Sunday, August 16Malwa News
Shadow

Tag: punjabi news

ਪਰਾਲੀ ਸਾੜਨ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਦਾ ਰੂਪ ਅਖਤਿਆਰ , ਡਿਪਟੀ ਕਮਿਸ਼ਨਰ ਨੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਆਦੇਸ਼

Local
ਮਾਲੇਰਕੋਟਲਾ, 27 ਅਕਤੂਬਰ –                 ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ੀਰੋ ਟੋਲਰੈਂਸ ਨੀਤੀ ਅਪਣਾਉਂਦੇ ਹੋਏ ਕੜੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਐਸ.ਐਸ.ਪੀ ਗਗਨ ਅਜੀਤ ਸਿੰਘ ਵੱਲੋਂ ਸਿਵਲ ਅਤੇ ਪੁਲਿਸ ਅਧਿਕਾਰੀਆਂ ਨਾਲ ਕੀਤੀ ਗਈ ਵਿਸ਼ੇਸ਼ ਮੀਟਿੰਗ ਦੌਰਾਨ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਸਾਰੇ ਅਧਿਕਾਰੀ ਮੈਦਾਨੀ ਪੱਧਰ ’ਤੇ ਵੱਧ ਸਮਾਂ ਬਿਤਾਉਣ ਅਤੇ ਨਾਜ਼ੁਕ ਖੇਤਰਾਂ ਵਿੱਚ ਸਾਂਝੇ ਤੌਰ ’ਤੇ ਗਸ਼ਤ ਕਰਦੇ ਰਹਿਣ।               ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਿਸ ਵਿਭਾਗਾਂ ਵੱਲੋਂ ਕੀਤੀ ਜਾਣ ਵਾਲੀ ਸਾਂਝੀ ਗਸ਼ਤ ਨਾਲ ਲੋਕਾਂ ਵਿੱਚ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਹੋਵੇਗੀ ਅਤੇ ਕਿਸਾਨਾਂ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ&nbs...

ਚੋਣ ਖਰਚਾ ਨਿਗਰਾਨ ਮਨਜ਼ਰੁਲ ਹਸਨ ਦੀ ਹਾਜ਼ਰੀ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਦੇ ਚੋਣ ਖ਼ਰਚ ਰਜਿਸਟਰਾਂ ਦਾ ਮਿਲਾਣ ਕੀਤਾ ਗਿਆ

Local
ਤਰਨ ਤਾਰਨ, 27 ਅਕਤੂਬਰ (           ) - 021- ਤਰਨ ਤਾਰਨ ਉਪ ਚੋਣ ਲਈ ਨਿਯੁਕਤ ਕੀਤੇ ਚੋਣ ਖ਼ਰਚਾ ਅਬਜ਼ਰਵਰ ਸ੍ਰੀ ਮਨਜ਼ਰੁਲ ਹਸਨ ਦੀ ਹਾਜ਼ਰੀ ਵਿੱਚ ਅੱਜ ਐੱਸ.ਡੀ.ਐੱਮ. ਦਫ਼ਤਰ ਤਰਨ ਤਾਰਨ ਵਿਖੇ ਚੋਣ ਲੜ ਰਹੇ ਉਮੀਦਵਾਰਾਂ ਦੇ ਚੋਣ ਖ਼ਰਚਾ ਰਜਿਸਟਰਾਂ ਦਾ ਸ਼ੈਡੋ ਰਜਿਸਟਰਾਂ ਨਾਲ ਮਿਲਾਣ ਕੀਤਾ ਗਿਆ। ਇਸ ਮੌਕੇ ਖ਼ਰਚਾ ਸੈੱਲ ਦੇ ਨੋਡਲ ਅਫ਼ਸਰ ਅਤੇ ਉਪ ਅਰਥ ਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ ਅਤੇ ਸਮੂਹ ਸਹਾਇਕ ਖ਼ਰਚਾ ਅਬਜ਼ਰਵਰਾਂ ਵੱਲੋਂ ਚੋਣ ਲੜ ਰਹੇ ਹਰੇਕ ਉਮੀਦਵਾਰਾਂ ਦੇ ਚੋਣ ਖ਼ਰਚਾ ਰਜਿਸਟਰਾਂ ਦੀ ਬਰੀਕੀ ਨਾਲ ਜਾਂਚ ਕੀਤੀ ਗਈ ਅਤੇ ਚੋਣਾਂ ਉੱਪਰ ਕੀਤੇ ਗਏ ਖ਼ਰਚੇ ਦੀਆਂ ਐਂਟਰੀਆਂ ਨੂੰ ਚੈੱਕ ਕੀਤਾ ਗਿਆ। ਇਸ ਮੌਕੇ ਚੋਣ ਖ਼ਰਚਾ ਅਬਜ਼ਰਵਰ ਸ੍ਰੀ ਮਨਜ਼ਰੁਲ ਹਸਨ ਨੇ ਕਿਹਾ ਕਿ ਮਾਣਯੋਗ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਚੋਣਾਂ ਵਿੱਚ ਹਿੱਸਾ ਲੈਣ ਵਾਲੇ ਉਮੀਦਵਾਰ ਲਈ 40 ਲੱਖ ਰੁਪਏ ਤੱਕ ਚੋਣ ਖ਼ਰਚੇ ਦੀ ਹੱਦ ਮਿਥੀ ਗਈ ਹੈ ਅਤੇ ਇਸ ਤੋਂ ਵੱਧ ਚੋਣ ਖ਼ਰਚਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਵੱਲੋਂ ਰੋਜ਼ਾਨਾ ਆਪਣੇ ਚੋਣ ਖ਼ਰਚ ਨੂੰ ਰਜਿਸਟਰ ਵਿੱਚ ਦਰ...

