Saturday, May 9Malwa News
Shadow

Tag: punjabi news

ਪੰਜਾਬ ਦੇ ਸਰਕਾਰੀ ਸਕੂਲਾਂ ‘ਚ AI ਕਰਾਂਤੀ! ਸਮਾਰਟ ਕਲਾਸਰੂਮ ਤੇ ਨਵੇਂ AI ਕੋਰਸ ਨਾਲ ਡਿਜ਼ਿਟਲ ਭਵਿੱਖ ਦੀ ਸ਼ੁਰੂਆਤ

ਪੰਜਾਬ ਦੇ ਸਰਕਾਰੀ ਸਕੂਲਾਂ ‘ਚ AI ਕਰਾਂਤੀ! ਸਮਾਰਟ ਕਲਾਸਰੂਮ ਤੇ ਨਵੇਂ AI ਕੋਰਸ ਨਾਲ ਡਿਜ਼ਿਟਲ ਭਵਿੱਖ ਦੀ ਸ਼ੁਰੂਆਤ

Punjab Development
ਚੰਡੀਗੜ੍ਹ, 30 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਮਾਰਟ ਸਰਕਾਰ ਅਤੇ ਡਿਜੀਟਲ ਤਾਕਤ ਦੇ ਨਵੇਂ ਦੌਰ ਵਿੱਚ ਕਦਮ ਰੱਖ ਰਿਹਾ ਹੈ। ਰਾਜ ਹੁਣ ਨਵੀਂ ਸੋਚ ਅਤੇ ਈਮਾਨਦਾਰੀ ਵਿੱਚ ਪੂਰੇ ਦੇਸ਼ ਵਿੱਚ ਅੱਗੇ ਵਧ ਰਿਹਾ ਹੈ। ਰਾਜ ਨੇ ਮਜ਼ਬੂਤ ਡਿਜੀਟਲ ਢਾਂਚੇ ਦੀ ਵਰਤੋ ਕਰਕੇ ਸਰਕਾਰੀ ਸਕੂਲਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਨੂੰ ਪੜ੍ਹਾਈ ਵਿੱਚ ਸ਼ਾਮਲ ਕਰਨ ਦੀ ਇਤਿਹਾਸਕ ਸ਼ੁਰੂਆਤ ਕੀਤੀ ਹੈ। ਇਹ ਸਿਰਫ਼ ਕਲਾਸਾਂ ਨੂੰ ਆਧੁਨਿਕ ਬਣਾਉਣ ਤੱਕ ਸੀਮਤ ਨਹੀਂ, ਬਲਕਿ ਵਿਦਿਆਰਥੀਆਂ ਨੂੰ ਤੇਜ਼ੀ ਨਾਲ ਬਦਲਦੀ ਡਿਜੀਟਲ ਦੁਨੀਆ ਲਈ ਤਿਆਰ ਕਰਨਾ ਅਤੇ ਉਨ੍ਹਾਂ ਨੂੰ ਸਿਰਫ਼ ਨੌਕਰੀ ਲੱਭਣ ਵਾਲੇ ਨਹੀਂ ਬਲਕਿ ਨੌਕਰੀ ਦੇਣ ਵਾਲੇ ਬਣਾਉਣ ਦਾ ਮਿਸ਼ਨ ਹੈ। AI ਨੂੰ ਪੜ੍ਹਾਈ ਵਿੱਚ ਸ਼ਾਮਲ ਕਰਨ ਦਾ ਮਕਸਦ ਇਹ ਹੈ ਕਿ ਪੁਰਾਣੇ ਤਰੀਕੇ ਅਤੇ ਦੁਨੀਆ ਦੇ ਆਧੁਨਿਕ ਤਰੀਕੇ ਵਿਚਕਾਰ ਫ਼ਰਕ ਖਤਮ ਕੀਤਾ ਜਾਵੇ। ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਪੂਰੇ ਰਾਜ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਇੱਕ ਪੂਰਾ AI ਸਿਸਟਮ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੈ। ਕਲਾਸ 6 ਤੋਂ 12 ਤੱਕ ਲਈ ਬਣਾਏ ਜਾ ਰਹੇ ਇ...
ਅਸੀਂ ਪੰਜਾਬ ਨੂੰ ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣਾਉਣ ਲਈ ਵਚਨਬੱਧ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਅਸੀਂ ਪੰਜਾਬ ਨੂੰ ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣਾਉਣ ਲਈ ਵਚਨਬੱਧ: ਕੈਬਨਿਟ ਮੰਤਰੀ ਸੰਜੀਵ ਅਰੋੜਾ

