Sunday, May 10Malwa News
Shadow

Tag: punjabi news

ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ‘ਚ 4 ਦਿਨਾਂ ਦੌਰਾਨ ਸਫਾਈ ਅਤੇ ਗਾਰ ਕੱਢਣ ‘ਤੇ 10.21 ਕਰੋੜ ਰੁਪਏ ਖਰਚੇ: ਸੌਂਦ

ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ‘ਚ 4 ਦਿਨਾਂ ਦੌਰਾਨ ਸਫਾਈ ਅਤੇ ਗਾਰ ਕੱਢਣ ‘ਤੇ 10.21 ਕਰੋੜ ਰੁਪਏ ਖਰਚੇ: ਸੌਂਦ

Breaking News
ਚੰਡੀਗੜ੍ਹ, 18 ਸਤੰਬਰ:- ਪੰਜਾਬ ਸਰਕਾਰ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਨੂੰ ਲੀਹ ‘ਤੇ ਲਿਆਉਣ ਲਈ ਯਤਨ ਤੇਜ਼ ਕਰ ਦਿੱਤੇ ਹਨ। ਪਿਛਲੇ 4 ਦਿਨਾਂ ਵਿੱਚ ਪਿੰਡਾਂ ਦੀ ਸਫਾਈ ਅਤੇ ਗਾਰ ਕੱਢਣ ‘ਤੇ 10.21 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਤਹਿਤ ਹੜ੍ਹਾਂ ਦੌਰਾਨ ਮਰੇ ਪਸ਼ੂਆਂ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਪਿੰਡਾਂ ਵਿੱਚ 259 ਪਸ਼ੂਆਂ ਦੇ ਨਿਪਟਾਰੇ ‘ਤੇ 17.54 ਲੱਖ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਸੌਂਦ ਨੇ ਕਿਹਾ ਕਿ ਮਲਬੇ ਦੀ ਸਫ਼ਾਈ ਅਤੇ ਪਸ਼ੂ ਲਾਸ਼ਾਂ ਦਾ ਨਿਪਟਾਰਾ 24 ਸਤੰਬਰ ਤੱਕ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਛੱਪੜਾਂ ਦੀ ਸਾਫ ਸਫਾਈ 22 ਅਕਤੂਬਰ ਤੱਕ ਹੋਵੇਗੀ। ਸੌਂਦ ਨੇ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਸਾਂਝੀਆਂ ਜਾਇਦਾਦਾਂ ਦੀ ਮੁਰੰਮਤ ‘ਤੇ ਹੁਣ ਤੱਕ ਪ੍ਰਾਪਤ ਰਿਪੋਰਟਾਂ ਅਨੁਸਾਰ 153.33 ਕਰੋੜ ਰੁਪਏ ਖਰਚ ਆਉਣ ਦਾ ਅੰਦਾਜ਼ਾ ਤਿਆਰ ਕੀਤਾ ਗਿਆ ...
ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਸਿੱਖਿਆ ਖੇਤਰ ਵਿੱਚ ਇਤਿਹਾਸਕ ਕਦਮ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਸਿੱਖਿਆ ਖੇਤਰ ਵਿੱਚ ਇਤਿਹਾਸਕ ਕਦਮ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 18 ਸਤੰਬਰ:- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਸਿੱਖਿਆ ਦੇ ਖੇਤਰ ਵਿੱਚ ਨਿਰੰਤਰ ਇਤਿਹਾਸਕ ਕਦਮ ਚੁੱਕ ਰਹੀ ਹੈ। ਪੰਜਾਬ ਭਵਨ ਵਿਖੇ ਆਯੋਜਿਤ ਪ੍ਰੈਸ ਕਾਨਫਰੰਸ ਦੌਰਾਨ, ਪੰਜਾਬ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ  ਵਿਭਾਗ ਦੀਆਂ ਮੁੱਖ ਪਹਿਲਕਦਮੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ – 35% ਦਾ ਇਤਿਹਾਸਕ ਵਾਧਾ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਸਾਲਾਂ ਤੋਂ ਚੱਲ ਰਹੇ ਵਿਵਾਦਾਂ ਅਤੇ ਬੇਨਿਯਮੀਆਂ ਤੋਂ ਬਾਹਰ ਕੱਢਿਆ ਹੈ। ਫੰਡਾਂ ਦੀ ਹੇਰਾਫੇਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਹੈ, ਅਤੇ ਹੁਣ ਇੱਕ ਇੱਕ ਰੁਪਈਆ ਸਿੱਧੇ ਲੋੜਵੰਦ ਵਿਦਿਆਰਥੀਆਂ ਦੀ ਸਿੱਖਿਆ ਲਈ ਵਰਤਿਆ ਜਾ ਰਿਹਾ ਹੈ। 2022 ਵਿੱਚ 1,76,842 ਵਿਦਿਆਰਥੀਆਂ ਨੇ ਇਸ ਯੋਜਨਾ ਦਾ ਲਾਭ ਲਿਆ ਸੀ। ਅੱਜ ਇਹ ਗਿ...
ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਸਰਗਰਮ!ਸਿਰਫ਼ 24 ਘੰਟਿਆਂ ਵਿੱਚ ਮੈਡੀਕਲ ਕੈਂਪਾਂ ਦੇ ਇਲਾਜ ਵਿੱਚ 194% ਦਾ ਵਾਧਾ

