Saturday, May 9Malwa News
Shadow

Tag: punjabi news

ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਬਿਊਰੋ ਦੀ ਮੁਹਿੰਮ: 4000 ਰੁਪਏ ਰਿਸ਼ਵਤ ਲੈਂਦਾ ਸਿੱਖਿਆ ਵਿਭਾਗ ਦਾ ਜੇ.ਈ. ਕਾਬੂ

ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਬਿਊਰੋ ਦੀ ਮੁਹਿੰਮ: 4000 ਰੁਪਏ ਰਿਸ਼ਵਤ ਲੈਂਦਾ ਸਿੱਖਿਆ ਵਿਭਾਗ ਦਾ ਜੇ.ਈ. ਕਾਬੂ

Hot News
ਚੰਡੀਗੜ੍ਹ 29 ਸਤੰਬਰ, 2025 – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਕਪੂਰਥਲਾ ਵਿਖੇ ਤਾਇਨਾਤ ਸਿੱਖਿਆ ਵਿਭਾਗ ਦੇ ਜੂਨੀਅਰ ਇੰਜੀਨੀਅਰ (ਜੇ.ਈ.) ਹਰਜੀਤ ਸਿੰਘ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਕਪੂਰਥਲਾ ਜ਼ਿਲ੍ਹੇ ਦੇ ਸਰਕਾਰੀ ਸਕੂਲ, ਧਾਲੀਵਾਲ ਦੋਨਾ ਵਿਖੇ ਤਾਇਨਾਤ ਇੱਕ ਸਕੂਲ ਅਧਿਆਪਕ ਦੀ ਸ਼ਿਕਾਇਤ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਨੇ ਸਕੂਲ ਵੱਲੋਂ ਵਰਤੀ ਗਈ 40 ਲੱਖ ਰੁਪਏ ਦੀ ਗ੍ਰਾਂਟ ਦੇ ਸਬੰਧ ਵਿੱਚ ਸੰਪੂਰਨਤਾ ਸਰਟੀਫਿਕੇਟ ਜਾਰੀ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਜੇ.ਈ. ਪਹਿਲਾਂ ਹੀ 2000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਾਕੀ ਪੈਸਿਆਂ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਮੇਂ ਜੇ.ਈ. ਨਾਲ ਹੋਈ ਗੱਲਬਾਤ ਨੂੰ...
ਡਾ. ਬਲਬੀਰ ਸਿੰਘ ਵੱਲੋਂ ਸਿਆਸੀ ਪਾਰਟੀਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੇਂਦਰ ਸਰਕਾਰ ਤੋਂ ਪੰਜਾਬ ਦਾ ਹੱਕ ਲੈਣ ਲਈ ਸਮੂਹਿਕ ਆਵਾਜ਼ ਬੁਲੰਦ ਕਰਨ ਦੀ ਅਪੀਲ

ਡਾ. ਬਲਬੀਰ ਸਿੰਘ ਵੱਲੋਂ ਸਿਆਸੀ ਪਾਰਟੀਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੇਂਦਰ ਸਰਕਾਰ ਤੋਂ ਪੰਜਾਬ ਦਾ ਹੱਕ ਲੈਣ ਲਈ ਸਮੂਹਿਕ ਆਵਾਜ਼ ਬੁਲੰਦ ਕਰਨ ਦੀ ਅਪੀਲ

