Saturday, May 9Malwa News
Shadow

Tag: punjabi news

ਹਰਦੀਪ ਸਿੰਘ ਮੁੰਡੀਆਂ ਨੇ 15 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਹਰਦੀਪ ਸਿੰਘ ਮੁੰਡੀਆਂ ਨੇ 15 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

Breaking News
ਚੰਡੀਗੜ੍ਹ, 1 ਅਕਤੂਬਰ:- ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਵਿਭਾਗ ਦੇ 15 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ I ਨਵ-ਨਿਯੁਕਤ ਉਮੀਦਵਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਈਮਾਨਦਾਰੀ, ਸਮਰਪਣ ਅਤੇ ਦ੍ਰਿੜ੍ਹ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਇਨ੍ਹਾਂ ਉਮੀਦਵਾਰਾਂ ਨੂੰ ਸਰਕਾਰੀ ਨੌਕਰੀ ਦੇ ਕੇ ਪੰਜਾਬ ਸਰਕਾਰ ਨੇ ਆਪਣੀ ਜ਼ਿੰਮੇਵਾਰੀ ਨਿਭਾਅ ਦਿੱਤੀ ਹੈ ਅਤੇ ਉਮੀਦ ਹੈ ਕਿ ਇਹ ਸਾਰੇ ਉਮੀਦਵਾਰ ਆਪਣੀ ਡਿਊਟੀ ਪੂਰੀ ਈਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣਗੇ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਸਰਬਪੱਥੀ ਵਿਕਾਸ ਦੇ ਨਾਲ-ਨਾਲ ਸਮਾਜ ਦੇ ਸਮੂਹ ਵਰਗਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਦੀ ਤ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਗਰੁੱਪ ਡੀ ਕਰਮਚਾਰੀਆਂ ਲਈ ਵਿਆਜ-ਮੁਕਤ ਤਿਉਹਾਰ ਐਡਵਾਂਸ ਦਾ ਐਲਾਨ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਗਰੁੱਪ ਡੀ ਕਰਮਚਾਰੀਆਂ ਲਈ ਵਿਆਜ-ਮੁਕਤ ਤਿਉਹਾਰ ਐਡਵਾਂਸ ਦਾ ਐਲਾਨ

Breaking News
ਚੰਡੀਗੜ੍ਹ, 1 ਅਕਤੂਬਰ- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੇ 'ਗਰੁੱਪ ਡੀ' ਕਰਮਚਾਰੀਆਂ ਲਈ ਤਿਉਹਾਰਾਂ ਨੂੰ ਮਨਾਉਣ ਲਈ 10,000 ਰੁਪਏ ਪ੍ਰਤੀ ਕਰਮਚਾਰੀ ਵਿਆਜ-ਮੁਕਤ ਐਡਵਾਂਸ ਹਾਸਿਲ ਕਰਨ ਦੀ ਪੇਸ਼ਕਸ਼ ਦਾ ਐਲਾਨ ਕੀਤਾ। ਇਸ ਪਹਿਲਕਦਮੀ ਦਾ ਉਦੇਸ਼ ਲਗਭਗ 35,894 ਕਰਮਚਾਰੀਆਂ ਨੂੰ ਤਿਉਹਾਰਾਂ ਦੇ ਮੱਦੇਨਜ਼ਰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੀ ਆਪਣੇ ਕਰਮਚਾਰੀਆਂ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਕਿਹਾ ਕਿ ਵਿੱਤੀ ਸਾਲ 2024-25 ਦੌਰਾਨ ਸੂਬੇ ਵਿੱਚ 36,065 ਗਰੁੱਪ ਡੀ ਕਰਮਚਾਰੀ ਸਨ, ਜਿਨ੍ਹਾਂ ਵਿੱਚੋਂ 13,375 (ਲਗਭਗ 37 ਪ੍ਰਤੀਸ਼ਤ) ਨੇ ਇਹੀ ਐਡਵਾਂਸ ਲਿਆ, ਜਿਸ 'ਤੇ 13,37,50,000 ਰੁਪਏ ਖਰਚ ਹੋਏ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਜੇਕਰ ਸਾਰੇ ਯੋਗ ਗਰੁੱਪ ਡੀ ਕਰਮਚਾਰੀ ਇਸ ਵਿੱਤੀ ਸਾਲ ਵਿੱਚ ਇਸ ਐਡਵਾਂਸ ਦਾ ਲਾਭ ਲੈਂਦੇ ਹਨ, ਤਾਂ ਕੁੱਲ ਖਰਚ 35.89 ਕਰੋੜ ਰੁਪਏ ਹੋਣ ਦਾ ਅਨੁਮਾਨ ਹੈ। ਉਨ੍ਹਾਂ ਪੁਸ਼ਟੀ ਕੀਤੀ ਕਿ ਵਿੱਤੀ ...
ਕੇਂਦਰ ਤੋਂ ₹20,000 ਕਰੋੜ ਦੀ ਮੰਗ ‘ਤੇ ਅੜੀ ਪੰਜਾਬ ਸਰਕਾਰ, SDRF ਫੰਡ ਦੇ ਅੰਕੜਿਆਂ ਨੂੰ ਦੱਸਿਆ ‘ਗੁੰਮਰਾਹਕੁੰਨ’