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਸਰਗਰਮ!ਸਿਰਫ਼ 24 ਘੰਟਿਆਂ ਵਿੱਚ ਮੈਡੀਕਲ ਕੈਂਪਾਂ ਦੇ ਇਲਾਜ ਵਿੱਚ 194% ਦਾ ਵਾਧਾ

Hot News
ਚੰਡੀਗੜ੍ਹ, 18 ਸਤੰਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਮੁਸ਼ਕਿਲ ਤੋਂ ਮੁਸ਼ਕਿਲ ਸਮੇਂ ਵਿੱਚ ਵੀ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਸਭ ਤੋਂ ਉੱਪਰ ਹੈ। ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਿੱਥੇ 16 ਸਤੰਬਰ ਨੂੰ 51,000 ਲੋਕਾਂ ਨੇ ਸਿਹਤ ਕੈਂਪਾਂ ਦਾ ਲਾਭ ਲਿਆ ਸੀ, ਉੱਥੇ ਹੀ ਸਿਰਫ ਇੱਕ ਦਿਨ ਬਾਅਦ ਇਹ ਗਿਣਤੀ ਅਚਾਨਕ ਵਧ ਕੇ 1.5 ਲੱਖ ਤੱਕ ਪਹੁੰਚ ਗਈ। ਇਹ ਤੇਜ਼ੀ ਇਸ ਗੱਲ ਦਾ ਪ੍ਰਮਾਣ ਹੈ ਕਿ ਮਾਨ ਸਰਕਾਰ ਨੇ ਨਾ ਸਿਰਫ ਹਾਲਾਤ ਦੀ ਗੰਭੀਰਤਾ ਨੂੰ ਸਮਝਿਆ, ਸਗੋਂ ਤੁਰੰਤ ਜ਼ਮੀਨੀ ਪੱਧਰ 'ਤੇ ਕਦਮ ਚੁੱਕ ਕੇ ਲੋਕਾਂ ਤੱਕ ਮਦਦ ਪਹੁੰਚਾਈ। ਇਸ ਪ੍ਰਾਪਤੀ ਨੇ ਪ੍ਰਭਾਵਿਤ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਹੈ ਕਿ ਸਰਕਾਰ ਹਰ ਸਮੇਂ ਉਨ੍ਹਾਂ ਦੇ ਨਾਲ ਖੜ੍ਹੀ ਹੈ। ਮੁੱਖ ਮੰਤਰੀ ਮਾਨ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਕਿਸੇ ਵੀ ਹਾਲ ਵਿੱਚ ਪ੍ਰਭਾਵਿਤ ਪਰਿਵਾਰਾਂ ਨੂੰ ਸਿਹਤ ਸੇਵਾਵਾਂ ਤੋਂ ਵਾਂਝੇ ਨਾ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਹੜ੍ਹ ਨਾਲ ਸਿਰਫ ਘਰ ਅਤੇ ਖੇਤ ਹੀ ਪ੍ਰਭਾਵਿਤ ਨਹੀਂ ਹੁੰਦੇ, ਸਗੋਂ ਸਿਹਤ ਸਬੰਧੀ ਖਤਰੇ ਵੀ ਕਈ ਗੁਣਾ...
ਆਪ ਵਰਕਰਾਂ ਨੇ ਕੀਤੀ ਸਕੂਲ ਦੀ ਸਫਾਈ ਤੇ ਫੌਗਿੰਗ