Hot News
ਚੰਡੀਗੜ੍ਹ, 29 ਸਤੰਬਰ:- ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਵਿਧਾਨ ਸਭਾ ਨੂੰ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਰਗਰਮ ਅਤੇ ਪਹਿਲਾਂ ਤੋਂ ਹੀ ਬਣਾਈ ਗਈ ਸਿਹਤ ਰਣਨੀਤੀ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵੱਡੀ ਬਿਮਾਰੀ ਦੇ ਪ੍ਰਕੋਪ ਨੂੰ ਸਫਲਤਾਪੂਰਵਕ ਟਾਲ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਇੱਕਜੁੱਟ ਹੋ ਕੇ ਕੇਂਦਰ ਸਰਕਾਰ ਤੋਂ ਪੰਜਾਬ ਦਾ ਹੱਕ ਪ੍ਰਾਪਤ ਕਰਨ ਦੀ ਅਪੀਲ ਕੀਤੀ। ਹੜ੍ਹਾਂ ਸਬੰਧੀ ਸੂਬਾ ਸਰਕਾਰ ਵੱਲੋਂ ਚੁੱਕੇ ਕਦਮਾਂ ਬਾਰੇ ਜਾਣਕਾਰੀ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਾਲ 2023 ਦੇ ਹੜ੍ਹਾਂ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਤੋਂ ਤਿਆਰੀਆਂ ਨੂੰ ਯਕੀਨੀ ਬਣਾਉਣ ਲਈ ਇੱਕ ਉੱਚ-ਪੱਧਰੀ ਕਮੇਟੀ ਦਾ ਗਠਨ ਕੀਤਾ ਸੀ। ਇਸ ਸਾਲ, ਇਹਨਾਂ ਤਿਆਰੀਆਂ ਵਿੱਚ 818 ਸਮਰਪਿਤ ਟੀਮਾਂ - ਜਿਸ ਵਿੱਚ 458 ਰੈਪਿਡ ਰਿਸਪਾਂਸ ਟੀਮਾਂ ਅਤੇ 360 ਮੋਬਾਈਲ ਮੈਡੀਕਲ ਟੀਮਾਂ ਸ਼ਾਮਲ ਸਨ - ਕਾਰਜਸ਼ੀਲ ਕੀਤੀਆਂ ਗਈਆਂ ਜੋ ਹੜ੍ਹਾਂ ਦੇ ਪਹਿਲੇ ਦਿਨ ਤੋਂ ਹੀ ਪੂਰੀ ਤਰ੍ਹਾਂ ਸਰਗਰਮ ਹੋ ਗਈਆਂ ਸਨ। ...
ਮੁੱਖ ਮੰਤਰੀ ਵੱਲੋਂ ‘ਜਿਸਦਾ ਖੇਤ, ਉਸਦੀ ਰੇਤ’ ਸਕੀਮ ਤਹਿਤ ਖੇਤਾਂ ’ਚੋਂ ਰੇਤ ਕੱਢਣ ਲਈ ਕਿਸਾਨਾਂ ਨੂੰ 7200 ਰੁਪਏ ਪ੍ਰਤੀ ਏਕੜ ਦੇਣ ਦਾ ਐਲਾਨ

ਮੁੱਖ ਮੰਤਰੀ ਵੱਲੋਂ ‘ਜਿਸਦਾ ਖੇਤ, ਉਸਦੀ ਰੇਤ’ ਸਕੀਮ ਤਹਿਤ ਖੇਤਾਂ ’ਚੋਂ ਰੇਤ ਕੱਢਣ ਲਈ ਕਿਸਾਨਾਂ ਨੂੰ 7200 ਰੁਪਏ ਪ੍ਰਤੀ ਏਕੜ ਦੇਣ ਦਾ ਐਲਾਨ

Hot News
ਚੰਡੀਗੜ੍ਹ, 29 ਸਤੰਬਰ- ਪੰਜਾਬ ਦੇ ਹੜ੍ਹ ਪੀੜਤ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ‘ਜਿਸਦਾ ਖੇਤ, ਉਸਦੀ ਰੇਤ’ ਸਕੀਮ ਤਹਿਤ ਕਿਸਾਨਾਂ ਨੂੰ ਖੇਤਾਂ ਵਿੱਚੋਂ ਰੇਤ ਕੱਢਣ ਲਈ 7200 ਰੁਪਏ ਪ੍ਰਤੀ ਏਕੜ ਦੇਣ ਦਾ ਐਲਾਨ ਕੀਤਾ ਹੈ।ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਵਿਚਾਰ-ਚਰਚਾ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ 'ਜਿਸਦਾ ਖੇਤ, ਉਸਦੀ ਰੇਤ' ਤਹਿਤ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚੋਂ ਹੜ੍ਹਾਂ ਕਾਰਨ ਇਕੱਠੀ ਹੋਈ ਰੇਤ ਤੇ ਗਾਰ ਕੱਢਣ ਅਤੇ ਜੇਕਰ ਉਹ ਚਾਹੁਣ ਤਾਂ ਵੇਚਣ ਦੀ ਇਜਾਜ਼ਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਡੁੱਬੇ ਪਿੰਡਾਂ ਦੇ ਕਈ ਖੇਤਾਂ ਵਿੱਚ ਰੇਤ ਅਤੇ ਗਾਰ ਜਮ੍ਹਾਂ ਹੋ ਗਈ ਹੈ, ਇਸ ਲਈ ਇਹ ਫੈਸਲਾ ਕੀਤਾ ਗਿਆ ਹੈ ਕਿ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚੋਂ ਇਸ ਨੂੰ ਕੱਢਣ ਦੀ ਆਗਿਆ ਦਿੱਤੀ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਕੀਮ ਤਹਿਤ ਕਿਸਾਨਾਂ ਨੂੰ 7200 ਰੁਪਏ ਪ੍ਰਤੀ ਏਕੜ ਦੇਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹ ਪੀੜਤਾਂ ਨੂੰ ਵੱਡੀ ਰਾਹਤ...
ਪੰਜਾਬ ਵਿਧਾਨ ਸਭਾ ਵੱਲੋਂ 6 ਮਹੱਤਵਪੂਰਨ ਬਿੱਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ 6 ਮਹੱਤਵਪੂਰਨ ਬਿੱਲ ਪਾਸ