ਕੇਂਦਰ ਤੋਂ ₹20,000 ਕਰੋੜ ਦੀ ਮੰਗ ‘ਤੇ ਅੜੀ ਪੰਜਾਬ ਸਰਕਾਰ, SDRF ਫੰਡ ਦੇ ਅੰਕੜਿਆਂ ਨੂੰ ਦੱਸਿਆ ‘ਗੁੰਮਰਾਹਕੁੰਨ’

Hot News
ਚੰਡੀਗੜ੍ਹ, 1 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਰਾਹਤ ਦੇ ਮੁੱਦੇ 'ਤੇ ਕੇਂਦਰ ਸਰਕਾਰ ਦੇ ਰਵੱਈਏ ਬਾਰੇ ਤਿੱਖੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਸੂਬਾ ਆਪਣੇ ਹੱਕ ਦੀ ਮੰਗ ਕਰ ਰਿਹਾ ਹੈ, ਭੀਖ ਨਹੀਂ। ਮਾਨ ਨੇ ਵਿਧਾਨ ਸਭਾ ਵਿੱਚ ਪਿਛਲੇ 25 ਸਾਲਾਂ ਦੇ SDRF (ਰਾਜ ਆਫ਼ਤ ਪ੍ਰਤੀਕਿਰਿਆ ਫੰਡ) ਦੇ ਪੂਰੇ ਅੰਕੜੇ ਸਦਨ੍ਹ ਸਾਹਮਣੇ ਰੱਖਦਿਆਂ ਕੇਂਦਰ ਦੇ ਦਾਅਵਿਆਂ ਨੂੰ ਖਾਰਜ ਕਰ ਦਿੱਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਕੇਂਦਰ ਦੁਆਰਾ SDRF ਵਿੱਚ ₹12,000 ਕਰੋੜ ਪਏ ਹੋਣ ਦਾ ਦਾਅਵਾ ਪੂਰੀ ਤਰ੍ਹਾਂ ਗੁੰਮਰਾਹਕੁੰਨ ਅਤੇ ਤੱਥਹੀਣ ਹੈ। ਮੁੱਖ ਮੰਤਰੀ ਨੇ ਵਿਸਥਾਰ ਨਾਲ ਦੱਸਿਆ ਕਿ ਅਕਾਲੀ-ਭਾਜਪਾ ਗਠਜੋੜ ਅਤੇ ਕਾਂਗਰਸ ਦੀਆਂ ਸਰਕਾਰਾਂ ਦੇ ਕਾਰਜਕਾਲ ਸਮੇਤ ਪਿਛਲੇ 25 ਸਾਲਾਂ ਵਿੱਚ ਸੂਬੇ ਨੂੰ SDRF ਤਹਿਤ ਕੁੱਲ ਮਿਲਾ ਕੇ ਸਿਰਫ਼ ₹6,190 ਕਰੋੜ ਹੀ ਪ੍ਰਾਪਤ ਹੋਏ ਹਨ। ਇਸ ਵਿੱਚੋਂ ਜ਼ਿਆਦਾਤਰ ਰਾਸ਼ੀ ਪਹਿਲਾਂ ਹੀ ਵੱਖ-ਵੱਖ ਆਫ਼ਤਾਂ – ਹੜ੍ਹ, ਸੋਕਾ, ਗੜ੍ਹੇਮਾਰੀ ਅਤੇ ਹੋਰ ਕੁਦਰਤੀ ਆਫ਼ਤਾਂ 'ਤੇ ਖਰਚ ਹੋ ਚੁੱਕੀ ਹੈ। ਵਰਤਮਾਨ ਵਿੱਚ SDRF ਖਾਤੇ ਵਿੱਚ ਸਿਰਫ਼ ਲਗਭਗ ₹...
ਪੰਜਾਬ ਬਣੇਗਾ ‘ਇਨਵੈਸਟਰ-ਫਰਸਟ ਸਟੇਟ’, CM ਮਾਨ ਨੇ ਕੀਤਾ ਨਿਵੇਸ਼ ਦਾ ਵੱਡਾ ਸੱਦਾ

