Wednesday, May 6Malwa News
Shadow

Tag: punjabi news

ਪੰਜਾਬੀ ਭਾਸ਼ਾ ਓਲੰਪੀਆਡ ਰਾਹੀਂ, ਮਾਨ ਸਰਕਾਰ ਨੇ ਨੌਜਵਾਨ ਪੀੜ੍ਹੀ ਵਿੱਚ ਜਗਾਈ “ਪੰਜਾਬੀਅਤ” ਦੀ ਭਾਵਨਾ

ਪੰਜਾਬੀ ਭਾਸ਼ਾ ਓਲੰਪੀਆਡ ਰਾਹੀਂ, ਮਾਨ ਸਰਕਾਰ ਨੇ ਨੌਜਵਾਨ ਪੀੜ੍ਹੀ ਵਿੱਚ ਜਗਾਈ “ਪੰਜਾਬੀਅਤ” ਦੀ ਭਾਵਨਾ

Punjab Development
ਚੰਡੀਗੜ੍ਹ, 29 ਸਤੰਬਰ : ਪੰਜਾਬ ਦੀ ਮਿੱਟੀ, ਗੁਰੂਆਂ ਦੀ ਭਾਸ਼ਾ ਅਤੇ ਸਾਹਿਤ ਦੀ ਭਾਸ਼ਾ , ਪੰਜਾਬੀ ਹੁਣ ਪੰਜਾਬ ਦੀਆਂ ਸਰਹੱਦਾਂ ਤੱਕ ਸੀਮਤ ਨਹੀਂ ਹੈ। ਸਗੋਂ ਦੁਨੀਆ ਭਰ ਵਿੱਚ ਫੈਲੇ ਪੰਜਾਬੀਆਂ ਲਈ, ਇਹ ਉਨ੍ਹਾਂ ਦੀ ਪਛਾਣ ਦਾ ਪ੍ਰਤੀਕ ਹੈ। ਹਾਲਾਂਕਿ, ਬਦਲਦੇ ਸਮੇਂ ਦੇ ਨਾਲ, ਜਿਵੇਂ-ਜਿਵੇਂ ਵਿਦੇਸ਼ਾਂ ਵਿੱਚ ਵਸਦੀ ਨਵੀਂ ਪੀੜ੍ਹੀ ਆਪਣੀਆਂ ਜੜ੍ਹਾਂ ਤੋਂ ਦੂਰ ਹੁੰਦੀ ਜਾ ਰਹੀ ਸੀ,ਜਿਸ ਕਾਰਨ ਭਾਸ਼ਾ ਦੇ ਬਚਾਅ ਬਾਰੇ ਚਿੰਤਾਵਾਂ ਵਧਣ ਲੱਗੀਆਂ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਚਿੰਤਾ ਨੂੰ ਸਮਝਿਆ ਅਤੇ ਇੱਕ ਅਜਿਹੀ ਪਹਿਲ ਸ਼ੁਰੂ ਕੀਤੀ ਜੋ ਹਰ ਪੰਜਾਬੀ ਦੇ ਦਿਲਾਂ ਨੂੰ ਛੂਹ ਗਈ। ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਇਸ ਭਾਵਨਾਤਮਕ ਸੋਚ ਦਾ ਨਤੀਜਾ ਹੈ। ਇਹ ਓਲੰਪੀਆਡ ਸਿਰਫ਼ ਇੱਕ ਮੁਕਾਬਲਾ ਨਹੀਂ ਹੈ, ਸਗੋਂ ਆਪਣੀ ਮਾਂ-ਬੋਲੀ ਲਈ ਪਿਆਰ ਅਤੇ ਸਤਿਕਾਰ ਦਾ ਭਾਵਨਾਤਮਕ ਜਸ਼ਨ ਹੈ। ਇਹ ਲੱਖਾਂ ਪੰਜਾਬੀ ਬੱਚਿਆਂ ਨੂੰ, ਜੋ ਵਿਦੇਸ਼ਾਂ ਵਿੱਚ ਵੱਡੇ ਹੋਏ ਹਨ ਅਤੇ ਸ਼ਾਇਦ ਆਪਣੀ ਭਾਸ਼ਾ ਤੋਂ ਪੂਰੀ ਤਰ੍ਹਾਂ ਜਾਣੂ ਨਹੀਂ ਹਨ, ਆਪਣੇ ਸੱਭਿਆਚਾਰ ਅਤੇ ਵਿਰਾਸਤ ਨਾਲ ਜੁੜਨ ਦਾ ਮੌਕਾ ਪ੍ਰਦਾਨ ਕਰ...
ਮਾਨ ਸਰਕਾਰ ਫ਼ਸਲਾਂ, ਪਸ਼ੂਧਨ ਅਤੇ ਪੋਲਟਰੀ ਸਮੇਤ ਹਰ ਤਰ੍ਹਾਂ ਦੇ ਨੁਕਸਾਨ ਦੀ ਭਰਪਾਈ ਕਰੇਗੀ: ਹਰਦੀਪ ਸਿੰਘ ਮੁੰਡੀਆਂ