Hot News
ਚੰਡੀਗੜ੍ਹ, 29 ਸਤੰਬਰ:- ਪੰਜਾਬ ਵਿਧਾਨ ਸਭਾ ਨੇ ਅੱਜ ਸੂਬੇ ਭਰ ਵਿੱਚ ਸ਼ਾਸਨ ਅਤੇ ਜਨਤਕ ਸੇਵਾਵਾਂ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਕੁਸ਼ਲਤਾ ਵਧਾਉਣ ਦੇ ਉਦੇਸ਼ ਨਾਲ 6 ਮਹੱਤਵਪੂਰਨ ਬਿੱਲ ਪਾਸ ਕੀਤੇ। ਵਿਧਾਨਕ ਸੁਧਾਰਾਂ ਦਾ ਉਦੇਸ਼ ਰੈਗੂਲੇਟਰੀ ਵਿਧੀਆਂ ਨੂੰ ਮਜ਼ਬੂਤ ਕਰਨਾ, ਪ੍ਰਕਿਰਿਆਵਾਂ ਨੂੰ ਸੁਖਾਲਾ ਬਣਾਉਣਾ ਅਤੇ ਨਾਗਰਿਕਾਂ ਦੇ ਅਧਿਕਾਰਾਂ ਤੇ ਹਿੱਤਾਂ ਦੀ ਰਾਖੀ ਕਰਦਿਆਂ ਕਾਰੋਬਾਰ ਕਰਨ ਵਿੱਚ ਵਧੇਰੇ ਸੌਖ ਨੂੰ ਯਕੀਨੀ ਬਣਾਉਣਾ ਹੈ। ਇਹਨਾਂ ਪਾਸ ਕੀਤੇ ਗਏ ਬਿੱਲਾਂ ਵਿੱਚ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਦ ਸੀਡਸ (ਪੰਜਾਬ ਸੋਧਨਾ) ਬਿੱਲ, 2025 ਪੇਸ਼ ਕੀਤਾ ਗਿਆ; ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੰਜਾਬ ਰਾਈਟ ਟੂ ਬਿਜ਼ਨਸ (ਸੋਧਨਾ) ਬਿੱਲ, 2025 ਪੇਸ਼ ਕੀਤਾ ਗਿਆ; ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਪੰਜਾਬ ਗੁੱਡਸ ਐਂਡ ਸਰਵਿਸ ਟੈਕਸ (ਸੋਧਨਾ) ਬਿੱਲ, 2025 ਵੱਲੋਂ ਪੇਸ਼ ਕੀਤਾ ਗਿਆ; ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੈਸ਼ਨ (ਸੋਧਨਾ) ਬਿੱਲ, 2025; ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚ...
ਕਾਂਗਰਸ ਅਤੇ ਅਕਾਲੀ-ਭਾਜਪਾ ਦੀ ਅਪਰਾਧਕ ਅਣਗਹਿਲੀ ਹੜ੍ਹਾਂ ਦਾ ਕਾਰਨ ਬਣੀ: ਅਮਨ ਅਰੋੜਾ

