ਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, ਵਿਸ਼ਵ ਪੱਧਰ ’ਤੇ ਲੋਕਾਂ ਨੂੰ ਫੰਡ ਜੁਟਾਉਣ ਦੀ ਅਪੀਲ
ਚੰਡੀਗੜ੍ਹ, 17 ਸਤੰਬਰ : ਪੰਜਾਬ ਦੇ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਯਤਨਾਂ ਨੂੰ ਤੇਜ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ ਕੀਤੀ ਹੈ। ਇਸ ਮਿਸ਼ਨ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁੜ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਾਸਤੇ ਫੰਡ ਜੁਟਾਉਣ ਲਈ ਆਲਮੀ ਪੱਧਰ ’ਤੇ ਮੁਹਿੰਮ ਚਲਾਈ ਜਾਵੇਗੀ।ਇਕ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਸਮੇਂ ਵਿੱਚ ਸੂਬਾ ਇਕ ਅਜਿਹੇ ਔਖੇ ਦੌਰ ਵਿੱਚੋਂ ਗੁਜ਼ਰਿਆ ਹੈ ਜਿਸ ਨੂੰ ਸਾਡੀਆਂ ਪੀੜ੍ਹੀਆਂ ਕਦੇ ਵੀ ਭੁਲਾ ਨਹੀਂ ਸਕਣਗੀਆਂ। ਉਨ੍ਹਾਂ ਕਿਹਾ ਕਿ ਹੜ੍ਹਾਂ ਨੇ ਸਿਰਫ ਪਾਣੀ ਦਾ ਕਹਿਰ ਨਹੀਂ ਢਾਹਿਆ ਸਗੋਂ ਲੱਖਾਂ ਸੁਪਨੇ ਵੀ ਇਸ ਦੇ ਪਾਣੀਆਂ ਵਿੱਚ ਵਹਿ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 2300 ਪਿੰਡ ਡੁੱਬ ਗਏ ਹਨ, 20 ਲੱਖ ਲੋਕ ਪ੍ਰਭਾਵਿਤ ਹੋਏ ਹਨ, ਪੰਜ ਲੱਖ ਏਕੜ ਫਸਲ ਤਬਾਹ ਹੋ ਗਈ ਹੈ, 56 ਕੀਮਤੀ ਜਾਨਾਂ ਚਲੀਆਂ ਅਤੇ 7 ਲੱਖ ਲੋਕ ਬੇਘਰ ਹੋ ਗਏ।ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ 3200 ਸਕੂਲ ਬਰਬਾਦ ਹੋ ਗਏ, 19 ਕਾਲਜ ਮਲਬੇ...








