Sunday, August 16Malwa News
Shadow

Tag: punjabi news

ਦੀਵਾਲੀ ਦੇ ਮੱਦੇਨਜ਼ਰ ਡੀਜੀਪੀ ਗੌਰਵ ਯਾਦਵ ਵੱਲੋਂ ਸੂਬੇ ਭਰ ਵਿੱਚ ਪੁਲਿਸ ਦੀ ਵੱਧ ਤੋਂ ਵੱਧ ਤਾਇਨਾਤੀ ਅਤੇ ਹਾਈ ਅਲਰਟ ਵਧਾਉਣ ਦੇ ਹੁਕਮ

Hot News
ਤਰਨ ਤਾਰਨ/ਬਟਾਲਾ/ਚੰਡੀਗੜ੍ਹ, 14 ਅਕਤੂਬਰ:-  ਆਉਣ ਵਾਲੇ ਦਿਨਾਂ ਵਿੱਚ ਦੀਵਾਲੀ ਦੇ ਤਿਉਹਾਰ ਨੂੰ ਸ਼ਾਂਤੀਪੂਰਨ ਢੰਗ ਨਾਲ ਮਨਾਉਣ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦੇ ਹੋਏ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਜਿ਼ਲ੍ਹਾ ਪੁਲਿਸ ਮੁਖੀਆਂ ਨੂੰ ਸੂਬੇ ਭਰ ਵਿੱਚ ਪੁਲਿਸ ਫੋਰਸ ਦੀ ਵੱਧ ਤੋਂ ਵੱਧ ਤਾਇਨਾਤੀ ਅਤੇ ਹਾਈ-ਅਲਰਟ ਨਾਕਿਆਂ ਤੇ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ ਹਨ।ਡੀਜੀਪੀ ਗੌਰਵ ਯਾਦਵ ਜੋ ਏ.ਡੀ.ਜੀ.ਪੀ. ਐਂਟੀ-ਗੈਂਗਸਟਰ ਟਾਸਕ ਫੋਰਸ ਪ੍ਰਮੋਦ ਬਾਨ ਅਤੇ ਏ.ਡੀ.ਜੀ.ਪੀ. ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ ਦੇ ਨਾਲ ਦੋ ਪੁਲਿਸ ਜਿ਼ਲ੍ਹਿਆਂ- ਤਰਨਤਾਰਨ ਅਤੇ ਬਟਾਲਾ ਵਿੱਚ ਸੁਰੱਖਿਆ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕਰ ਰਹੇ ਸਨ, ਨੇ ਨਾਰਕੋ-ਅੱਤਵਾਦ ਅਤੇ ਸੰਗਠਿਤ ਅਪਰਾਧ ਦੇ ਉੱਭਰ ਰਹੇ ਖਤਰਿਆਂ ਨਾਲ ਨਜਿੱਠਣ ਲਈ ਵਿਚਾਰ ਚਰਚਾ ਕੀਤੀ। ਉਨ੍ਹਾਂ ਤਿਉਹਾਰਾਂ ਦੇ ਸੀਜ਼ਨ ਦੀਆਂ ਤਿਆਰੀਆਂ ਅਤੇ ਪੁਲਿਸ ਫੋਰਸ ਦੀ ਤਾਇਨਾਤੀ ਦਾ ਵੀ ਵਿਸਥਾਰ ਨਾਲ ਜਾਇਜ਼ਾ ਲਿਆ। ਮੌਜੂਦਾ ਸੁਰੱਖਿਆ ਚੁਣੌਤੀਆਂ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ, ਡੀਜੀਪੀ ਗ...