ਕਾਂਗਰਸ ਅਤੇ ਅਕਾਲੀ-ਭਾਜਪਾ ਦੀ ਅਪਰਾਧਕ ਅਣਗਹਿਲੀ ਹੜ੍ਹਾਂ ਦਾ ਕਾਰਨ ਬਣੀ: ਅਮਨ ਅਰੋੜਾ

Breaking News
ਚੰਡੀਗੜ੍ਹ, 29 ਸਤੰਬਰ: ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਲਈ ਕਾਰਨ ਬਣੀ ਦਹਾਕਿਆਂ-ਬੱਧੀ ਅਪਰਾਧਕ ਅਣਗਹਿਲੀ ਅਤੇ ਸਿਆਸੀ ਧੋਖੇਬਾਜ਼ੀ ਦਾ ਪਰਦਾਫ਼ਾਸ਼ ਕਰਦਿਆਂ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਪਿਛਲੀਆਂ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਦੇ ਨਾਲ-ਨਾਲ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਇਸ ਆਫ਼ਤ ਅਤੇ ਪੰਜਾਬ ਦੇ ਇਨ੍ਹਾਂ ਹਾਲਾਤ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਪਿਛਲੀਆਂ ਵੱਡੀਆਂ ਨੀਤੀਗਤ ਨਾਕਾਮੀਆਂ ਅਤੇ ਸੂਬੇ ਦੇ ਹਿੱਤਾਂ ਨੂੰ ਢਾਹ ਲਾਉਣ ਵਾਲੀਆਂ ਕਾਰਵਾਈਆਂ ਨੂੰ ਇੱਕ-ਇੱਕ ਕੇ ਉਜਾਗਰ ਕਰਦਿਆਂ ਪਿਛਲੀਆਂ ਸਰਕਾਰਾਂ ਦੇ ਪਾਜ ਉਘੇੜੇ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਬਿਆਨਬਾਜ਼ੀ ਨੂੰ ਕਰੜੇ ਹੱਥੀਂ ਲੈਂਦਿਆਂ ਸ੍ਰੀ ਅਮਨ ਅਰੋੜਾ ਨੇ ਕਾਂਗਰਸ ਸਰਕਾਰ ਵੱਲੋਂ 2017 ਵਿੱਚ ਬਿਆਸ ਦਰਿਆ ਦੇ 260 ਕਿਲੋਮੀਟਰ ਲੰਬੇ ਹਿੱਸੇ ਨੂੰ "ਰਾਮਸਰ ਸਾਈਟ" ਐਲਾਨਣ ਦੇ ਫ਼ੈਸਲੇ ਵੱਲ ਧਿਆਨ ਦਵਾਉਂਦਿਆਂ ਇਸ ਨੂੰ ਸੌੜੀ ਸਿਆਸਤ ਦੀ ਇੱਕ ਪ੍ਰਤੱਖ ਉਦਾਹਰਣ ਦੱਸਿਆ। ਉਨ੍ਹਾਂ ਇਸ ਨੂੰ ਬਿਨਾਂ ਸੋਚ-ਵਿਚਾਰ ...
ਬਾਜਵਾ ਨੇ 25 ਲੱਖ ਦੀ ਨਿੱਜੀ ਜਾਇਦਾਦ ਬਚਾਉਣ ਪੰਜਾਬ ਸਰਕਾਰ ਦੇ 1.18 ਕਰੋੜ ਰੁਪਏ ਖਰਚਾਏ: ਹਰਪਾਲ ਸਿੰਘ ਚੀਮਾ

