Sunday, August 16Malwa News
Shadow

Tag: punjabi news

ਮਾਨ ਸਰਕਾਰ ਨੇ ਪੰਜਾਬ ਵਿੱਚ ਮਿਡ-ਡੇ ਮੀਲ ਵਿੱਚ ਕੀਤੇ ਵੱਡੇ ਸੁਧਾਰ: ਬਿਹਤਰ ਮੈਨਿਊ, ਫਲ, ਯੂਕੇਜੀ ਕਵਰੇਜ, ਸੰਭਾਵੀ ਨਾਸ਼ਤਾ, ਅਤੇ 44,301 ਔਰਤਾਂ ਨੂੰ ਰੁਜ਼ਗਾਰ

Hot News
ਚੰਡੀਗੜ੍ਹ, 5 ਨਵੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ਮਿਡ-ਡੇ ਮੀਲ ਸਕੀਮ (MDMS) ਵਿੱਚ ਪੋਸ਼ਣ ਸੰਬੰਧੀ ਨਤੀਜਿਆਂ ਅਤੇ ਕਾਰਜਕੁਸ਼ਲਤਾ ਦੋਵਾਂ ਨੂੰ ਵਧਾਉਣ ਦੇ ਉਦੇਸ਼ ਨਾਲ ਮਹੱਤਵਪੂਰਨ ਸੁਧਾਰ ਕੀਤੇ ਗਏ ਹਨ। ਸਤੰਬਰ 2023 ਵਿੱਚ, ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਯੂਕੇਜੀ (ਅੱਪਰ ਕਿੰਡਰਗਾਰਟਨ) ਕਲਾਸਾਂ ਵਿੱਚ ਦਾਖਲ ਲਗਭਗ 1.95 ਲੱਖ ਬੱਚਿਆਂ ਨੂੰ ਸ਼ਾਮਲ ਕਰਨ ਲਈ ਸਕੀਮ ਦਾ ਦਾਇਰਾ ਵਧਾਇਆ—ਇਹ ਉਹ ਬੱਚੇ ਸਨ ਜੋ ਪਹਿਲਾਂ ਇਸ ਜ਼ਰੂਰੀ ਪੋਸ਼ਣ ਸੁਰੱਖਿਆ ਤੋਂ ਬਾਹਰ ਸਨ। ਇਹ ਵਿਸਤਾਰ ਮਾਨ ਸਰਕਾਰ ਦੀ ਇਸ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ ਕਿ ਪੰਜਾਬ ਦੇ ਸਰਕਾਰੀ ਸਿੱਖਿਆ ਪ੍ਰਣਾਲੀ ਵਿੱਚ ਕੋਈ ਵੀ ਬੱਚਾ ਭੁੱਖਾ ਨਾ ਰਹੇ, ਇਹ ਮੰਨਦੇ ਹੋਏ ਕਿ ਸ਼ੁਰੂਆਤੀ ਬਚਪਨ ਵਿੱਚ ਸਹੀ ਪੋਸ਼ਣ, ਬੋਧਾਤਮਕ ਵਿਕਾਸ ਅਤੇ ਸਿੱਖਣ ਦੀ ਸਮਰੱਥਾ ਲਈ ਬਹੁਤ ਮਹੱਤਵਪੂਰਨ ਹੈ। ਇਹ ਕਦਮ ਖਾਸ ਤੌਰ 'ਤੇ ਪੇਂਡੂ ਖੇਤਰਾਂ ਲਈ ਅਹਿਮ ਰਿਹਾ ਹੈ, ਜਿੱਥੇ ਕੁਪੋਸ਼ਣ ਅਤੇ ਭੋਜਨ ਅਸੁਰੱਖਿਆ ਲਗਾਤਾਰ ਚੁਣੌਤੀਆਂ ਬਣੀਆਂ ਹੋਈਆਂ ਹਨ, ਅਤੇ ਜਿੱਥੇ ਮਿਡ-ਡੇ ਮੀਲ ਅਕਸਰ ਇੱਕ ਬੱਚੇ ਨੂੰ ਸਾਰੇ ਦਿਨ ਵਿੱਚ ਮਿਲਣ ਵਾਲਾ ਸਭ ਤੋਂ ਵੱਧ ਪੌਸ਼ਟਿਕ ਭੋ...
₹1000 ਦੀ ‘ਗਾਰੰਟੀ’ ‘ਤੇ CM ਮਾਨ ਦਾ ਵੱਡਾ ਦਾਅ! ਜਾਣੋ ਪੰਜਾਬ ਦੀਆਂ ਮਾਤਾਵਾਂ-ਭੈਣਾਂ ਦੇ ਖਾਤੇ ‘ਚ ਕਦੋਂ ਆਉਣਗੇ ਪੈਸੇ?