Hot News
ਚੰਡੀਗੜ੍ਹ/ਨਵੀਂ ਦਿੱਲੀ, 30 ਸਤੰਬਰ 2025: ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਨਵੈਸਟ ਪੰਜਾਬ ਪਹਿਲਕਦਮੀ ਤਹਿਤ ਆਪਣੀਆਂ ਪਹੁੰਚ ਸਰਗਰਮੀਆਂ ਨੂੰ ਜਾਰੀ ਰੱਖਦਿਆਂ 13-15 ਮਾਰਚ ਤੱਕ ਮੋਹਾਲੀ ਵਿਖੇ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦੇ 6ਵੇਂ ਐਡੀਸ਼ਨ ਦੀ ਤਿਆਰੀ ਦੇ ਹਿੱਸੇ ਵਜੋਂ ਅੱਜ ਨਵੀਂ ਦਿੱਲੀ ਵਿਖੇ ਇੱਕ ਸਮਰਪਿਤ ਰੋਡ ਸ਼ੋਅ ਕੀਤਾ। ਦਿਨ ਭਰ ਦੇ ਇਸ ਪ੍ਰੋਗਰਾਮ ਵਿੱਚ ਪੰਜਾਬ ਸੈਸ਼ਨ - ਉਦਯੋਗ ਦੇ ਆਗੂਆਂ ਨਾਲ ਗੱਲਬਾਤ ਵਿਸ਼ੇ ‘ਤੇ ਵੱਡੇ ਕਾਰਪੋਰੇਟਾਂ ਘਰਾਣਿਆਂ ਨਾਲ ਬਿਜ਼ਨਸ-ਟੂ-ਬਿਜ਼ਨਸ ਮੀਟਿੰਗਾਂ ਕੀਤੀਆਂ ਗਈਆਂ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਵਫ਼ਦ ਦੀ ਅਗਵਾਈ ਕੀਤੀ। ਇਸ ਮੌਕੇ ਉਨ੍ਹਾਂ ਨਾਲ ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ, ਸ੍ਰੀ ਸੰਜੀਵ ਅਰੋੜਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਆਈ.ਏ.ਐਸ., ਪ੍ਰਸ਼ਾਸਕੀ ਸਕੱਤਰ ਨਿਵੇਸ਼ ਪ੍ਰੋਤਸਾਹਨ ਕੇ.ਕੇ. ਯਾਦਵ, ਆਈ.ਏ.ਐਸ., ਪੰਜਾਬ ਵਿਕਾਸ ਕਮਿਸ਼ਨ ਦੀ ਉਪ-ਚੇਅਰਪਰਸਨ ਸ੍ਰੀਮਤੀ ਸੀਮਾ ਬਾਂਸਲ, ਸੀਈਓ ਇਨਵੈਸਟ ਪੰਜਾਬ ਅਮਿਤ ਢਾਕਾ, ਆਈਏਐਸ ਅਤੇ ਹੋਰ ਸੀਨੀਅ...
‘ਯੁੱਧ ਨਸ਼ਿਆਂ ਵਿਰੁੱਧ’: 213ਵੇਂ ਦਿਨ, ਪੰਜਾਬ ਪੁਲਿਸ ਨੇ 5.3 ਕਿਲੋਗ੍ਰਾਮ ਹੈਰੋਇਨ ਸਮੇਤ 71 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 213ਵੇਂ ਦਿਨ, ਪੰਜਾਬ ਪੁਲਿਸ ਨੇ 5.3 ਕਿਲੋਗ੍ਰਾਮ ਹੈਰੋਇਨ ਸਮੇਤ 71 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

Hot News
ਚੰਡੀਗੜ੍ਹ, 30 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 213ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 300 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 48 ਐਫਆਈਆਰਜ਼ ਦਰਜ ਕਰਕੇ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 213 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 31,441 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 5.38 ਕਿਲੋਗ੍ਰਾਮ ਹੈਰੋਇਨ, 1.3 ਕਿਲੋਗ੍ਰਾਮ ਅਫੀਮ, 5 ਕਿਲੋ ਭੁੱਕੀ, 465 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1480 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿ...
ਪੰਜਾਬ ਪੁਲਿਸ ਅਤੇ ਐਨਜੀਓ ਜਸਟ ਰਾਈਟਸ ਫਾਰ ਚਿਲਡਰਨ ਨੇ ਮਨੁੱਖੀ ਤਸਕਰੀ ਅਪਰਾਧ ਦੀ ਰੋਕਥਾਮ ਲਈ ਰਾਜ ਪੱਧਰੀ ਸਲਾਹ-ਮਸ਼ਵਰਾ ਸ਼ੈਸ਼ਨ ਕਰਵਾਇਆ