ਬਾਜਵਾ ਨੇ 25 ਲੱਖ ਦੀ ਨਿੱਜੀ ਜਾਇਦਾਦ ਬਚਾਉਣ ਪੰਜਾਬ ਸਰਕਾਰ ਦੇ 1.18 ਕਰੋੜ ਰੁਪਏ ਖਰਚਾਏ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 29 ਸਤੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਫਲੋਰ 'ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ 'ਤੇ ਤਿੱਖਾ ਹਮਲਾ ਬੋਲਦਿਆਂ ਉਨ੍ਹਾਂ 'ਤੇ ਧੁੱਸੀ ਬੰਨ੍ਹ ਅੰਦਰ ਬਿਆਸ ਦਰਿਆ ਦੇ ਕੰਢੇ ‘ਤੇ ਰੇਤ ਦੀ ਮਾਈਨਿੰਗ ਦੇ ਮਕਸਦ ਨਾਲ ਜ਼ਮੀਨ ਖਰੀਦਣ ਅਤੇ ਫਿਰ ਰਾਜ ਸਰਕਾਰ 'ਤੇ ਜਨਤਕ ਫੰਡ ਰਾਹੀਂ ਉਸ ਜ਼ਮੀਨ ਦੀ ਰੱਖਿਆ ਵਾਸਤੇ ਡੰਗੇ ਲਗਾਉਣ ਲਈ ਦਬਾਅ ਪਾਉਣ ਦਾ ਦੋਸ਼ ਲਾਇਆ। ਵਿੱਤ ਮੰਤਰੀ ਨੇ ਕਿਹਾ ਕਿ ਜਦੋਂ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਕਦੇ ਹਾਊਸ ਕਮੇਟੀ ਦੇ ਗਠਨ ਅਤੇ ਕਦੇ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਦੇ ਅਸਤੀਫ਼ੇ ਦੀ ਮੰਗ ਕਰਦੇ ਹਨ, ਉਨ੍ਹਾਂ ਦੀਆਂ ਆਪਣੀਆਂ ਕਾਰਵਾਈਆਂ ਨਿੱਝੀ ਹਿਤਾਂ ਤੋਂ ਪ੍ਰਭਾਵਤ ਗੰਭੀਰ ਇਰਾਦਿਆਂ ਨੂੰ ਪ੍ਰਗਟ ਕਰਦੀਆਂ ਹਨ। ਵਿੱਤ ਮੰਤਰੀ ਚੀਮਾ ਨੇ 15 ਜੁਲਾਈ, 2025 ਨੂੰ ਇੱਕ ਜ਼ਮੀਨੀ ਲੈਣ-ਦੇਣ ਦੇ ਵੇਰਵੇ ਪ੍ਰਗਟ ਕੀਤੇ, ਜਿੱਥੇ ਬਾਜਵਾ ਨੇ ਪਿੰਡ ਫੁੱਲੜਾਂ, ਹੱਦਬਸਤ ਨੰਬਰ 725, ਤਹਿਸੀਲ ਅਤੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਆਪਣੀ ਪਤਨੀ ਚਰਨਜੀਤ ਬਾਜਵਾ ਦੇ ਨਾਮ 'ਤੇ 16.1...
ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪੰਜਾਬ ਟਾਊਨ ਇੰਪਰੂਵਮੈਂਟ ਐਕਟ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪੰਜਾਬ ਟਾਊਨ ਇੰਪਰੂਵਮੈਂਟ ਐਕਟ ਪਾਸ

Breaking News
ਚੰਡੀਗੜ੍ਹ, 29 ਸਤੰਬਰ:- ਸ਼ਹਿਰਾਂ ਦੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਉਣ ਅਤੇ ਵਧੇਰੇ ਸੁਚਾਰੂ ਬਣਾਉਣ ਲਈ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪੰਜਾਬ ਟਾਊਨ ਇੰਪਰੂਵਮੈਂਟ ਐਕਟ, 1922 ਪਾਸ ਕੀਤਾ ਗਿਆ ਹੈ। ਬਿੱਲ ਪੇਸ਼ ਕਰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਬਿੱਲ ਦਾ ਮਕਸਦ ਸੂਬੇ ਦੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਸੁਧਾਰ ਟਰੱਸਟਾਂ ਕੋਲ ਉਪਲਬਧ ਫੰਡਾਂ ਦੀ ਵਰਤੋਂ ਦੇ ਸਮਰੱਥ ਬਣਾਉਣਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਬਿੱਲ ਦਾ ਉਦੇਸ਼ ਨਗਰ ਨਿਗਮ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨਾ ਅਤੇ ਸੁਧਾਰ ਟਰੱਸਟਾਂ ਦੇ ਸਰੋਤਾਂ ਦੀ ਸਰਬੋਤਮ ਵਰਤੋਂ ਰਾਹੀਂ ਰਾਜ ਦੇ ਸ਼ਹਿਰੀ ਕਸਬਿਆਂ ਦੇ ਵਸਨੀਕਾਂ ਲਈ ਨਾਗਰਿਕ ਸੇਵਾਵਾਂ ਦੇ ਪ੍ਰਬੰਧਨ ਨੂੰ ਬਿਹਤਰ ਬਣਾਉਣਾ ਹੈ।...
ਹੜ੍ਹਾਂ ਜਿਹੀ ਔਖੀ ਘੜੀ ‘ਚ ਸਿਆਸਤ ਕਰਨ ਅਤੇ ਸਦਨ ਨੂੰ ਗੁਮਰਾਹ ਕਰਨ ਤੋਂ ਬਾਜ਼ ਨਾ ਆਈ ਵਿਰੋਧੀ ਧਿਰ: ਬਰਿੰਦਰ ਕੁਮਾਰ ਗੋਇਲ