ਪੰਜਾਬ ਬਣੇਗਾ ‘ਇਨਵੈਸਟਰ-ਫਰਸਟ ਸਟੇਟ’, CM ਮਾਨ ਨੇ ਕੀਤਾ ਨਿਵੇਸ਼ ਦਾ ਵੱਡਾ ਸੱਦਾ

Punjab Development
ਚੰਡੀਗੜ੍ਹ, 1 ਅਕਤੂਬਰ : ਪੰਜਾਬ ਸਰਕਾਰ ਨੇ ਵਿਕਾਸ ਅਤੇ ਨਿਵੇਸ਼ ਦੀ ਇੱਕ ਨਵੀਂ ਸ਼ੁਰੂਆਤ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਟੀਚਾ ਹੈ ਕਿ ਪੰਜਾਬ ਨੂੰ ਸਿਰਫ਼ ਖੇਤੀ 'ਤੇ ਨਿਰਭਰ ਰਾਜ ਨਾ ਮੰਨਿਆ ਜਾਵੇ, ਸਗੋਂ ਇਸ ਨੂੰ ਉਦਯੋਗ ਅਤੇ ਰੋਜ਼ਗਾਰ ਲਈ ਵੀ ਜਾਣਿਆ ਜਾਵੇ। ਸਰਕਾਰ ਨੇ ਤੈਅ ਕਰ ਲਿਆ ਹੈ ਕਿ ਪਾਰਦਰਸ਼ੀ ਸ਼ਾਸਨ, ਬਿਹਤਰ ਨੀਤੀਆਂ ਅਤੇ ਮਜ਼ਬੂਤ ​​ਢਾਂਚਾ ਦੇ ਕੇ ਪੰਜਾਬ ਨੂੰ ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣਾਇਆ ਜਾਵੇਗਾ। ਇਸੇ ਸੋਚ ਨਾਲ ਪੰਜਾਬ ਹੁਣ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਗੁਰੂਗ੍ਰਾਮ ਵਿੱਚ ਹੋਏ ਇੱਕ ਵੱਡੇ ਰੋਡ ਸ਼ੋਅ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਪ੍ਰਮੁੱਖ ਉਦਯੋਗਪਤੀਆਂ ਨਾਲ ਸਿੱਧਾ ਗੱਲਬਾਤ ਕੀਤੀ। ਉਨ੍ਹਾਂ ਨੇ ਉਦਯੋਗਪਤੀਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਨਿਵੇਸ਼ ਲਈ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਅਨੁਕੂਲ ਰਾਜ ਹੈ। ਇੱਥੇ ਸਰਕਾਰ ਉਦਯੋਗਾਂ ਲਈ ਹਰ ਤਰ੍ਹਾਂ ਦੀ ਮਦਦ ਕਰੇਗੀ ਅਤੇ ਵਿਕਾਸ ਨੂੰ ਅੱਗੇ ਵਧਾਉਣ ਲਈ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ। ਸੀ.ਐੱਮ. ਮਾਨ ਨੇ ਕਿਹਾ ਕਿ ਪੰਜਾਬ ਵਿੱਚ ਨਿਵੇਸ਼ ਕਰਨ ਨਾਲ ਉਦਯੋਗਪਤੀਆਂ ਨੂੰ ਸੁਰੱਖਿਅਤ ਮਾਹੌਲ ਅਤੇ...
ਭਾਰਤ ‘ਚ ਜੀ.ਐਸ.ਸੀ. ਟਰੱਸਟ ਹੋਵੇਗਾ ਸਥਾਪਤ ; ਅਗਲੀ ਏ.ਜੀ.ਐਮ. ਨਵੰਬਰ ਮਹੀਨੇ ਚੰਡੀਗੜ੍ਹ ‘ਚ : ਡਾ. ਕੰਵਲਜੀਤ ਕੌਰ

