ਕੇ ਵੀ ਕੇ ਫਰੀਦਕੋਟ ਵੱਲੋਂ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇਨਪੁਟ ਡੀਲਰਾਂ ਲਈ ਸਿਖਲਾਈ ਕੋਰਸ ਦਾ ਆਯੋਜਨ
ਫਰੀਦਕੋਟ 25 ਮਈ () ਕੇ ਵੀ ਕੇ ਫਰੀਦਕੋਟ ਵੱਲੋਂ ਆਤਮਾ ਫਰੀਦਕੋਟ ਦੇ ਸਹਿਯੋਗ ਨਾਲ ਡਾ. ਰਾਕੇਸ਼ ਕੁਮਾਰ ਇੰਚਾਰਜ ਕੇ ਵੀ ਕੇ ਫਰੀਦਕੋਟ ਦੀ ਅਗਵਾਈ ਹੇਠ ਇਨਪੁਟ ਡੀਲਰਾਂ ਲਈ ਖਾਦਾਂ ਦੀ ਸੰਤੁਲਤਿ ਵਰਤੋਂ ਬਾਰੇ ਇੱਕ ਰੋਜ਼ਾ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ ।
ਇਸ ਮੌਕੇ ਡਾ. ਰਾਕੇਸ਼ ਕੁਮਾਰ ਨੇ ਕਿਹਾ ਕਿ ਇਨਪੁਟ ਡੀਲਰਾਂ ਨੂੰ ਕਿਸਾਨਾਂ ਨੂੰ ਲੰਬੇ ਸਮੇਂ ਲਈ ਮਿੱਟੀ ਦੀ ਸਿਹਤ ਨੂੰ ਬਣਾਈ ਰੱਖਣ ਲਈ ਜੈਵਕਿ ਖਾਦ ਅਤੇ ਹਰੀ ਖਾਦ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ। ਡਾ. ਪਵਿੱਤਰ ਸਿੰਘ, ਸਹਾਇਕ ਪ੍ਰੋਫੈਸਰ ਮਿੱਟੀ ਵਿਗਿਆਨ ਨੇ ਮਿੱਟੀ ਅਤੇ ਪਾਣੀ ਦੀ ਜਾਂਚ, ਮਿੱਟੀ ਅਤੇ ਪਾਣੀ ਦੀ ਜਾਂਚ ਰਿਪੋਰਟਾਂ ਦੇ ਨਤੀਜਿਆਂ ਦੀ ਵਿਆਖਿਆ, ਅਤੇ ਮਿੱਟੀ ਦੀ ਜਾਂਚ ਦੇ ਆਧਾਰ ਤੇ ਖਾਦਾਂ ਦੀ ਸੰਤੁਲਤਿ ਵਰਤੋਂ ਦੀ ਮਹੱਤਤਾ ਬਾਰੇ ਚਰਚਾ ਕੀਤੀ। ਉਨ੍ਹਾਂ ਸਾਉਣੀ ਦੀਆਂ ਫਸਲਾਂ ਵਿੱਚ ਜੈਵਕਿ ਖਾਦਾਂ ਦੀ ਮਹੱਤਤਾ ਅਤੇ ਭੂਮਿਕਾ ਬਾਰੇ ਵੀ ਚਰਚਾ ਕੀਤੀ।
ਡਾ. ਗੁਰਦਰਸ਼ਨ ਸਿੰਘ ਪ੍ਰੋ ਬਾਗਬਾਨੀ ਨੇ ਸਬਜ਼ੀਆਂ ਅਤੇ ਫਲਾਂ ਦੀਆਂ ਫਸਲਾਂ ਵਿੱਚ ਖਾਦਾਂ...