ਆਪ ਵਰਕਰਾਂ ਨੇ ਕੀਤੀ ਸਕੂਲ ਦੀ ਸਫਾਈ ਤੇ ਫੌਗਿੰਗ

Hot News
ਗੁਰਦਾਸਪੁਰ, 18 ਸਤੰਬਰ : ਪੰਜਾਬ ਸਰਕਾਰ ਵਲੋਂ ਹੜ੍ਹਾਂ ਤੋਂ ਪਿਛੋਂ ਸ਼ੁਰੂ ਕੀਤੀ ਗਈ ਸਫਾਈ ਮੁਹਿੰਮ ਤਹਿਤ ਅੱਜ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਜਿਲਾ ਗੁਰਦਾਸਪੁਰ ਦੇ ਪਿੰਡ ਕਮਾਲਪੁਰ ਅਫਗਾਨਾ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੀ ਸਫਾਈ ਕੀਤੀ। ਇਸ ਦੌਰਾਨ ਆਪ ਵਰਕਰਾਂ ਨੇ ਹੜ੍ਹਾਂ ਦੌਰਾਨ ਸਕੂਲ ਦੀ ਇਮਾਰਤ ਵਿਚ ਇਕੱਠੀ ਹੋਈ ਰੇਤਾ ਸਾਫ ਕੀਤੀ ਅਤੇ ਗੰਦਗੀ ਸਾਫ ਕੀਤੀ। ਇਲਾਕੇ ਵਿਚ ਆਏ ਹੜ੍ਹਾਂ ਦੌਰਾਨ ਸਕੂਲ ਦੇ ਕਮਰਿਆਂ ਵਿਚ ਅਤੇ ਮੈਦਾਨ ਵਿਚ ਬੁਰੀ ਤਰਾਂ ਰੇਤਾ ਅਤੇ ਚਿੱਕੜ ਭਰ ਗਿਆ ਸੀ। ਇਸ ਨਾਲ ਸਕੂਲ ਵਿਚ ਵਿਦਿਆਰਥੀਆਂ ਨੂੰ ਭਾਰੀ ਸਮੱਸਿਆਵਾਂ ਆ ਰਹੀਆਂ ਸਨ। ਪਿਛਲੇ ਸਮੇਂ ਦੌਰਾਨ ਆਏ ਭਾਰੀ ਹੜ੍ਹਾਂ ਦੀ ਸਫਾਈ ਕਰਨ ਲਈ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ‘ਤੇ ਸਫਾਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸੇ ਤਹਿਤ ਹੀ ਅੱਜ ਆਪ ਵਰਕਰਾਂ ਨੇ ਸਕੂਲ ਦੀ ਸਫਾਈ ਵੀ ਕੀਤੀ ਅਤੇ ਸਕੂਲਾਂ ਵਿਚ ਫੌਗਿੰਗ ਵੀ ਕੀਤੀ ਗਈ, ਜਿਸ ਨਾਲ ਪਾਣੀ ਤੋਂ ਪੈਦਾ ਹੋਏ ਮੱਛਰਾਂ ਨੂੰ ਖਤਮ ਕੀਤਾ ਗਿਆ। ਹੜ੍ਹਾਂ ਦੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਪੰਜਾਬ ਵਲੋਂ ਵੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀ...
ਹੜ੍ਹਾਂ ਕਾਰਨ ਪੰਜਾਬ ਵਿੱਚ 4658 ਕਿਲੋਮੀਟਰ ਸੜਕਾਂ ਅਤੇ 68 ਪੁੱਲਾਂ ਦਾ ਹੋਇਆ ਨੁਕਸਾਨ: ਹਰਭਜਨ ਸਿੰਘ ਈ.ਟੀ.ਓ.

ਹੜ੍ਹਾਂ ਕਾਰਨ ਪੰਜਾਬ ਵਿੱਚ 4658 ਕਿਲੋਮੀਟਰ ਸੜਕਾਂ ਅਤੇ 68 ਪੁੱਲਾਂ ਦਾ ਹੋਇਆ ਨੁਕਸਾਨ: ਹਰਭਜਨ ਸਿੰਘ ਈ.ਟੀ.ਓ.