ਪੰਜਾਬ ਪੁਲਿਸ ਅਤੇ ਐਨਜੀਓ ਜਸਟ ਰਾਈਟਸ ਫਾਰ ਚਿਲਡਰਨ ਨੇ ਮਨੁੱਖੀ ਤਸਕਰੀ ਅਪਰਾਧ ਦੀ ਰੋਕਥਾਮ ਲਈ ਰਾਜ ਪੱਧਰੀ ਸਲਾਹ-ਮਸ਼ਵਰਾ ਸ਼ੈਸ਼ਨ ਕਰਵਾਇਆ

Punjab News
ਚੰਡੀਗੜ੍ਹ, 30 ਸਤੰਬਰ: ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਨੇ ਐਨਜੀਓ ਜਸਟ ਰਾਈਟਸ ਫਾਰ ਚਿਲਡਰਨ ਦੇ ਸਹਿਯੋਗ ਨਾਲ ਅੱਜ ਇੱਥੇ ਸਟੇਟ ਜੁਡੀਸ਼ੀਅਲ ਅਕੈਡਮੀ ਵਿਖੇ ਮਨੁੱਖੀ ਤਸਕਰੀ 'ਤੇ ਰਾਜ ਪੱਧਰੀ ਸਲਾਹ-ਮਸ਼ਵਰਾ ਸ਼ੈਸ਼ਨ ਕਰਵਾਇਆ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਉਦਘਾਟਨੀ ਭਾਸ਼ਣ ਦਿੰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਮਨੁੱਖੀ ਤਸਕਰੀ ਇੱਕ ਗੰਭੀਰ ਅਪਰਾਧ ਹੈ, ਜਿਸ ਵਿੱਚ ਵਿਸ਼ੇਸ਼ ਕਰਕੇ ਵਿੱਤੀ ਲਾਭ ਲਈ ਕਮਜ਼ੋਰ ਅਤੇ ਪਛੜੇ ਵਰਗ ਦੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਅਪਰਾਧ ਪੀੜਤਾਂ ਦੀਆਂ ਜ਼ਿੰਦਗੀਆਂ ਨੂੰ ਤਬਾਹ ਕਰ ਦਿੰਦਾ ਹੈ, ਜਿਸਦੇ ਸਰੀਰਕ ਅਤੇ ਮਾਨਸਿਕ ਸਿਹਤ 'ਤੇ ਲੰਬੇ ਸਮੇਂ ਦੇ ਪ੍ਰਭਾਵ ਪੈਂਦੇ ਹਨ ਅਤੇ ਇਸ ਦਿਸ਼ਾ ਵਿੱਚ ਠੋਸ ਕਾਰਵਾਈ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇੱਕ ਨਿਰੰਤਰ ਅੰਤਰਰਾਜੀ ਅਪਰਾਧ ਹੋਣ ਕਰਕੇ ਇਸ ਨੂੰ ਪੁਲਿਸ ਅਤੇ ਹੋਰ ਸਰਕਾਰੀ ਸੰਸਥਾਵਾਂ, ਜਿੱਥੇ ਕਿਰਤ ਵਿਭਾਗ, ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਵੱਖ-ਵੱਖ ਰਾਜਾਂ ਦੇ ਗੈਰ-ਸਰਕਾਰੀ ਸੰਗਠਨ ਇਕੱਠੇ ਕੰਮ ਕਰਦੇ ਹਨ, ਦੇ ਸਹਿਯੋਗ ਤ...
ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

