ਲੁਧਿਆਣਾ ਵਿੱਚ ਆਈ.ਐਸ.ਆਈ. ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਹੈਂਡ ਗ੍ਰਨੇਡ ਸਮੇਤ 10 ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ/ਲੁਧਿਆਣਾ, 13 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਵਿੱਚ, ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਵਿਦੇਸ਼ੀ ਹੈਂਡਲਰਾਂ ਦੇ 10 ਮੁੱਖ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕਰਕੇ ਪਾਕਿਸਤਾਨੀ ਏਜੰਸੀ ਆਈ.ਐਸ.ਆਈ. ਸਮਰਥਿਤ ਗ੍ਰਨੇਡ ਹਮਲਾ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ, ਸ਼ੇਖਰ ਸਿੰਘ ਅਤੇ ਅਜੈ ਸਿੰਘ ਉਰਫ ਅਜੈ ਵਜੋਂ ਹੋਈ ਹੈ, ਸਾਰੇ ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਹਨ। ਜਦੋਂ ਕਿ ਅਮਰੀਕ ਸਿੰਘ, ਪਰਮਿੰਦਰ ਉਰਫ਼ ਚਿੜੀ, ਵਿਜੇ, ਸੁਖਜੀਤ ਸਿੰਘ ਉਰਫ਼ ਸੁੱਖ ਬਰਾੜ, ਸੁਖਵਿੰਦਰ ਸਿੰਘ, ਕਰਨਵੀਰ ਸਿੰਘ ਉਰਫ਼ ਵਿੱਕੀ ਅਤੇ ਸਾਜਨ ਕੁਮਾਰ ਉਰਫ਼ ਸੰਜੂ ਨੂੰ ਕੋਰੀਅਰ ਅਤੇ ਮਦਦਗਾਰ ਦੀ ਭੂਮਿਕਾ ਨਿਭਾਉਣ ਲਈ ਵੱਖ-ਵੱਖ ਜੇਲ੍ਹਾਂ ਤੋਂ ਪ੍ਰੋਡਕਸ਼ਨ ਵਾਰੰਟ `ਤੇ ਲਿਆਂਦਾ ਗਿਆ ਹੈ।
ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਮੁ...