ਮਾਨ ਸਰਕਾਰ ਫ਼ਸਲਾਂ, ਪਸ਼ੂਧਨ ਅਤੇ ਪੋਲਟਰੀ ਸਮੇਤ ਹਰ ਤਰ੍ਹਾਂ ਦੇ ਨੁਕਸਾਨ ਦੀ ਭਰਪਾਈ ਕਰੇਗੀ: ਹਰਦੀਪ ਸਿੰਘ ਮੁੰਡੀਆਂ

Punjab News
ਚੰਡੀਗੜ੍ਹ, 29 ਸਤੰਬਰ:- ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਸਦਨ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੇ ਨਾਲ-ਨਾਲ ਉਨ੍ਹਾਂ ਦੀਆਂ ਫ਼ਸਲਾਂ, ਪਸ਼ੂਧਨ ਅਤੇ ਪੋਲਟਰੀ ਸਮੇਤ ਹਰ ਤਰ੍ਹਾਂ ਦੇ ਨੁਕਸਾਨ ਦੀ ਭਰਪਾਈ ਕਰੇਗੀ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ "ਪੰਜਾਬ ਦੇ ਪੁਨਰਵਾਸ" ਮਤੇ 'ਤੇ ਬੋਲਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਮੀਨੀ ਪੱਧਰ 'ਤੇ ਸੂਚੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ ਅਤੇ ਬਿਨਾਂ ਕਿਸੇ ਭੇਦਭਾਵ ਦੇ ਹਰੇਕ ਪ੍ਰਭਾਵਿਤ ਪਰਿਵਾਰ ਨੂੰ ਸਹਾਇਤਾ ਦਿੱਤੀ ਜਾਵੇਗੀ। ਸ. ਮੁੰਡੀਆਂ ਨੇ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਪੰਜਾਬ ਨੇ ਬੇਮਿਸਾਲ ਤਬਾਹੀ ਝੱਲੀ ਹੈ ਅਤੇ ਹਜ਼ਾਰਾਂ ਪਿੰਡ ਤੇ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ। ਇਸ ਦੇ ਨਾਲ ਹੀ ਲੱਖਾਂ ਏਕੜ ਖੇਤੀਬਾੜੀ ਜ਼ਮੀਨ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ ਅਤੇ ਕੀਮਤੀ ਜਾਨਾਂ ਗਈਆਂ ਹਨ। ਸੂਬੇ ਵਿੱਚ ਸਕੂਲਾਂ, ਪਸ਼ੂ ਹਸਪਤਾਲਾਂ, ਸੜਕਾਂ ਸਮੇਤ ਬੁਨਿਆਦੀ ਢਾਂਚੇ ਦੀ ਭਾਰੀ ਤਬ...
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਵਸਤੂਆਂ ਅਤੇ ਸੇਵਾਵਾਂ ਕਰ (ਸੋਧ) ਬਿੱਲ, 2025 ਅਤੇ ਪੰਜਾਬ ਸਹਿਕਾਰੀ ਸਭਾਵਾਂ (ਸੋਧ) ਬਿੱਲ, 2025 ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਵਸਤੂਆਂ ਅਤੇ ਸੇਵਾਵਾਂ ਕਰ (ਸੋਧ) ਬਿੱਲ, 2025 ਅਤੇ ਪੰਜਾਬ ਸਹਿਕਾਰੀ ਸਭਾਵਾਂ (ਸੋਧ) ਬਿੱਲ, 2025 ਸਰਬਸੰਮਤੀ ਨਾਲ ਪਾਸ