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲਾਲਬਾਈ ਅਤੇ ਕੱਖਾਂਵਾਲੀ ਦੀਆਂ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ

Local
ਲੰਬੀ/ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 27 ਅਕਤੂਬਰ- ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮਾਰਕਿਟ ਕਮੇਟੀ ਗਿੱਦੜਬਾਹਾ ਦੇ ਪਿੰਡ ਲਾਲਬਾਈ ਅਤੇ ਮਾਰਕਿਟ ਕਮੇਟੀ ਕਿੱਲਿਆਂਵਾਲੀ ਦੇ ਪਿੰਡ ਕੱਖਾਂਵਾਲੀ ਆਦਿ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਕਿਸਾਨਾਂ, ਅਧਿਕਾਰੀਆਂ ਨਾਲ ਖਰੀਦ ਪ੍ਰਬੰਧਾਂ ਬਾਰੇ ਗੱਲਬਾਤ ਕੀਤੀ ਗਈ। ਉਨ੍ਹਾਂ ਇਸ ਮੌਕੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਖਰੀਦ, ਲਿਫਟਿੰਗ ਤੇ ਅਦਾਇਗੀ ਸਬੰਧੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਫਸਲ ਆਉਣ ਉਪਰੰਤ ਖਰੀਦ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਮਿੱਥੇ ਸਮੇਂ ਵਿੱਚ ਖਰੀਦ ਕੀਤੀ ਗਈ ਫਸਲ ਦੀ ਅਦਾਇਗੀ ਵੀ ਆਨਲਾਈਨ ਉਨ੍ਹਾਂ ਦੇ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦਾ ਇੱਕ-ਇੱਕ ਦਾਣਾ ਮੰਡੀਆਂ ਵਿੱਚੋਂ ਚੁੱਕਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ...