₹1000 ਦੀ ‘ਗਾਰੰਟੀ’ ‘ਤੇ CM ਮਾਨ ਦਾ ਵੱਡਾ ਦਾਅ! ਜਾਣੋ ਪੰਜਾਬ ਦੀਆਂ ਮਾਤਾਵਾਂ-ਭੈਣਾਂ ਦੇ ਖਾਤੇ ‘ਚ ਕਦੋਂ ਆਉਣਗੇ ਪੈਸੇ?

Hot News
ਚੰਡੀਗੜ੍ਹ, 5 ਨਵੰਬਰ : ਪੰਜਾਬ ਵਿੱਚ ਹੁਣ ਈਮਾਨਦਾਰੀ ਦੀ ਰਾਜਨੀਤੀ ਚੱਲ ਰਹੀ ਹੈ, ਅਤੇ ਇਸ ਭਰੋਸੇ ਦੀ ਸਭ ਤੋਂ ਵੱਡੀ ਮਿਸਾਲ ਹਨ ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਨੇ ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਦੌਰਾਨ ਆਯੋਜਿਤ ਸ਼ਾਨਦਾਰ ਰੋਡ ਸ਼ੋਅ ਵਿੱਚ ਸੂਬੇ ਦੀਆਂ ਔਰਤਾਂ ਨੂੰ ਇੱਕ ਇਤਿਹਾਸਕ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਅਗਲੇ ਬਜਟ ਸੈਸ਼ਨ ਵਿੱਚ ਹਰ ਔਰਤ ਨੂੰ ਪ੍ਰਤੀ ਮਹੀਨਾ ₹1000 ਦੀ ਆਰਥਿਕ ਸਹਾਇਤਾ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ – ਬਿਨਾਂ ਕਿਸੇ ਕਾਗਜ਼ੀ ਕਾਰਵਾਈ, ਬਿਨਾਂ ਕਿਸੇ ਦਲਾਲ ਦੇ, ਬੱਸ ਇੱਕ ਕਲਿੱਕ ਵਿੱਚ! ਮੁੱਖ ਮੰਤਰੀ ਮਾਨ ਨੇ ਆਪਣੇ ਦਿਲ ਦੀ ਗੱਲ ਕਹਿੰਦੇ ਹੋਏ ਇਹ ਧਮਾਕੇਦਾਰ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਜਨਤਾ ਨਾਲ ਕੀਤੇ ਗਏ ਹਰ ਵਾਅਦੇ ਨੂੰ ਇੱਕ-ਇੱਕ ਕਰਕੇ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ, "ਸਾਡੀਆਂ ਮਾਤਾਵਾਂ ਅਤੇ ਭੈਣਾਂ ਨਾਲ ਕੀਤਾ ਗਿਆ ₹1000 ਦਾ ਵਾਅਦਾ ਵੀ ਆਉਣ ਵਾਲੇ ਬਜਟ ਵਿੱਚ ਪਾਸ ਹੋਣ ਤੋਂ ਬਾਅਦ ਪੂਰਾ ਕੀਤਾ ਜਾਵੇਗਾ। ਹੁਣ ਔਰਤਾਂ ਨੂੰ ਹਰ ਮਹੀਨੇ ₹1000 ਦੇਣ ਦੀ ਵਾਰੀ ਹੈ।" ਉਨ੍ਹਾਂ ਸਾਫ ਕੀਤਾ ...
ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਮੌਕੇ ਅਤੇ ਅਮਨ ਅਰੋੜਾ ਦੇ ਯਤਨਾਂ ਸਦਕਾ ਭਾਈ ਰਣਜੀਤ ਸਿੰਘ ਢੱਡਰੀਆਂ ਨੇ ਪਿੰਡ ਢੱਡਰੀਆਂ ਵਿੱਚ ਰੱਖਿਆ ਸਰਕਾਰੀ ਆਈ ਟੀ ਆਈ ਦਾ ਨੀਂਹ ਪੱਥਰ

ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਮੌਕੇ ਅਤੇ ਅਮਨ ਅਰੋੜਾ ਦੇ ਯਤਨਾਂ ਸਦਕਾ ਭਾਈ ਰਣਜੀਤ ਸਿੰਘ ਢੱਡਰੀਆਂ ਨੇ ਪਿੰਡ ਢੱਡਰੀਆਂ ਵਿੱਚ ਰੱਖਿਆ ਸਰਕਾਰੀ ਆਈ ਟੀ ਆਈ ਦਾ ਨੀਂਹ ਪੱਥਰ

Local
ਪਿੰਡ ਢੱਡਰੀਆਂ, 5 ਨਵੰਬਰ (000) - ਵਿਧਾਨ ਸਭਾ ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਵਿਸ਼ੇਸ਼ ਉਪਰਾਲਾ ਕਰਕੇ ਪਿੰਡ ਢੱਡਰੀਆਂ ਵਿੱਚ ਸਰਕਾਰੀ ਆਈ ਟੀ ਆਈ ਮਨਜ਼ੂਰ ਕਾਰਵਾਈ ਹੈ। ਇਸ ਸੰਸਥਾ ਦੀ ਇਮਾਰਤ ਦੀ ਉਸਾਰੀ ਦਾ ਨੀਂਹ ਪੱਥਰ ਅੱਜ ਪ੍ਰਸਿੱਧ ਧਾਰਮਿਕ ਸਖਸ਼ੀਅਤ ਭਾਈ ਰਣਜੀਤ ਸਿੰਘ ਢੱਡਰੀਆਂ ਨੇ ਰੱਖਿਆ। ਇਸ ਮੌਕੇ ਸ਼੍ਰੀ ਅਮਨ ਅਰੋੜਾ ਉਚੇਚੇ ਤੌਰ ਉੱਤੇ ਹਾਜ਼ਰ ਸਨ। ਇਲਾਕੇ ਦੀ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਭਾਈ ਰਣਜੀਤ ਸਿੰਘ ਢੱਡਰੀਆਂ ਨੇ ਕਿਹਾ ਕਿ ਪਿਛਲੇ 75 ਸਾਲਾਂ ਤੋਂ ਤਰੱਕੀ ਪੱਖੋਂ ਪਛੜਿਆ ਰਿਹਾ ਇਹ ਇਲਾਕਾ ਅੱਜ ਵਿਕਾਸ ਦੀ ਨਵੀਂ ਅੰਗੜਾਈ ਲੈ ਰਿਹਾ ਹੈ। ਜੋ ਕਿ ਇਲਾਕੇ ਲਈ ਸ਼ੁਭ ਸੰਕੇਤ ਹੈ। ਉਹਨਾਂ ਇਸ ਸੰਸਥਾ ਦੀ ਮਨਜ਼ੂਰੀ ਲਈ ਸ਼੍ਰੀ ਅਮਨ ਅਰੋੜਾ ਦਾ ਧੰਨਵਾਦ ਕੀਤਾ ਅਤੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰੋਜੈਕਟ ਨੂੰ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰਾਉਣ ਲਈ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ। ਉਹਨਾਂ ਕਿਹਾ ਕਿ ਸੰਪੂਰਨ ਮਨੁੱਖ ਦੀ ਕਲਪਨਾ ਲਈ ਪਰਮਾਤਮਾ ਦਾ ਨਾਮ ਅਤੇ ਵਿਦਿਆ ਪ੍ਰਾਪਤ ਕਰਨਾ ਬ...
‘ਯੁੱਧ ਨਸਿ਼ਆਂ ਵਿਰੁੱਧ’: 249ਵੇਂ ਦਿਨ ਪੰਜਾਬ ਪੁਲਿਸ ਨੇ 97 ਨਸ਼ਾ ਤਸਕਰਾਂ ਨੂੰ 1.3 ਕਿਲੋਗ੍ਰਾਮ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

