Sunday, August 16Malwa News
Shadow

Tag: punjabi news

ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨੇ ਜ਼ਿਲਾ ਐਨੀਮਲ ਵੈਲਫੇਅਰ ਸੋਸਾਇਟੀ (ਕੈਟਲ ਪੋਂਡ) ਸਲੇਮਸ਼ਾਹ ਦੇ ਮਦੇਨਜਰ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Local
ਫਾਜ਼ਿਲਕਾ, 30 ਅਕਤੂਬਰ- ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ. ਹਰਜਿੰਦਰ ਸਿੰਘ ਨੇ ਜ਼ਿਲਾ ਐਨੀਮਲ ਵੈਲਫੇਅਰ ਸੋਸਾਇਟੀ (ਕੈਟਲ ਪੋਂਡ) ਸਲੇਮਸ਼ਾਹ ਤਹਿਤ ਗਉਵੰਸ਼ ਦੇ ਬਿਹਤਰ ਰੱਖ ਰਖਾਵ ਅਤੇ ਹੋਣ ਵਾਲੇ ਵਿਕਾਸ ਕਾਰਜਾਂ ਦੇ ਸਨਮੁੱਖ ਵੱਖ—ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਸਲੇਮਸ਼ਾਹ ਵਿਖੇ ਮੌਜੂਦ ਗਉਵੰਸ਼ ਦੀ ਸੰਭਾਲ ਕਰਨ ਵਿਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ।ਮੀਟਿੰਗ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਕੈਟਲ ਪੋਂਡ ਸਲੇਮਸ਼ਾਹ ਵਿਖੇ ਪਰਾਲੀ ਅਤੇ ਤੂੜੀ ਦਾਨ ਲਈ ਕਿਸਾਨ ਭਰਾਵਾਂ ਤੇ ਹੋਰਨਾਂ ਪਤਵੰਤੇ ਸਜਨਾਂ ਨੂੰ ਪ੍ਰੇਰਿਤ ਕੀਤਾ ਜਾਵੇ ਤਾਂ ਜ਼ੋ ਪ੍ਰਸ਼ਾਸਨ ਦੇ ਨਾਲ—ਨਾਲ ਸਮਾਜ ਸੇਵੀਆਂ ਦੇ ਸਹਿਯੋਗ ਨਾਲ ਗਉਵੰਸ਼ ਦੀ ਬਾਖੂਬੀ ਢੰਗ ਨਾਲ ਸੰਭਾਲ ਕੀਤੀ ਜਾ ਸਕੇ ਅਤੇ ਲੋੜੀਂਦੀ ਮਾਤਰਾ ਵਿਚ ਪਰਾਲੀ ਤੇ ਤੂੜੀ ਉਪਲਬੱਧ ਹੋ ਸਕੇ। ਉਨ੍ਹਾਂ ਕਿਹਾ ਕਿ ਕੈਟਲ ਪੋਂਡ ਵਿਖੇ ਲੋੜ ਅਨੁਸਾਰ ਲੇਬਰ ਵੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਗਉਵੰਸ਼ ਨੂੰ ਸਮੇਂ ਸਿਰ ਹਰਾ ਚਾਰਾ/ਤੂੜੀ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਇਸ ਤੋਂ ਇਲਾਵਾ ਗ...

ਰਾਜ ਪੱਧਰੀ ਫੁੱਟਬਾਲ ਟੂਰਨਾਮੈਂਟ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਨੇ ਜਿੱਤਿਆ