Hot News
ਚੰਡੀਗੜ੍ਹ, 29 ਸਤੰਬਰ- ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਪੰਜਾਬ ਵਸਤੂਆਂ ਅਤੇ ਸੇਵਾਵਾਂ ਕਰ (ਸੋਧ) ਬਿੱਲ, 2025 ਅਤੇ ਪੰਜਾਬ ਸਹਿਕਾਰੀ ਸਭਾਵਾਂ (ਸੋਧ) ਬਿੱਲ, 2025 ਨੂੰ ਸਦਨ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਪੰਜਾਬ ਵਸਤੂਆਂ ਅਤੇ ਸੇਵਾਵਾਂ ਕਰ (ਸੋਧ) ਬਿੱਲ, 2025 'ਤੇ ਬੋਲਦਿਆਂ, ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਕਾਨੂੰਨ ਪੰਜਾਬ ਵਸਤੂਆਂ ਅਤੇ ਸੇਵਾਵਾਂ ਟੈਕਸ ਐਕਟ, 2017 ਦੇ ਕਈ ਭਾਗਾਂ ਵਿੱਚ ਸੋਧ ਕਰਨ ਦਾ ਪ੍ਰਸਤਾਵ ਰੱਖਦਾ ਹੈ, ਜਿਸ ਵਿੱਚ ਧਾਰਾ 2, 12, 13, 17, 20, 34, 38, 39, 107, 112, ਅਤੇ ਅਨੁਸੂਚੀ III ਸ਼ਾਮਲ ਹਨ, ਜਦੋਂ ਕਿ ਨਵੀਆਂ ਧਾਰਾਵਾਂ 122A ਅਤੇ 148A ਵੀ ਸ਼ਾਮਲ ਕੀਤੀਆਂ ਗਈਆਂ ਹਨ। ਇਹਨਾਂ ਸੋਧਾਂ ਦਾ ਉਦੇਸ਼ ਕੇਂਦਰੀ ਵਸਤੂਆਂ ਅਤੇ ਸੇਵਾਵਾਂ ਟੈਕਸ ਐਕਟ, 2017 ਦੇ ਉਪਬੰਧਾਂ ਨਾਲ ਇਕਸਾਰਤਾ ਨੂੰ ਯਕੀਨੀ ਬਣਾਉਣਾ ਹੈ, ਜੋ ਕਿ ਹਾਲ ਹੀ ਵਿੱਚ ਵਿੱਤ ਐਕਟ, 2025 ਦੁਆਰਾ ਸੋਧਿਆ ਗਿਆ ਹੈ। ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ ਦੇ ਇੱਕ...
ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਪਹਿਲਕਦਮੀਆਂ ਵਿੱਚ ਵਾਧਾ ਕਰਨ ਲਈ ਡੈਲੋਇਟ ਨਾਲ ਸਮਝੌਤਾ ਸਹੀਬੱਧ

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਪਹਿਲਕਦਮੀਆਂ ਵਿੱਚ ਵਾਧਾ ਕਰਨ ਲਈ ਡੈਲੋਇਟ ਨਾਲ ਸਮਝੌਤਾ ਸਹੀਬੱਧ

