ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟ੍ਰੇਸ਼ਨ ਮੁਹਿੰਮ ਨੂੰ ਭਰਵਾਂ ਹੁੰਗਾਰਾ
ਬਰਨਾਲਾ, 27 ਸਤੰਬਰ0 ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀ ਜਾਣ ਵਾਲੀ ਮੁਫ਼ਤ ਸਿਹਤ ਸਹੂਲਤ “ਮੁੱਖ ਮੰਤਰੀ ਸਿਹਤ ਯੋਜਨਾ” ਸਬੰਧੀ ਜ਼ਿਲ੍ਹਾ ਬਰਨਾਲਾ ਵਿੱਚ ਰਜਿਸਟ੍ਰੇਸ਼ਨ ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।
ਜ਼ਿਲ੍ਹਾ ਬਰਨਾਲਾ ਵਿੱਚ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ ਤਹਿਤ, ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਦੀ ਰਹਿਨੁਮਾਈ ਅਤੇ ਡਾ. ਬਲਜੀਤ ਸਿੰਘ ਸਿਵਲ ਸਰਜਨ ਬਰਨਾਲਾ ਦੀ ਅਗਵਾਈ ਅਧੀਨ ਰਜਿਸਟ੍ਰੇਸ਼ਨ ਮੁਹਿੰਮ ਦਾ ਹਿੱਸਾ ਬਣਨ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਰਜਿਸਟ੍ਰੇਸ਼ਨ ਕੈਂਪ ਮੌਕੇ ਡਾ. ਗੁਰਮਿੰਦਰ ਔਜਲਾ ਡੀ.ਐਮ.ਸੀ. ਬਰਨਾਲਾ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ 10 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਲਿਆਂਦੀ ਗਈ ਹੈ ਜਿਸ ਵਾਸਤੇ ਆਧਾਰ ਕਾਰਡ ਅਤੇ ਵੋਟਰ ਕਾਰਡ ਨਾਲ ਲਿਆ ਕੇ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਓਨ੍ਹਾਂ ਕਿਹਾ ਕਿ ਅੱਜ ਇਨ੍ਹਾਂ ਕੈਂਪਾਂ ਵਿੱਚ ਵੱਡੀ ਗਿਣਤੀ ਲੋਕਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ ਅਤੇ ਅਗਲੇ ਦਿਨਾਂ ਵਿਚ ਵੀ ਮੁਹਿੰਮ ਜਾਰੀ ਰਹੇਗੀ...