Local
ਬਟਾਲਾ, 30 ਅਕਤੂਬਰ (       ) ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਪੰਜਾਬ ਟੈਕਨੀਕਲ ਇੰਸਟੀਚਿਊਟਸ ਸਪੋਰਟਸ (ਪੀ.ਟੀ.ਆਈ.ਐਸ) ਵੱਲੋਂ ਕਰਵਾਏ ਗਏ ਰਾਜ ਪੱਧਰੀ ਫੁੱਟਬਾਲ ਟੂਰਨਾਮੈਂਟ ਦਾ ਅੱਜ ਸ਼ਾਨਦਾਰ ਸਮਾਪਨ ਹੋਇਆ। ਫਾਈਨਲ ਮੁਕਾਬਲਾ ਜੀ ਐਨ ਈ ਕਾਲਜ ਲੁਧਿਆਣਾ ਅਤੇ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ, ਜਿਸ ਵਿੱਚ ਬਟਾਲਾ ਕਾਲਜ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜਿੱਤ ਦਰਜ ਕੀਤੀ ਅਤੇ ਟੂਰਨਾਮੈਂਟ ਦਾ ਖ਼ਿਤਾਬ ਆਪਣੇ ਨਾਮ ਕੀਤਾ।ਦੂਜਾ ਸਥਾਨ ਜੀ ਐਨ ਈ ਕਾਲਜ ਲੁਧਿਆਣਾ ਦੀ ਟੀਮ ਨੇ ਪ੍ਰਾਪਤ ਕੀਤਾ, ਜਦੋਂ ਕਿ ਰਾਮਗੜੀਆ ਪੋਲੀਟੈਕਨਿਕ ਕਾਲਜ ਫਗਵਾੜਾ ਤੀਸਰੇ ਸਥਾਨ ‘ਤੇ ਰਿਹਾ। ਜੇਤੂ ਟੀਮਾਂ ਨੂੰ ਇਨਾਮਾਂ ਨਾਲ ਸਨਮਾਨਿਤ ਕਰਨ ਦੀ ਰਸਮ ਯੂਕੋ ਬੈਂਕ ਦੇ ਸੀਨੀਅਰ ਮੈਨੇਜਰ ਸਵਪਨਿਲ ਮਿਸ਼ਰਾ ਅਤੇ ਕਾਲਜ ਦੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਵੱਲੋਂ ਸਾਂਝੇ ਤੌਰ ‘ਤੇ ਅਦਾ ਕੀਤੀ ਗਈ। ਯੂਕੋ ਬੈਂਕ ਬਟਾਲਾ ਸ਼ਾਖਾ ਮੈਨੇਜਰ ਸ਼ਿਲਪਾ ਮੈਡਮ, ਨਰੇਸ਼ ਕੁਮਾਰਬ, ਬਟਾਲਾ ਫੁੱਟਬਾਲ ਕਲੱਬ ਦੇ ਪ੍ਰਧਾਨ ਰਾਜਵਿੰਦਰ ਸਿੰਘ ਮਾਹਲ...

ਪਿੰਡ ਤਾਮਕੋਟ, ਭੁਪਾਲ ਕਲਾਂ ‘ਚ ਅੱਗ ਦੀ ਕੋਈ ਘਟਨਾ ਨਹੀਂ, ਪਿੰਡਾਂ ਦਾ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ: ਡਿਪਟੀ ਕਮਿਸ਼ਨਰ

