 ਅਕਤੂਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 217ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 388 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 63 ਐਫਆਈਆਰਜ਼ ਦਰਜ ਕਰਕੇ 82 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 217 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 31,835 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.6 ਕਿਲੋ ਹੈਰੋਇਨ, 2078 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 29,450 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬ...
ਕਲਾਸਾਂ ਲਾਉਣਾ ਸਭ ਤੋਂ ਜ਼ਰੂਰੀ: ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਗ਼ੈਰ-ਅਧਿਆਪਨ ਡਿਊਟੀਆਂ ‘ਤੇ ਤੈਨਾਤ ਕਰਨ ‘ਤੇ ਸਖ਼ਤ ਇਤਰਾਜ਼ ਜਤਾਇਆ

ਕਲਾਸਾਂ ਲਾਉਣਾ ਸਭ ਤੋਂ ਜ਼ਰੂਰੀ: ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਗ਼ੈਰ-ਅਧਿਆਪਨ ਡਿਊਟੀਆਂ ‘ਤੇ ਤੈਨਾਤ ਕਰਨ ‘ਤੇ ਸਖ਼ਤ ਇਤਰਾਜ਼ ਜਤਾਇਆ

Hot News
ਚੰਡੀਗੜ੍ਹ, 4 ਅਕਤੂਬਰ: ਸਿੱਖਿਆ ਦੀ ਅਹਿਮੀਅਤ ਨੂੰ ਬਰਕਰਾਰ ਰੱਖਣ ਦੀ ਦਿਸ਼ਾ ਵਿੱਚ  ਫੈਸਲਾਕੁੰਨ ਕਦਮ ਚੁੱਕਦੇ ਹੋਏ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਸਕੱਤਰ, ਪੰਜਾਬ ਨੂੰ ਸਰਕਾਰੀ ਸਕੂਲ ਅਧਿਆਪਕਾਂ ਨੂੰ ਗੈਰ-ਅਧਿਆਪਨ ਅਤੇ ਰੁਟੀਨ ਪ੍ਰਸ਼ਾਸਕੀ ਡਿਊਟੀਆਂ ਨੂੰ ਤੁਰੰਤ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਈ ਜ਼ਿਲ੍ਹਿਆਂ ਵਿੱਚ ਅਧਿਆਪਕਾਂ ਨੂੰ ਕਲਾਸਰੂਮਾਂ ਤੋਂ ਹਟਾ ਕੇ ਰੁਟੀਨ ਪ੍ਰਸ਼ਾਸਕੀ ਕੰਮਾਂ ਉਤੇ ਲਗਾਏ ਜਾਣ ਦੀਆਂ ਰਿਪੋਰਟਾਂ ਉਤੇ ਸਖ਼ਤ ਇਤਰਾਜ਼ ਜਤਾਉਂਦੇ ਹੋਏ ਸਿੱਖਿਆ ਮੰਤਰੀ ਨੇ ਮੁੱਖ ਸਕੱਤਰ ਨੂੰ ਇੱਕ ਪੱਤਰ ਲਿਖਿਆ ਹੈ। ਉਨ੍ਹਾਂ ਨੇ ਇਸ ਰਵਾਇਤ ਨੂੰ ਅਧਿਆਪਕਾਂ ਅਤੇ ਵਿਦਿਆਰਥੀਆਂ ਦੋਵਾਂ ਨਾਲ ਘੋਰ ਬੇਇਨਸਾਫ਼ੀ ਕਰਾਰ ਦਿੱਤਾ। ਉਨ੍ਹਾਂ ਅਧਿਆਪਨ ਡਿਊਟੀਆਂ ਨੂੰ ਤਰਜੀਹ ਦੇਣ ਉਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਯਕੀਨੀ ਬਣਾਉਣ ਦੀ ਲੋੜ ਹੈ ਕਿ ਅਧਿਆਪਕ ਆਪਣੀ ਮੁੱਖ ਜਿ਼ੰਮੇਵਾਰੀ `ਤੇ ਧਿਆਨ ਕੇਂਦਰਿਤ ਕਰਨ। ਆਪਣੇ ਪੱਤਰ ਵਿੱਚ ਸ. ਹਰਜੋਤ ਸਿੰਘ ਬੈਂਸ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਧਿਆਪਕ ਸਿਰਫ਼ ਆਮ ਸਰਕਾਰੀ ਕਰਮਚਾਰੀ ਨਹੀਂ ਹਨ - ਉਹ ਗਿਆਨ ਅਤੇ ...