ਭਾਰਤ ‘ਚ ਜੀ.ਐਸ.ਸੀ. ਟਰੱਸਟ ਹੋਵੇਗਾ ਸਥਾਪਤ ; ਅਗਲੀ ਏ.ਜੀ.ਐਮ. ਨਵੰਬਰ ਮਹੀਨੇ ਚੰਡੀਗੜ੍ਹ ‘ਚ : ਡਾ. ਕੰਵਲਜੀਤ ਕੌਰ

Global News
ਚੰਡੀਗੜ੍ਹ, 30 ਸਤੰਬਰ - ਵਿਸ਼ਵ ਪੱਧਰ ‘ਤੇ ਸਿੱਖਾਂ ਦੇ ਤਾਲਮੇਲ ਨੂੰ ਮਜ਼ਬੂਤ ​​ਕਰਨ ਅਤੇ ਪੰਥਕ ਤਰਜੀਹਾਂ ਦੀ ਮਜ਼ਬੂਤੀ ਲਈ ਮਹੱਤਵਪੂਰਨ ਕਦਮ ਚੁੱਕਦਿਆਂ 28 ਦੇਸ਼ਾਂ ਦੀਆਂ ਕੌਮੀ ਸਿੱਖ ਸੰਸਥਾਵਾਂ ਦੀ ਪ੍ਰਤੀਨਿਧ ਸੰਸਥਾ, ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਪਾਕਿਸਤਾਨ ਵਿੱਚ ਸਿੱਖ ਵਿਰਾਸਤੀ ਅਸਥਾਨਾਂ ਦੇ ਰੱਖ-ਰਖਾਓ ਦੇ ਨਾਲ-ਨਾਲ ਭਾਰਤ ਵਿਚਲੇ 'ਤਖ਼ਤਾਂ' ਦੀ ਪ੍ਰਭੂਸੱਤਾ, ਮਾਣ-ਮਰਯਾਦਾ ਅਤੇ ਅਧਿਆਤਮਿਕ ਅਧਿਕਾਰਾਂ ਨੂੰ ਬਹਾਲ ਕਰਨ ਦੀ ਵਕਾਲਤ ਕੀਤੀ ਹੈ। ਇਹ ਫੈਸਲਾ ਜੀ.ਐਸ.ਸੀ. ਦੀ ਤਿੰਨ ਘੰਟੇ ਤੋਂ ਵੱਧ ਸਮੇਂ ਤੱਕ ਚੱਲੀ ਸਾਲਾਨਾ ਜਨਰਲ ਮੀਟਿੰਗ (ਏ.ਜੀ.ਐਮ.) ਦੇ ਆਨਲਾਈਨ ਸੈਸ਼ਨ ਦੌਰਾਨ ਲਿਆ ਗਿਆ।ਕੌਂਸਲ ਦੀ ਪ੍ਰਧਾਨ ਲੇਡੀ ਸਿੰਘ ਡਾ. ਕੰਵਲਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਦੌਰਾਨ ਸਿੱਖ ਕੌਮ ਨਾਲ ਸਬੰਧਤ ਧਾਰਮਿਕ, ਮਾਨਵਤਾਵਾਦੀ ਅਤੇ ਪ੍ਰਸ਼ਾਸਕੀ ਮੁੱਦਿਆਂ 'ਤੇ ਡੂੰਘੀ ਵਿਚਾਰ-ਚਰਚਾ ਕੀਤੀ ਗਈ। ਮੀਟਿੰਗ ਦੇ ਵੇਰਵੇ ਸਾਂਝੇ ਕਰਦਿਆਂ ਪ੍ਰਧਾਨ ਡਾ. ਕੰਵਲਜੀਤ ਕੌਰ ਅਤੇ ਸਕੱਤਰ ਹਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਏ.ਜੀ.ਐਮ. ਦੀ ਸ਼ੁਰੂਆਤ ਮੌਕੇ ਉਪ ਪ੍ਰਧਾਨ ਪਰਮਜੀਤ ਸਿੰਘ ਬੇਦੀ (ਅਮਰੀਕਾ) ...
ਸੁਤੰਤਰਤਾ ਸੰਗਰਾਮੀਆਂ  ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਸਾਡਾ ਫਰਜ਼,ਪਰਿਵਾਰਾਂ ਦੀਆਂ ਸਮੱਸਿਆਵਾਂ ਦਾ ਹੋਵੇਗਾ ਤੁਰੰਤ ਹੱਲ- ਡਿਪਟੀ ਕਮਿਸ਼ਨਰ