‘ਯੁੱਧ ਨਸਿ਼ਆਂ ਵਿਰੁੱਧ’: 249ਵੇਂ ਦਿਨ ਪੰਜਾਬ ਪੁਲਿਸ ਨੇ 97 ਨਸ਼ਾ ਤਸਕਰਾਂ ਨੂੰ 1.3 ਕਿਲੋਗ੍ਰਾਮ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

Hot News
ਚੰਡੀਗੜ੍ਹ, 5 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸਿ਼ਆ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 249ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 381 ਥਾਵਾਂ `ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਰਾਜ ਭਰ ਵਿੱਚ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 74 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ 249 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 35,377 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ, 900 ਗ੍ਰਾਮ ਅਫੀਮ, 28 ਕਿਲੋ ਭੁੱਕੀ, 14,959 ਨਸ਼ੀਲੀਆਂ ਗੋਲੀਆਂ ਅਤੇ 3.50 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸ...
ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ, ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ, ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

Breaking News
ਪਠਾਨਕੋਟ, 5 ਨਵੰਬਰ:- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਵਾਸੀਆਂ ਨੂੰ ਵੱਡੀ ਸੌਗਾਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 3394.49 ਕਰੋੜ ਦੀ ਲਾਗਤ ਵਾਲੇ ਸ਼ਾਹਪੁਰ ਕੰਢੀ ਪ੍ਰਾਜੈਕਟ ਦਾ ਰਸਮੀ ਤੌਰ ’ਤੇ ਉਦਘਾਟਨ ਕੀਤਾ ਜਿਸ ਨਾਲ ਸੂਬੇ ਵਿੱਚ ਬਿਜਲੀ ਤੇ ਸਿੰਚਾਈ ਸਹੂਲਤਾਂ ਵਿੱਚ ਵੱਡਾ ਵਾਧਾ ਹੋਵੇਗਾ।ਇਹ ਪ੍ਰਾਜੈਕਟ ਨੂੰ ਸਮਰਪਿਤ ਕਰਨ ਮੌਕੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇਸ਼ ਲਈ ਖਾਸ ਕਰਕੇ ਪੰਜਾਬ ਲਈ ਇਤਿਹਾਸਕ ਦਿਨ ਹੈ। ਉਨ੍ਹਾਂ ਕਿਹਾ ਕਿ ਉਹ ਡੈਮ ਦਾ ਨਿਰਮਾਣ ਕਰਨ ਵਾਲੇ ਇੰਜਨੀਅਰਾਂ, ਮੁਲਾਜ਼ਮਾਂ ਅਤੇ ਕਿਰਤੀ-ਕਾਮਿਆਂ ਦਾ ਸਾਰੇ ਪੰਜਾਬੀਆਂ ਵੱਲੋਂ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਦਿਨ-ਰਾਤ ਮਿਹਨਤ ਕਰਕੇ ਇਸ ਪ੍ਰਾਜੈਕਟ ਨੂੰ ਹਕੀਕਤ ਵਿੱਚ ਬਦਲ ਦਿੱਤਾ। ਉਨ੍ਹਾਂ ਕਿਹਾ ਕਿ ਇਹ ਡੈਮ ਕਿਸਾਨਾਂ, ਸਨਅਤਕਾਰਾਂ, ਕਾਰੋਬਾਰੀਆਂ ਅਤੇ ਆਮ ਲੋਕਾਂ ਲਈ ਵਰਦਾਨ ਸਾਬਤ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਰਗੇ ਖੇਤੀ ਪ੍ਰਧਾਨ ਸੂਬੇ ਨੂੰ ਸਭ ਤੋਂ ਵੱਧ ਫਾਇਦਾ ਹੋਵੇਗਾ ਕ...
ਬੁੱਢਾ ਦਰਿਆ  ਪੁਨਰ -ਸੁਰਜੀਤੀ ਕਾਰਜਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ :ਸੰਜੀਵ ਅਰੋੜਾ 