Hot News
ਚੰਡੀਗੜ੍ਹ, 29 ਸਤੰਬਰ:- ਹਵਾ ਪ੍ਰਦੂਸ਼ਣ ਨੂੰ ਰੋਕਣ ਅਤੇ ਕਿਸਾਨਾਂ ਦੀ ਸਹਾਇਤਾ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਸਫ਼ਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਪਹਿਲਕਦਮੀਆਂ ਲਾਗੂ ਕਰਨ ਲਈ ਤਕਨੀਕੀ ਸਹਾਇਤਾ ਪ੍ਰਦਾਨ ਕਰਨ ਵਾਸਤੇ ਡੈਲੋਇਟ ਨਾਲ ਇੱਕ ਸਮਝੌਤਾ (ਐਮਓਯੂ) ਸਹੀਬੱਧ ਕੀਤਾ ਹੈ। ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਡੈਲੋਇਟ ਦੇ ਕਾਰਜਕਾਰੀ ਡਾਇਰੈਕਟਰ ਵਿਵੇਕ ਮਿੱਤਲ ਅਤੇ ਖੇਤੀਬਾੜੀ ਕਮਿਸ਼ਨਰ ਸ੍ਰੀਮਤੀ ਬਬੀਤਾ ਨੇ ਇਸ ਸਮਝੌਤੇ 'ਤੇ ਹਸਤਾਖਰ ਕੀਤੇ। ਇਹ ਭਾਈਵਾਲੀ ਪਿਛਲੇ ਸਾਲ ਡੈਲੋਇਟ ਵੱਲੋਂ ਪਟਿਆਲਾ ਜ਼ਿਲ੍ਹੇ ਦੇ 17 ਪਿੰਡਾਂ ਵਿੱਚ ਲਾਗੂ ਕੀਤੇ ਗਏ ਸਫਲ ਪਾਇਲਟ ਪ੍ਰੋਜੈਕਟ ਜਿਸ ਸਦਕਾ ਖੇਤਾਂ ਵਿੱਚ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ 80 ਫ਼ੀਸਦ ਤੋਂ ਵੱਧ ਦੀ ਕਮੀ ਆਈ ਹੈ, ਉਪਰੰਤ ਅਮਲ ਵਿੱਚ ਲਿਆਂਦੀ ਗਈ ਹੈ। ਇਸ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪਿੰਡ ਪੱਧਰੀ ਮੀਟਿੰਗਾਂ ਅਤੇ ਘਰ-ਘਰ ਜਾਗਰੂਕਤਾ ਮੁਹਿੰਮ...
30,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

30,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Hot News
ਚੰਡੀਗੜ੍ਹ 29 ਸਤੰਬਰ, 2025 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਐਸਏਐਸ ਨਗਰ ਦੇ ਪੁਲਿਸ ਥਾਣਾ ਲਾਲੜੂ ਵਿਖੇ ਤਫ਼ਤੀਸ਼ੀ ਅਫ਼ਸਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਬਲਜਿੰਦਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਪਿੰਡ ਛੰਨਾ ਗੁਲਾਬ ਸਿੰਘ ਵਾਲਾ, ਜ਼ਿਲ੍ਹਾ ਬਠਿੰਡਾ ਦੇ ਵਸਨੀਕ, ਜੋ ਇਸ ਸਮੇਂ ਐਸਏਐਸ ਨਗਰ ਜ਼ਿਲ੍ਹੇ ਦੇ ਖਰੜ ਦੀ ਗਿਲਕੋ ਵੈਲੀ ਵਿਖੇ ਰਹਿ ਰਿਹਾ ਹੈ, ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਏਐਸਆਈ ਉਸ ਵਿਰੁੱਧ ਆਈਪੀਸੀ ਦੀ ਧਾਰਾ 406 ਅਤੇ 420 ਤਹਿਤ ਥਾਣਾ ਲਾਲੜੂ ਵਿਖੇ ਦਰਜ ਮਾਮਲੇ ਦੀ ਜਾਂਚ ਕਰ ਰਿਹਾ ਹੈ ਅਤੇ ਉਸ ਨੇ ਉਸ ਕੋਲੋਂ 1,30,000 ਰੁਪਏ ਦੀ ਰਿਸ਼ਵਤ ਮੰਗੀ...
ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਬਿਊਰੋ ਦੀ ਮੁਹਿੰਮ: 4000 ਰੁਪਏ ਰਿਸ਼ਵਤ ਲੈਂਦਾ ਸਿੱਖਿਆ ਵਿਭਾਗ ਦਾ ਜੇ.ਈ. ਕਾਬੂ

ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਬਿਊਰੋ ਦੀ ਮੁਹਿੰਮ: 4000 ਰੁਪਏ ਰਿਸ਼ਵਤ ਲੈਂਦਾ ਸਿੱਖਿਆ ਵਿਭਾਗ ਦਾ ਜੇ.ਈ. ਕਾਬੂ

Hot News
ਚੰਡੀਗੜ੍ਹ 29 ਸਤੰਬਰ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਕਪੂਰਥਲਾ ਵਿਖੇ ਤਾਇਨਾਤ ਸਿੱਖਿਆ ਵਿਭਾਗ ਦੇ ਜੂਨੀਅਰ ਇੰਜੀਨੀਅਰ (ਜੇ.ਈ.) ਹਰਜੀਤ ਸਿੰਘ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਕਪੂਰਥਲਾ ਜ਼ਿਲ੍ਹੇ ਦੇ ਸਰਕਾਰੀ ਸਕੂਲ, ਧਾਲੀਵਾਲ ਦੋਨਾ ਵਿਖੇ ਤਾਇਨਾਤ ਇੱਕ ਸਕੂਲ ਅਧਿਆਪਕ ਦੀ ਸ਼ਿਕਾਇਤ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਨੇ ਸਕੂਲ ਵੱਲੋਂ ਵਰਤੀ ਗਈ 40 ਲੱਖ ਰੁਪਏ ਦੀ ਗ੍ਰਾਂਟ ਦੇ ਸਬੰਧ ਵਿੱਚ ਸੰਪੂਰਨਤਾ ਸਰਟੀਫਿਕੇਟ ਜਾਰੀ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਜੇ.ਈ. ਪਹਿਲਾਂ ਹੀ 2000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਾਕੀ ਪੈਸਿਆਂ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਮੇਂ ਜੇ.ਈ. ਨਾਲ ਹੋਈ ਗੱਲਬਾਤ ਨੂੰ...
ਡਾ. ਬਲਬੀਰ ਸਿੰਘ ਵੱਲੋਂ ਸਿਆਸੀ ਪਾਰਟੀਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੇਂਦਰ ਸਰਕਾਰ ਤੋਂ ਪੰਜਾਬ ਦਾ ਹੱਕ ਲੈਣ ਲਈ ਸਮੂਹਿਕ ਆਵਾਜ਼ ਬੁਲੰਦ ਕਰਨ ਦੀ ਅਪੀਲ

ਡਾ. ਬਲਬੀਰ ਸਿੰਘ ਵੱਲੋਂ ਸਿਆਸੀ ਪਾਰਟੀਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੇਂਦਰ ਸਰਕਾਰ ਤੋਂ ਪੰਜਾਬ ਦਾ ਹੱਕ ਲੈਣ ਲਈ ਸਮੂਹਿਕ ਆਵਾਜ਼ ਬੁਲੰਦ ਕਰਨ ਦੀ ਅਪੀਲ