Hot News
ਚੰਡੀਗੜ੍ਹ, 17 ਸਤੰਬਰ:- ਪੰਜਾਬ ਵਿੱਚ ਬੀਤੇ ਦਿਨੀਂ ਆਏ ਭਾਰੀ ਹੜ੍ਹਾਂ ਕਾਰਨ ਸੂਬੇ ਦੀਆਂ 4658 ਕਿਲੋਮੀਟਰ ਸੜਕਾਂ ਅਤੇ 68 ਪੁੱਲਾਂ ਦਾ ਨੁਕਸਾਨ ਹੋਇਆ ਹੈ।  ਇਹ ਜਾਣਕਾਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਇੱਥੇ ਵਿਭਾਗ ਦੇ ਅਧਿਕਾਰੀਆਂ ਨਾਲ ਹੋਏ ਨੁਕਸਾਨ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਦਿੱਤੀ।ਉਹਨਾਂ ਦੱਸਿਆ ਕਿ ਸੂਬੇ ਦੀਆਂ ਪਲਾਨ ਰੋਡਸ ਅਧੀਨ ਆਉਂਦੇ 19 ਪੁਲਾਂ ਅਤੇ 1592.76 ਕਿਲੋਮੀਟਰ ਮਾਰਗ ਦਾ ਨੁਕਸਾਨ ਹੋਇਆ ਹੈ, ਇਸ ਤੋਂ ਇਲਾਵਾ ਆਰ ਵਾਲ ਅਤੇ ਬੀ ਵਾਲ 4014.11 ਮੀਟਰ ਅਤੇ 92 ਕਲਵਰਟਾਂ ਨੂੰ ਨੁਕਸਾਨ ਪਹੁੰਚਿਆ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਕੌਮੀ ਮਾਰਗ ਅਧੀਨ ਆਉਂਦੇ 4 ਪੁਲਾਂ ਅਤੇ 49.69 ਕਿਲੋਮੀਟਰ ਸੜਕਾਂ ਦਾ ਨੁਕਸਾਨ ਹੋਇਆ ਹੈ, ਇਸ ਤੋਂ ਇਲਾਵਾ ਆਰ ਵਾਲ ਅਤੇ ਬੀ ਵਾਲ 2559.5 ਮੀਟਰ ਅਤੇ 14 ਕਲਵਰਟਾਂ ਨੂੰ ਨੁਕਸਾਨ ਪਹੁੰਚਿਆ ਹੈ। ਇਸੇ ਤਰ੍ਹਾਂ ਲਿੰਕ ਮਾਰਗ ਅਧੀਨ ਆਉਂਦੇ 45 ਪੁਲਾਂ ਅਤੇ 2357.84 ਕਿਲੋਮੀਟਰ ਮਾਰਗ ਦਾ ਨੁਕਸਾਨ ਹੋਇਆ ਹੈ, ਇਸ ਤੋਂ ਇਲਾਵਾ ਆਰ ਵਾਲ ਅਤੇ ਬੀ ਵਾਲ 3282 ਮੀਟਰ ਅਤੇ 376 ਕਲਵਰਟਾਂ ਨੂੰ ਨੁਕਸਾਨ ਪਹ...
769 ਹੋਰ ਵਿਅਕਤੀ ਰਾਹਤ ਕੈਂਪਾਂ ਤੋਂ ਆਪਣੇ ਘਰਾਂ ਨੂੰ ਪਰਤੇ: ਹਰਦੀਪ ਸਿੰਘ ਮੁੰਡੀਆਂ