ਸੁਤੰਤਰਤਾ ਸੰਗਰਾਮੀਆਂ  ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਸਾਡਾ ਫਰਜ਼,ਪਰਿਵਾਰਾਂ ਦੀਆਂ ਸਮੱਸਿਆਵਾਂ ਦਾ ਹੋਵੇਗਾ ਤੁਰੰਤ ਹੱਲ- ਡਿਪਟੀ ਕਮਿਸ਼ਨਰ

Local
ਮਾਲੇਰਕੋਟਲਾ, 30 ਸਤੰਬਰ :               ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਦੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਸੂਬਾ ਪ੍ਰਧਾਨ ਚੇਤੰਨ ਸਿੰਘ, ਪ੍ਰਧਾਨ ਪਰਮਜੀਤ ਸਿੰਘ, ਜ਼ਿਲਾ ਸਕੱਤਰ ਜਗਮੇਲ ਸਿੰਘ, ਪ੍ਰੈਸ ਸਕੱਤਰ ਮੁਹੰਮਦ ਅਸਲਮ, ਖਜਾਨਚੀ ਪ੍ਰਗਟ ਸਿੰਘ, ਮੈਂਬਰ ਮਲਕੀਤ ਸਿੰਘ, ਲਖਵੀਰ ਸਿੰਘ ਸਮੇਤ ਹੋਰ ਅਹੁਦੇਦਾਰ ਅਤੇ ਸੰਗਰਾਮੀਆਂ ਦੇ ਪਰਿਵਾਰ ਹਾਜ਼ਰ ਸਨ।               ਡਿਪਟੀ ਕਮਿਸ਼ਨਰ ਨ...
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ ਲੈ ਕੇ ਆਉਣ ਦੀ ਕੀਤੀ ਅਪੀਲ

