Sunday, November 9Malwa News
Shadow

Tag: punjabi news

ਲੋਕ ਸਭਾ ਮੈਂਬਰ ਮੀਤ ਹੇਅਰ ਨੇ ਓਮ ਪ੍ਰਕਾਸ਼ ਗਾਸੋ ਦੀ ਖੈਰ-ਖਬਰ ਪੁੱਛੀ, ਜਲਦ ਚੰਗੇ ਹੋਣ ਦੀ ਅਰਦਾਸ

ਲੋਕ ਸਭਾ ਮੈਂਬਰ ਮੀਤ ਹੇਅਰ ਨੇ ਓਮ ਪ੍ਰਕਾਸ਼ ਗਾਸੋ ਦੀ ਖੈਰ-ਖਬਰ ਪੁੱਛੀ, ਜਲਦ ਚੰਗੇ ਹੋਣ ਦੀ ਅਰਦਾਸ

Local
ਬਰਨਾਲਾ, 14 ਅਕਤੂਬਰ - ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ, ਬਰਨਾਲਾ ਦੇ ਪ੍ਰਸਿੱਧ ਸਾਹਿਤਕਾਰ ਅਤੇ ਸ਼੍ਰੋਮਣੀ ਲੇਖਕ ਸ੍ਰੀ ਓਮ ਪ੍ਰਕਾਸ਼ ਗਾਸੋ ਜੀ, ਜੋ ਇਸ ਵੇਲੇ ਬਰਨਾਲਾ ਵਿਖੇ ਜੇਰੇ ਇਲਾਜ ਹਨ, ਦਾ ਹਾਲ-ਚਾਲ  ਪੁੱਛਿਆ।  ਮਿਜ਼ਾਜਪੁਰਸ਼ੀ ਦੌਰਾਨ ਮੀਤ ਹੇਅਰ ਜੀ ਨੇ ਗਾਸੋ ਜੀ ਦੀ ਸਿਹਤ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ, ਉਨ੍ਹਾਂ ਦਾ ਮਨੋਬਲ ਵਧਾਇਆ ਅਤੇ ਜਲਦ ਚੰਗੇ ਹੋਣ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਗਾਸੋ ਜੀ ਜਲਦੀ ਹੀ ਪੂਰੀ ਤਰ੍ਹਾਂ ਚੰਗੇ ਹੋ ਕੇ ਮੁੜ ਆਪਣੀ ਕਲਮ ਰਾਹੀਂ ਪੰਜਾਬੀ ਸਾਹਿਤ ਦੀ ਸੇਵਾ ਕਰਨਗੇ।  ਓਮ ਪ੍ਰਕਾਸ਼ ਗਾਸੋ ਜੀ ਦੇ ਪੁੱਤਰ ਪ੍ਰੋ. ਸੁਦਰਸ਼ਨ ਗਾਸੋ ਨੇ ਗਾਸੋ ਜੀ ਦੀ ਮੌਜੂਦਾ ਸਿਹਤ ਹਾਲਤ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਡਾਕਟਰੀ ਸਲਾਹ ਅਨੁਸਾਰ ਸਿਹਤ ਲਗਾਤਾਰ ਸੁਧਰ ਰਹੀ ਹੈ। ਉਹਨਾਂ ਨੇ ਮੀਤ ਹੇਅਰ ਦਾ ਧੰਨਵਾਦ ਕੀਤਾ ਜੋ ਆਪਣੇ ਵਿਅਸਤ ਸਮੇਂ ਵਿਚੋਂ ਹਾਲ-ਚਾਲ ਪੁੱਛਣ ਆਏ। ਇਸ ਮੌਕੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਵੀ ਉਨ੍ਹਾਂ ਦੇ ਨਾਲ ਸਨ।...
ਪੁਲਿਸ ਵੱਲੋਂ ਕੈਸੋ ਅਪਰੇਸ਼ਨ ਤਹਿਤ ਸੰਗਰੂਰ ਰੇਲਵੇ ਸਟੇਸ਼ਨ ਵਿਖੇ ਚੈਕਿੰਗ