Local
ਮਾਨਸਾ, 30 ਅਕਤੂਬਰ-    ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਅਤੇ ਐੱਸ ਐੱਸ ਪੀ ਭਾਗੀਰਥ ਮੀਨਾ ਵਲੋਂ ਅੱਜ ਪਰਾਲੀ ਪ੍ਰਬੰਧਨ ਦੇ ਸਬੰਧ ਵਿੱਚ ਜ਼ਿਲ੍ਹੇ ਦੇ ਪਿੰਡ ਤਾਮਕੋਟ, ਭੁਪਾਲ ਕਲਾਂ, ਰੱਲਾ ਤੇ ਜੋਗਾ ਦਾ ਦੌਰਾ ਕੀਤਾ ਗਿਆ।ਪਿੰਡ ਤਾਮਕੋਟ ਵਿੱਚ ਓਨ੍ਹਾਂ ਨੇ ਕਿਸਾਨ ਜਸਵਿੰਦਰ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ, ਜਿੱਥੇ ਕਿਸਾਨ ਵਲੋਂ 18 ਏਕੜ ਵਿੱਚ ਪਰਾਲੀ ਦਾ ਪ੍ਰਬੰਧਨ ਕੀਤਾ ਜਾ ਰਿਹਾ ਹੈ। 15 ਏਕੜ ਵਿੱਚ ਗੱਠਾਂ ਬਣਾਈਆਂ ਜਾ ਰਹੀਆਂ ਹਨ ਅਤੇ 3 ਏਕੜ ਵਿੱਚ ਜ਼ਮੀਨ ਵਿਚ ਹੀ ਪਰਾਲੀ ਦਾ ਨਿਬੇੜਾ ਕੀਤਾ ਜਾਵੇਗਾ। ਮੌਕੇ 'ਤੇ ਖੇਤੀਬਾੜੀ ਅਫ਼ਸਰਾਂ ਅਤੇ ਕਿਸਾਨਾਂ ਨੇ ਦੱਸਿਆ ਕਿ ਅਜੇ ਤੱਕ ਪਿੰਡ ਦੇ ਇਕ ਵੀ ਖੇਤ ਵਿਚ ਪਰਾਲੀ ਨੂੰ ਅੱਗ ਨਹੀਂ ਲੱਗੀ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਨ੍ਹਾਂ ਪਿੰਡਾਂ ਦੇ ਕਿਸਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਅੱਗ ਲੱਗਣ ਦੀ ਜ਼ੀਰੋ ਘਟਨਾ ਵਾਲੇ ਪਿੰਡਾਂ ਵਿਚ ਤਾਇਨਾਤ ਅਧਿਕਾਰੀਆਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।ਉਨ੍ਹਾਂ ਪਿੰਡ ਭੁਪਾਲ ਕਲਾਂ ਵਿੱਚ ਕੁਲਦੀਪ ਸਿੰਘ ਦੇ ਖੇਤ ਦਾ ਦੌਰਾ ਕੀ...

ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ ਖੇਤਾਂ ‘ਚ ਪੁੱਜੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲੈਣ

Local
ਬਰਨਾਲਾ,  30 ਅਕਤੂਬਰ- ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ, ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸਵਿੰਦਰ ਸਿੰਘ ਨੇ ਅੱਜ ਜ਼ਿਲ੍ਹਾ ਬਰਨਾਲਾ ਦੇ ਵੱਖ ਵੱਖ ਬਲਾਕਾਂ 'ਚ ਪਰਾਲੀ ਦੀ ਸੰਭਾਲ ਲਈ ਤਾਇਨਾਤ ਅਫ਼ਸਰਾਂ ਅਤੇ ਕਰਮਚਾਰੀਆਂ ਦੀ ਚੈਕਿੰਗ ਕੀਤੀ।  ਇਨ੍ਹਾਂ ਉੱਚ ਅਧਿਕਾਰੀਆਂ ਵੱਲੋਂ ਵੱਖ ਵੱਖ ਥਾਵਾਂ ਉੱਤੇ ਚੱਲ ਰਹੀਆਂ ਪਰਾਲੀ ਸੰਭਾਲ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ ਜਿਸ ਦੌਰਾਨ ਉਨ੍ਹਾਂ ਕਿਸਾਨਾਂ ਨਾਲ ਵੀ ਗੱਲ ਬਾਤ ਕੀਤੀ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਵੱਖ ਵੱਖ ਖੇਤੀਬਾੜੀ ਸੰਦ ਸਬਸਿਡੀ ਉੱਤੇ ਦਿੱਤੇ ਗਏ ਹਨ। ਇਨ੍ਹਾਂ ਸੰਦਾਂ ਦੀ ਮਦਦ ਨਾਲ ਅਤੇ ਆਪਣੀ ਮਿਹਨਤ ਸਦਕਾ ਕਿਸਾਨ ਵੀਰ ਆਪਣੇ ਖੇਤਾਂ 'ਚ ਹੀ ਪਰਾਲੀ ਦੀ ਸੰਭਾਲ ਕਰ ਰਹੇ ਹਨ।  ਉਨ੍ਹਾਂ ਦੱਸਿਆ ਕਿ ਟੀਮਾਂ ਵੱਲੋ ਜ਼ਿਲ੍ਹੇ ਦੇ ਹਰ ਇੱਕ ਪਿੰਡ ਵਿੱਚ ਨਜ਼ਰਸਾਨੀ ਕੀਤੀ ਜਾ ਰਹੀ ਹੈ। ਇਸ ਵੇਲੇ ਜ਼ਿਲ੍ਹੇ 'ਚ 86 ਬੇਲਰ ਪਰਾਲੀ ਸੰਭਾਲ ਦਾ ਕੰਮ ਕਰ ਰਹੇ ਹਨ, ਜਿਨ੍ਹਾਂ...