ਹੜ੍ਹਾਂ ਜਿਹੀ ਔਖੀ ਘੜੀ ‘ਚ ਸਿਆਸਤ ਕਰਨ ਅਤੇ ਸਦਨ ਨੂੰ ਗੁਮਰਾਹ ਕਰਨ ਤੋਂ ਬਾਜ਼ ਨਾ ਆਈ ਵਿਰੋਧੀ ਧਿਰ: ਬਰਿੰਦਰ ਕੁਮਾਰ ਗੋਇਲ

Breaking News
ਚੰਡੀਗੜ੍ਹ, 29 ਸਤੰਬਰ:- ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹੜ੍ਹਾਂ 'ਤੇ ਸਿਆਸਤ ਕਰਨ ਅਤੇ ਸਦਨ ਨੂੰ ਗੁਮਰਾਹ ਕਰਨ ਨੂੰ ਲੈ ਕੇ ਵਿਰੋਧੀ ਧਿਰ ਨੂੰ ਕਰੜੇ ਹੱਥੀਂ ਲਿਆ। ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ "ਪੰਜਾਬ ਦਾ ਪੁਨਰਵਾਸ" ਮਤੇ 'ਤੇ ਦੂਜੇ ਦਿਨ ਬੋਲਦਿਆਂ ਸ੍ਰੀ ਗੋਇਲ ਨੇ ਕਿਹਾ ਕਿ ਲੰਬਾ ਸਮਾਂ ਸੱਤਾ ਦਾ ਸੁਖ ਭੋਗਣ ਵਾਲੀ, ਅੱਜ ਦੀ ਵਿਰੋਧੀ ਧਿਰ ਦੇ ਆਗੂ ਸਿਰਫ਼ ਰਾਜਨੀਤੀ ਕਰਨ ਲਈ ਹੀ ਸਾਡੀ ਸਰਕਾਰ ਉਤੇ ਬੇਬੁਨਿਆਦ ਇਲਜ਼ਾਮ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਫੋਕੀ ਰਾਜਨੀਤੀ ਲਈ ਸਦਨ ਨੂੰ ਇਹ ਕਹਿ ਕੇ ਗੁੰਮਰਾਹ ਕੀਤਾ ਕਿ ਰਣਜੀਤ ਸਾਗਰ ਡੈਮ ਤੋਂ 7 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਜਦਕਿ ਸੱਚਾਈ ਇਹ ਹੈ ਕਿ ਰਣਜੀਤ ਸਾਗਰ ਡੈਮ ਤੋਂ ਕਰੀਬ 2.15 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਸੀ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੇ ਸਦਨ ਵਿਚ ਝੂਠ ਬੋਲ ਕੇ ਅਪਰਾਧ ਕੀਤਾ ਹੈ ਜਿਸ ਲਈ ਉਨ੍ਹਾਂ ਨੂੰ ਸਦਨ ਤੋਂ ਮੁਆਫ਼ੀ ਮੰਗਣ ਚਾਹੀਦੀ ਹੈ ਅਤੇ ਸਦਨ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਸ੍ਰੀ ਗੋਇਲ ਨੇ ਕਿਹਾ ਕਿ...
ਜ਼ਿਲ੍ਹਾ ਤਰਨ ਤਾਰਨ ਦਾ ਉੱਦਮੀ ਕਿਸਾਨ ਚਾਨਣ ਸਿੰਘ ਨੂੰ ਸ. ਉਜਾਗਰ ਸਿੰਘ ਧਾਲੀਵਾਲ ਯਾਦਗਾਰੀ ਪੁਰਸਕਾਰ ਨਾਲ ਕੀਤਾ ਗਿਆ ਸਨਮਾਨਿਤ