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ ਲੈ ਕੇ ਆਉਣ ਦੀ ਕੀਤੀ ਅਪੀਲ

Local
ਗੁਰਦਾਸਪੁਰ, 30 ਸਤੰਬਰ (        ) - ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਇੱਕ ਵਾਰ ਫਿਰ ਅਪੀਲ ਕੀਤੀ ਹੈ ਕਿ ਝੋਨੇ ਦੀ ਕਟਾਈ ਝੋਨਾ ਪੂਰੀ ਤਰ੍ਹਾਂ ਪੱਕਣ `ਤੇ ਹੀ ਕੀਤੀ ਜਾਵੇ ਅਤੇ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਖ਼ਰੀਦ ਵੇਲੇ ਝੋਨੇ ਵਿੱਚ ਨਮੀਂ ਦੀ ਹੱਦ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਦੇ ਝੋਨੇ ਦੀ ਫ਼ਸਲ ਵਿੱਚ 17 ਫ਼ੀਸਦੀ ਤੋਂ ਵੱਧ ਦੀ ਨਮੀਂ ਪਾਈ ਜਾਂਦੀ ਹੈ ਤਾਂ ਉਸ ਦੀ ਜਿਨਸ ਦੀ ਖ਼ਰੀਦ ਨਹੀਂ ਹੋ ਪਾਉਂਦੀ, ਜਿਸ ਕਾਰਨ ਕਿਸਾਨਾਂ ਨੂੰ ਮੰਡੀ ਵਿੱਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਪੱਕਣ `ਤੇ ਹੀ ਵਢਾਈ ਜਾਵੇ ਤਾਂ ਉਸ ਵਿੱਚ ਨਮੀਂ ਦੀ ਮਾਤਰਾ ਸਹੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਇਸ ਸਾਲ ਝੋਨੇ ਦੀ ਫ਼ਸਲ ਦਾ ਮੁੱਲ 2389/- ਰੁਪਏ ਪ੍ਰਤੀ ਕੁਵਿੰਟਲ ਨਿਰਧਾਰਿਤ ਕੀਤਾ ਗਿਆ ਹੈ ਅਤੇ ਜੇਕਰ ਕਿਸਾਨ ਮੰਡੀਆਂ ਵਿ...
ਵਿਧਾਇਕ ਫਾਜ਼ਿਲਕਾ ਨੇ ਵਾਰਡ ਨੰ. 8 ਵਿਖ਼ੇ 22 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਲਗਣ ਵਾਲੀਆਂ 92 ਸਟਰੀਟ ਲਾਈਟਾਂ ਦਾ ਰੱਖਿਆ ਨੀਂਹ ਪੱਥਰ

ਵਿਧਾਇਕ ਫਾਜ਼ਿਲਕਾ ਨੇ ਵਾਰਡ ਨੰ. 8 ਵਿਖ਼ੇ 22 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਲਗਣ ਵਾਲੀਆਂ 92 ਸਟਰੀਟ ਲਾਈਟਾਂ ਦਾ ਰੱਖਿਆ ਨੀਂਹ ਪੱਥਰ

Local
ਫਾਜ਼ਿਲਕਾ 30 ਸੰਤਬਰ- ਫਾਜਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕੇ ਦੇ ਵਾਰਡ ਨੰਬਰ 8 ਵਿਖੇ 22 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਲਗਣ ਵਾਲੀਆਂ 92 ਸਟਰੀਟ ਲਾਈਟਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਮੁੱਢਲੀ ਦੀ ਪੂਰਤੀ ਕਰਨ ਲਈ ਕਾਰਜਸ਼ੀਲ ਹੈ|ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਕੋਈ ਵੀ ਵਾਰਡ ਸਟਰੀਟ ਲਾਈਟਾਂ ਤੋਂ ਵਾਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਆਖਿਆ ਕਿ ਫਾਜ਼ਿਲਕਾ ਸ਼ਹਿਰ ਲਾਈਆਂ ਨਾਲ ਰੋਸ਼ਨਾਉਂਦਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਨੇਰੇ ਦੀ ਆੜ ਵਿਚ ਕੋਈ ਵੀ ਸ਼ਰਾਰਤੀ ਅਨਸਰ ਕੋਈ ਨੁਕਸਾਨ ਨਾ ਕਰ ਸਕੇ ਅਤੇ ਵਾਰਡ ਵਾਸੀ ਆਰਾਮ ਨਾਲ ਆਪਣਾ ਜੀਵਨ ਬਤੀਤ ਕਰ ਸਕਣ। ਇਸ ਲੜੀ ਵਾਰਡ ਵਾਸੀਆਂ ਦੀਆਂ ਮੰਗਾਂ ਨੂੰ ਲੜੀਵਾਰ ਪੂਰਾ ਕੀਤਾ ਜਾ ਰਿਹਾ ਹੈ।ਉਨਾਂ ਕਿਹਾ ਕਿ ਸਟਰੀਟ ਲਾਈਟਾਂ ਦੇ ਨਾਲ-ਨਾਲ ਪਾਰਕ ਤੇ ਸੜਕਾਂ ਦਾ ਨਿਰਮਾਣ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਬਚੇ ਪਾਰਕਾਂ ਵਿਚ ਖੇਡ ਸਕਣ, ਲੋਕ ਸੈਰ ਕਰ ਸਕਣ, ਕਸਰਤ ਕਰ ਸਕਣ, ਸੜਕਾਂ ਦੇ ਨਿਰਮਾਣ ਨਾਲ ਆਵਾਜਾਈ ਵਿਚ ਕੋ...
ਡਿਪਟੀ ਕਮਿਸ਼ਨਰ ਨੇ ਪਿੰਡ ਠੀਕਰੀਵਾਲ, ਪੱਤੀ ਸੇਖਵਾਂ ਅਤੇ ਫਰਵਾਹੀ ਦੀਆਂ ਪੰਚਾਇਤਾਂ, ਪਰਾਲੀ ਪ੍ਰਬੰਧਨ ਸਬੰਧੀ ਤਾਇਨਾਤ ਅਫ਼ਸਰਾਂ ਨਾਲ ਬੈਠਕ