ਬੁੱਢਾ ਦਰਿਆ  ਪੁਨਰ -ਸੁਰਜੀਤੀ ਕਾਰਜਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ :ਸੰਜੀਵ ਅਰੋੜਾ 

Breaking News
ਚੰਡੀਗੜ੍ਹ, 5 ਨਵੰਬਰ :- ਬੁੱਢਾ ਦਰਿਆ ਦੇ ਪੁਨਰ ਸੁਰਜੀਤੀ ਲਈ ਉੱਚ-ਪੱਧਰੀ ਕਮੇਟੀ ਨੇ ਵਾਤਾਵਰਨ ਦੇ ਲਿਹਾਜ਼ ਤੋੰ ਇਸ ਜਲ ਸਰੋਤ  ਨੂੰ ਬਹਾਲ ਕਰਨ ਵੱਲ ਵੱਡੇ ਪੱਧਰ ਤੇ ਹੋ ਰਹੀ  ਪ੍ਰਗਤੀ ਦੀ ਰਿਪੋਰਟ ਪੇਸ਼ ਕੀਤੀ ਹੈ। ਹਾਲ ਹੀ ਵਿੱਚ ਕੀਤੀ ਗਈ ਸਮੀਖਿਆ ਮੁਤਾਬਿਕ, ਜੁਲਾਈ-ਅਗਸਤ 2025 ਦੀਆਂ ਮੀਟਿੰਗਾਂ ਦੌਰਾਨ ਲਏ ਗਏ ਲਗਭਗ 90% ਫੈਸਲਿਆਂ ਨੂੰ ਲਾਗੂ ਕੀਤਾ ਗਿਆ ਹੈ। ਇਸ ਉੱਚ ਪੱਧਰੀ ਕਮੇਟੀ ਦਾ ਗਠਨ ਪੰਜਾਬ ਸਰਕਾਰ ਦੁਆਰਾ 14 ਜੁਲਾਈ, 2025 ਦੇ ਨੋਟੀਫਿਕੇਸ਼ਨ ਰਾਹੀਂ ਕੀਤਾ ਗਿਆ ਸੀ। ਇਸਦੀ ਪ੍ਰਧਾਨਗੀ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਕੀਤੀ ਅਤੇ  ਮੁੱਖ ਸਕੱਤਰ, ਪੰਜਾਬ ਇਸਦੇ ਉਪ-ਚੇਅਰਪਰਸਨ ਹਨ।  ਸਥਾਨਕ ਸਰਕਾਰਾਂ, ਜਲ ਸਰੋਤ, ਵਿਗਿਆਨ ਅਤੇ ਤਕਨਾਲੋਜੀ ਵਿਭਾਗ, ਪੀਪੀਸੀਬੀ, ਪੇਡਾ, ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ), ਪੀਡੀਸੀ, ਆਈਆਈਟੀ ਰੋਪੜ ਦੇ ਸੀਨੀਅਰ ਅਧਿਕਾਰੀ ਅਤੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਇਸ ਕਮੇਟੀ ਦੇ  ਮੈਂਬਰ ਹਨ । ਜੁਲਾਈ ਤੋਂ ਅਕਤੂਬਰ 2025 ਤੱਕ ਦੀਆਂ ਮੁੱਖ ਪ੍ਰਾਪਤੀਆਂ ਵਿਚ 650/- ਕਰੋੜ ਰੁਪਏ ਵ...
ਹਰਭਜਨ ਸਿੰਘ ਈ.ਟੀ.ਓ. ਵਲੋਂ ਕੇਰਲਾ ਦੇ ਮੁੱਖ ਮੰਤਰੀ ਪਿਨਾਰਾਏ ਵਿਜੇਅਨ ਨਾਲ ਮੁਲਾਕਾਤ