769 ਹੋਰ ਵਿਅਕਤੀ ਰਾਹਤ ਕੈਂਪਾਂ ਤੋਂ ਆਪਣੇ ਘਰਾਂ ਨੂੰ ਪਰਤੇ: ਹਰਦੀਪ ਸਿੰਘ ਮੁੰਡੀਆਂ

Hot News
ਚੰਡੀਗੜ੍ਹ, 17 ਸਤੰਬਰ:- ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਹਾਲਾਤ ਸੁਧਰਨ ਨਾਲ ਪਿਛਲੇ 24 ਘੰਟਿਆਂ ਦੌਰਾਨ ਰਾਹਤ ਕੈਂਪਾਂ ਦੀ ਗਿਣਤੀ 41 ਤੋਂ ਘਟਾ ਕੇ 38 ਕਰ ਦਿੱਤੀ ਗਈ ਹੈ ਅਤੇ ਇੱਥੇ ਬਸੇਰਾ ਕਰ ਰਹੇ ਵਿਅਕਤੀਆਂ ਦਾ ਅੰਕੜਾ 1945 ਤੋਂ ਤੇਜ਼ੀ ਨਾਲ ਘਟ ਕੇ 1176 ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ 769 ਵਿਅਕਤੀਆਂ ਦੀ ਵੱਡੀ ਤਾਦਾਦ ਦਾ ਆਪਣੇ ਘਰਾਂ ਨੂੰ ਪਰਤਣਾ ਸ਼ੁਭ ਸੰਕੇਤ ਹੈ। ਉਨ੍ਹਾਂ ਕਿਹਾ ਕਿ ਰਾਹਤ ਤੇ ਮੁੜ-ਵਸੇਬਾ ਕਾਰਜ ਸੁਚਾਰੂ ਢੰਗ ਨਾਲ ਅਗਲੇ ਪੜਾਅ ਵਧ ਰਹੇ ਹਨ ਅਤੇ ਪਰਿਵਾਰ ਲਗਾਤਾਰ ਆਪਣੇ ਘਰ ਵਾਪਸ ਪਰਤ ਰਹੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਹਤ ਕਾਰਜਾਂ ਤਹਿਤ ਹੁਣ ਤੱਕ ਕੁੱਲ 23,340 ਵਿਅਕਤੀਆਂ ਨੂੰ ਹੜ੍ਹਾਂ ਵਾਲੇ ਪਾਣੀ 'ਚੋਂ ਸੁਰੱਖਿਅਤ ਕੱਢਿਆ ਗਿਆ ਹੈ ਅਤੇ ਸੂਬਾ ਆਮ ਵਰਗੇ ਹਾਲਾਤ ਵੱਲ ਵਧ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਭਾਵਿਤ ਪਿੰਡਾਂ ਦੀ ਗਿਣਤੀ 2483 ਤੋਂ ਵਧ ਕੇ 2484 ਹੋਈ ਹੈ ਜਦਕਿ ਪ੍ਰਭਾਵਿਤ ਆਬਾਦੀ ਹੁਣ 3,89,279 ਹੈ। ਮਾਲ ਮੰਤਰੀ ਨੇ ਦੱਸਿਆ ਕਿ ਪ੍ਰਭਾਵਿਤ ਹੋਇਆ ਫ਼ਸਲੀ ...
ਵਿਧਾਇਕ ਬਣਾਂਵਾਲੀ ਨੇ ਪਿੰਡ ਕਾਹਨੇਵਾਲਾ ਵਿਖੇ ਮੈਡੀਕਲ ਕੈਂਪ ‘ਚ ਕੀਤੀ ਸ਼ਿਰਕਤ