ਪੁਲਿਸ ਵੱਲੋਂ ਕੈਸੋ ਅਪਰੇਸ਼ਨ ਤਹਿਤ ਸੰਗਰੂਰ ਰੇਲਵੇ ਸਟੇਸ਼ਨ ਵਿਖੇ ਚੈਕਿੰਗ

Local
ਸੰਗਰੂਰ, 14 ਅਕਤੂਬਰ- ਸ. ਸੁਖਦੇਵ ਸਿੰਘ, ਪੀ.ਪੀ.ਐਸ., ਉਪ ਕਪਤਾਨ ਪੁਲਿਸ, ਸਬ-ਡਵੀਜ਼ਨ ਸੰਗਰੂਰ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ "ਯੁੱਧ ਨਸ਼ਿਆ ਵਿਰੁੱਧ" ਤਹਿਤਸ਼੍ਰੀ ਸਰਤਾਜ ਸਿੰਘ ਚਹਿਲ, ਆਈ.ਪੀ.ਐਸ., ਜ਼ਿਲ੍ਹਾ ਪੁਲਿਸ ਮੁਖੀ, ਦੇ ਨਿਰਦੇਸ਼ਾਂ ਅਨੁਸਾਰਜਿੱਥੇ ਅੱਜ ਕੈਸੋ ਅਪਰੇਸ਼ਨ ਤਹਿਤ ਰੇਲਵੇ ਸਟੇਸ਼ਨ ਸੰਗਰੂਰ ਵਿਖੇ ਚੈਕਿੰਗ ਕੀਤੀ ਗਈ, ਉੱਥੇ ਸਬ-ਡਵੀਜ਼ਨ ਸੰਗਰੂਰ ਅਧੀਨ ਆਉਂਦੇ ਥਾਣਾ ਸਦਰ ਸੰਗਰੂਰ, ਥਾਣਾ ਸਿਟੀ ਸੰਗਰੂਰ ਅਤੇ ਥਾਣਾ ਸਿਟੀ-1 ਸੰਗਰੂਰ ਦੀ ਪੁਲਿਸ ਵੱਲੋਂ ਲੰਘੇ ਹਫਤੇ ਦੌਰਾਨ 02 ਮੁਕੱਦਮੇ, ਐਨ.ਡੀ.ਪੀ.ਐਸ. ਐਕਟ, ਦਰਜ ਕਰ ਕੇ 02 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਅਤੇ ਇਨ੍ਹਾਂ ਪਾਸੋਂ 25 ਗ੍ਰਾਮ ਚਿੱਟਾ/ਹੈਰੋਇਨ, ਬ੍ਰਾਮਦ ਕਰਵਾਉਣ ਵਿੱਚ ਸਫਲਤਾ ਹਾਸਲ ਕੀਤੀ ਗਈ। ਇਹਨਾ ਕੇਸਾਂ ਤੋਂ ਇਲਾਵਾ ਹੋਰ ਕੇਸਾਂ ਵਿੱਚ ਵੀ 16 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸੇ ਦੌਰਾਨ ਨਸ਼ੇ ਦੀ ਬਿਮਾਰੀ ਤੋਂ ਪੀੜਤ ਵਿਅਕਤੀਆਂ ਨੂੰ ਨਸ਼ੇ ਦੀ ਦਲਦਲ ਤੋਂ ਨਿਜਾਤ ਦਵਾਉਣ ਲਈ 08 ਪੀੜਤਾਂ ਨੂੰ ਦਵਾਈ ਦਿਵਾਉਣ ਦੇ ਨਾਲ-ਨਾਲ 01 ਵਿਅਕਤੀ ਨੂੰ ਇਲਾਜ ਲਈ ਨਸ਼ਾ ਛੁਡ...
ਜ਼ਿਲਾ ਤਰਨ ਤਾਰਨ ਦੇ ਵਿੱਚ 142833 ਬੱਚਿਆਂ ਨੂੰ ਪਿਲਾਈਆਂ ਗਈਆਂ ਪਲਸ ਪੋਲੀਓ ਬੂੰਦਾਂ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

ਜ਼ਿਲਾ ਤਰਨ ਤਾਰਨ ਦੇ ਵਿੱਚ 142833 ਬੱਚਿਆਂ ਨੂੰ ਪਿਲਾਈਆਂ ਗਈਆਂ ਪਲਸ ਪੋਲੀਓ ਬੂੰਦਾਂ: ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