ਹਰਭਜਨ ਸਿੰਘ ਈ.ਟੀ.ਓ. ਵਲੋਂ ਕੇਰਲਾ ਦੇ ਮੁੱਖ ਮੰਤਰੀ ਪਿਨਾਰਾਏ ਵਿਜੇਅਨ ਨਾਲ ਮੁਲਾਕਾਤ

Breaking News
*ਚੰਡੀਗੜ੍ਹ/ਥਿਰਵੂਨੰਤਮਪੂਰਮ, 5 ਨਵੰਬਰ:*- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ  ਨੇ ਅੱਜ ਥਿਰਵੂਨੰਤਮਪੂਰਮ ਵਿੱਚ ਕੇਰਲਾ ਦੇ ਮੁੱਖ ਮੰਤਰੀ ਸ੍ਰੀ  ਪਿਨਾਰਾਏ ਵਿਜੇਅਨ ਨਾਲ ਮੁਲਾਕਾਤ ਕੀਤੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਰਾਜ ਪੱਧਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ। ਸਰਦਾਰ ਹਰਭਜਨ ਸਿੰਘ ਈ. ਟੀ. ਓ. ਨੇ ਸ੍ਰੀ  ਪਿਨਾਰਾਏ ਵਿਜੇਅਨ ਨੂੰ ਇਸ ਦਿਹਾੜੇ ਨੂੰ ਅਥਾਹ ਸ਼ਰਧਾ ਨਾਲ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਉਲੀਕੀਆਂ ਵਿਸਤ੍ਰਿਤ ਯੋਜਨਾਵਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਮਹੀਨਾ ਭਰ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਦੌਰਾਨ ਗੁਰੂ ਸਾਹਿਬ ਵੱਲੋਂ ਧਾਰਮਿਕ ਆਜ਼ਾਦੀ ਅਤੇ ਮਨੁੱਖਤਾ ਦੇ ਮਾਣ-ਸਤਿਕਾਰ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਦਿੱਤੀ ਗਈ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਹੀਦੀ ਸਮਾਗਮ 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਸ਼ੁਰੂ ਹੋ ਗਏ ਹਨ ਜਿਸ ਤੋਂ ਬਾਅਦ ਪੰਜਾਬ ਭਰ ਵਿੱਚ ਧਾਰਮਿਕ ਸਮਾਗਮ ਅਤੇ ਧਾਰਮ...
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਕੁੱਲ 1563 ਕਿਲੋਮੀਟਰ ਦੀ ਦੂਰੀ ਤੈਅ ਕਰਨਗੇ ਚਾਰ ਨਗਰ ਕੀਰਤਨ: ਤਰੁਨਪ੍ਰੀਤ ਸਿੰਘ ਸੌਂਦ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਕੁੱਲ 1563 ਕਿਲੋਮੀਟਰ ਦੀ ਦੂਰੀ ਤੈਅ ਕਰਨਗੇ ਚਾਰ ਨਗਰ ਕੀਰਤਨ: ਤਰੁਨਪ੍ਰੀਤ ਸਿੰਘ ਸੌਂਦ