ਪੰਜਾਬ ਵਿੱਚ ਮੁੱਢਲੀ ਸਿਹਤ ਸੰਭਾਲ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ 236 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ: ਡਾ. ਬਲਬੀਰ ਸਿੰਘ

Local
ਚੰਡੀਗੜ੍ਹ, 14 ਅਕਤੂਬਰ:- ਸੂਬੇ ਵਿੱਚ ਜਨਤਕ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਵਿਆਪਕ ਮਿਸ਼ਨ ਦੀ ਸ਼ੁਰੂਆਤ ਕਰਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ 236 ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹਨਾਂ ਨਵੇਂ ਕਲੀਨਿਕ ਨਾਲ ਕੁੱਲ ਕਲੀਨਿਕਾਂ ਦੀ ਗਿਣਤੀ 1,117 ਹੋ ਜਾਵੇਗੀ। ਇਹ ਐਲਾਨ ਅੱਜ ਇੱਥੇ  ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤਾ। ਸਿਹਤ ਮੰਤਰੀ ਸਿਵਲ ਸਰਜਨਾਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਆਮ ਆਦਮੀ ਕਲੀਨਿਕਾਂ ਦੀ ਸ਼ਾਨਦਾਰ ਸਫਲਤਾ 'ਤੇ ਚਾਨਣਾ ਪਾਉਂਦਿਆਂ, ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਪਹਿਲਕਦਮੀ ਨੇ ਮਿਆਰੀ ਮੁੱਢਲੀ ਦੇਖਭਾਲ ਤੱਕ ਆਮ ਜਨਤਾ ਦੀ ਪਹੁੰਚ ਵਿੱਚ ਕਾਫ਼ੀ ਵਾਧਾ ਕੀਤਾ ਹੈ। ਪੰਜਾਬ ਵਿਕਾਸ ਕਮਿਸ਼ਨ ਵੱਲੋਂ ਹਾਲ ਹੀ ਵਿੱਚ ਕੀਤੇ ਗਏ ਮਰੀਜ਼ ਦੇ ਫੀਡਬੈਕ ਸਰਵੇਖਣ ਦਾ ਹਵਾਲਾ ਦਿੰਦਿਆਂ, ਉਨ੍ਹਾਂ ਕਿਹਾ ਕਿ 96 ਫ਼ੀਸਦ ਮਰੀਜ਼ਾਂ ਨੇ ਕਲੀਨਿਕਾਂ ਦੀਆਂ ਸੇਵਾਵਾਂ ਪ੍ਰਤੀ ਸੰਤੁਸ਼ਟੀ ਪ੍ਰਗਟ ਕੀਤੀ ਹੈ, ਜੋ ਇ...

ਮੁੱਖ ਮੰਤਰੀ ਵੱਲੋਂ ਬੰਗਲੁਰੂ ਦੇ ਉਦਯੋਗਿਕ ਦਿੱਗਜ਼ਾਂ ਨਾਲ ਮੁਲਾਕਾਤ ਕਰਕੇ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

Hot News
*ਬੰਗਲੁਰੂ/ਚੰਡੀਗੜ੍ਹ, 14 ਅਕਤੂਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਨਿਵੇਸ਼ ਲਈ ਤਰਜੀਹੀ ਸਥਾਨ ਦੱਸਦਿਆਂ ਉਦਯੋਗਪਤੀਆਂ ਨੂੰ ਆਪਣੇ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਅੱਜ ਇੱਥੇ ਉੱਘੇ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਖਣੀ ਭਾਰਤੀ ਸੂਬੇ ਕਰਨਾਟਕ ਦੀ ਰਾਜਧਾਨੀ ਵਿਖੇ ਉਦਯੋਗਿਕ ਖੇਤਰ ਦੇ ਦਿੱਗਜਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਬੰਗਲੁਰੂ ਨੂੰ ਭਾਰਤ ਦੇ ਸੂਚਨਾ ਤਕਨਾਲੋਜੀ ਹੱਬ ਅਤੇ ਭਾਰਤ ਦੀ ਸਿਲੀਕਾਨ ਵੈਲੀ ਵਜੋਂ ਜਾਣਿਆ ਜਾਂਦਾ ਹੈ। ਉੱਦਮੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ, ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਨੂੰ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ ਅਤੇ ਸ਼ਹੀਦਾਂ ਦੀ ਬਖਸ਼ਿਸ਼ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਇੱਕ ਅਮੀਰ ਅਤੇ ਵਿਲੱਖਣ ਸੱਭਿਆਚਾਰਕ ਵਿਰਾਸਤ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬਹਾਦਰੀ, ਸਖ਼ਤ ਮਿਹਨਤ ਅਤੇ ਉੱਦਮੀ ਭਾਵਨਾ ਪੰਜਾਬ ਦੀ ਮਿੱਟੀ ਦੇ ਕਣ-ਕਣ ਵਿੱਚ ਸਮੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ...

‘ਯੁੱਧ ਨਸ਼ਿਆਂ ਵਿਰੁੱਧ’ ਦੇ 227ਵੇਂ ਦਿਨ ਪੰਜਾਬ ਪੁਲਿਸ ਵੱਲੋਂ 3 ਕਿਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 14 ਅਕਤੂਬਰ:-ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 227ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 365 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 55 ਐਫਆਈਆਰਜ਼ ਦਰਜ ਕਰਕੇ 76 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 227 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 32,979 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3 ਕਿਲੋਗ੍ਰਾਮ ਹੈਰੋਇਨ, 506 ਗ੍ਰਾਮ ਅਫੀਮ, 44 ਕਿਲੋ ਭੁੱਕੀ,  406 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇ...

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਲਈ 8.76 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 14 ਅਕਤੂਬਰ:- ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ 1718 ਲਾਭਪਾਤਰੀਆਂ ਲਈ 8.76 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ,ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਤਹਿਤ ਜਿਲ੍ਹਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਰੂਪਨਗਰ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਦੇ ਕੁੱਲ 1718 ਲਾਭਪਾਤਰੀਆਂ ਦੀਆਂ ਦਰਖ਼ਾਸਤਾਂ ਪ੍ਰਾਪਤ ਹੋਈਆਂ ਸਨ। ਇਹਨਾਂ ਸਭ ਨੂੰ ਕਵਰ ਕਰਨ ਲਈ 8.76 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਿਲ੍ਹਾ ਬਰਨਾਲਾ ਦੇ 7, ਬਠਿੰਡਾ ਦੇ 171, ਫਰੀਦਕੋਟ ਦੇ 14, ਫਿਰੋਜ਼ਪੁਰ ਦੇ 46, ਸ੍ਰੀ ਫਤਹਿਗੜ੍ਹ...

ਕੈਬਿਨੇਟ ਮੰਤਰੀ ਸੰਜੀਵ ਅਰੋੜਾ ਜੀ ਦੀ ਤੁਰੰਤ ਕੋਸ਼ਿਸ਼ਾਂ ਨਾਲ ਕੈਨੇਡਾ ਹਾਦਸੇ ਵਿੱਚ ਮਾਰੇ ਗਏ ਪੁੱਤਰ ਦੀ ਦੇਹ ਪਰਿਵਾਰ ਨੂੰ ਦੇਸ਼ ਵਾਪਿਸ ਲਿਆਉਣ ਵਿੱਚ ਸਫਲਤਾ ਮਿਲੀ