Local
ਤਰਨ ਤਾਰਨ, ਅਕਤੂਬਰ 14: ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਅਤੇ ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲੇ ਦੇ ਸਿਵਲ ਸਰਜਨ, ਡਾ. ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਅਤੇ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਦੀ ਦੇਖ ਰੇਖ ਹੇਠ  ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਮੰਗਲਵਾਰ ਨੂੰ ਮੁਕੰਮਲ ਹੋਈ।  ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਅਤੇ ਵਿਸ਼ਵ ਸਿਹਤ ਸੰਸਥਾ ਦੇ ਐਸਐਮਓ ਡਾਕਟਰ ਈਸ਼ਿਤਾ ਵੱਲੋਂ ਵੱਖ ਵੱਖ ਪਿੰਡਾਂ ਦੇ ਵਿੱਚ ਜਾ ਕੇ ਪਲਸ ਪੋਲੀਓ ਮੁਹਿੰਮ ਦਾ ਨਿਰੀਖਣ ਕੀਤਾ ।  ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ  ਦੱਸਿਆ ਕਿ  ਪਲਸ ਪੋਲੀਓ ਮੁਹਿੰਮ ਦੌਰਾਨ  ਸਿਹਤ ਕਰਮੀਆਂ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੇ ਵਿੱਚ 0 ਤੋਂ 5 ਸਾਲਾਂ ਦੇ 142833 ਬੱਚਿਆਂ ਨੂੰ ਪੋਲੀਓ ਰੋਕੂ  ਬੂੰਦਾਂ ਪਿਲਾਈਆਂ ਗਈਆਂ। ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਦੇ ਤੀਜੇ ਦਿਨ ਵੱਖ-ਵੱਖ ਟੀਮਾਂ ਵੱਲੋਂ  ਵੱਲੋਂ ਘਰਾਂ, ਹਾਈ ਰ...
ਦੀਵਾਲੀ ਦੇ ਮੱਦੇਨਜ਼ਰ ਡੀਜੀਪੀ ਗੌਰਵ ਯਾਦਵ ਵੱਲੋਂ ਸੂਬੇ ਭਰ ਵਿੱਚ ਪੁਲਿਸ ਦੀ ਵੱਧ ਤੋਂ ਵੱਧ ਤਾਇਨਾਤੀ ਅਤੇ ਹਾਈ ਅਲਰਟ ਵਧਾਉਣ ਦੇ ਹੁਕਮ

ਦੀਵਾਲੀ ਦੇ ਮੱਦੇਨਜ਼ਰ ਡੀਜੀਪੀ ਗੌਰਵ ਯਾਦਵ ਵੱਲੋਂ ਸੂਬੇ ਭਰ ਵਿੱਚ ਪੁਲਿਸ ਦੀ ਵੱਧ ਤੋਂ ਵੱਧ ਤਾਇਨਾਤੀ ਅਤੇ ਹਾਈ ਅਲਰਟ ਵਧਾਉਣ ਦੇ ਹੁਕਮ

Hot News
ਤਰਨ ਤਾਰਨ/ਬਟਾਲਾ/ਚੰਡੀਗੜ੍ਹ, 14 ਅਕਤੂਬਰ:-  ਆਉਣ ਵਾਲੇ ਦਿਨਾਂ ਵਿੱਚ ਦੀਵਾਲੀ ਦੇ ਤਿਉਹਾਰ ਨੂੰ ਸ਼ਾਂਤੀਪੂਰਨ ਢੰਗ ਨਾਲ ਮਨਾਉਣ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦੇ ਹੋਏ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਜਿ਼ਲ੍ਹਾ ਪੁਲਿਸ ਮੁਖੀਆਂ ਨੂੰ ਸੂਬੇ ਭਰ ਵਿੱਚ ਪੁਲਿਸ ਫੋਰਸ ਦੀ ਵੱਧ ਤੋਂ ਵੱਧ ਤਾਇਨਾਤੀ ਅਤੇ ਹਾਈ-ਅਲਰਟ ਨਾਕਿਆਂ ਤੇ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ ਹਨ।ਡੀਜੀਪੀ ਗੌਰਵ ਯਾਦਵ ਜੋ ਏ.ਡੀ.ਜੀ.ਪੀ. ਐਂਟੀ-ਗੈਂਗਸਟਰ ਟਾਸਕ ਫੋਰਸ ਪ੍ਰਮੋਦ ਬਾਨ ਅਤੇ ਏ.ਡੀ.ਜੀ.ਪੀ. ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ ਦੇ ਨਾਲ ਦੋ ਪੁਲਿਸ ਜਿ਼ਲ੍ਹਿਆਂ- ਤਰਨਤਾਰਨ ਅਤੇ ਬਟਾਲਾ ਵਿੱਚ ਸੁਰੱਖਿਆ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕਰ ਰਹੇ ਸਨ, ਨੇ ਨਾਰਕੋ-ਅੱਤਵਾਦ ਅਤੇ ਸੰਗਠਿਤ ਅਪਰਾਧ ਦੇ ਉੱਭਰ ਰਹੇ ਖਤਰਿਆਂ ਨਾਲ ਨਜਿੱਠਣ ਲਈ ਵਿਚਾਰ ਚਰਚਾ ਕੀਤੀ। ਉਨ੍ਹਾਂ ਤਿਉਹਾਰਾਂ ਦੇ ਸੀਜ਼ਨ ਦੀਆਂ ਤਿਆਰੀਆਂ ਅਤੇ ਪੁਲਿਸ ਫੋਰਸ ਦੀ ਤਾਇਨਾਤੀ ਦਾ ਵੀ ਵਿਸਥਾਰ ਨਾਲ ਜਾਇਜ਼ਾ ਲਿਆ। ਮੌਜੂਦਾ ਸੁਰੱਖਿਆ ਚੁਣੌਤੀਆਂ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ, ਡੀਜੀਪੀ ਗ...
ਪੰਜਾਬ ਵਿੱਚ ਮੁੱਢਲੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ 236 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ: ਡਾ. ਬਲਬੀਰ ਸਿੰਘ

ਪੰਜਾਬ ਵਿੱਚ ਮੁੱਢਲੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ 236 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ: ਡਾ. ਬਲਬੀਰ ਸਿੰਘ

Local
ਚੰਡੀਗੜ੍ਹ, 14 ਅਕਤੂਬਰ:- ਸੂਬੇ ਵਿੱਚ ਜਨਤਕ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਵਿਆਪਕ ਮਿਸ਼ਨ ਦੀ ਸ਼ੁਰੂਆਤ ਕਰਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ 236 ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹਨਾਂ ਨਵੇਂ ਕਲੀਨਿਕ ਨਾਲ ਕੁੱਲ ਕਲੀਨਿਕਾਂ ਦੀ ਗਿਣਤੀ 1,117 ਹੋ ਜਾਵੇਗੀ। ਇਹ ਐਲਾਨ ਅੱਜ ਇੱਥੇ  ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ। ਸਿਹਤ ਮੰਤਰੀ ਸਿਵਲ ਸਰਜਨਾਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਆਮ ਆਦਮੀ ਕਲੀਨਿਕਾਂ ਦੀ ਸ਼ਾਨਦਾਰ ਸਫਲਤਾ 'ਤੇ ਚਾਨਣਾ ਪਾਉਂਦਿਆਂ, ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਪਹਿਲਕਦਮੀ ਨੇ ਮਿਆਰੀ ਮੁੱਢਲੀ ਦੇਖਭਾਲ ਤੱਕ ਆਮ ਜਨਤਾ ਦੀ ਪਹੁੰਚ ਵਿੱਚ ਕਾਫ਼ੀ ਵਾਧਾ ਕੀਤਾ ਹੈ। ਪੰਜਾਬ ਵਿਕਾਸ ਕਮਿਸ਼ਨ ਵੱਲੋਂ ਹਾਲ ਹੀ ਵਿੱਚ ਕੀਤੇ ਗਏ ਮਰੀਜ਼ ਦੇ ਫੀਡਬੈਕ ਸਰਵੇਖਣ ਦਾ ਹਵਾਲਾ ਦਿੰਦਿਆਂ, ਉਨ੍ਹਾਂ ਕਿਹਾ ਕਿ 96 ਫ਼ੀਸਦ ਮਰੀਜ਼ਾਂ ਨੇ ਕਲੀਨਿਕਾਂ ਦੀਆਂ ਸੇਵਾਵਾਂ ਪ੍ਰਤੀ ਸੰਤੁਸ਼ਟੀ ਪ੍ਰਗਟ ਕੀਤੀ ਹੈ, ਜੋ ਇ...
ਮੁੱਖ ਮੰਤਰੀ ਵੱਲੋਂ ਬੰਗਲੁਰੂ ਦੇ ਉਦਯੋਗਿਕ ਦਿੱਗਜ਼ਾਂ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਮੁੱਖ ਮੰਤਰੀ ਵੱਲੋਂ ਬੰਗਲੁਰੂ ਦੇ ਉਦਯੋਗਿਕ ਦਿੱਗਜ਼ਾਂ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