ਨਗਰ ਨਿਗਮ ਹਾਊਸ ਦੀ ਅਹਿਮ ਮੀਟਿੰਗ ‘ਚ ਲਏ ਗਏ ਮਹੱਤਵਪੂਰਨ ਫੈਸਲੇ

Local
ਹੁਸ਼ਿਆਰਪੁਰ, 27 ਅਕਤੂਬਰ:  ਨਗਰ ਨਿਗਮ ਹੁਸ਼ਿਆਰਪੁਰ ਦੀ ਅੱਜ ਹੋਈ ਅਹਿਮ ਮੀਟਿੰਗ ਵਿਚ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਕਈ ਮਹੱਤਵਪੂਰਨ ਫੈਸਲੇ ਗਏ ਗਏ ਅਤੇ ਵੱਖ-ਵੱਖ ਪ੍ਰੋਜੈਕਟਾਂ ਲਈ ਕਰੋੜਾਂ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ। ਜਾਣਕਾਰੀ ਦਿੰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਮੇਅਰ ਸੁਰਿੰਦਰ ਕੁਮਾਰ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ  ਹੁਸ਼ਿਆਰਪੁਰ ਸ਼ਹਿਰ ਵਾਸੀਆਂ ਨੂੰ 100 ਫੀਸਦੀ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਅੱਜ ਹੋਈ ਮੀਟਿੰਗ ਵਿਚ ਇਹ ਗੱਲ ਅਹਿਮ ਰਹੀ ਕਿ ਨਗਰ ਨਿਗਮ ਹੁਸ਼ਿਆਰਪੁਰ ਦੀ ਜੂਡੀਸ਼ੀਅਲ ਕੰਪਲੈਕਸ ਹੁਸ਼ਿਆਰਪੁਰ ਦੇ ਨਾਲ ਲੱਗਦੀ 4 ਏਕੜ ਜ਼ਮੀਨ ਸਰਕਾਰੀ ਸਕੂਲ ਬਣਾਉਣ ਲਈ ਸਬੰਧਤ ਵਿਭਾਗ ਨੂੰ ਟ੍ਰਾਂਸਫਰ ਕਰਨ ਦਾ ਫ਼ੈਸਲਾ  ਕੀਤਾ ਗਿਆ, ਜਿਸ ਨਾਲ ਜਿੱਥੇ ਇਸ ਸਕੂਲ ਵਿੱਚ ਗਰੀਬ ਬੱਚੇ ਪੜ੍ਹ ਸਕਣਗੇ, ਉੱਥੇ ਚੋਅ ਦੇ ਨਾਲ ਲੱਗਦੀ ਇਹ ਬੰਜਰ...

‘ਯੁੱਧ ਨਸ਼ਿਆਂ ਵਿਰੁੱਧ’: 240ਵੇਂ ਦਿਨ, ਪੰਜਾਬ ਪੁਲਿਸ ਨੇ 2 ਕਿਲੋ ਹੈਰੋਇਨ ਸਮੇਤ 56 ਨਸ਼ਾ ਤਸਕਰ ਕੀਤੇ ਕਾਬੂ

Hot News
ਚੰਡੀਗੜ੍ਹ, 27 ਅਕਤੂਬਰ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 240ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 280 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 51 ਐਫਆਈਆਰਜ਼ ਦਰਜ ਕਰਕੇ 56 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ, 240 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 34,275 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2 ਕਿਲੋ ਹੈਰੋਇਨ, 14 ਕਿਲੋ ਭੁੱਕੀ, 231 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 7800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮ...

ਡੋਪ ਟੈਸਟ ਸਰਟੀਫਿਕੇਟ ਲਈ 15000 ਰੁਪਏ ਰਿਸ਼ਵਤ ਲੈਂਦਾ ਸੁਰੱਖਿਆ ਗਾਰਡ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

Breaking News
ਚੰਡੀਗੜ੍ਹ 27 ਅਕਤੂਬਰ, 2025 –  ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ, ਅੰਮ੍ਰਿਤਸਰ ਜ਼ਿਲ੍ਹੇ ਵਿੱਚ ਤਾਇਨਾਤ ਇੱਕ ਸੁਰੱਖਿਆ ਗਾਰਡ ਜਤਿੰਦਰ ਸਿੰਘ ਨੂੰ 15000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਨੂੰ ਰੇਸ਼ਮ ਸਿੰਘ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਨੇ ਅਸਲਾ ਲਾਇਸੈਂਸ ਲਈ ਨੈਗੇਟਿਵ ਡੋਪ ਟੈਸਟ ਸਰਟੀਫਿਕੇਟ ਜਾਰੀ ਕਰਵਾਉਣ ਲਈ 15000 ਰੁਪਏ ਦੀ ਰਿਸ਼ਵਤ ਮੰਗੀ ਹੈ।ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਪਰੋਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ।ਇਸ ਸਬੰਧ ਵਿੱਚ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ...