ਜ਼ਿਲ੍ਹਾ ਤਰਨ ਤਾਰਨ ਦਾ ਉੱਦਮੀ ਕਿਸਾਨ ਚਾਨਣ ਸਿੰਘ ਨੂੰ ਸ. ਉਜਾਗਰ ਸਿੰਘ ਧਾਲੀਵਾਲ ਯਾਦਗਾਰੀ ਪੁਰਸਕਾਰ ਨਾਲ ਕੀਤਾ ਗਿਆ ਸਨਮਾਨਿਤ

Punjab Development
ਤਰਨ ਤਾਰਨ, 29 ਸਤੰਬਰ- ਪੰਜਾਬ ਐਗਰੀ ਕਰਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ ਕਿਸਾਨ ਮੇਲੇ ਦੌਰਾਨ ਜ਼ਿਲ੍ਹਾ ਤਰਨ ਤਾਰਨ ਦੇ ਅਗਾਹਵਧੂ ਕਿਸਾਨ ਸ. ਚਾਨਣ ਸਿੰਘ ਨੂੰ  ਸ. ਉਜਾਗਰ ਸਿੰਘ ਧਾਲੀਵਾਲ ਯਾਦਗਾਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ । ਇਹ 33 ਸਾਲਾ ਬੀ ਏ ਪੜ੍ਹਿਆ ਨੌਜਵਾਨ ਪਿੰਡ ਪੱਟੀ ਦਾ ਕਿਸਾਨ ਹੈ, ਜਿਸ ਨੂੰ 21 ਸਾਲਾਂ ਦਾ ਖੇਤੀ ਤਜ਼ਰਬਾ ਹਾਸਿਲ ਹੈ ।  ਇਹ ਕੁੱਲ 40 ਏਕੜ ਰਕਬੇ ਤੇ ਅਨਾਜ, ਸਬਜ਼ੀਆਂ ਅਤੇ ਫ਼ਲਾਂ ਦੀ ਫ਼ਸਲ ਪ੍ਰਣਾਲੀ ਨੂੰ ਅਪਣਾ ਕੇ ਖੇਤੀ ਕਰ ਰਿਹਾ ਹੈ । ਹਾੜ੍ਹੀ ਵਿੱਚ ਇਹ ਕਿਸਾਨ ਕਣਕ ਦੇ ਨਾਲ ਸ਼ਲਗਮ ਅਤੇ ਗਾਜਰ ਬੀਜਦਾ ਹੈ ਅਤੇ ਸਾਉਣੀ ਵਿਚ ਝੋਨੇ ਨਾਲ ਕਰੇਲੇ, ਟੀਂਡੇ, ਭਿੰਡੀ ਅਤੇ ਹਦਵਾਣੇ ਦੀ ਖੇਤੀ ਕਰਦਾ ਹੈ। ਗਾਜਰ ਦਾ ਬੀਜ ਉਤਪਾਦਨ, ਤੇਲ-ਬੀਜ ਫ਼ਸਲਾਂ ਅਤੇ ਨਾਸ਼ਪਤੀ ਦੇ ਬਾਗ ਵੀ ਇਸ ਦੀ ਖੇਤੀ ਵਿਭਿੰਨਤਾ ਦਾ ਹਿੱਸਾ ਹਨ ।ਉਨ੍ਹਾਂ ਕਿਹਾ ਕਿ ਸ. ਚਾਨਣ ਸਿੰਘ ਮਿੱਟੀ ਦੀ ਚੰਗੀ ਸਿਹਤ ਲਈ ਹਰੀ ਖਾਦ (ਛੋਲੇ ਅਤੇ ਜੰਤਰ ਆਦਿ), ਰੂੜੀ ਦੀ ਖਾਦ ਅਤੇ ਜੀਵ ਅੰਮ੍ਰਿਤ ਵਰਤਦਾ ਹੈ । ਆਪਣੇ 5 ਏਕੜ ਰਕਬੇ ਉੱਪਰ ਪਿਛਲੇ 6 ਸਾਲ ਤੋਂ ਕਣਕ, ਮੱਕੀ, ਬਾਸਮਤੀ ਅਤੇ ਸਬਜ਼ੀਆਂ ਦੀ ਜੈ...
ਖੂਨਦਾਨੀਆਂ ਦਾ ਯੋਗਦਾਨ ਸਮਾਜ ਵਿੱਚ ਇੱਕ ਵਿਲੱਖਣ ਨਿਸ਼ਕਾਮ ਸੇਵਾ- ਹਰਜੋਤ ਬੈਂਸ