ਵਿਧਾਇਕ ਬਣਾਂਵਾਲੀ ਨੇ ਪਿੰਡ ਕਾਹਨੇਵਾਲਾ ਵਿਖੇ ਮੈਡੀਕਲ ਕੈਂਪ ‘ਚ ਕੀਤੀ ਸ਼ਿਰਕਤ

Local
ਮਾਨਸਾ, 17 ਸਤੰਬਰ:-           ਪਿਛਲੇ ਦਿਨਾਂ ਦੌਰਾਨ ਪਈ ਭਾਰੀ ਬਰਸਾਤ ਕਾਰਨ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਦੀ ਸਿਹਤਯਾਬੀ ਲਈ ਜਿੱਥੇ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਉੱਥੇ ਹੀ ਮੱਛਰਾਂ ਅਤੇ ਬਿਮਾਰੀਆਂ ਦੇ ਫੈਲਣ ਤੋਂ ਬਚਾਅ ਲਈ ਫੌਗਿੰਗ ਵੀ ਕਰਵਾਈ ਜਾ ਰਹੀ ਹੈ।           ਇਹ ਜਾਣਕਾਰੀ ਵਿਧਾਇਕ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦਿੱਤੀ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਵਿਖੇ ਯੂਥ ਕਲੱਬ ਦੇ ਨੌਜਵਾਨਾਂ, ਪੰਚਾਇਤ ਤੇ ਸਮੂਹ ਅਹੁਦੇਦਾਰ ਸਾਹਿਬਾਨਾਂ ਵੱਲੋਂ ਸਕੂਲ, ਪਿੰਡ ਦੀਆਂ ਹੋਰ ਸਾਂਝੀਆਂ ਥਾਂਵਾਂ ਦੀ ਸਾਫ਼-ਸਫ਼ਾਈ ਅਤੇ ਪਿੰਡਾਂ ‘ਚ ਫੌਗਿੰਗ ਸਪਰੇਅ ਕਰਵਾਈ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਮੌਜੂਦ ਲੋਕਾਂ ਦਾ ਹਾਲ ਚਾਲ ਪੁੱਛਿਆ ਅਤੇ ਲੋੜਵੰਦ ਪਰਿਵਾਰਾਂ ਨੂੰ ਮੈਡੀਕਲ ਕਿੱਟਾਂ ਵੀ ਵੰਡੀਆਂ ਗਈਆਂ ਤਾਂ ਜੋ ਪਿੰਡਾਂ ਵਿੱਚ ਕਿਸੇ ਵੀ ਕਿਸਮ ਦੀ ਬਿਮਾਰੀ ਨਾ ਫੈਲੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਯਾਬੀ ਅਤੇ ਸੁਚੱਜੇ ਵਸੇਬੇ ਲਈ ਉਹ ਸਦਾ ਮੋਢੇ ਨਾਲ ਮੋਢ...
ਹੜ੍ਹਾਂ ਕਾਰਨ ਖੇਤਾਂ ਵਿੱਚ ਜਮ੍ਹਾਂ ਹੋਈ ਗਾਦ, ਰੇਤ ਜਾਂ ਦਰਿਆ ਨਾਲ ਆਏ ਖਣਿਜ ਪਦਾਰਥ ਕਿਸਾਨ ਆਪਣੇ ਪੱਧਰ ‘ਤੇ ਹਟਾ ਜਾਂ ਚੁੱਕ ਸਕਦੇ ਹਨ – ਡਿਪਟੀ ਕਮਿਸ਼ਨਰ

ਹੜ੍ਹਾਂ ਕਾਰਨ ਖੇਤਾਂ ਵਿੱਚ ਜਮ੍ਹਾਂ ਹੋਈ ਗਾਦ, ਰੇਤ ਜਾਂ ਦਰਿਆ ਨਾਲ ਆਏ ਖਣਿਜ ਪਦਾਰਥ ਕਿਸਾਨ ਆਪਣੇ ਪੱਧਰ ‘ਤੇ ਹਟਾ ਜਾਂ ਚੁੱਕ ਸਕਦੇ ਹਨ – ਡਿਪਟੀ ਕਮਿਸ਼ਨਰ

Local
ਮਾਨਸਾ, 17 ਸਤੰਬਰ :-          ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਨਵਜੋਤ ਕੌਰ IAS ਨੇ ਕਿਹਾ ਕਿ ਪੰਜਾਬ ਸਰਕਾਰ ਮਾਈਨਜ਼ ਐਂਡ ਜਿਓਲੋਜੀ ਵਿਭਾਗ (ਪ੍ਰੋਜੈਕਟ ਸ਼ਾਖਾ) ਵੱਲੋਂ ਜਾਰੀ ਨੋਟੀਫਿਕੇਸ਼ਨ ਰਾਹੀਂ ਮਾਈਨਜ਼ ਐਂਡ ਮਿਨਰਲ (ਡਿਵੈਲਪਮੈਂਟ ਐਂਡ ਰੈਗੂਲੇਸ਼ਨ) ਐਕਟ 1957 ਦੇ ਉਪਬੰਦਾਂ, ਜੋ ਵੀ ਲਾਗੂ ਹੋਵੇ, ਵਿੱਚ ਢਿੱਲ ਦਿੰਦਿਆਂ, ਇੱਕ ਮੁਸ਼ਤ ਰਾਹਤ ਵਜੋਂ 31 ਦਸੰਬਰ 2025 ਤੱਕ ਹੜ੍ਹਾਂ ਕਾਰਨ ਖੇਤੀਯੋਗ ਖੇਤਾਂ ਵਿੱਚ ਜਮ੍ਹਾਂ ਹੋਈ ਗਾਦ/ਰੇਤ ਅਤੇ ਦਰਿਆ ਨਾਲ ਆਏ ਖਣਿਜ ਪਦਾਰਥਾਂ ਨੂੰ ਕਿਸਾਨਾਂ ਵੱਲੋਂ ਹਟਾਉਣ ਅਤੇ ਚੁੱਕਣ ਦੀ ਪ੍ਰਵਾਨਗੀ ਦਿੱਤੀ ਗਈ ਹੈ, ਜਿਸ ਨਾਲ ਕਿਸਾਨ ਆਪਣੇ ਹੜ੍ਹ ਪ੍ਰਭਾਵਿਤ ਖੇਤਾਂ ਨੂੰ ਸਾਫ਼ ਕਰਦੇ ਹੋਏ ਅਗਲੇ ਬਿਜਾਈ ਸੀਜ਼ਨ ਲਈ ਤਿਆਰ ਕਰ ਸਕਦੇ ਹਨ।           ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਸਮਾਂਬੱਧ ਇੱਕ ਮੁਸ਼ਤ ਰਾਹਤ "ਜਿਹਦਾ ਖੇਤ, ਉਹਦੀ ਰੇਤ" ਅਨੁਸਾਰ ਕਿਸਾਨ ਹੜ੍ਹਾਂ ਦੇ ਪਾਣੀ ਕਾਰਨ ਉਨ੍ਹਾਂ ਦੇ ਖੇਤ ਵਿੱਚ ਜਮ੍ਹਾਂ ਹੋਈ ਗਾਰ, ਰ...
ਡਿਪਟੀ ਕਮਿਸ਼ਨਰ ਨੇ ਬਾਬਾ ਫ਼ਰੀਦ ਆਗਮਨ ਪੁਰਬ ਸਬੰਧੀ ਅਧਿਕਾਰੀਆਂ ਨਾਲ ਕੀਤੀ ਰਿਵਿਊ ਮੀਟਿੰਗ