Breaking News
ਚੰਡੀਗੜ੍ਹ, 14 ਅਕਤੂਬਰ 2025- ਲੁਧਿਆਣਾ ਦੇ ਇਕ ਦੁਖੀ ਪਰਿਵਾਰ ਲਈ ਪੰਜਾਬ ਸਰਕਾਰ ਦੇ NRI ਮਾਮਲਿਆਂ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਸਮੇਂ ਸਿਰ ਕੀਤੀ ਗਈ ਕਾਰਵਾਈ ਵੱਡਾ ਸਹਾਰਾ ਸਾਬਤ ਹੋਈ। ਕੈਨੇਡਾ ਵਿੱਚ ਹੋਏ ਸੜਕ ਹਾਦਸੇ ‘ਚ ਮਾਰੇ ਗਏ 27 ਸਾਲਾ ਹਰਨੂਰ ਸਿੰਘ ਦੀ ਦੇਹ ਨੂੰ ਸਮੇਂ ਸਿਰ ਲੁਧਿਆਣਾ ਲਿਆਉਣ ਨਾਲ ਪਰਿਵਾਰ ਨੂੰ ਆਪਣੇ ਪੁੱਤਰ ਨੂੰ ਅਖੀਰਲਾ ਵਿਦਾ ਦੇਣ ਦਾ ਮੌਕਾ ਮਿਲਿਆ। ਹਰਨੂਰ ਸਿੰਘ, ਪ੍ਰਸਿੱਧ ਉਦਯੋਗਪਤੀ ਸ. ਗੁਰਚਰਨ ਸਿੰਘ ਦੇ ਪੁੱਤਰ ਸਨ। 6 ਅਕਤੂਬਰ ਨੂੰ ਓਰੋ-ਮੇਡੋਂਟੇ (ਓਨਟਾਰੀਓ) ਵਿੱਚ ਮੋਟਰਸਾਈਕਲ ‘ਤੇ ਜਾ ਰਹੇ ਸਨ ਜਦੋਂ ਨਸ਼ੇ ਵਿੱਚ ਡਰਾਈਵ ਕਰ ਰਿਹਾ ਟਰੱਕ ਟਕਰਾ ਗਿਆ। ਇਸ ਅਚਾਨਕ ਘਟਨਾ ਨਾਲ ਪਰਿਵਾਰ ਗਹਿਰੇ ਸੋਕ ਵਿੱਚ ਡੁੱਬ ਗਿਆ ਅਤੇ ਵਿਦੇਸ਼ ਤੋਂ ਦੇਹ ਲਿਆਉਣ ਦੀ ਪ੍ਰਕਿਰਿਆ ਵਿੱਚ ਕਈ ਰੁਕਾਵਟਾਂ ਆ ਗਈਆਂ, ਜੋ ਆਮ ਤੌਰ ‘ਤੇ ਕਈ ਦਿਨ ਲੈਂਦੀ ਹੈ। ਪਰਿਵਾਰ ਵੱਲੋਂ 8 ਅਕਤੂਬਰ ਦੀ ਰਾਤ ਨੂੰ ਵਰਲਡ MSME ਫੋਰਮ ਦੇ ਪ੍ਰਧਾਨ ਬਦਿਸ਼ ਜਿੰਦਲ ਰਾਹੀਂ ਮੰਤਰੀ ਸੰਜੀਵ ਅਰੋੜਾ ਨਾਲ ਸੰਪਰਕ ਕੀਤਾ ਗਿਆ। ਨਾਲ ਹੀ CICU ਦੇ ਪ੍ਰਧਾਨ ਉਪਕਾਰ ਸਿੰਘ ਅਹੁਜਾ ਨੇ ਵੀ ਪਰਿਵਾਰ...

ਪੰਜਾਬ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਰਾਵੀ, ਸਤਲੁਜ ਅਤੇ ਬਿਆਸ ਦਰਿਆਵਾਂ ਦੀ ਕੀਤੀ ਜਾਵੇਗੀ ਸਫ਼ਾਈ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ/ਦਿੜ੍ਹਬਾ, 14 ਅਕਤੂਬਰ- ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਹੜ੍ਹਾਂ ਤੋਂ ਸੂਬੇ ਦੀ ਸਥਾਈ ਸੁਰੱਖਿਆ ਲਈ ਬਹੁਤ ਗੰਭੀਰ ਹੈ। ਇਸ ਉਦੇਸ਼ ਲਈ ਰਾਵੀ ਅਤੇ ਸਤਲੁਜ ਦਰਿਆਵਾਂ ਦੇ ਪੰਜਾਬ ਵਿਚਲੇ ਹਿੱਸਿਆਂ ਨੂੰ ਸਾਫ਼ ਕਰਨ, ਡੂੰਘਾ ਕਰਨ ਅਤੇ ਚੌੜਾ ਕਰਨ ਦੀਆਂ ਯੋਜਨਾ ਹੈ,  ਜਦੋਂ ਕਿ ਰਾਮਸਰ ਸਾਈਟ ਵਜੋਂ ਮਨੋਨੀਤ ਬਿਆਸ ਦਰਿਆ ਨੂੰ ਸਾਫ਼ ਕਰਨ ਲਈ ਕੇਂਦਰ ਸਰਕਾਰ ਤੋਂ ਇਜਾਜ਼ਤ ਮੰਗੀ ਗਈ ਹੈ। ਦਿੜ੍ਹਬਾ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ. ਚੀਮਾ ਨੇ ਸਾਲ 2023 ਅਤੇ 2025 ਵਿੱਚ ਹੜ੍ਹਾਂ ਕਾਰਨ ਪੰਜਾਬ ਨੂੰ ਹੋਏ ਵੱਡੇ ਨੁਕਸਾਨ ਨੂੰ ਉਜਾਗਰ ਕੀਤਾ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਲੰਬੇ ਸਮੇਂ ਲਈ ਹੜ੍ਹਾਂ ਤੋਂ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦਰਿਆਵਾਂ ਨੂੰ ਸਾਫ਼ ਕਰਨ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਬਿਆਸ ਦਰਿਆ ਦੀਆਂ 28 ਥਾਵਾਂ ਦੀ ਪਛਾਣ ਕੀਤੀ ਗਈ ਹੈ ਜਿਨ੍ਹਾਂ ਨੂੰ ਤੁਰੰਤ ਸਫ਼ਾਈ ਦੀ ਲੋੜ ਹੈ ਅਤੇ ਕੇਂਦਰ ਸਰਕਾਰ ਨੂੰ ਇਸ ਪਹਿਲਕਦਮੀ ਲਈ ਵੱਧ ਤੋਂ ਵੱਧ ਸਹਾਇਤਾ ਪ੍ਰਦਾਨ ਕਰਨ ਦੀ ਅਪ...

ਡਾ. ਰਵਜੋਤ ਸਿੰਘ ਵੱਲੋਂ ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਵਿੱਚ ਮੈਸਰਜ਼ ਐਲ ਐਂਡ ਟੀ ਦੁਆਰਾ ਚਲਾਏ ਜਾ ਰਹੇ ਜਲ ਸਪਲਾਈ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ

Breaking News
ਚੰਡੀਗੜ੍ਹ, 14 ਅਕਤੂਬਰ:- ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਵਿਖੇ ਮੈਸਰਜ਼ ਐਲ ਐਂਡ ਟੀ ਵੱਲੋਂ ਚਲਾਏ ਜਾ ਰਹੇ ਜਲ ਸਪਲਾਈ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇੱਕ ਵਿਸਥਾਰਤ ਸਮੀਖਿਆ ਮੀਟਿੰਗ ਕੀਤੀ। ਇਸ ਪ੍ਰੋਜੈਕਟ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਨੇ ਪ੍ਰੋਜੈਕਟ ਦੇ ਯੋਜਨਾਬੱਧ ਅਤੇ ਜਲਦ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਪਟਿਆਲਾ ਲਈ ਜ਼ੋਨ-ਵਾਰ ਲਾਗੂਕਰਨ ਯੋਜਨਾ ਬਣਾਉਣ ਲਈ ਕਿਹਾ ਅਤੇ ਅੰਮ੍ਰਿਤਸਰ ਤੇ ਜਲੰਧਰ ਵਿੱਚ ਕਾਮਿਆਂ ਦੀ ਗਿਣਤੀ ਨੂੰ ਵਧਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਇਸ ਕਾਰਜ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾ ਸਕੇ। ਡਾ. ਰਵਜੋਤ ਸਿੰਘ ਨੇ ਮੈਸਰਜ਼ ਐਲ ਐਂਡ ਟੀ ਨੂੰ ਹਦਾਇਤ ਕੀਤੀ ਕਿ ਉਹ ਪਛਾਣ ਕੀਤੇ ਗਏ ਸਾਰੇ ਜ਼ੋਨਾਂ ਵਿੱਚ ਪ੍ਰਭਾਵਸ਼ਾਲੀ ਅਤੇ ਸਮੇਂ ਸਿਰ ਸੜਕਾਂ ਦੀ ਮੁਰੰਮਤ ਲਈ ਸਮਰਪਿਤ ਟੀਮਾਂ ਤਾਇਨਾਤ ਕਰਨ। ਉਨ੍ਹਾਂ ਕੰਪਨੀ ਨੂੰ ਇਹ ਵੀ ਕਿਹਾ ਕਿ ਉਹ ਲਾਗੂਕਰਨ ਪੜਾਅ ਦੌਰਾਨ ਯਾਤਰੀਆਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਮਜ਼ਬੂਤ ਟ੍ਰੈਫਿਕ ਪ...