ਖੂਨਦਾਨੀਆਂ ਦਾ ਯੋਗਦਾਨ ਸਮਾਜ ਵਿੱਚ ਇੱਕ ਵਿਲੱਖਣ ਨਿਸ਼ਕਾਮ ਸੇਵਾ- ਹਰਜੋਤ ਬੈਂਸ

Local
ਨੰਗਲ 29 ਸਤੰਬਰ ()- ਖੂਨਦਾਨ ਇੱਕ ਅਜਿਹਾ ਮਹਾਦਾਨ ਹੈ ਜੋ ਲੋਕਾਂ ਦੇ ਜੀਵਨ ਨੂੰ ਬਚਾਉਣ ਵਿੱਚ ਵਡਮੁੱਲਾ ਯੋਗਦਾਨ ਪਾਉਦਾ ਹੈ। ਵਿਗਿਆਨ ਨੇ ਭਾਵੇ ਜਿੰਨੀ ਮਰਜ਼ੀ ਤਰੱਕੀ ਕਰ ਲਈ ਹੋਵੇ ਪਰ ਮਨੁੱਖ ਦਾ ਖੂਨ ਦਾ ਬਦਲ ਹਾਲੇ ਤੱਕ ਨਹੀ ਬਣਿਆ ਹੈ। ਸਾਡੇ ਨੌਜਵਾਨ ਅੱਜ ਖੂਨਦਾਨ ਵਰਗੀ ਨਿਸ਼ਕਾਮ ਸੇਵਾ ਵੱਲ ਅਗਾਹ ਵੱਧ ਰਹੇ ਹਨ, ਇਹ ਸਾਡੇ ਸਮਾਜ ਵਿੱਚ ਨਵੀ ਊਰਜਾ ਦੇ ਸੰਕੇਤ ਹਨ।        ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਬੀਤੇ ਦਿਨ ਨੰਗਲ 2ਆਰਵੀਆਰ ਵਿੱਚ ਸ਼ਹੀਦ ਏ ਆਜ਼ਮ ਸ.ਭਗਤ ਸਿੰਘ ਜੀ ਦੇ 118ਵੇ. ਜਨਮ ਦਿਨ ਮੌਕੇ ਲੱਗੇ ਖੂਨਦਾਨ ਕੈਂਪ ਵਿੱਚ ਸਵੈ ਇੱਛਾਂ ਨਾਲ ਖੂਨਦਾਨ ਦੇਣ ਵਾਲੇ ਨੌਜਵਾਨਾਂ ਦਾ ਸਨਮਾਨ ਕਰਦੇ ਹੋਏ ਕੀਤਾ। ਉਨ੍ਹਾਂ ਨੇ ਕਿਹਾ ਕਿ ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਵਿਚ ਨਿਸ਼ਕਾਮ ਸੇਵਾ ਲਈ ਨੌਜਵਾਨ ਅੱਗੇ ਵੱਧੇ ਹਨ, ਸਾਡੇ ਅਪ੍ਰੇਸ਼ਨ ਰਾਹਤ ਨੂੰ ਨੌਜਵਾਨਾਂ ਨਾਲ ਬਲ ਮਿਲਿਆ ਹੈ। ਅੱਜ ਖੂਨਦਾਂਨ ਕਰਨ ਵਾਲੇ ਬੇਲਾ ਰਾਮਗੜ੍ਹ ਦੇ ਨੌਜਵਾਨ ਗੁਰਜੰਟ ਸਿੰਘ ਤੇ ਬੇਲਾ ਧਿਆਨੀ ਦੇ ਕੁਲਵਿੰਦਰ ਸਿੰਘ ਦ...