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

Breaking News
ਪਟਿਆਲਾ, 30 ਅਕਤੂਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਰ ਦੇ ਨਵੀਨੀਕਰਨ ਲਈ 75 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ। ਇਕੱਠ ਨੂੰ ਸੰਬੋਧਨ ਕਰਦਿਆਂ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਵਿਸ਼ੇਸ਼ ਫ਼ਰਜ਼ ਬਣਦਾ ਹੈ ਕਿ ਉਹ ਵਧੇਰੇ ਜਨਤਕ ਮਹੱਤਤਾ ਵਾਲੇ ਅਜਿਹੇ ਪ੍ਰੋਜੈਕਟਾਂ ਨੂੰ ਤਰਜੀਹ ਦੇਵੇ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਕਦੇ ਵੀ ਜਨਤਕ ਮਹੱਤਤਾ ਵਾਲੇ ਇਨ੍ਹਾਂ ਕੰਮਾਂ ਨੂੰ ਕਰਨ ਦੀ ਖੇਚਲ ਨਹੀਂ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਉਨ੍ਹਾਂ ਦਾ ਸੁਭਾਗ ਹੈ ਕਿ ਮਾਤਾ ਰਾਣੀ ਨੇ ਆਪ ਦੀ ਅਗਵਾਈ ਵਾਲੀ ਸਰਕਾਰ ਨੂੰ ਇਹ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਇੱਕ ਸਾਲ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ।'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸ੍ਰੀ ਕਾਲੀ ਮਾਤਾ ਮੰਦਰ ਉੱਤਰੀ ਭਾਰਤ ਦੇ ਸਭ ਤੋਂ ਸਤਿਕਾਰਤ ਅਤੇ ਇਤਿਹਾਸਕ ਮੰਦਰਾਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਇਹ ਮੰਦਰ ਪੰਜਾਬ ਦੀ ਅਮ...

ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਨੌਂ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

Hot News
ਚੰਡੀਗੜ੍ਹ/ਅੰਮ੍ਰਿਤਸਰ, 30 ਅਕਤੂਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚਲ ਰਹੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਮੈਗਜ਼ੀਨਾਂ ਸਮੇਤ ਨੌਂ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਵਿੰਦਰ ਸਿੰਘ, ਵਾਸੀ ਪਿੰਡ ਭੰਗਵਾਂ, ਅੰਮ੍ਰਿਤਸਰ ਦਿਹਾਤੀ, ਪਰਮਜੀਤ ਸਿੰਘ ਉਰਫ਼ ਪੰਮਾ ਅਤੇ ਹਰਮੀਤ ਸਿੰਘ ਉਰਫ਼ ਮੀਤੂ, ਦੋਵੇਂ ਵਾਸੀ ਭਿੰਡੀ ਔਲਖ, ਵਾਸੀ ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ...

ਯੁੱਧ ਨਸ਼ਿਆਂ ਵਿਰੁੱਧ’ ਦੇ 243ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.3 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 76 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 30 ਅਕਤੂਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 243ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 340 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 68 ਐਫਆਈਆਰਜ਼ ਦਰਜ ਕਰਕੇ 76 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 243 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 34,599 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 2.3 ਕਿਲੋ ਹੈਰੋਇਨ ਅਤੇ 1.51 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ਆਪ੍ਰੇਸ਼ਨ ਦੌ...

