ਹਸਪਤਾਲ ‘ਚ ਜ਼ੇਰੇ ਇਲਾਜ ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੋਜਨ ਅਤੇ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਦੇ ਹੁਕਮ
*ਚੰਡੀਗੜ੍ਹ, 7 ਸਤੰਬਰ:*
ਹਸਪਤਾਲ ਵਿੱਚ ਜ਼ੇਰੇ ਇਲਾਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸੂਬਾ ਵਾਸੀਆਂ ਦੀ ਭਲਾਈ ਪ੍ਰਤੀ ਆਪਣੀ ਅਟੁੱਟ ਵਚਨਬੱਧਤਾ ਪ੍ਰਗਟਾਉਂਦਿਆਂ ਰਾਜ ਵਿੱਚ ਵੱਡੀ ਪੱਧਰ 'ਤੇ ਚਲਾਏ ਜਾ ਰਹੇ ਰਾਹਤ ਅਤੇ ਬਚਾਅ ਕਾਰਜਾਂ ਦੀ ਨੇੜਿਓਂ ਨਿਗਰਾਨੀ ਕਰ ਰਹੇ ਹਨ।
ਫੋਰਟਿਸ ਹਸਪਤਾਲ ਵਿੱਚ ਸਿਹਤਯਾਬ ਹੋ ਰਹੇ ਮੁੱਖ ਮੰਤਰੀ ਨੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਸ੍ਰੀ ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਹੜ੍ਹਾਂ ਸਬੰਧੀ ਸਮੀਖਿਆ ਮੀਟਿੰਗ ਕੀਤੀ।
ਹੜ੍ਹਾਂ ਕਾਰਨ ਪੈਦਾ ਹੋਏ ਗੰਭੀਰ ਹਾਲਾਤ 'ਤੇ ਡੂੰਘੀ ਚਿੰਤਾ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਕਿ ਕੁਦਰਤੀ ਕਹਿਰ ਤੋਂ ਪ੍ਰਭਾਵਿਤ ਇੱਕ ਵੀ ਨਾਗਰਿਕ ਰਾਹਤ ਤੇ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਾ ਰਹੇ ਅਤੇ ਹਰੇਕ ਪ੍ਰਭਾਵਿਤ ਵਿਅਕਤੀ, ਖ਼ਾਸ ਕਰਕੇ ਜਿਹੜੇ ਹੜ੍ਹਾਂ ਦੇ ਪਾਣੀ ਕਾਰਨ ਮੁੱਖ ਧਾਰਾ ਤੋਂ ਕੱਟੇ ਗਏ ਹਨ, ਉਨ੍ਹਾਂ ਲਈ ਭੋਜਨ, ਡਾਕਟਰੀ ਸਹੂਲਤ ਸਣੇ ਹੋਰ ਲੋੜੀਂਦੀ ਸਹਾਇਤਾ ਯਕੀਨੀ ਬਣਾਈ ਜਾਵੇ।
ਮੀਟਿੰਗ ਉਪਰੰਤ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਦੱਸਿਆ ਕਿ ਮੁੱ...