Breaking News
ਚੰਡੀਗੜ੍ਹ, 5 ਨਵੰਬਰ:- ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਨਾਲ ਵੱਡੇ ਪੱਧਰ ‘ਤੇ ਮਨਾ ਰਹੀ ਹੈ। ਇਨ੍ਹਾਂ ਸਮਾਗਮਾਂ ਦੀ ਕਾਮਯਾਬੀ ਅਤੇ ਵਿਉਂਤਬੰਦੀ ਲਈ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਨੋਡਲ ਵਿਭਾਗ ਨਿਯੁਕਤ ਕੀਤਾ ਗਿਆ ਹੈ। ਵੱਖ-ਵੱਖ ਸ਼ਹਿਰਾਂ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨਾਂ ਬਾਬਤ ਸੌਂਦ ਨੇ ਦੱਸਿਆ ਕਿ 19 ਨਵੰਬਰ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਤੋਂ ਸ਼ੁਰੂ ਹੋਣ ਵਾਲੇ 4 ਨਗਰ ਕੀਰਤਨ ਕੁੱਲ 1563 ਕਿਲੋਮੀਟਰ ਦੀ ਦੂਰੀ ਤੈਅ ਕਰਨਗੇ ਅਤੇ ਇਹ ਪੂਰੇ ਪੰਜਾਬ ਦੇ ਪ੍ਰਮੁੱਖ ਸ਼ਹਿਰਾਂ-ਕਸਬਿਆਂ ਵਿੱਚੋਂ ਦੀ ਹੁੰਦੇ ਹੋਏ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪੁੱਜਣਗੇ।   ਉਨ੍ਹਾਂ ਦੱਸਿਆ ਕਿ ਮੁੱਖ ਨਗਰ ਕੀਰਤਨ 19 ਨਵੰਬਰ ਨੂੰ ਸ੍ਰੀਨਗਰ ਤੋਂ ਸ਼ੁਰੂ ਹੋਵੇਗਾ, ਜੋ ਜੰਮੂ, ਪਠਾਨਕੋਟ, ਦਸੂਹਾ, ਹੁਸ਼ਿਆਰਪੁਰ, ਮਾਹਿਲਪੁਰ ਅਤੇ ਗੜ੍ਹਸ਼ੰਕਰ ਹੁੰਦਾ ਹੋਇਆ 22 ਨਵੰਬਰ ਨੂੰ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ...
ਡਾਕਟਰ ਸੁਰਜੀਤ ਸਿੰਘ ਨੇ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਸੰਭਾਲਿਆ ਅਹੁਦਾ

ਡਾਕਟਰ ਸੁਰਜੀਤ ਸਿੰਘ ਨੇ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਸੰਭਾਲਿਆ ਅਹੁਦਾ

Local
ਕੀਰਤਪੁਰ ਸਾਹਿਬ 05 ਨਵੰਬਰ ()- ਪੰਜਾਬ ਮੈਡੀਕਲ ਸੇਵਾ ਦੇ ਅਧਿਕਾਰੀ ਡਾਕਟਰ ਸੁਰਜੀਤ ਸਿੰਘ ਨੇ ਅੱਜ ਪੀ.ਐੱਚ.ਸੀ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਮੈਡੀਕਲ ਅਫ਼ਸਰ ਡਾਕਟਰ ਜੰਗਜੀਤ ਸਿੰਘ, ਸੀਨੀਅਰ ਅਸਿਸਟੈਂਟ ਕਮਲਜੀਤ ਸਿੰਘ ਅਤੇ ਐੱਸ. ਆਈ ਸਿਕੰਦਰ ਸਿੰਘ ਵੱਲੋਂ ਉਹਨਾਂ ਦਾ ਨਿੱਘਾ ਸੁਆਗਤ ਕੀਤਾ ਗਿਆ। ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਸਟਾਫ ਤੋਂ ਵਿਭਾਗ ਵੱਲੋਂ ਸਮੇਂ ਸਮੇਂ 'ਤੇ ਦਿੱਤੇ ਜਾਂਦੇ ਟੀਚਿਆਂ ਨੂੰ ਬਾਖੂਬੀ ਪੂਰਾ ਕਰਨ 'ਚ ਸਹਿਯੋਗ ਦੀ ਆਸ ਪ੍ਰਗਟਾਈ।       ਸੀਨੀਅਰ ਮੈਡੀਕਲ ਅਧਿਕਾਰੀ ਡਾ.ਸੁਰਜੀਤ ਸਿੰਘ ਨੇ ਕਿਹਾ ਕਿ 22 ਨਵੰਬਰ ਤੋਂ 26 ਨਵੰਬਰ ਤੱਕ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮ 'ਚ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਪਹੁੰਚਣ ਦੀ ਸੰਭਾਵਨਾ ਹੈ।  ਸਮਾਗਮ ਦੌਰਾਨ ਵਿਸ਼ੇਸ਼ ਮੈਡੀਕਲ ਕੈਂਪ, ਤੁਰੰਤ ਕਾਰਵਾਈ ਟੀਮਾਂ, ਐਬੂਲੈਂਸ ਸੇਵਾਵਾਂ ਅਤੇ ਮੋਬਾਈਲ ਮੈਡੀਕਲ ਯੂਨਿਟਾਂ ਦੀ ਤਾਇਨਾਤੀ ਕੀਤੀ ਜਾਵੇਗੀ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਸਿਹ...
ਧੂਰੀ ਸ਼ਹਿਰ ਜਲਦ ਘੰਟਾਘਰ ਨਾਲ ਪਹਿਚਾਣ ਰੱਖਣ ਵਾਲੇ ਚੋਣਵੇਂ ਸ਼ਹਿਰਾਂ ’ਚ ਹੋਵੇਗਾ ਸ਼ਾਮਲ