ਪੰਜਾਬ ਦੀ ਸਿੱਖਿਆ ਪ੍ਰਣਾਲੀ ਵੱਡੇ ਬਦਲਾਅ ਦੀ ਗਵਾਹੀ ਭਰ ਰਹੀ ਹੈ: ਹਰਪਾਲ ਸਿੰਘ ਚੀਮਾ

Hot News
ਚੰਡੀਗੜ੍ਹ, 30 ਅਕਤੂਬਰ-ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ‘ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਕੀਤੇ ਜਾ ਰਹੇ ਬੁਨਿਆਦੀ ਢਾਂਚੇ ਦੇ ਵਿਆਪਕ ਅਪਗ੍ਰੇਡਾਂ, ਅਧਿਆਪਕਾਂ ਦੀ ਗਿਣਤੀ ਵਧਾਉਣ ਅਤੇ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਤੇ ਮੁੱਦਿਆਂ ਨੂੰ ਹੱਲ ਕਰਨ ਲਈ ਚੁੱਕੇ ਗਏ ਕਦਮਾਂ ਕਾਰਨ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਇੱਕ ਵੱਡੇ ਬਦਲਾਅ ਦੀ ਗਵਾਹੀ ਭਰ ਰਿਹਾ ਹੈ। ਵਿੱਤ ਮੰਤਰੀ ਚੀਮਾ ਨੇ ਇਹ ਟਿੱਪਣੀਆਂ ਅੱਜ ਇਥੇ ਸਿੱਖਿਆ ਵਿਭਾਗ ਦੀਆਂ 7 ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕਰਨ ਦੌਰਾਨ ਕੀਤੀਆਂ। ਇਨ੍ਹਾਂ ਜਥੇਬੰਦੀਆਂ ਵਿੱਚ ਸਪੈਸ਼ਲ ਕਾਡਰ ਅਧਿਆਪਕ ਫਰੰਟ, ਕੰਪਿਊਟਰ ਅਧਿਆਪਕ ਯੂਨੀਅਨ, ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ, ਬੇਰੋਜ਼ਗਾਰ ਬੀ.ਐੱਡ. ਟੈੱਟ ਪਾਸ ਅਧਿਆਪਕ ਯੂਨੀਅਨ, ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ (ਸੁਨੀਲ ਫਾਜ਼ਿਲਕਾ) ਅਤੇ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ (ਜੈ ਸਿੰਘ ਵਾਲਾ) ਸ਼ਾਮਲ ਸਨ। ਵਿੱਤ ਮੰਤਰੀ ਨੇ ਉਨ੍ਹਾਂ ਦੀਆਂ ਮੰਗਾਂ ਦੀ ਵਿਆਪਕ ...

ਹਰਭਜਨ ਸਿੰਘ ਈ.ਟੀ.ਓ. ਵਲੋਂ ਪੇਂਡੂ ਹਲਕਿਆਂ ਦੀਆਂ ਲਿੰਕ ਸੜਕਾਂ ਦੀ ਸਪੈਸ਼ਲ ਰਿਪੇਅਰ ਦੇ ਕੰਮਾਂ ਦੀ ਸਮੀਖਿਆ

