ਸੁਤੰਤਰਤਾ ਸੰਗਰਾਮੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਸਾਡਾ ਫਰਜ਼,ਪਰਿਵਾਰਾਂ ਦੀਆਂ ਸਮੱਸਿਆਵਾਂ ਦਾ ਹੋਵੇਗਾ ਤੁਰੰਤ ਹੱਲ- ਡਿਪਟੀ ਕਮਿਸ਼ਨਰ
ਮਾਲੇਰਕੋਟਲਾ, 30 ਸਤੰਬਰ :
ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਦੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਸੂਬਾ ਪ੍ਰਧਾਨ ਚੇਤੰਨ ਸਿੰਘ, ਪ੍ਰਧਾਨ ਪਰਮਜੀਤ ਸਿੰਘ, ਜ਼ਿਲਾ ਸਕੱਤਰ ਜਗਮੇਲ ਸਿੰਘ, ਪ੍ਰੈਸ ਸਕੱਤਰ ਮੁਹੰਮਦ ਅਸਲਮ, ਖਜਾਨਚੀ ਪ੍ਰਗਟ ਸਿੰਘ, ਮੈਂਬਰ ਮਲਕੀਤ ਸਿੰਘ, ਲਖਵੀਰ ਸਿੰਘ ਸਮੇਤ ਹੋਰ ਅਹੁਦੇਦਾਰ ਅਤੇ ਸੰਗਰਾਮੀਆਂ ਦੇ ਪਰਿਵਾਰ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨ...