Hot News
ਚੰਡੀਗੜ੍ਹ, 29 ਸਤੰਬਰ:- ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਵਿਧਾਨ ਸਭਾ ਨੂੰ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਰਗਰਮ ਅਤੇ ਪਹਿਲਾਂ ਤੋਂ ਹੀ ਬਣਾਈ ਗਈ ਸਿਹਤ ਰਣਨੀਤੀ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵੱਡੀ ਬਿਮਾਰੀ ਦੇ ਪ੍ਰਕੋਪ ਨੂੰ ਸਫਲਤਾਪੂਰਵਕ ਟਾਲ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਇੱਕਜੁੱਟ ਹੋ ਕੇ ਕੇਂਦਰ ਸਰਕਾਰ ਤੋਂ ਪੰਜਾਬ ਦਾ ਹੱਕ ਪ੍ਰਾਪਤ ਕਰਨ ਦੀ ਅਪੀਲ ਕੀਤੀ। ਹੜ੍ਹਾਂ ਸਬੰਧੀ ਸੂਬਾ ਸਰਕਾਰ ਵੱਲੋਂ ਚੁੱਕੇ ਕਦਮਾਂ ਬਾਰੇ ਜਾਣਕਾਰੀ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਾਲ 2023 ਦੇ ਹੜ੍ਹਾਂ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਤੋਂ ਤਿਆਰੀਆਂ ਨੂੰ ਯਕੀਨੀ ਬਣਾਉਣ ਲਈ ਇੱਕ ਉੱਚ-ਪੱਧਰੀ ਕਮੇਟੀ ਦਾ ਗਠਨ ਕੀਤਾ ਸੀ। ਇਸ ਸਾਲ, ਇਹਨਾਂ ਤਿਆਰੀਆਂ ਵਿੱਚ 818 ਸਮਰਪਿਤ ਟੀਮਾਂ - ਜਿਸ ਵਿੱਚ 458 ਰੈਪਿਡ ਰਿਸਪਾਂਸ ਟੀਮਾਂ ਅਤੇ 360 ਮੋਬਾਈਲ ਮੈਡੀਕਲ ਟੀਮਾਂ ਸ਼ਾਮਲ ਸਨ - ਕਾਰਜਸ਼ੀਲ ਕੀਤੀਆਂ ਗਈਆਂ ਜੋ ਹੜ੍ਹਾਂ ਦੇ ਪਹਿਲੇ ਦਿਨ ਤੋਂ ਹੀ ਪੂਰੀ ਤਰ੍ਹਾਂ ਸਰਗਰਮ ਹੋ ਗਈਆਂ ਸਨ। ...
ਮੁੱਖ ਮੰਤਰੀ ਵੱਲੋਂ ‘ਜਿਸਦਾ ਖੇਤ, ਉਸਦੀ ਰੇਤ’ ਸਕੀਮ ਤਹਿਤ ਖੇਤਾਂ ’ਚੋਂ ਰੇਤ ਕੱਢਣ ਲਈ ਕਿਸਾਨਾਂ ਨੂੰ 7200 ਰੁਪਏ ਪ੍ਰਤੀ ਏਕੜ ਦੇਣ ਦਾ ਐਲਾਨ

ਮੁੱਖ ਮੰਤਰੀ ਵੱਲੋਂ ‘ਜਿਸਦਾ ਖੇਤ, ਉਸਦੀ ਰੇਤ’ ਸਕੀਮ ਤਹਿਤ ਖੇਤਾਂ ’ਚੋਂ ਰੇਤ ਕੱਢਣ ਲਈ ਕਿਸਾਨਾਂ ਨੂੰ 7200 ਰੁਪਏ ਪ੍ਰਤੀ ਏਕੜ ਦੇਣ ਦਾ ਐਲਾਨ