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਹਰਜੋਤ ਸਿੰਘ ਬੈਂਸ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਦਿੱਤਾ ਸੱਦਾ

Hot News
ਚੰਡੀਗੜ੍ਹ, 27 ਅਕਤੂਬਰ:- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਦੇਸ਼ ਭਰ ਦੇ ਆਗੂਆਂ ਨੂੰ ਸੱਦਾ ਦੇਣ ਸਬੰਧੀ ਪੰਜਾਬ ਸਰਕਾਰ ਦੀ ਪਹਿਲਕਦਮੀ ਦੇ ਹਿੱਸੇ ਵਜੋਂ ਅੱਜ ਸ਼ਾਮ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨਾਲ ਸ੍ਰੀਨਗਰ ਵਿਖੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨਾਲ ਮੁਲਾਕਾਤ ਕੀਤੀ ਅਤੇ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਮੁੱਖ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਸਿੱਖਿਆ ਮੰਤਰੀ ਨੇ ਮੁੱਖ ਮੰਤਰੀ ਅਬਦੁੱਲਾ ਨੂੰ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਰਾਖੀ ਲਈ ਬਲੀਦਾਨ ਦੇਣ ਵਾਲੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮਾਂ ਦੀ ਲੜੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ...

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਕਿਤਾਬ ਮਾਣਯੋਗ ਚੀਫ਼ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਕੀਤੀ ਭੇਟ

Hot News
ਚੰਡੀਗੜ੍ਹ, 27 ਅਕਤੂਬਰ: - ਰਾਜ ਸੂਚਨਾ ਕਮਿਸ਼ਨਰ ਪੰਜਾਬ  ਹਰਪ੍ਰੀਤ ਸੰਧੂ ਨੇ ਅੱਜ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਆਪਣਾ ਚਿੱਤਰਕਾਰੀ ਸੰਗ੍ਰਹਿ "ਗੁਰੂ ਤੇਗ਼ ਬਹਾਦਰ ਸਾਹਿਬ ਦੀ ਅਧਿਆਤਮਿਕ ਯਾਤਰਾ" ਹਾਈ ਕੋਰਟ ਚੰਡੀਗੜ੍ਹ ਦੇ ਚੀਫ਼ ਜਸਟਿਸ ਚੈਂਬਰਸ ਵਿਖੇ ਮਾਣਯੋਗ ਚੀਫ਼ ਜਸਟਿਸ ਹਾਈ ਕੋਰਟ ਸ੍ਰੀ ਜਸਟਿਸ ਸ਼ੀਲ ਨਾਗੂ ਨੂੰ ਭੇਟ ਕੀਤਾ। ਇਹ ਕਲਾਤਮਕ ਰਚਨਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਅਗਾਮੀ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਹੈ ਅਤੇ ਇਸ ਵਿੱਚ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਅਸਥਾਨਾਂ ਨੂੰ ਦਰਸਾਇਆ ਗਿਆ ਹੈ। "ਗੁਰੂ ਤੇਗ਼ ਬਹਾਦਰ ਸਾਹਿਬ ਦੀ ਅਧਿਆਤਮਿਕ ਯਾਤਰਾ” ਕਿਤਾਬ ਵਿੱਚ ਗੁਰੂ ਸਾਹਿਬ ਦੀਆਂ ਯਾਤਰਾਵਾਂ, ਅਧਿਆਤਮਿਕ ਸਿੱਖਿਆਵਾਂ ਅਤੇ ਲਾਸਾਨੀ ਸ਼ਹਾਦਤ ਨੂੰ ਤਸਵੀਰਾਂ ਦੇ ਰੂਪ ਵਿੱਚ ਦਰਸਾਇਆ ਗਿਆ ਹੈ। ਤਸਵੀਰਾਂ ਅਤੇ ਸੰਖੇਪ ਇਤਿਹਾਸਕ ਜਾਣਕਾਰੀ ਦੇ ਕਲਾਤਮਕ ਮਿਸ਼ਰਣ ਰਾਹੀਂ ਇਹ ਕਿਤਾਬ ਗੁਰੂ ਸਾਹਿਬ ਦੇ ਵਿਸ਼ਵਵਿਆਪੀ ਭਾਈਚਾਰੇ, ਦਇਆ ਅਤੇ ਧਾਰਮਿਕ ਆਜ਼ਾਦੀ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਂਦੀ ...