ਡਿਪਟੀ ਕਮਿਸ਼ਨਰ ਨੇ ਪਿੰਡ ਠੀਕਰੀਵਾਲ, ਪੱਤੀ ਸੇਖਵਾਂ ਅਤੇ ਫਰਵਾਹੀ ਦੀਆਂ ਪੰਚਾਇਤਾਂ, ਪਰਾਲੀ ਪ੍ਰਬੰਧਨ ਸਬੰਧੀ ਤਾਇਨਾਤ ਅਫ਼ਸਰਾਂ ਨਾਲ ਬੈਠਕ

Local
ਬਰਨਾਲਾ, 30 ਸਤੰਬਰ- ਵਾਤਾਵਰਨ ਸੰਭਾਲ ਲਈ ਚਲਾਈ ਜਾ ਰਹੀ ਪਰਾਲੀ ਪ੍ਰਬੰਧਨ ਮੁਹਿੱਮ 2025 ਚ ਜ਼ਿਲ੍ਹਾ ਬਰਨਾਲਾ ਦਾ ਹਰ ਇੱਕ ਕਿਸਾਨ ਝੋਨੇ ਦੇ ਪਰਾਲ ਨੂੰ ਬਿਨਾਂ ਅੱਗ ਲਗਾਏ ਖੇਤਾਂ ਵਿੱਚ ਹੀ ਉਸਦਾ ਪ੍ਰਬੰਧਨ ਕਰੇ। ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਇਸ ਗੱਲ ਦਾ ਪ੍ਰਗਟਾਵਾ ਅੱਜ ਇਥੇ ਪਿੰਡ ਠੀਕਰੀਵਾਲ, ਪੱਤੀ ਸੇਖਵਾਂ ਅਤੇ ਫਰਵਾਹੀ ਪਿੰਡਾਂ ਦੀਆਂ ਪੰਚਾਇਤਾਂ ਨਾਲ ਪਰਾਲੀ ਸਬੰਧੀ ਵਿਚਾਰ ਵਟਾਂਦਰਾ ਕਰਦਿਆਂ ਕੀਤਾ।ਇਸ ਮੌਕੇ ਇਨ੍ਹਾਂ ਪਿੰਡਾਂ ਦੇ ਪਰਾਲੀ ਪ੍ਰਬੰਧਨ ਸਬੰਧੀ ਅਫਸਰ ਅਤੇ ਪਿੰਡਾਂ ਦੇ ਮੋਹਤਵਰ ਲੋਕ ਵੀ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਨਿਰਦੇਸ਼ਾਂ ਅਨੁਸਾਰ ਕਿਸਾਨਾਂ ਦੀ ਲੋੜ ਮੁਤਾਬਕ ਸਰਕਾਰ ਵੱਲੋਂ ਵੱਡੀ ਗਿਣਤੀ ਵਿੱਚ ਪਰਾਲੀ ਪ੍ਰਬੰਧਨ ਸਬੰਧੀ ਖੇਤੀ ਸੰਦ ਵੰਡੇ ਗਏ ਹਨ ਜਿਨ੍ਹਾਂ ਦੀਆਂ ਲਿਸਟਾਂ ਸਬੰਧਿਤ ਪਿੰਡਾਂ ਦੇ ਪੰਚਾਇਤ ਸਕੱਤਰ, ਸਹਿਕਾਰਤਾ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਅਫਸਰਾਂ ਅਤੇ ਕਰਮਚਾਰੀਆਂ ਕੋਲ ਉਪਲੱਬਧ ਹੈ। ਕਿਸਾਨ ਵੀਰ ਇਨ੍ਹਾਂ ਚੋਂ ਕਿਸੇ ਨੂੰ ਵੀ ਆਪਣੀ ਲੋੜ ਦੱਸਕੇ ਖੇਤੀ ਸੰਦ ਲੈ ਸੱਕਦੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ...
ਇਨਵੈਸਟ ਇਨ ਬੈਸਟ: ਮੁੱਖ ਮੰਤਰੀ ਵੱਲੋਂ ਉਦਯੋਗ ਜਗਤ ਦੇ ਦਿੱਗਜ਼ਾਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ

ਇਨਵੈਸਟ ਇਨ ਬੈਸਟ: ਮੁੱਖ ਮੰਤਰੀ ਵੱਲੋਂ ਉਦਯੋਗ ਜਗਤ ਦੇ ਦਿੱਗਜ਼ਾਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ

Breaking News
ਨਵੀਂ ਦਿੱਲੀ, 30 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਦਯੋਗਪਤੀਆਂ ਨੂੰ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਸੂਬਾ ਆਪਣੀਆਂ ਉਦਯੋਗ-ਪੱਖੀ ਨੀਤੀਆਂ ਅਤੇ ਸਾਜ਼ਗਾਰ ਵਪਾਰਕ ਮਾਹੌਲ ਸਦਕਾ ਹੁਣ ਦੁਨੀਆ ਭਰ ਵਿੱਚ ਸਭ ਤੋਂ ਪਸੰਦੀਦਾ ਸਥਾਨ ਵਜੋਂ ਉੱਭਰਿਆ ਹੈ। ਇੱਥੇ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਪਤੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਕਿਉਂਕਿ ਉਹ ਕਈ ਪਰਿਵਾਰਾਂ ਨੂੰ ਰੋਜ਼ਗਾਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਕਈ ਪ੍ਰਮੁੱਖ ਉਦਯੋਗਪਤੀਆਂ ਨੇ ਸੂਬੇ ਵਿੱਚ ਨਿਵੇਸ਼ ਅਤੇ ਆਪਣੇ ਕਾਰੋਬਾਰ ਦਾ ਵਿਸਥਾਰ ਕੀਤਾ ਹੈ ਕਿਉਂਕਿ ਪੰਜਾਬ ‘ਚ ਮੌਜੂਦ ਅਥਾਹ ਸੰਭਾਵਨਾਵਾਂ ਉਨ੍ਹਾਂ ਨੂੰ ਨਿਵੇਸ਼ ਲਈ ਅਨੁਕੂਲ ਮਾਹੌਲ ਮੁਹੱਈਆ ਕਰਵਾਉਂਦਾ ਹੈ ਅਤੇ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਵਿੱਚ ਮਦਦ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਦੀ ਕੁੱਲ ਜ਼ਮੀਨ ਦਾ ਸਿਰਫ਼ 1.5 ਫੀਸਦ ਹੋਣ ਦੇ ਬਾਵਜੂਦ ਪੰਜਾਬ ਅੱਜ ਦੇਸ਼ ਦੇ ਕੁੱਲ ਜੀ.ਡੀ.ਪੀ.ਵਿੱਚ 3 ਫੀਸਦ ਯੋਗਦਾਨ ਪਾਉਂਦਾ ਹੈ। ਮੁੱਖ ਮੰਤਰੀ ਨੇ ਕਿਹ...