Hot News
ਚੰਡੀਗੜ੍ਹ, 29 ਸਤੰਬਰ- ਪੰਜਾਬ ਦੇ ਹੜ੍ਹ ਪੀੜਤ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ‘ਜਿਸਦਾ ਖੇਤ, ਉਸਦੀ ਰੇਤ’ ਸਕੀਮ ਤਹਿਤ ਕਿਸਾਨਾਂ ਨੂੰ ਖੇਤਾਂ ਵਿੱਚੋਂ ਰੇਤ ਕੱਢਣ ਲਈ 7200 ਰੁਪਏ ਪ੍ਰਤੀ ਏਕੜ ਦੇਣ ਦਾ ਐਲਾਨ ਕੀਤਾ ਹੈ।ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਵਿਚਾਰ-ਚਰਚਾ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ 'ਜਿਸਦਾ ਖੇਤ, ਉਸਦੀ ਰੇਤ' ਤਹਿਤ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚੋਂ ਹੜ੍ਹਾਂ ਕਾਰਨ ਇਕੱਠੀ ਹੋਈ ਰੇਤ ਤੇ ਗਾਰ ਕੱਢਣ ਅਤੇ ਜੇਕਰ ਉਹ ਚਾਹੁਣ ਤਾਂ ਵੇਚਣ ਦੀ ਇਜਾਜ਼ਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਡੁੱਬੇ ਪਿੰਡਾਂ ਦੇ ਕਈ ਖੇਤਾਂ ਵਿੱਚ ਰੇਤ ਅਤੇ ਗਾਰ ਜਮ੍ਹਾਂ ਹੋ ਗਈ ਹੈ, ਇਸ ਲਈ ਇਹ ਫੈਸਲਾ ਕੀਤਾ ਗਿਆ ਹੈ ਕਿ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚੋਂ ਇਸ ਨੂੰ ਕੱਢਣ ਦੀ ਆਗਿਆ ਦਿੱਤੀ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਕੀਮ ਤਹਿਤ ਕਿਸਾਨਾਂ ਨੂੰ 7200 ਰੁਪਏ ਪ੍ਰਤੀ ਏਕੜ ਦੇਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹ ਪੀੜਤਾਂ ਨੂੰ ਵੱਡੀ ਰਾਹਤ...
ਪੰਜਾਬ ਵਿਧਾਨ ਸਭਾ ਵੱਲੋਂ 6 ਮਹੱਤਵਪੂਰਨ ਬਿੱਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ 6 ਮਹੱਤਵਪੂਰਨ ਬਿੱਲ ਪਾਸ

Hot News
ਚੰਡੀਗੜ੍ਹ, 29 ਸਤੰਬਰ:- ਪੰਜਾਬ ਵਿਧਾਨ ਸਭਾ ਨੇ ਅੱਜ ਸੂਬੇ ਭਰ ਵਿੱਚ ਸ਼ਾਸਨ ਅਤੇ ਜਨਤਕ ਸੇਵਾਵਾਂ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਕੁਸ਼ਲਤਾ ਵਧਾਉਣ ਦੇ ਉਦੇਸ਼ ਨਾਲ 6 ਮਹੱਤਵਪੂਰਨ ਬਿੱਲ ਪਾਸ ਕੀਤੇ। ਵਿਧਾਨਕ ਸੁਧਾਰਾਂ ਦਾ ਉਦੇਸ਼ ਰੈਗੂਲੇਟਰੀ ਵਿਧੀਆਂ ਨੂੰ ਮਜ਼ਬੂਤ ਕਰਨਾ, ਪ੍ਰਕਿਰਿਆਵਾਂ ਨੂੰ ਸੁਖਾਲਾ ਬਣਾਉਣਾ ਅਤੇ ਨਾਗਰਿਕਾਂ ਦੇ ਅਧਿਕਾਰਾਂ ਤੇ ਹਿੱਤਾਂ ਦੀ ਰਾਖੀ ਕਰਦਿਆਂ ਕਾਰੋਬਾਰ ਕਰਨ ਵਿੱਚ ਵਧੇਰੇ ਸੌਖ ਨੂੰ ਯਕੀਨੀ ਬਣਾਉਣਾ ਹੈ। ਇਹਨਾਂ ਪਾਸ ਕੀਤੇ ਗਏ ਬਿੱਲਾਂ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਦ ਸੀਡਸ (ਪੰਜਾਬ ਸੋਧਨਾ) ਬਿੱਲ, 2025 ਪੇਸ਼ ਕੀਤਾ ਗਿਆ; ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਰਾਈਟ ਟੂ ਬਿਜ਼ਨਸ (ਸੋਧਨਾ) ਬਿੱਲ, 2025 ਪੇਸ਼ ਕੀਤਾ ਗਿਆ; ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਪੰਜਾਬ ਗੁੱਡਸ ਐਂਡ ਸਰਵਿਸ ਟੈਕਸ (ਸੋਧਨਾ) ਬਿੱਲ, 2025 ਵੱਲੋਂ ਪੇਸ਼ ਕੀਤਾ ਗਿਆ; ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੈਸ਼ਨ (ਸੋਧਨਾ) ਬਿੱਲ, 2025; ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚ...
ਕਾਂਗਰਸ ਅਤੇ ਅਕਾਲੀ-ਭਾਜਪਾ ਦੀ ਅਪਰਾਧਕ ਅਣਗਹਿਲੀ ਹੜ੍ਹਾਂ ਦਾ ਕਾਰਨ ਬਣੀ: ਅਮਨ ਅਰੋੜਾ

