ਪੰਜਾਬ ਨੇ ਹੜ੍ਹਾਂ ਦੀ ਸਥਿਤੀ ਦਾ ਤੁਰੰਤ ਤੇ ਹਮਦਰਦੀ ਨਾਲ ਕੀਤਾ ਮੁਕਾਬਲਾ; ਕੇਂਦਰ ਤੋਂ ਮੰਗੀ ਜਵਾਬਦੇਹੀ ਅਤੇ ਸਹਾਇਤਾ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 6 ਸਤੰਬਰ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਰਾਜ ਵਿੱਚ ਹੜ੍ਹਾਂ ਦੀ ਸਥਿਤੀ ਦਾ ਗੰਭੀਰ ਮੁਲਾਂਕਣ ਕੀਤਾ, ਜਿਸਨੂੰ ਉਨ੍ਹਾਂ ਪਿਛਲੇ ਪੰਜ ਦਹਾਕਿਆਂ ਵਿੱਚ ਸਭ ਤੋਂ ਭਿਆਨਕ ਹੜ੍ਹ ਦੱਸਿਆ। ਉਨ੍ਹਾਂ ਦੱਸਿਆ ਕਿ ਪੰਜਾਬ ਅਤੇ ਨਾਲ ਲੱਗਦੇ ਪਹਾੜੀ ਰਾਜਾਂ ਵਿੱਚ ਲਗਾਤਾਰ ਪੈ ਰਹੀ ਬਾਰਿਸ਼ ਨੇ ਵਿਆਪਕ ਤਬਾਹੀ ਮਚਾਈ ਹੈ, ਜਿਸ ਨਾਲ ਲਗਭਗ 2,000 ਪਿੰਡ ਪ੍ਰਭਾਵਿਤ ਹੋਏ ਹਨ। ਇਸ ਸੰਕਟ ਨੇ 4,00,000 ਤੋਂ ਵੱਧ ਨਾਗਰਿਕਾਂ ਨੂੰ ਪ੍ਰਭਾਵਿਤ ਕੀਤਾ ਹੈ, ਜਦੋਂ ਕਿ 14 ਜ਼ਿਲ੍ਹਿਆਂ ਵਿੱਚ 43 ਮੌਤਾਂ ਹੋਈਆਂ ਹਨ। ਰਾਜ ਦੀ ਆਰਥਿਕਤਾ ਦਾ ਆਧਾਰ ਮੰਨੇ ਜਾਂਦੇ ਖੇਤੀਬਾੜੀ ਸੈਕਟਰ ਨੂੰ ਵੀ ਭਾਰੀ ਨੁਕਸਾਨ ਹੋਇਆ ਹੈ, ਜਿਸ ਵਿੱਚ 18 ਜ਼ਿਲ੍ਹਿਆਂ ਵਿੱਚ 1.72 ਲੱਖ ਹੈਕਟੇਅਰ ਖੇਤੀਬਾੜੀ ਜ਼ਮੀਨ ਨੂੰ ਨੁਕਸਾਨ ਪਹੁੰਚਿਆ ਹੈ। ਇਸ ਤੋਂ ਇਲਾਵਾ, ਬੁਨਿਆਦੀ ਢਾਂਚੇ, ਘਰਾਂ ਅਤੇ ਪਸ਼ੂਆਂ ਨੂੰ ਵੀ ਭਾਰੀ ਨੁਕਸਾਨ ਹੋਇਆ ਹੈ। ਘੱਗਰ ਨਦੀ ਦਾ ਜਲ ਪੱਧਰ ਵੀ 750 ਫੁੱਟ ਦੇ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਅਣਕਿਆਸੇ ਹੜ੍ਹ ਸੰਕਟ ਦਾ ਤੁਰੰਤ...