ਪੰਜਾਬ ਬਣਿਆ ਆਟੋ ਪਾਰਟਸ ਦਾ ਨਵਾਂ ਪਾਵਰਹਾਊਸ: ਮਾਨ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੰਡੀ ਗੋਬਿੰਦਗੜ੍ਹ ਵਿੱਚ 20,000 ਕਰੋੜ ਦੇ ਨਿਵੇਸ਼ ਦੀ ਤਿਆਰੀ

Punjab Development
ਚੰਡੀਗੜ੍ਹ, 14 ਅਕਤੂਬਰ : ਪੰਜਾਬ ਅੱਜ ਦੇਸ਼ ਦੇ ਸਭ ਤੋਂ ਤੇਜ਼ੀ ਨਾਲ ਵਧ ਰਹੇ ਆਟੋ ਕੰਪੋਨੈਂਟ ਮੈਨੂਫੈਕਚਰਿੰਗ ਹੱਬ ਵਜੋਂ ਉੱਭਰ ਰਿਹਾ ਹੈ। ਮਜ਼ਬੂਤ ​​ਸਰਕਾਰੀ ਸਹਾਇਤਾ, ਬਿਹਤਰੀਨ ਬੁਨਿਆਦੀ ਢਾਂਚੇ ਅਤੇ ਨਵੀਨਤਾ ਪ੍ਰਤੀ ਵਚਨਬੱਧਤਾ ਦੇ ਦਮ 'ਤੇ, ਸੂਬਾ ਹੁਣ ਦੁਨੀਆ ਦੀਆਂ ਵੱਡੀਆਂ ਆਟੋਮੋਟਿਵ ਕੰਪਨੀਆਂ ਨੂੰ ਆਪਣੇ ਵੱਲ ਖਿੱਚ ਰਿਹਾ ਹੈ। ਅਤੇ ਇਹ ਸਭ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਹੁਣ ਗਲੋਬਲ ਆਟੋ ਇੰਡਸਟਰੀ ਦੇ ਨਕਸ਼ੇ 'ਤੇ ਆਪਣੀ ਮਜ਼ਬੂਤ ​​ਜਗ੍ਹਾ ਬਣਾ ਚੁੱਕਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਸੋਚ ਅਤੇ ਸਰਗਰਮ ਅਗਵਾਈ ਨੇ ਪੰਜਾਬ ਨੂੰ ਨਿਵੇਸ਼ਕਾਂ ਲਈ ਸਭ ਤੋਂ ਪਸੰਦੀਦਾ ਸਥਾਨ ਬਣਾ ਦਿੱਤਾ ਹੈ। ਮੰਡੀ ਗੋਬਿੰਦਗੜ੍ਹ ਵਿੱਚ BMW ਦੇ ਪਾਰਟਸ ਬਣਾਉਣ ਵਾਲਾ ਅਤਿ-ਆਧੁਨਿਕ ਪਲਾਂਟ ਅਗਲੇ ਮਹੀਨੇ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਜਿੱਥੇ ਲਗਭਗ 150 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਇਹ ਪਲਾਂਟ BMW ਲਈ 2.5 ਮਿਲੀਅਨ ਯੂਨਿਟ ਪਾਰਟਸ ਦਾ ਉਤਪਾਦਨ ਕਰੇਗਾ। ਇਹ ਪ੍ਰੋਜੈਕਟ ਨਾ ਸਿਰਫ਼ ਪੰਜਾਬ ਦੀ ਉਦਯੋਗਿਕ ਸਮਰੱਥਾ ਨੂੰ ਦਰਸਾਉਂਦਾ ਹੈ, ਸਗੋਂ ਇਹ ਵੀ ਸਾਬਤ ਕਰਦਾ ਹੈ ਕਿ ਸੂਬਾ ਅੰਤਰਰਾਸ਼ਟਰੀ ਪੱਧਰ...
ਪੰਜਾਬ ਵਿੱਚ ‘ਆਪ’ ਸਰਕਾਰ ਨੇ ਆਪਣੇ ਵਾਅਦੇ ਕੀਤੇ ਪੂਰੇ , 30 ਦਿਨਾਂ ਵਿੱਚ ਕਿਸਾਨਾਂ ਨੂੰ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇ ਕੇ ਰਚਿਆ ਇਤਿਹਾਸ

ਪੰਜਾਬ ਵਿੱਚ ‘ਆਪ’ ਸਰਕਾਰ ਨੇ ਆਪਣੇ ਵਾਅਦੇ ਕੀਤੇ ਪੂਰੇ , 30 ਦਿਨਾਂ ਵਿੱਚ ਕਿਸਾਨਾਂ ਨੂੰ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇ ਕੇ ਰਚਿਆ ਇਤਿਹਾਸ

Punjab Development
ਚੰਡੀਗੜ੍ਹ, 13 ਅਕਤੂਬਰ : ਜਦੋਂ ਪੰਜਾਬ ਵਿੱਚ ਹੜ੍ਹਾਂ ਨੇ ਤਬਾਹੀ ਮਚਾ ਦਿੱਤੀ, ਲੱਖਾਂ ਏਕੜ ਜ਼ਮੀਨ ਅਤੇ ਫਸਲਾਂ ਤਬਾਹ ਕਰ ਦਿੱਤੀਆਂ, ਤਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਅਤੇ ਜਨਤਾ ਦੇ ਨਾਲ ਖੜ੍ਹੀ ਹੋਣ ਵਾਲੀ ਸਭ ਤੋਂ ਪਹਿਲਾਂ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਨਾ ਸਿਰਫ਼ ਤੁਰੰਤ ਗਿਰਦਾਵਰੀ (ਜ਼ਮੀਨ ਸਰਵੇਖਣ) ਸ਼ੁਰੂ ਕੀਤੀ, ਸਗੋਂ ਸਮੇਂ ਤੋਂ ਪਹਿਲਾਂ ਮੁਆਵਜ਼ਾ ਵੰਡ ਕੇ ਸਾਬਤ ਕਰ ਦਿੱਤਾ ਕਿ ਸਰਕਾਰ ਸਿਰਫ਼ ਗੱਲਾਂ ਨਹੀਂ ਕਰਦੀ, ਸਗੋਂ ਕੰਮ ਵੀ ਕਰਦੀ ਹੈ। ਵਿਸ਼ੇਸ਼ ਗਿਰਦਾਵਰੀ (ਜ਼ਮੀਨ ਸਰਵੇਖਣ) ਦਾ ਐਲਾਨ 11 ਸਤੰਬਰ ਨੂੰ ਕੀਤਾ ਗਿਆ ਸੀ, ਜਿਸ ਨੂੰ 45 ਦਿਨਾਂ ਦੇ ਅੰਦਰ ਪੂਰਾ ਕਰਨ ਦਾ ਟੀਚਾ ਸੀ। ਹਾਲਾਂਕਿ, ਸਰਕਾਰ ਨੇ 30ਵੇਂ ਦਿਨ ਤੋਂ ਹੀ ਮੁਆਵਜ਼ਾ ਵੰਡਣਾ ਸ਼ੁਰੂ ਕਰ ਦਿੱਤਾ ਸੀ। ਪੰਜਾਬ ਵਿੱਚ, 2,508 ਪਿੰਡਾਂ ਵਿੱਚ ਫਸਲਾਂ ਨੂੰ ਨੁਕਸਾਨ ਪਹੁੰਚਿਆ ਸੀ, ਅਤੇ ਲਗਭਗ 3.5 ਲੱਖ ਏਕੜ ਵਾਹੀਯੋਗ ਜ਼ਮੀਨ ਤਬਾਹ ਹੋ ਗਈ ਸੀ। ਹਾਲਾਂਕਿ, ਰਾਜ ਸਰਕਾਰ ਨੇ ਤੁਰੰਤ ਕਿਸਾਨਾਂ ਨੂੰ 20,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣਾ ਸ਼ੁਰੂ ਕਰ ਦਿੱਤਾ। ਇਹ ਹੁਣ ਤੱਕ ਦਾ ਸਭ ਤੋਂ ਵੱ...