Thursday, August 20Malwa News
Shadow

Tag: punjabi news

ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ 33 ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦਾ ਵਧੀਆ ਕਾਰਗੁਜ਼ਾਰੀ ਲਈ ਡੀ.ਜੀ.ਪੀ. ਡਿਸਕਾਂ ਨਾਲ ਸਨਮਾਨ

ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ 33 ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦਾ ਵਧੀਆ ਕਾਰਗੁਜ਼ਾਰੀ ਲਈ ਡੀ.ਜੀ.ਪੀ. ਡਿਸਕਾਂ ਨਾਲ ਸਨਮਾਨ

Hot News
ਸੰਗਰੂਰ, 22 ਮਈ- ਡਾ. ਰਵਜੋਤ ਗਰੇਵਾਲ, ਐਸ.ਐਸ.ਪੀ., ਸੰਗਰੂਰਵਲੋਂ ਜ਼ਿਲ੍ਹਾ ਪੁਲਿਸ ਵਿੱਚ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਆਪਣੀ ਡਿਊਟੀ ਬਹੁਤ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਵਧੀਆ ਕਾਰਗੁਜਾਰੀ ਸਬੰਧੀ 33 ਅਧਿਕਾਰੀਆਂ/ਕਰਮਚਾਰੀਆਂ ਨੂੰ “ਡੀ.ਜੀ.ਪੀ. ਡਿਸਕਾਂ” ਦੇ ਕੇ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਪੁਲਿਸ ਮੁਖੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 01.05.2026 ਤੋਂ 20.05.2026 ਤੱਕ ਡਰੱਗ ਦੇ 63 ਮੁਕੱਦਮੇਂ ਦਰਜ ਕਰ ਕੇ 98 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ, ਉਨ੍ਹਾਂ ਪਾਸੋਂ 623 ਗ੍ਰਾਮ ਹੈਰੋਇਨ, 40 ਕਿੱਲੋ ਭੂੱਕੀ ਚੂਰਾ ਪੋਸਤ, 25 ਨਸ਼ੀਲੇ ਟੀਕੇ ਅਤੇ 1638 ਨਸ਼ੀਲੀਆਂ ਗੋਲੀਆਂ ਕਰਵਾਈਆਂ ਗਈਆਂ। ਇਸ ਅਰਸੇ ਦੌਰਾਨ ਐਨ.ਡੀ.ਪੀ.ਐਸ ਐਕਟ ਦੇ 01 ਨਸ਼ਾ ਤਸਕਰ ਦੀ ਕੁੱਲ 2,70,000/- ਰੁਪਏ ਦੇ ਮੁੱਲ ਦੀ ਪ੍ਰਾਪਰਟੀ ਫਰੀਜ ਕਰਵਾਈ ਗਈ। ਨਸ਼ੇ ਦਾ ਸੇਵਨ ਕਰਨ ਵਾਲੇ 73 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦ...
ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 22 ਮਈ: ਪੰਜਾਬ ਦੇ ਕਈ ਹਿੱਸਿਆਂ ਵਿੱਚ ਅਵਾਰਾ ਕੁੱਤਿਆਂ ਦੇ ਹਮਲਿਆਂ ਦੀਆਂ ਵਧਦੀਆਂ ਘਟਨਾਵਾਂ ਬਾਰੇ ਵਧਦੀਆਂ ਚਿੰਤਾਵਾਂ ਵਿਚਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ, ਲੋਕਾਂ ਦੀ ਸੁਰੱਖਿਆ ਦੇ ਨਾਲ-ਨਾਲ ਜਾਨਵਰਾਂ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਂਦੇ ਹੋਏ ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਨੂੰ ਇੰਨ-ਬਿੰਨ ਲਾਗੂ ਕਰੇਗੀ। ਬੱਚਿਆਂ, ਬਜ਼ੁਰਗਾਂ ਅਤੇ ਪਰਿਵਾਰਾਂ ਨੂੰ ਜਨਤਕ ਥਾਵਾਂ `ਤੇ ਬਿਨਾਂ ਕਿਸੇ ਡਰ ਤੋਂ ਘੁੰਮਣ-ਫਿਰਨ ਦੇ ਯੋਗ ਬਣਾਉਣ ਲਈ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਅਵਾਰਾ ਕੁੱਤਿਆਂ ਨੂੰ ਵੱਧ ਭੀੜ-ਭੜੱਕੇ ਵਾਲੀਆਂ ਥਾਵਾਂ ਤੋਂ ਤਬਦੀਲ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਸਹੀ ਦੇਖਭਾਲ ਲਈ ਲੋੜੀਂਦੇ ਆਸਰਾ ਘਰ ਬਣਾਏ ਅਤੇ ਚਲਾਏ ਜਾਣਗੇ। ਉਨ੍ਹਾਂ ਮਨੁੱਖੀ ਜਾਨਾਂ ਤੇ ਜਾਨਵਰਾਂ ਦੀ ਭਲਾਈ ਦੋਵਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ। ਸੁਪਰੀਮ ਕੋਰਟ ਵੱਲੋਂ 19 ਮਈ 2026 ਨੂੰ ਜਾਰੀ ਕੀਤੇ ਗਏ ਨਿਰਦੇਸ਼ਾਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਇਨ੍ਹ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਹਿਮ ਫੈਸਲਾ; ਅੱਤ ਦੀ ਗਰਮੀ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰੀ ਦਫ਼ਤਰਾਂ, ਸਕੂਲਾਂ ਤੇ ਕਾਲਜਾਂ ਦਾ ਸਮਾਂ ਸਵੇਰੇ 7:30 ਵਜੇ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਹਿਮ ਫੈਸਲਾ; ਅੱਤ ਦੀ ਗਰਮੀ ਤੋਂ ਲੋਕਾਂ ਨੂੰ ਬਚਾਉਣ ਲਈ ਸਰਕਾਰੀ ਦਫ਼ਤਰਾਂ, ਸਕੂਲਾਂ ਤੇ ਕਾਲਜਾਂ ਦਾ ਸਮਾਂ ਸਵੇਰੇ 7:30 ਵਜੇ ਕੀਤਾ

Breaking News
*ਚੰਡੀਗੜ੍ਹ; 22 ਮਈ:* ਭਿਆਨਕ ਗਰਮੀ ਦੇ ਮੱਦੇਨਜ਼ਰ ਲੋਕਾਂ ਨੂੰ ਰਾਹਤ ਦੇਣ ਦੇ ਉਦੇਸ਼ ਨਾਲ ਅਹਿਮ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਸਕੂਲਾਂ ਅਤੇ ਕਾਲਜਾਂ ਦਾ ਸਮਾਂ ਬਦਲਣ ਦਾ ਐਲਾਨ ਕੀਤਾ ਹੈ। ਵਡੇਰੇ ਜਨਤਕ ਹਿੱਤ ਵਿੱਚ ਨਵੇਂ ਸਮੇਂ ਮੁਤਾਬਕ ਕੰਮਕਾਜ ਦਾ ਸਮਾਂ ਮੌਜੂਦਾ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਦੀ ਬਜਾਏ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਹੋਵੇਗਾ।ਇਸ ਫੈਸਲੇ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਬਦਲਿਆ ਹੋਇਆ ਸਮਾਂ 25 ਮਈ ਤੋਂ ਲਾਗੂ ਹੋਵੇਗਾ ਅਤੇ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ, "ਇਹ ਫੈਸਲਾ ਆਮ ਲੋਕਾਂ ਦੀ ਸਹੂਲਤ ਲਈ ਲਿਆ ਗਿਆ ਹੈ ਤਾਂ ਜੋ ਉਹ ਪੂਰੇ ਪੰਜਾਬ ਵਿੱਚ ਪੈ ਰਹੀ ਅੱਤ ਦੀ ਗਰਮੀ ਦੌਰਾਨ ਸਰਕਾਰੀ ਦਫ਼ਤਰਾਂ ਵਿੱਚ ਆਸਾਨੀ ਨਾਲ ਆਪਣੇ ਕੰਮ ਕਰਵਾ ਸਕਣ। ਹਰ ਕਿਸੇ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸਾਰੇ ਭਾਈਵਾਲਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।"ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਬਦਲੇ ਹੋਏ ਸਮੇਂ ਨਾਲ...
ਸਕੂਲ ਬੱਸਾਂ ਦੀ ਚੈਕਿੰਗ; 04 ਬੱਸਾਂ ਦੇ ਕੱਟੇ ਚਲਾਨ