ਧੂਰੀ ਸ਼ਹਿਰ ਜਲਦ ਘੰਟਾਘਰ ਨਾਲ ਪਹਿਚਾਣ ਰੱਖਣ ਵਾਲੇ ਚੋਣਵੇਂ ਸ਼ਹਿਰਾਂ ’ਚ ਹੋਵੇਗਾ ਸ਼ਾਮਲ

Local
ਧੂਰੀ, 5 ਨਵੰਬਰ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਹਲਕੇ ਵਜੋਂ ਆਪਣੀ ਪਹਿਚਾਣ ਰੱਖਣ ਵਾਲਾ ਧੂਰੀ ਹੁਣ ਆਪਣੇ ਸੁੰਦਰੀਕਰਨ ਲਈ ਵੀ ਜਾਣਿਆ ਜਾਵੇਗਾ, ਕਿਉਂਕਿ ਸ. ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਵਿਕਾਸ ਤੇ ਸੁੰਦਰੀਕਰਨ ਲਈ ਕਰੋੜਾਂ ਦੇ ਪ੍ਰੋਜੈਕਟ ਸ਼ੁਰੂ ਕਰਵਾਏ ਗਏ ਹਨ ਅਤੇ ਇਹਨਾਂ ਪ੍ਰੋਜੈਕਟਾਂ ਤਹਿਤ 1 ਕਰੋੜ 41 ਲੱਖ ਰੁਪਏ ਨਾਲ ਧੂਰੀ ਦੇ ਕ੍ਰਾਂਤੀ ਚੌਂਕ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਅਗਲੇ ਕੁਝ ਮਹੀਨਿਆਂ ਵਿੱਚ ਧੂਰੀ ਸ਼ਹਿਰ ਦੇਸ਼ ਦੇ ਉਹਨਾਂ ਗਿਣਵੇਂ ਸ਼ਹਿਰਾਂ ਦੀ ਸੂਚੀ ਵਿੱਚ ਸ਼ਾਮਲ ਹੋ ਜਾਵੇਗਾ, ਜਿਹਨਾਂ ਦੀ ਪਹਿਚਾਣ ਉੱਥੇ ਬਣੇ ਘੰਟਾਘਰ (ਕਲੋਕ ਟਾਵਰ) ਨਾਲ ਹੈ, ਕਿਉਂਕਿ ਸ਼ਹਿਰ ਦੇ ਪ੍ਰਮੁੱਖ ਸਥਾਨ ਮੰਨਦੇ ਜਾਂਦੇ ਕ੍ਰਾਂਤੀ ਚੌਂਕ ਵਿੱਚ ਕਲੋਕ ਟਾਵਰ ਦਾ ਕੰਮ ਸ਼ੁਰੂ ਹੋ ਚੁੱਕਾ ਹੈ, ਜੋ ਜਲਦ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤਾ ਜਾਵੇਗਾ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਅਰੰਭੇ ਪ੍ਰੋਜੈਕਟਾਂ ਤਹਿਤ ਧੂਰੀ ਸ਼ਹਿਰ ਦੇ ਸੁੰਦਰੀਕਰਨ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਲਘ...