ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਗੁਰਦਾਸਪੁਰ, 9 ਮਾਰਚ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦਹਾਕਿਆਂ ਤੋਂ ਚੱਲੇ ਆ ਰਹੇ ਸਿਆਸੀ ਸ਼ੋਸ਼ਣ ਤੋਂ ਵਿਕਾਸ, ਸਿੱਖਿਆ ਸੁਧਾਰ ਅਤੇ ਲੋਕ ਭਲਾਈ ਅਧਾਰਿਤ ਸ਼ਾਸਨ ਦੇ ਯੁੱਗ ਵੱਲ ਫੈਸਲਾਕੁੰਨ ਤਬਦੀਲੀ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੇ ਲੋਕ ਇਕ ਵਾਰ ਫਿਰ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਦਾ ਹੂੰਝਾ ਫੇਰਨ ਲਈ 'ਝਾੜੂ' ਦੀ ਵਰਤੋਂ ਕਰਨਗੇ, ਜਿਨ੍ਹਾਂ ਨੇ ਲੋਕ ਭਲਾਈ ਨੂੰ ਨਜ਼ਰਅੰਦਾਜ਼ ਕਰਦੇ ਹੋਏ ਵਾਰੋ-ਵਾਰੀ ਪੰਜਾਬ 'ਤੇ ਰਾਜ ਕੀਤਾ।ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਕਾਦੀਆਂ ਵਿੱਚ 168.44 ਕਰੋੜ ਰੁਪਏ ਦੀਆਂ 237 ਪੇਂਡੂ ਲਿੰਕ ਸੜਕਾਂ ਦੇ ਨਵੀਨੀਕਰਨ ਲਈ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ, ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ ਅਤੇ ਸਰਕਾਰੀ ਸਕੂਲਾਂ ਦੀ ਕਾਇਆਕਲਪ ਰਹੀ ਹੈ, ਨਾਲ ਹੀ ਇਹ ਵੀ ਖੁਲਾਸਾ ਕੀਤਾ ਕਿ ਕਿਵੇਂ ਪਹਿਲੀਆਂ ਸਰਕਾਰਾਂ ਨੇ ਆਮ ਲੋਕਾਂ ਦੀਆਂ ਜ਼ਰੂਰਤਾਂ ਨਾਲੋਂ ਕਮਿਸ਼ਨਾਂ ਅਤੇ ਸੱਤਾ ਭੋਗਣ ਦੀ ਸਿਆਸ...