Hot News
ਨਵੀਂ ਦਿੱਲੀ/ਚੰਡੀਗੜ੍ਹ, 30 ਸਤੰਬਰ- ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਵਿਖੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੀਤ ਹੇਅਰ ਨੇ ਮੰਗ ਕੀਤੀ ਕਿ ਨਵੀਂ ਦਿੱਲੀ ਤੋਂ ਫਿਰੋਜ਼ਪੁਰ ਕੈਂਟ ਤੱਕ ਚੱਲਣ ਵਾਲੀ ਨਵੀਂ ਵੰਦੇ ਭਾਰਤ ਰੇਲ ਗੱਡੀ ਦਾ ਠਹਿਰਾਅ ਬਰਨਾਲਾ ਵਿਖੇ ਵੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਰਨਾਲਾ ਰੇਲਵੇ ਸਟੇਸ਼ਨ ਉੱਤੇ ਇਸ ਗੱਡੀ ਦੇ ਠਹਿਰਾਅ ਨਾਲ ਆਸ-ਪਾਸ ਦੇ ਸੈਂਕੜੇ ਪਿੰਡਾਂ ਅਤੇ ਹੋਰ ਕਸਬਿਆਂ ਨੂੰ ਲਾਭ ਮਿਲੇਗਾ ਤੇ ਉਹ ਕੌਮੀ ਰਾਜਧਾਨੀ ਨਾਲ ਕੁਨੈਕਟ ਹੋ ਸਕਣਗੇ। ਮੀਤ ਹੇਅਰ ਨੇ ਦੱਸਿਆ ਕਿ ਰੇਲ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀ ਮੰਗ ਉੱਤੇ ਵਿਚਾਰ ਕਰਕੇ ਬਰਨਾਲਾ ਰੇਲਵੇ ਸਟੇਸ਼ਨ ਉੱਤੇ ਵੀ ਗੱਡੀ ਦਾ ਠਹਿਰਾਅ ਯਕੀਨੀ ਬਣਾਇਆ ਜਾਵੇਗਾ। ਮੀਤ ਹੇਅਰ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਅਜਿਹੀ ਕੋਈ ਰੇਲ ਗੱਡੀ ਚਲਾਉਣ ਦੀ ਮੰਗ ਕਰਦੇ ਆ ਰਹੇ ਸਨ ਜਿਸ ਨਾਲ ਬਰਨਾਲਾ ਨੂੰ ਸਿੱਧਾ ਕੌਮੀ ਰਾਜਧਾਨੀ ਦਿੱਲੀ ਨਾਲ ਜੋੜਿਆ ਜਾ ਸਕੇ ਅਤ...
ਜ਼ਿਮਨੀ ਚੋਣ ਤੋਂ ਪਹਿਲਾਂ ਤਰਨ ਤਾਰਨ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

ਜ਼ਿਮਨੀ ਚੋਣ ਤੋਂ ਪਹਿਲਾਂ ਤਰਨ ਤਾਰਨ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

Hot News
ਚੰਡੀਗੜ੍ਹ, 30 ਸਤੰਬਰ:- ਭਾਰਤੀ ਚੋਣ ਕਮਿਸ਼ਨ ਵੱਲੋਂ 21-ਤਰਨ ਤਾਰਨ ਵਿਧਾਨ ਸਭਾ ਹਲਕੇ ਵਿੱਚ ਅਗਾਮੀ ਜ਼ਿਮਨੀ ਚੋਣ ਦੇ ਮੱਦੇਨਜ਼ਰ, ਐਲਾਨੇ ਗਏ ਸ਼ਡਿਊਲ ਮੁਤਾਬਕ ਵਿਸ਼ੇਸ਼ ਸੰਖੇਪ ਸੋਧ ਉਪਰੰਤ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਗਈ ਹੈ। ਇਸ ਵੋਟਰ ਸੂਚੀ ਵਿੱਚ ਯੋਗਤਾ ਮਿਤੀ 01.07.2025 ਹੈ। ਇਸ ਸਬੰਧੀ ਮੁੱਖ ਚੋਣ ਅਧਿਕਾਰੀ, ਪੰਜਾਬ ਵੱਲੋਂ ਬੁਲਾਈ ਗਈ ਮੀਟਿੰਗ ਵਿੱਚ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅੰਤਿਮ ਵੋਟਰ ਸੂਚੀ ਦੀਆਂ ਕਾਪੀਆਂ ਵੀ ਸੌਂਪੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ, "ਸੋਧੀ ਗਈ ਸੂਚੀ ਮੁਤਾਬਕ ਤਰਨ ਤਾਰਨ ਹਲਕੇ ਵਿੱਚ ਵੋਟਰਾਂ ਦੀ ਕੁੱਲ ਗਿਣਤੀ 1,93,742 ਹੈ, ਜਿਸ ਵਿੱਚ 1,01,494 ਪੁਰਸ਼ ਵੋਟਰ ਅਤੇ 92,240 ਮਹਿਲਾ ਵੋਟਰ ਸ਼ਾਮਲ ਹਨ। 114 ਪੋਲਿੰਗ ਸਟੇਸ਼ਨ ਸਥਾਨਾਂ 'ਤੇ ਪੋਲਿੰਗ ਸਟੇਸ਼ਨਾਂ ਦੀ ਗਿਣਤੀ 222 (ਸ਼ਹਿਰੀ: 60 ਅਤੇ ਪੇਂਡੂ: 162) ਤੱਕ ਤਰਕਸੰਗਤ ਕੀਤੀ ਗਈ ਹੈ, ਜਿਸ ਨਾਲ ਆਸਾਨ ਪਹੁੰਚ ਅਤੇ ਸਾਰੇ ਨਾਗਰਿਕਾਂ ਲਈ ਸੁਚਾਰੂ ਵੋਟਿੰਗ ਅਨੁਭਵ ਯਕੀਨੀ ਬਣਾਇਆ ਗਿਆ ਹੈ।" ਸਿਬ...
ਨਸ਼ਾ ਤਸਕਰ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਤਸਕਰ 4.7 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