Hot News
*ਬੰਗਲੁਰੂ/ਚੰਡੀਗੜ੍ਹ, 14 ਅਕਤੂਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਨਿਵੇਸ਼ ਲਈ ਤਰਜੀਹੀ ਸਥਾਨ ਦੱਸਦਿਆਂ ਉਦਯੋਗਪਤੀਆਂ ਨੂੰ ਆਪਣੇ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਅੱਜ ਇੱਥੇ ਉੱਘੇ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਖਣੀ ਭਾਰਤੀ ਸੂਬੇ ਕਰਨਾਟਕ ਦੀ ਰਾਜਧਾਨੀ ਵਿਖੇ ਉਦਯੋਗਿਕ ਖੇਤਰ ਦੇ ਦਿੱਗਜਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਬੰਗਲੁਰੂ ਨੂੰ ਭਾਰਤ ਦੇ ਸੂਚਨਾ ਤਕਨਾਲੋਜੀ ਹੱਬ ਅਤੇ ਭਾਰਤ ਦੀ ਸਿਲੀਕਾਨ ਵੈਲੀ ਵਜੋਂ ਜਾਣਿਆ ਜਾਂਦਾ ਹੈ। ਉੱਦਮੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ, ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਨੂੰ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਅਤੇ ਸ਼ਹੀਦਾਂ ਦੀ ਬਖਸ਼ਿਸ਼ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਇੱਕ ਅਮੀਰ ਅਤੇ ਵਿਲੱਖਣ ਸੱਭਿਆਚਾਰਕ ਵਿਰਾਸਤ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬਹਾਦਰੀ, ਸਖ਼ਤ ਮਿਹਨਤ ਅਤੇ ਉੱਦਮੀ ਭਾਵਨਾ ਪੰਜਾਬ ਦੀ ਮਿੱਟੀ ਦੇ ਕਣ-ਕਣ ਵਿੱਚ ਸਮੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ...
‘ਯੁੱਧ ਨਸ਼ਿਆਂ ਵਿਰੁੱਧ’ ਦੇ 227ਵੇਂ ਦਿਨ ਪੰਜਾਬ ਪੁਲਿਸ ਵੱਲੋਂ 3 ਕਿਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 227ਵੇਂ ਦਿਨ ਪੰਜਾਬ ਪੁਲਿਸ ਵੱਲੋਂ 3 ਕਿਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 14 ਅਕਤੂਬਰ:-ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 227ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 365 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 55 ਐਫਆਈਆਰਜ਼ ਦਰਜ ਕਰਕੇ 76 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 227 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 32,979 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3 ਕਿਲੋਗ੍ਰਾਮ ਹੈਰੋਇਨ, 506 ਗ੍ਰਾਮ ਅਫੀਮ, 44 ਕਿਲੋ ਭੁੱਕੀ,  406 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇ...
ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਲਈ 8.76 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਲਈ 8.76 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 14 ਅਕਤੂਬਰ:- ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ 1718 ਲਾਭਪਾਤਰੀਆਂ ਲਈ 8.76 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ,ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਤਹਿਤ ਜਿਲ੍ਹਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਰੂਪਨਗਰ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਦੇ ਕੁੱਲ 1718 ਲਾਭਪਾਤਰੀਆਂ ਦੀਆਂ ਦਰਖ਼ਾਸਤਾਂ ਪ੍ਰਾਪਤ ਹੋਈਆਂ ਸਨ। ਇਹਨਾਂ ਸਭ ਨੂੰ ਕਵਰ ਕਰਨ ਲਈ 8.76 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਿਲ੍ਹਾ ਬਰਨਾਲਾ ਦੇ 7, ਬਠਿੰਡਾ ਦੇ 171, ਫਰੀਦਕੋਟ ਦੇ 14, ਫਿਰੋਜ਼ਪੁਰ ਦੇ 46, ਸ੍ਰੀ ਫਤਹਿਗੜ੍ਹ...
ਕੈਬਿਨੇਟ ਮੰਤਰੀ ਸੰਜੀਵ ਅਰੋੜਾ ਜੀ ਦੀ ਤੁਰੰਤ ਕੋਸ਼ਿਸ਼ਾਂ ਨਾਲ ਕੈਨੇਡਾ ਹਾਦਸੇ ਵਿੱਚ ਮਾਰੇ ਗਏ ਪੁੱਤਰ ਦੀ ਦੇਹ ਪਰਿਵਾਰ ਨੂੰ ਦੇਸ਼ ਵਾਪਿਸ ਲਿਆਉਣ ਵਿੱਚ ਸਫਲਤਾ ਮਿਲੀ