ਸਕੂਲ ਬੱਸਾਂ ਦੀ ਚੈਕਿੰਗ; 04 ਬੱਸਾਂ ਦੇ ਕੱਟੇ ਚਲਾਨ

Local
ਸ਼ੇਰਪੁਰ, 22 ਮਈ- ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿਤ ਸ਼ੇਰਪੁਰ ਖੇਤਰ ਵਿੱਚ ਸਕੂਲ ਬੱਸਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਹ ਚੈਕਿੰਗ ਮੁਹਿੰਮ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸਕੂਲ ਵਾਹਨਾਂ ਵਿੱਚ ਲਾਗੂ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਚਲਾਈ ਗਈ। ਚੈਕਿੰਗ ਦੌਰਾਨ ਕੁੱਲ 10 ਸਕੂਲ ਬੱਸਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 4 ਬੱਸਾਂ ਦੇ ਚਲਾਨ ਕੀਤੇ ਗਏ। ਟੀਮ ਵੱਲੋਂ ਬੱਸਾਂ ਦੇ ਲੋੜੀਂਦੇ ਦਸਤਾਵੇਜ਼, ਫਸਟ ਏਡ ਬਾਕਸ, ਫਾਇਰ ਸੇਫਟੀ ਪ੍ਰਬੰਧ ਅਤੇ ਹੋਰ ਜ਼ਰੂਰੀ ਸੁਰੱਖਿਆ ਮਾਪਦੰਡਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ। ਇਸ ਮੌਕੇ ਸੰਬੰਧਿਤ ਡਰਾਈਵਰਾਂ ਅਤੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਗਈ ਕਿ ਬੱਚਿਆਂ ਦੀ ਸੁਰੱਖਿਆ ਨਾਲ ਜੁੜੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਈ ਜਾਵੇ। ਇਸ ਚੈਕਿੰਗ ਟੀਮ ਵਿੱਚ ਸ੍ਰੀ ਪਵਨ ਕੁਮਾਰ, ਐਸ.ਆਈ. (ਪੁਲਿਸ ਵਿਭਾਗ), ਸ੍ਰੀ ਬਲਵਿੰਦਰ ਸਿੰਘ, ਏ.ਐਸ.ਆਈ. (ਪੁਲਿਸ ਵ...
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵੱਖ – ਵੱਖ ਪਿੰਡਾਂ ਵਿੱਚ 98.42 ਲੱਖ ਰੁਪਏ ਦੇ ਵਿਕਾਸ ਕਾਰਜਾਂ ਲਈ ਚੈੱਕ ਵੰਡੇ

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਹਲਕੇ ਦੇ ਵੱਖ – ਵੱਖ ਪਿੰਡਾਂ ਵਿੱਚ 98.42 ਲੱਖ ਰੁਪਏ ਦੇ ਵਿਕਾਸ ਕਾਰਜਾਂ ਲਈ ਚੈੱਕ ਵੰਡੇ

Local
ਫਿਰੋਜ਼ਪੁਰ, 22 ਮਈ : ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਸ਼ਹਿਰੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 98.42 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਲਈ ਚੈੱਕ ਤਕਸੀਮ ਕੀਤੇ ਗਏ। ਇਸ ਮੌਕੇ ਉਨ੍ਹਾਂ ਵੱਲੋਂ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ 28 ਪਿੰਡਾਂ ਕੋਠੀ ਰਾਏ ਸਾਹਿਬ, ਗੁਰਦਿਤੀ ਵਾਲਾ, ਬਸਤੀ ਰੋੜਾਂ ਵਾਲੀ, ਬੱਗੇ ਕੇ ਪਿੱਪਲ, ਦੁਲਚੀ ਕੇ, ਨਿਹਾਲੇ ਵਾਲਾ, ਭੱਦਰੂ, ਬਸਤੀ ਗੁਰਦਿਆਲ ਸਿੰਘ, ਪੱਲਾ ਮੇਘਾ, ਕਮਾਲਾ ਮਿੱਡੂ, ਕੁਤਬੇ ਵਾਲਾ, ਬੱਗੇ ਵਾਲਾ, ਕਾਮਲ ਵਾਲਾ, ਪੀਰ ਅਹਿਮਦ ਖਾਂ ਵਾਲਾ, ਬਸਤੀ ਭਾਨ ਸਿੰਘ, ਭੰਬਾ ਸਿੰਘ ਵਾਲਾ, ਹਸਤੇ ਕੇ, ਬਸਤੀ ਅੰਮ੍ਰਿਤਸਰੀਆ, ਬਸਤੀ ਲੱਧੂ ਵਾਲੀ, ਬਾਗੇ ਵਾਲਾ, ਧੀਰਾ ਘਾਰਾ, ਬਸਤੀ ਬਾਜ ਸਿੰਘ, ਸੂਬਾ ਜਦੀਦ, ਖਾਈ, ਹਬੀਬ ਕੇ, ਝੁੱਗੇ ਛੀਨਾ ਸਿੰਘ, ਗੱਟੀ ਰਾਜੋ ਕੇ ਆਦਿ ਵਿੱਚ ਵਿਕਾਸ ਕਾਰਜਾਂ ਲਈ ਚੈੱਕ ਦਿੱਤੇ ਗਏ, ਜਿਨ੍ਹਾਂ ਵਿੱਚ ਸੜਕਾਂ ਦਾ  ਨਿਰਮਾਣ, ਛੱਪੜਾਂ ਨੂੰ ਨਵਿਆਉਣ ਦਾ ਕੰਮ, ਗੰਦੇ ਪਾਣੀ ਦੀ ਨਿਕਾਸੀ ਆਦਿ ਕੰਮ ਸ਼ਾਮਿਲ ਹਨ। ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰ...
ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਲੰਬੀ ਹਲਕੇ ਦੇ ਵੱਖ—ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ

ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਲੰਬੀ ਹਲਕੇ ਦੇ ਵੱਖ—ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ

Local
ਲੰਬੀ/ ਸ੍ਰੀ ਮੁਕਤਸਰ ਸਾਹਿਬ 21 ਮਈ- ਪੰਜਾਬ ਸਰਕਾਰ ਰਾਜ ਅੰਦਰ ਬੁਨਿਆਦੀ ਢਾਂਚੇ ਦੇ ਵਿਕਾਸ ਲੋਕਾਂ ਨੂੰ ਆਵਾਜਾਈ ਲਈ ਬਿਹਤਰ ਸੜਕੀ ਨੈਟਵਰਕ ਦੇਣ ਲਈ ਬਚਨਬੱਧ ਹੈ, ਇਹ ਪ੍ਰਗਟਾਵਾ  ਸ. ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਮੰਤਰੀ ਪੰਜਾਬ ਨੇ  ਅੱਜ ਲੰਬੀ ਹਲਕੇ ਨੂੰ ਜੋੜਣ ਵਾਲੀਆਂ  ਵੱਖ—ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਪੱਕਾ ਕਰਨ ਦੇ ਨੀਂਹ ਪੱਥਰ ਰੱਖਦਿਆਂ   ਕੀਤਾ।ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਜ ਸਰਕਾਰ ਵਲੋਂ ਲੰਬੀ ਹਲਕੇ ਦੇ ਪਿੰਡ ਸਿੰਘੇਵਾਲਾ, ਕਿਲਿਆਂਵਾਲੀ, ਵੜਿੰਗ ਖੇੜਾ, ਵਣਵਾਲਾ,ਪੰਜਾਵਾ ਅਤੇ ਰੋੜਾਂਵਾਲੀ ਨੂੰ ਜੋੜਣ ਵਾਲੀਆਂ 41 ਕਿਲੋਮੀਟਰ ਲੰਬੀਆਂ  ਲਿੰਕ ਸੜਕਾਂ ਨੂੰ ਰਿਪੇਅਰ  ਅਤੇ ਨਵ ਨਿਰਮਾਣ ਤੇ 16.50 ਕਰੋੜ ਰੁਪਏ ਖਰਚ ਕੀਤੇ ਜਾਣਗੇ।                           ਉਹਨਾਂ ਦੱਸਿਆ ਕਿ ਇਹ ਵਿਕਾਸ ਕਾਰਜ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਆਵਾਜਾਈ ਸੁਵਿਧਾਵਾਂ ਵਿੱਚ ਸੁਧਾਰ ਲਿਆਉਣ ਅਤੇ ਪਿੰਡ ਵਾਸੀਆਂ ਨੂੰ ਸੁਰੱਖਿਅਤ ਅਤੇ ਸੁਚਾਰੂ ਰਸਤਾ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।    ਉਹਨਾਂ ਦੱਸਿਆ...
ਪਿੰਡ ਬੀਹਲਾ ਵਿੱਚ ਪੀ.ਏ.ਯੂ ਫਾਰਮ ਸਲਾਹਕਾਰ ਸੇਵਾ ਕੇਂਦਰ ਬਰਨਾਲਾ ਵੱਲੋਂ ਜਾਗਰੂਕਤਾ ਕੈਂਪ