ਡਿਪਟੀ ਕਮਿਸ਼ਨਰ ਨੇ ਬਾਬਾ ਫ਼ਰੀਦ ਆਗਮਨ ਪੁਰਬ ਸਬੰਧੀ ਅਧਿਕਾਰੀਆਂ ਨਾਲ ਕੀਤੀ ਰਿਵਿਊ ਮੀਟਿੰਗ

Local
 ਫਰੀਦਕੋਟ 17 ਸਤੰਬਰ (  )  ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ 2025  ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਅਧਿਕਾਰੀਆਂ ਨਾਲ ਰਿਵਿਊ ਮੀਟਿੰਗ ਕੀਤੀ ਅਤੇ ਦੱਸਿਆ ਕਿ ਪਿਛਲੇ ਦਿਨੀਂ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਬਾਬਾ ਫਰੀਦ ਆਗਮਨ ਪੁਰਬ ਮੌਕੇ 19 ਤੋਂ 23 ਸਤੰਬਰ ਤੱਕ ਸਿਰਫ ਧਾਰਮਿਕ ਸਮਾਗਮ ਹੀ ਹੋਣਗੇ। ਉਨ੍ਹਾਂ ਦੱਸਿਆ ਕਿ ਬਾਬਾ ਫ਼ਰੀਦ ਆਗਮਨ ਪੁਰਬ ਦੌਰਾਨ ਫ਼ਰੀਦਕੋਟ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਆਉਂਦੀ ਹੈ, ਜਿਸ ਕਾਰਨ ਆਵਾਜਾਈ ਸੁਚਾਰੂ ਬਣਾਈ ਰੱਖਣ ਲਈ ਪੁਲ ਦੀ ਵਰਤੋਂ ਬਹੁਤ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਪੁੱਲ ਆਰਜ਼ੀ ਤੌਰ ਤੇ ਖੋਲਿਆ ਗਿਆ ਹੈ ਜਿਸ ਨਾਲ ਆਉਣ ਵਾਲੇ ਯਾਤਰੀਆਂ ਨੂੰ ਵੱਡੀ ਸੁਵਿਧਾ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਵਾਰ ਮੇਲੇ ਦੌਰਾਨ ਸਾਰੇ ਦਿਨ ਮਿਤੀ 19 ਤੋਂ 23 ਸਤੰਬਰ ਤੱਕ ਲੰਗਰ ਲਗਾਇਆ ਜਾਵੇਗਾ, ਸੰਗਤਾਂ ਦੇ ਇਕੱਠ ਨੂੰ ਧਿਆਨ ਵਿੱਚ ਰੱਖਦਿਆਂ ਲੰਗਰ ਸ਼ਹਿਰ ਦੀਆਂ ਅਲੱਗ-ਅਲੱਗ ਥਾਵਾਂ ਤੇ ਲਗਾਇਆ ਜਾਵੇਗਾ ਅਤੇ ਲੰਗਰ ਲਗਾਉਣ ਉਪਰੰਤ ਉੱਥੇ ਸਫਾਈ ਦਾ ਧਿਆਨ ਰੱਖਿਆ ਜਾਵੇ ਕਿ ਗੰਦਗੀ ਦੇ ਢੇਰ ਨਾ ਲਗਾ...
ਬਾਰਿਸ਼ ਤੇ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਪਾਰਦਰਸ਼ੀ ਤੇ ਸਹੀ ਰਿਪੋਰਟ 2 ਹਫ਼ਤੇ ਅੰਦਰ ਜਮ੍ਹਾ ਕਰਵਾਉਣ ਅਧਿਕਾਰੀ : ਆਸ਼ਿਕਾ ਜੈਨ