ਨਸ਼ਾ ਤਸਕਰ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਤਸਕਰ 4.7 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

Hot News
ਚੰਡੀਗੜ੍ਹ/ਪਟਿਆਲਾ, 30 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਪਟਿਆਲਾ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 4.7 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵੰਸ਼ ਕੁਮਾਰ, ਪਿੰਡ ਦਾਲਮ, ਬਟਾਲਾ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵੰਸ਼ ਕੁਮਾਰ ਦੁਬਈ ਅਧਾਰਤ ਅੰਮ੍ਰਿਤਪਾਲ ਸਿੰਘ, ਜੋ ਕਿ ਜੇਲ੍ਹ ਵਿੱਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਹੈ, ਨਾਲ ਨੇੜਿਓਂ ਕੰਮ ਕਰ ਰਿਹਾ ਹੈ। ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਮੁੱਚੇ ਗਠਜੋੜ ਦਾ ਪਰਦਾਫਾਸ਼ ਕੀਤਾ ਜਾ ਸਕੇ। ਇਸ ਆਪ...
ਪਾਣੀ ਬਚਾਉਣ ਅਤੇ ਆਲੂ ਦੀ ਉਤਪਾਦਕਤਾ ਵਧਾਉਣ ਲਈ ਸੂਖਮ ਸਿੰਚਾਈ ਕਾਮਯਾਬ: ਬਰਿੰਦਰ ਕੁਮਾਰ ਗੋਇਲ

