ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਵਿੱਤੀ ਸਹਾਇਤਾ ਵਜੋਂ ਹੁਣ ਤੱਕ 693 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 30 ਅਕਤੂਬਰ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੀ ਭਲਾਈ ਅਤੇ ਸਮਾਜਿਕ ਨਿਆਂ ਲਈ ਵਚਨਬੱਧ ਹੈ। ਇਸ ਕੜੀ ਵਿੱਚ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਆਰਥਿਕ ਸਹਾਰਾ ਤੇ ਜੀਵਨ ਵਿੱਚ ਸੁਖਾਲਾ ਲਿਆਉਣ ਵਾਸਤੇ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ, ਸਮਾਜਿਕ ਸੁਰੱਖਿਆ ਯੋਜਨਾ ਅਧੀਨ ਉਨ੍ਹਾਂ ਦੇ ਹਿੱਤ ਵਿੱਚ ਵੱਡੀ ਵਿੱਤੀ ਰਕਮ ਜਾਰੀ ਕੀਤੀ ਗਈ ਹੈ।
ਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਚਾਲੂ ਵਿੱਤੀ ਸਾਲ ਦੌਰਾਨ ਪੰਜਾਬ ਸਰਕਾਰ ਵੱਲੋਂ ਹੁਣ ਤੱਕ ₹693.04 ਕਰੋੜ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਨੇ ਦੱਸਿਆ ਕਿ ਸੂਬੇ ਦੀਆਂ 6 ਲੱਖ 65 ਹਜ਼ਾਰ 994 ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਇਸ ਸਕੀਮ ਅਧੀਨ ਵਿੱਤੀ ਸਹਾਇਤਾ ਦਾ ਲਾਭ ਮਿਲ ਰਿਹਾ ਹੈ। ਡਾ. ਕੌਰ ਨੇ ਕਿਹਾ ਕਿ ਇਹ ਯੋਜਨਾ ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਦਾ ਇੱਕ ਸ਼ਲਾਘਾਯੋਗ ਉਪਰਾਲਾ ...