ਕੈਬਿਨੇਟ ਮੰਤਰੀ ਸੰਜੀਵ ਅਰੋੜਾ ਜੀ ਦੀ ਤੁਰੰਤ ਕੋਸ਼ਿਸ਼ਾਂ ਨਾਲ ਕੈਨੇਡਾ ਹਾਦਸੇ ਵਿੱਚ ਮਾਰੇ ਗਏ ਪੁੱਤਰ ਦੀ ਦੇਹ ਪਰਿਵਾਰ ਨੂੰ ਦੇਸ਼ ਵਾਪਿਸ ਲਿਆਉਣ ਵਿੱਚ ਸਫਲਤਾ ਮਿਲੀ

Breaking News
ਚੰਡੀਗੜ੍ਹ, 14 ਅਕਤੂਬਰ 2025- ਲੁਧਿਆਣਾ ਦੇ ਇਕ ਦੁਖੀ ਪਰਿਵਾਰ ਲਈ ਪੰਜਾਬ ਸਰਕਾਰ ਦੇ NRI ਮਾਮਲਿਆਂ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਸਮੇਂ ਸਿਰ ਕੀਤੀ ਗਈ ਕਾਰਵਾਈ ਵੱਡਾ ਸਹਾਰਾ ਸਾਬਤ ਹੋਈ। ਕੈਨੇਡਾ ਵਿੱਚ ਹੋਏ ਸੜਕ ਹਾਦਸੇ ‘ਚ ਮਾਰੇ ਗਏ 27 ਸਾਲਾ ਹਰਨੂਰ ਸਿੰਘ ਦੀ ਦੇਹ ਨੂੰ ਸਮੇਂ ਸਿਰ ਲੁਧਿਆਣਾ ਲਿਆਉਣ ਨਾਲ ਪਰਿਵਾਰ ਨੂੰ ਆਪਣੇ ਪੁੱਤਰ ਨੂੰ ਅਖੀਰਲਾ ਵਿਦਾ ਦੇਣ ਦਾ ਮੌਕਾ ਮਿਲਿਆ। ਹਰਨੂਰ ਸਿੰਘ, ਪ੍ਰਸਿੱਧ ਉਦਯੋਗਪਤੀ ਸ. ਗੁਰਚਰਨ ਸਿੰਘ ਦੇ ਪੁੱਤਰ ਸਨ। 6 ਅਕਤੂਬਰ ਨੂੰ ਓਰੋ-ਮੇਡੋਂਟੇ (ਓਨਟਾਰੀਓ) ਵਿੱਚ ਮੋਟਰਸਾਈਕਲ ‘ਤੇ ਜਾ ਰਹੇ ਸਨ ਜਦੋਂ ਨਸ਼ੇ ਵਿੱਚ ਡਰਾਈਵ ਕਰ ਰਿਹਾ ਟਰੱਕ ਟਕਰਾ ਗਿਆ। ਇਸ ਅਚਾਨਕ ਘਟਨਾ ਨਾਲ ਪਰਿਵਾਰ ਗਹਿਰੇ ਸੋਕ ਵਿੱਚ ਡੁੱਬ ਗਿਆ ਅਤੇ ਵਿਦੇਸ਼ ਤੋਂ ਦੇਹ ਲਿਆਉਣ ਦੀ ਪ੍ਰਕਿਰਿਆ ਵਿੱਚ ਕਈ ਰੁਕਾਵਟਾਂ ਆ ਗਈਆਂ, ਜੋ ਆਮ ਤੌਰ ‘ਤੇ ਕਈ ਦਿਨ ਲੈਂਦੀ ਹੈ। ਪਰਿਵਾਰ ਵੱਲੋਂ 8 ਅਕਤੂਬਰ ਦੀ ਰਾਤ ਨੂੰ ਵਰਲਡ MSME ਫੋਰਮ ਦੇ ਪ੍ਰਧਾਨ ਬਦਿਸ਼ ਜਿੰਦਲ ਰਾਹੀਂ ਮੰਤਰੀ ਸੰਜੀਵ ਅਰੋੜਾ ਨਾਲ ਸੰਪਰਕ ਕੀਤਾ ਗਿਆ। ਨਾਲ ਹੀ CICU ਦੇ ਪ੍ਰਧਾਨ ਉਪਕਾਰ ਸਿੰਘ ਅਹੁਜਾ ਨੇ ਵੀ ਪਰਿਵਾਰ...
ਪੰਜਾਬ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਰਾਵੀ, ਸਤਲੁਜ ਅਤੇ ਬਿਆਸ ਦਰਿਆਵਾਂ ਦੀ ਕੀਤੀ ਜਾਵੇਗੀ ਸਫ਼ਾਈ: ਹਰਪਾਲ ਸਿੰਘ ਚੀਮਾ