ਪਾਣੀ ਬਚਾਉਣ ਅਤੇ ਆਲੂ ਦੀ ਉਤਪਾਦਕਤਾ ਵਧਾਉਣ ਲਈ ਸੂਖਮ ਸਿੰਚਾਈ ਕਾਮਯਾਬ: ਬਰਿੰਦਰ ਕੁਮਾਰ ਗੋਇਲ

Hot News
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਸਤੰਬਰ:- ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਇੱਥੇ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੇ ਤੇਜ਼ੀ ਨਾਲ ਘੱਟ ਰਹੇ ਭੂਮੀਗਤ ਪਾਣੀ ਦੇ ਸਰੋਤਾਂ ਨੂੰ ਬਚਾਉਣ ਅਤੇ ਫਸਲ ਉਤਪਾਦਕਤਾ ਨੂੰ ਵਧਾਉਣ ਲਈ, ਖਾਸ ਕਰਕੇ ਆਲੂ ਦੀ ਕਾਸ਼ਤ ਵਿੱਚ, ਸੂਖਮ ਸਿੰਚਾਈ ਪ੍ਰਣਾਲੀਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ। ਮੋਹਾਲੀ ਦੇ ਫੇਜ਼ 6 ਦੇ ਭੂਮੀ ਸੰਭਾਲ ਕੰਪਲੈਕਸ ਵਿਖੇ ਆਲੂ ਦੀ ਕਾਸ਼ਤ ਵਿੱਚ ਸੂਖਮ ਸਿੰਚਾਈ ਨੂੰ ਉਤਸ਼ਾਹਿਤ ਕਰਨ ਬਾਰੇ ਇੱਕ ਰੋਜ਼ਾ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਸੂਖਮ ਸਿੰਚਾਈ - ਜਿਸ ਵਿੱਚ ਤੁਪਕਾ ਅਤੇ ਫੁਹਾਰਾ ਪ੍ਰਣਾਲੀਆਂ ਸ਼ਾਮਲ ਹਨ - ਨਾ ਸਿਰਫ਼ ਪਾਣੀ ਦੀ ਸਮਝਦਾਰੀ ਨਾਲ ਵਰਤੋਂ ਨੂੰ ਯਕੀਨੀ ਬਣਾਉਂਦੀਆਂ ਹਨ ਬਲਕਿ ਖਾਦਾਂ ਅਤੇ ਕੀਟਨਾਸ਼ਕਾਂ ਦੀ ਸਿੱਧੇ ਤੌਰ 'ਤੇ ਫ਼ਸਲ ਦੇ ਜੜ੍ਹ ਖੇਤਰ ਵਿੱਚ ਕੁਸ਼ਲ ਵਰਤੋਂ ਨੂੰ ਵੀ ਸਮਰੱਥ ਬਣਾਉਂਦੀਆਂ ਹਨ। ਉਨ੍ਹਾਂ ਕਿਹਾ, “ਇਨ੍ਹਾਂ ਪ੍ਰਣਾਲੀਆਂ ਨੂੰ ਅਪਣਾਉਣ ਨਾਲ ਕਿਸਾਨਾਂ ਨੂੰ 50% ਤੱਕ ਪਾਣੀ ਦੀ ਬਚਤ ਕਰਨ ਵਿੱਚ ਮਦਦ ਮਿਲਦੀ ਹੈ ਅਤੇ ...
ਪੰਜਾਬ ਵਫ਼ਦ ਵੱਲੋਂ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ; ਹੜ੍ਹਾਂ ਕਾਰਨ 20,000 ਕਰੋੜ ਰੁਪਏ ਦੇ ਨੁਕਸਾਨ ਦੇ ਮੱਦੇਨਜ਼ਰ ਵਿਸ਼ੇਸ਼ ਪੁਨਰਵਾਸ ਪੈਕੇਜ ਦੀ ਕੀਤੀ ਮੰਗ

ਪੰਜਾਬ ਵਫ਼ਦ ਵੱਲੋਂ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ; ਹੜ੍ਹਾਂ ਕਾਰਨ 20,000 ਕਰੋੜ ਰੁਪਏ ਦੇ ਨੁਕਸਾਨ ਦੇ ਮੱਦੇਨਜ਼ਰ ਵਿਸ਼ੇਸ਼ ਪੁਨਰਵਾਸ ਪੈਕੇਜ ਦੀ ਕੀਤੀ ਮੰਗ

Hot News
ਚੰਡੀਗੜ੍ਹ/ਨਵੀਂ ਦਿੱਲੀ, 30 ਸਤੰਬਰ- ਪੰਜਾਬ ਸਰਕਾਰ ਦੇ ਇੱਕ ਉੱਚ ਪੱਧਰੀ ਵਫ਼ਦ, ਜਿਸ ਵਿੱਚ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਗ੍ਰਹਿ ਅਤੇ ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ ਸ਼ਾਮਲ ਸਨ, ਨੇ ਅੱਜ ਨਵੀਂ ਦਿੱਲੀ ਵਿਖੇ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਡਾ. ਅਰਵਿੰਦ ਪਨਗੜ੍ਹੀਆ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਵਿੱਚ ਹਾਲ ਹੀ ਵਿੱਚ ਆਏ ਦਹਾਕਿਆਂ ਦੇ ਸੱਭ ਤੋਂ ਭਿਆਨਕ ਹੜ੍ਹਾਂ, ਜਿਸ ਕਾਰਨ ਫਸਲਾਂ, ਘਰਾਂ ਅਤੇ ਬੁਨਿਆਦੀ ਢਾਂਚੇ ਨੂੰ 20,000 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ, ਦਾ ਹਵਾਲਾ ਦਿੰਦਿਆਂ, ਸੂਬੇ ਲਈ ਵਿਸ਼ੇਸ਼ ਲੰਬੇ ਸਮੇਂ ਦੇ ਪੁਨਰਵਾਸ ਪੈਕੇਜ ਵਾਸਤੇ ਜੋਰਦਾਰ ਢੰਗ ਨਾਲ ਕੇਸ ਪੇਸ਼ ਕੀਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮ ਨੇ ਇਸ ਮੌਕੇ ਇੱਕ ਮੋਹਰੀ ਸਰਹੱਦੀ ਸੂਬੇ ਵਜੋਂ ਵਿਲੱਖਣ ਸਥਿਤੀ, ਹਾਲੀਆ ਕੁਦਰਤੀ ਆਫ਼ਤਾਂ ਅਤੇ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਪ੍ਰਣਾਲੀ ਵਿੱਚ ਤਬਦੀਲੀ ਤੋਂ ਪੈਦਾ ਹੋਏ ਢਾਂਚਾਗਤ ਨੁਕਸਾਨਾਂ ਕਾਰਨ ਪੰਜਾਬ ਦੇ ਵਿੱਤ 'ਤੇ ਪਏ ਭਾਰੀ ਦਬਾਅ ਦਾ ਵਿਸਥਾਰ ਵਿੱਚ ਵਰ...
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਤਰਨ ਤਾਰਨ ਤੋਂ “ਮੇਰਾ ਘਰ, ਮੇਰਾ ਮਾਣ” ਸਕੀਮ ਦੀ ਕੀਤੀ ਸ਼ੁਰੂਆਤ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਤਰਨ ਤਾਰਨ ਤੋਂ “ਮੇਰਾ ਘਰ, ਮੇਰਾ ਮਾਣ” ਸਕੀਮ ਦੀ ਕੀਤੀ ਸ਼ੁਰੂਆਤ