ਐਨ.ਐਚ.ਏ.ਆਈ. ਦੇ ਚੇਅਰਮੈਨ ਵੱਲੋਂ ਕੈਬਨਿਟ ਮੰਤਰੀ ਅਰੋੜਾ ਨੂੰ ਆਦਮਪੁਰ ਹਵਾਈ ਅੱਡੇ ਲਈ ਬਿਹਤਰ ਸੜਕੀ ਸੰਪਰਕ ਦਾ ਭਰੋਸਾ

Hot News
ਚੰਡੀਗੜ੍ਹ 27 ਅਕਤੂਬਰ 2025:- ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਦੇ ਚੇਅਰਮੈਨ ਸ੍ਰੀ ਸੰਤੋਸ਼ ਕੁਮਾਰ ਯਾਦਵ, ਜਿਨ੍ਹਾਂ ਨਾਲ ਡੀਜੀਐਮ (ਤਕਨੀਕੀ) ਅਤੇ ਐਨਐਚਏਆਈ ਦੇ ਹੋਰ ਅਧਿਕਾਰੀ ਸ਼ਾਮਲ ਸਨ, ਨਾਲ ਵਿਆਪਕ ਮੀਟਿੰਗ ਕਰਕੇ ਪੰਜਾਬ ਭਰ ਵਿੱਚ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਦੇ ਹੱਲ ਬਾਰੇ ਵਿਸਥਾਰਤ ਚਰਚਾ ਕੀਤੀ। ਕੈਬਨਿਟ ਮੰਤਰੀ ਅਰੋੜਾ ਨੇ ਆਦਮਪੁਰ ਹਵਾਈ ਅੱਡੇ ਨੇੜੇ ਲਗਭਗ ਤਿੰਨ ਕਿਲੋਮੀਟਰ ਦੇ ਹਿੱਸੇ ਨੂੰ ਵਿਕਸਤ ਕਰਨ ਦੀ ਤੁਰੰਤ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਹਿੱਸਾ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੇ ਅਧਿਕਾਰ ਖੇਤਰ ਅਧੀਨ ਆਉਂਦਾ ਹੈ, ਜਿਸਨੂੰ ਐਨਐਚਏਆਈ ਦੁਆਰਾ ਤੁਰੰਤ ਵਿਚਾਰਿਆ ਜਾਣਾ ਚਾਹੀਦਾ ਹੈ ਤਾਂ ਜੋ ਹਵਾਈ ਅੱਡੇ ਵੱਲ ਸੁਰੱਖਿਅਤ ਅਤੇ ਕੁਸ਼ਲ ਸੜਕੀ ਸੰਪਰਕ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਦੌਰਾਨ ਲੁਧਿਆਣਾ-ਰੋਪੜ ਹਾਈਵੇਅ ਪ੍ਰੋਜੈਕਟ ‘ਤੇ ਵੀ ਵਿਸ਼ੇਸ਼ ਚਰਚਾ ਹੋਈ ਜਿਸ ਸਬੰਧੀ ਕੈਬਨਿਟਮੰਤਰੀ ਨੇ ਇਸਦੇ ਅਮਲ ਵਿੱਚ ਆ ਰਹੀ ਦੇਰੀ ਦਾ...

ਡਾ. ਰਵਜੋਤ ਸਿੰਘ ਨੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਸੱਦਾ ਦਿੱਤਾ

Hot News
ਚੰਡੀਗੜ੍ਹ, 27 ਅਕਤੂਬਰ:- ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਲਈ ਦੇਸ਼ ਭਰ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲ ਤਹਿਤ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਮੇਘਾਲਿਆ ਦੇ ਮੁੱਖ ਮੰਤਰੀ ਸ੍ਰੀ ਕੋਨਰਾਡ ਕੋਂਗਕਲ ਸੰਗਮਾ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੁਡੂਚੇਰੀ ਦੇ ਮੁੱਖ ਮੰਤਰੀ ਐਨ. ਰੰਗਾਸਾਮੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ। ਕੈਬਨਿਟ ਮੰਤਰੀਆਂ ਨੇ ਦੋਵੇਂ ਮੁੱਖ ਮੰਤਰੀਆਂ ਨੂੰ, ਹੱਕ-ਸੱਚ ਅਤੇ ਧਰਮ ਦੀ ਆਜ਼ਾਦੀ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਲਾਸਾਨੀ ਸ਼ਹਾਦਤ ਦੇਣ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਯਾਦ ਵਿੱਚ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮਾਂ ਸਣੇ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਬਾਰੇ ਜਾਣ...