ਪੰਜਾਬ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਰਾਵੀ, ਸਤਲੁਜ ਅਤੇ ਬਿਆਸ ਦਰਿਆਵਾਂ ਦੀ ਕੀਤੀ ਜਾਵੇਗੀ ਸਫ਼ਾਈ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ/ਦਿੜ੍ਹਬਾ, 14 ਅਕਤੂਬਰ- ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਹੜ੍ਹਾਂ ਤੋਂ ਸੂਬੇ ਦੀ ਸਥਾਈ ਸੁਰੱਖਿਆ ਲਈ ਬਹੁਤ ਗੰਭੀਰ ਹੈ। ਇਸ ਉਦੇਸ਼ ਲਈ ਰਾਵੀ ਅਤੇ ਸਤਲੁਜ ਦਰਿਆਵਾਂ ਦੇ ਪੰਜਾਬ ਵਿਚਲੇ ਹਿੱਸਿਆਂ ਨੂੰ ਸਾਫ਼ ਕਰਨ, ਡੂੰਘਾ ਕਰਨ ਅਤੇ ਚੌੜਾ ਕਰਨ ਦੀਆਂ ਯੋਜਨਾ ਹੈ,  ਜਦੋਂ ਕਿ ਰਾਮਸਰ ਸਾਈਟ ਵਜੋਂ ਮਨੋਨੀਤ ਬਿਆਸ ਦਰਿਆ ਨੂੰ ਸਾਫ਼ ਕਰਨ ਲਈ ਕੇਂਦਰ ਸਰਕਾਰ ਤੋਂ ਇਜਾਜ਼ਤ ਮੰਗੀ ਗਈ ਹੈ। ਦਿੜ੍ਹਬਾ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ. ਚੀਮਾ ਨੇ ਸਾਲ 2023 ਅਤੇ 2025 ਵਿੱਚ ਹੜ੍ਹਾਂ ਕਾਰਨ ਪੰਜਾਬ ਨੂੰ ਹੋਏ ਵੱਡੇ ਨੁਕਸਾਨ ਨੂੰ ਉਜਾਗਰ ਕੀਤਾ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਲੰਬੇ ਸਮੇਂ ਲਈ ਹੜ੍ਹਾਂ ਤੋਂ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦਰਿਆਵਾਂ ਨੂੰ ਸਾਫ਼ ਕਰਨ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਬਿਆਸ ਦਰਿਆ ਦੀਆਂ 28 ਥਾਵਾਂ ਦੀ ਪਛਾਣ ਕੀਤੀ ਗਈ ਹੈ ਜਿਨ੍ਹਾਂ ਨੂੰ ਤੁਰੰਤ ਸਫ਼ਾਈ ਦੀ ਲੋੜ ਹੈ ਅਤੇ ਕੇਂਦਰ ਸਰਕਾਰ ਨੂੰ ਇਸ ਪਹਿਲਕਦਮੀ ਲਈ ਵੱਧ ਤੋਂ ਵੱਧ ਸਹਾਇਤਾ ਪ੍ਰਦਾਨ ਕਰਨ ਦੀ ਅਪ...