Breaking News
ਚੰਡੀਗੜ੍ਹ, 30 ਅਕਤੂਬਰ:- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਸੂਬੇ ਦੇ ਪੇਂਡੂ ਹਲਕਿਆਂ ਵਿੱਚ ਲਿੰਕ ਸੜਕਾਂ ਦੀ ਸਪੈਸ਼ਲ ਰਿਪੇਅਰ ਦੇ ਕੰਮਾਂ ਦੀ ਵਿਸਥਾਰ ਪੂਰਵਕ ਸਮੀਖਿਆ ਕੀਤੀ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸੜਕਾਂ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਰਾਜ ਦੀਆਂ 10778 ਕਿਲੋਮੀਟਰ ਸੜਕਾਂ ਦੀ ਖਾਸ ਮੁਰੰਮਤ ਦੇ ਕੰਮ ਸ਼ੁਰੂ ਕੀਤਾ ਗਿਆ ਹੈ। ਮੀਟਿੰਗ ਦੌਰਾਨ ਵਿਭਾਗ ਦੇ ਅਧਿਕਾਰੀਆਂ ਵਲੋਂ ਦੱਸਿਆ ਗਿਆ ਹੈ ਮਹਿਕਮੇ ਵੱਲੋਂ  ਲਿੰਕ ਸੜਕਾਂ ਦੀ ਮੌਜੂਦਾ ਸਪੈਸ਼ਲ ਰਿਪੇਅਰ ਦੇ ਕੰਮ ਸਾਲ 2022-23, 2023-24, 2024-25 ਅਤੇ ਸਾਲ 2025-26 ਵਿੱਚ ਸਪੈਸ਼ਲ ਰਿਪੇਅਰ ਲਈ ਡਿਊ ਹੋਈ ਸੜਕਾਂ ਨਾਲ ਸਬੰਧਤ ਹਨ। ਇਸ ਪ੍ਰੋਗਰਾਮ ਵਿੱਚ ਲੋਕ ਨਿਰਮਾਣ ਵਿਭਾਗ ਅਧੀਨ ਪੈਂਦੀਆਂ 81 ਮਾਰਕੀਟ ਕਮੇਟੀਆਂ  ਦੀਆਂ ਸੜਕਾਂ ਦਾ ਕੰਮ ਕੀਤਾ ਜਾਵੇਗਾ। ਇਹਨਾਂ ਸੜਕਾਂ ਦੀ ਖਾਸ ਮੁਰੰਮਤ ਲਈ ਪੰਜਾਬ ਮੰਡੀ ਬੋਰਡ ਤੋਂ ਲੋੜੀਂਦੀ ਪ੍ਰਸ਼ਾਸਨਕੀ ਪ੍ਰਵਾਨਗੀਆਂ ਪ੍ਰਾਪਤ ਹੋਣ ਉਪਰੰਤ ਪਾਰਦਰਸ਼ੀ ਟੈਂਡਰਿੰਗ ਪ੍ਰਕਿਰਿਆ ਰਾਹੀਂ ਕੰਮ ਅਲਾਟ ਕਰ ਦਿੱਤ...

ਜਸਵੀਰ ਸਿੰਘ ਗੜ੍ਹੀ ਵਲੋਂ ਡੀ.ਜੀ.ਪੀ. ਗੋਰਵ ਯਾਦਵ ਨਾਲ ਮੁਲਾਕਾਤ

Hot News
ਚੰਡੀਗੜ੍ਹ, 30 ਅਕਤੂਬਰ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਵਲੋਂ ਸੂਬੇ ਦੇ ਪੁਲਿਸ ਮੁਖੀ ਗੋਰਵ ਯਾਦਵ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਸਰਦਾਰ ਗੜ੍ਹੀ ਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਪੰਜਾਬ ਰਾਜ ਦੇ ਹਰੇਕ ਜ਼ਿਲ੍ਹੇ ਵਿੱਚ ਐਸ.ਸੀ.ਐਸ.ਟੀ.ਐਕਟ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਲਈ ਐਸ.ਪੀ.ਪੱਧਰ ਦਾ ਅਧਿਕਾਰ ਤਾਇਨਾਤ ਕਰਨ ਅਤੇ ਰਾਜ ਪੱਧਰ ਤੇ ਇਕ ਡੀ.ਜੀ.ਪੀ. ਪੱਧਰ ਦਾ ਅਧਿਕਾਰੀ ਤਾਇਨਾਤ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਮੁਖੀ ਵੱਲੋਂ ਇਸ ਸਬੰਧੀ ਜਲਦ ਕਾਰਵਾਈ ਦਾ ਭਰੋਸਾ ਦਿੰਦਿਆਂ ਕਿਹਾ ਉਹ ਸਬੰਧੀ ਜਲਦ ਹੁਕਮ ਜਾਰੀ ਕਰ ਦੇਣਗੇ।...