ਕਾਂਗਰਸ ਅਤੇ ਅਕਾਲੀ-ਭਾਜਪਾ ਦੀ ਅਪਰਾਧਕ ਅਣਗਹਿਲੀ ਹੜ੍ਹਾਂ ਦਾ ਕਾਰਨ ਬਣੀ: ਅਮਨ ਅਰੋੜਾ

Breaking News
ਚੰਡੀਗੜ੍ਹ, 29 ਸਤੰਬਰ: ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਲਈ ਕਾਰਨ ਬਣੀ ਦਹਾਕਿਆਂ-ਬੱਧੀ ਅਪਰਾਧਕ ਅਣਗਹਿਲੀ ਅਤੇ ਸਿਆਸੀ ਧੋਖੇਬਾਜ਼ੀ ਦਾ ਪਰਦਾਫ਼ਾਸ਼ ਕਰਦਿਆਂ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਪਿਛਲੀਆਂ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਦੇ ਨਾਲ-ਨਾਲ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਇਸ ਆਫ਼ਤ ਅਤੇ ਪੰਜਾਬ ਦੇ ਇਨ੍ਹਾਂ ਹਾਲਾਤ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਪਿਛਲੀਆਂ ਵੱਡੀਆਂ ਨੀਤੀਗਤ ਨਾਕਾਮੀਆਂ ਅਤੇ ਸੂਬੇ ਦੇ ਹਿੱਤਾਂ ਨੂੰ ਢਾਹ ਲਾਉਣ ਵਾਲੀਆਂ ਕਾਰਵਾਈਆਂ ਨੂੰ ਇੱਕ-ਇੱਕ ਕੇ ਉਜਾਗਰ ਕਰਦਿਆਂ ਪਿਛਲੀਆਂ ਸਰਕਾਰਾਂ ਦੇ ਪਾਜ ਉਘੇੜੇ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਬਿਆਨਬਾਜ਼ੀ ਨੂੰ ਕਰੜੇ ਹੱਥੀਂ ਲੈਂਦਿਆਂ ਸ੍ਰੀ ਅਮਨ ਅਰੋੜਾ ਨੇ ਕਾਂਗਰਸ ਸਰਕਾਰ ਵੱਲੋਂ 2017 ਵਿੱਚ ਬਿਆਸ ਦਰਿਆ ਦੇ 260 ਕਿਲੋਮੀਟਰ ਲੰਬੇ ਹਿੱਸੇ ਨੂੰ "ਰਾਮਸਰ ਸਾਈਟ" ਐਲਾਨਣ ਦੇ ਫ਼ੈਸਲੇ ਵੱਲ ਧਿਆਨ ਦਵਾਉਂਦਿਆਂ ਇਸ ਨੂੰ ਸੌੜੀ ਸਿਆਸਤ ਦੀ ਇੱਕ ਪ੍ਰਤੱਖ ਉਦਾਹਰਣ ਦੱਸਿਆ। ਉਨ੍ਹਾਂ ਇਸ ਨੂੰ ਬਿਨਾਂ ਸੋਚ-ਵਿਚਾਰ ...