ਬਾਰਿਸ਼ ਤੇ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਪਾਰਦਰਸ਼ੀ ਤੇ ਸਹੀ ਰਿਪੋਰਟ 2 ਹਫ਼ਤੇ ਅੰਦਰ ਜਮ੍ਹਾ ਕਰਵਾਉਣ ਅਧਿਕਾਰੀ : ਆਸ਼ਿਕਾ ਜੈਨ

Local
ਹੁਸ਼ਿਆਰਪੁਰ, 17 ਸਤੰਬਰ :        ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਜ਼ਿਲ੍ਹੇ ਵਿਚ ਫ਼ਸਲਾਂ, ਘਰਾਂ ਅਤੇ ਪਸ਼ੂਆਂ ਨੂੰ ਭਾਰੀ ਨੁਕਸਾਨ ਹੋਇਆ ਹੈ ਅਤੇ ਅਜਿਹੀ ਸਥਿਤੀ ਵਿਚ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸੂਬਾ ਸਰਕਾਰ ਵੱਲੋਂ ਯੋਗ ਪ੍ਰਭਾਵਿਤ ਲੋਕਾਂ ਨੂੰ ਪਾਰਦਰਸ਼ੀ ਅਤੇ ਸਮੇਂ ਸਿਰ ਮੁਆਵਜ਼ਾ ਪ੍ਰਦਾਨ ਕਰੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿਚ ਮੁਨਾਦੀ ਕਰਵਾਈ ਜਾਵੇ ਅਤੇ ਇਸ ਦਾ ਪ੍ਰਚਾਰ ਕੀਤਾ ਜਾਵੇ ਤਾਂ ਜੋ ਕੋਈ ਵੀ ਯੋਗ ਵਿਅਕਤੀ ਮੁਆਵਜ਼ੇ ਤੋਂ ਵਾਂਝਾ ਨਾ ਰਹੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੀ ਟਾਂਡਾ ਸਬ-ਡਵੀਜ਼ਨ ਵਿਚ 7 ਅਜਿਹੇ ਪਿੰਡ ਹਨ, ਜਿਥੇ ਹੜ੍ਹਾਂ ਕਾਰਨ 75 ਫੀਸਦੀ ਤੋਂ ਵੱਧ ਕਿਸਾਨਾਂ ਦੀਆਂ ਫਸਲਾਂ ਨੂੰ ਨੁਕਸਾਨ ਪਹੁੰਚਿਆ ਹੈ ਅਤੇ ਅਸੀਂ ਇਕ ਹਫ਼ਤੇ ਦੇ ਅੰਦਰ-ਅੰਦਰ ਇਨ੍ਹਾਂ ਪਿੰਡਾਂ ਦੀ ਗਿਰਦਾਵਰੀ ਕਰਵਾਵਾਂਗੇ, ਜਿਸ ਸਬੰਧੀ ਪਟਵਾਰੀ ਫੀਲਡ ਵਿਚ ਮੌਜੂਦ ਹਨ। ਉਨ੍ਹਾਂ ਦੱਸਿਆ ਕਿ ਫਸਲ ਦੇ ਨੁਕਸਾਨ ਦੀ ਸੂਰਤ ਵਿਚ 26 ਤੋਂ 75 ਫੀਸਦੀ ਨੁਕਸਾਨ ਲਈ 10,000 ਰੁਪਏ ਪ੍ਰਤੀ ਏਕੜ ...