Breaking News
ਚੰਡੀਗੜ੍ਹ/ਤਰਨ ਤਾਰਨ, 30 ਸਤੰਬਰ:- ਪੰਜਾਬ ਦੇ ਕੈਬਨਿਟ ਮੰਤਰੀ ਪੰਜਾਬ ਸ. ਹਰਦੀਪ ਸਿੰਘ ਮੁੰਡੀਆਂ ਅਤੇ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜ਼ਿਲ੍ਹਾ ਤਰਨ ਤਾਰਨ ਤੋਂ “ਮੇਰਾ ਘਰ, ਮੇਰਾ ਮਾਣ” ਸਕੀਮ ਦੀ ਸ਼ੁਰੂਆਤ ਕੀਤੀ ਅਤੇ ਲਾਲ ਲਕੀਰ ਦੇ ਅੰਦਰ ਆਉਂਦੀ ਜ਼ਮੀਨ/ਜਾਇਦਾਦ ਦੇ ਮਾਲਕਾਨਾ ਹੱਕ ਪ੍ਰਾਪਤ ਕਰਨ ਵਾਲੇ ਹਲਕਾ ਤਰਨ ਤਾਰਨ ਦੇ 11 ਪਿੰਡਾਂ ਦੇ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ। ਇਸ ਮੌਕੇ ਹਲਕਾ ਇੰਚਾਰਜ ਤਰਨ ਤਾਰਨ ਸ੍ਰੀ ਹਰਮੀਤ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜਦੀਪ ਸਿੰਘ ਬਰਾੜ, ਐੱਸ.ਡੀ.ਐੱਮ. ਤਰਨ ਤਾਰਨ ਸ੍ਰੀ ਗੁਰਮੀਤ ਸਿੰਘ ਅਤੇ ਜ਼ਿਲ੍ਹਾ ਮਾਲ ਅਫ਼ਸਰ ਤਰਨ ਤਾਰਨ ਸ੍ਰੀ ਗੁਰਪ੍ਰੀਤ ਸਿੰਘ ਢਿੱਲੋਂ ਤੋਂ ਇਲਾਵਾ ਹੋਰ ਪਤਵੰਤੇ ਅਤੇ ਵੱਖ-ਵੱਖ ਪਿੰਡਾਂ ਤੋਂ ਆਏ ਲਾਭਪਾਤਰੀ ਵੀ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ ਕਿਉਂਕਿ ਅਸੀਂ ਲੋਕਾਂ ਨੂੰ ਉਨ੍ਹਾਂ ਦੀ ਸੰਪਤੀ ਦੇ ਅਧਿਕਾਰ ਵੰਡ ਰਹੇ ਹਾਂ। ਉਨ੍ਹਾਂ ਕਿਹਾ ਕਿ ਅੱਜ ਤਰਨ ਤਾਰਨ ਤੋਂ ਸ਼ੁਰੂ ਹੋਈ ਇਹ “ਮੇਰਾ ਘਰ, ਮੇਰਾ ਮਾਣ” ਮ...