ਪਿੰਡ ਬੀਹਲਾ ਵਿੱਚ ਪੀ.ਏ.ਯੂ ਫਾਰਮ ਸਲਾਹਕਾਰ ਸੇਵਾ ਕੇਂਦਰ ਬਰਨਾਲਾ ਵੱਲੋਂ ਜਾਗਰੂਕਤਾ ਕੈਂਪ

Local
ਬਰਨਾਲਾ, 21 ਮਈ- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ, ਬਰਨਾਲਾ ਵੱਲੋਂ ਕਿਸਾਨਾਂ ਨੂੰ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕ ਕਰਨ ਲਈ ਪਿੰਡ ਬੀਹਲਾ ਦੀ ਸਹਿਕਾਰੀ ਸਭਾ ਵਿਖੇ ਸਕੱਤਰ ਗਗਨਦੀਪ ਸਿੰਘ, ਪ੍ਰਧਾਨ ਰੁਪਿੰਦਰ ਸਿੰਘ, ਮੀਤਪ੍ਰਧਾਨ ਗੁਰਮੀਤ ਸਿੰਘ ਅਤੇ ਸਮੂਹ ਕਮੇਂਟੀ ਮੈਬਰਾਂ ਦੇ ਪ੍ਰਬੰਧਾਂ ਹੇਠ ਅੱਜ ਜਾਗਰੂਕਤਾ ਕੈਂਪ ਲਾਇਆ ਗਿਆ।ਇਸ ਮੌਕੇ ਡਾ. ਅਮਨਦੀਪ ਕੌਰ, ਜ਼ਿਲ੍ਹਾ ਪਸਾਰ ਵਿਗਿਆਨੀ ਨੇ ਕਿਸਾਨਾਂ ਨੂੰ ਮਿੱਟੀ ਪਰਖ ਕਰਾਉਣ ਲਈ ਨਮੂਨਾ ਲੈਣ ਦੇ ਢੰਗ ਬਾਰੇ ਵਿਸਥਾਰਪੂਰਵਕ  ਦੱਸਿਆ ਅਤੇ ਰਸਾਇਣਕ ਖਾਦਾਂ ਦੀ ਸੁਚੱਜੀ ਅਤੇ ਸੰਤੁਲਿਤ ਵਰਤੋਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਖਾਦਾਂ ਦੀ ਲੋੜ ਅਨੁਸਾਰ ਅਤੇ ਮਿੱਟੀ ਦੀ ਜਾਂਚ ਦੇ ਅਧਾਰ ‘ਤੇ ਵਰਤੋਂ ਕਰਨ ਨਾਲ ਖਰਚੇ ਘਟਦੇ ਹਨ ਅਤੇ ਮਿੱਟੀ ਦੀ ਸਿਹਤ ਵੀ ਬਿਹਤਰ ਰਹਿੰਦੀ ਹੈ। ਕਿਸਾਨਾਂ ਨੂੰ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ (ਪੀ ਆਰ 133, ਪੀ ਆਰ 132, ਪੀ ਆਰ 131, ਪੀ ਆਰ 128, ਪੀ ਆਰ 126 ਅਤੇ ਬਾਸਮਤੀ 1509) ਦੀ ਚੋਣ ਕਰਨ ਲਈ ਪ੍ਰੇ...
ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚਾ ਤੇਲ ਸਸਤਾ ਹੋਣ ਦੇ ਬਾਵਜੂਦ ਦੇਸ਼ ਦੀ ਜਨਤਾ ਅਤੇ ਕਿਸਾਨਾਂ ਨੂੰ ਨਹੀਂ ਦਿੱਤੀ ਕੋਈ ਰਾਹਤ, ਸਿਰਫ ਆਪਣੇ ਪੂੰਜੀਪਤੀ ਦੋਸਤਾਂ ਦੀ ਭਰੀਆਂ ਤਿਜੌਰੀਆਂ: ਧਾਲੀਵਾਲ

ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚਾ ਤੇਲ ਸਸਤਾ ਹੋਣ ਦੇ ਬਾਵਜੂਦ ਦੇਸ਼ ਦੀ ਜਨਤਾ ਅਤੇ ਕਿਸਾਨਾਂ ਨੂੰ ਨਹੀਂ ਦਿੱਤੀ ਕੋਈ ਰਾਹਤ, ਸਿਰਫ ਆਪਣੇ ਪੂੰਜੀਪਤੀ ਦੋਸਤਾਂ ਦੀ ਭਰੀਆਂ ਤਿਜੌਰੀਆਂ: ਧਾਲੀਵਾਲ

Hot News, Punjab Politics
ਚੰਡੀਗੜ੍ਹ 21 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਦੀ ਮੋਦੀ ਸਰਕਾਰ 'ਤੇ ਦੇਸ਼ ਦੀ ਜਨਤਾ, ਪੰਜਾਬ ਅਤੇ ਵਿਸ਼ੇਸ਼ ਤੌਰ 'ਤੇ ਦੇਸ਼ ਦੇ ਅੰਨਦਾਤਾ ਨੂੰ ਕਾਰਪੋਰੇਟ ਘਰਾਣਿਆਂ ਦੇ ਹੱਥੋਂ ਬੇਰਹਿਮੀ ਨਾਲ ਲੁੱਟਵਾਉਣ ਦਾ ਦੋਸ਼ ਲਾਇਆ ਹੈ। ਇੱਕ ਬਿਆਨ ਵਿੱਚ ਧਾਲੀਵਾਲ ਨੇ ਅੰਕੜੇ ਪੇਸ਼ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਕੇਂਦਰ ਸਰਕਾਰ ਪੂਰੀ ਤਰ੍ਹਾਂ 'ਐਂਟੀ-ਇੰਡੀਆ', 'ਐਂਟੀ-ਕਿਸਾਨ' ਅਤੇ 'ਐਂਟੀ-ਪੰਜਾਬ' ਹੋ ਚੁੱਕੀ ਹੈ, ਜਿਸ ਦਾ ਇੱਕੋ-ਇੱਕ ਮਕਸਦ ਆਮ ਜਨਤਾ ਦੀਆਂ ਜੇਬਾਂ ਕੱਟ ਕੇ ਆਪਣੇ ਪੂੰਜੀਪਤੀ ਮਿੱਤਰਾਂ ਦੇ ਘਰ ਭਰਨਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਜਦੋਂ ਪੂਰੀ ਦੁਨੀਆ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਬੇਹੱਦ ਘੱਟ ਸਨ, ਉਦੋਂ ਮੋਦੀ ਸਰਕਾਰ ਨੇ ਉਸ ਕਟੌਤੀ ਦਾ ਫਾਇਦਾ ਦੇਸ਼ ਦੀ ਜਨਤਾ ਜਾਂ ਕਿਸਾਨਾਂ ਨੂੰ ਦੇਣ ਦੀ ਬਜਾਏ ਇੰਡੀਅਨ ਆਇਲ, ਭਾਰਤ ਪੈਟਰੋਲੀਅਮ, ਹਿੰਦੁਸਤਾਨ ਪੈਟਰੋਲੀਅਮ ਅਤੇ ਓਐੱਨਜੀਸੀ ਵਰਗੀਆਂ ਵੱਡੀਆਂ ਤੇਲ ਕੰਪਨੀਆਂ ਨੂੰ ਟ੍ਰਾਂਸਫਰ ਕਰ ਦਿੱਤਾ। ਇਨ੍ਹਾਂ ਕੰਪਨੀਆਂ ਨੂੰ ਸਿੱਧੇ ਤੌਰ 'ਤ...
ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਗ੍ਰਾਮ ਪੰਚਾਇਤ ਦੀ ਜਨਤਕ ਗਲੀ / ਰਸਤੇ ‘ਤੇ ਕੀਤਾ ਸੀ ਕਬਜ਼ਾ, ਹਾਈਕੋਰਟ ਨੇ ਪਟੀਸ਼ਨ ਖਾਰਜ ਕਰਦਿਆਂ 6 ਲੱਖ ਰੁਪਏ ਦਾ ਜੁਰਮਾਨਾ ਲਗਾਇਆ: ਬਲਤੇਜ ਪੰਨੂ

ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਗ੍ਰਾਮ ਪੰਚਾਇਤ ਦੀ ਜਨਤਕ ਗਲੀ / ਰਸਤੇ ‘ਤੇ ਕੀਤਾ ਸੀ ਕਬਜ਼ਾ, ਹਾਈਕੋਰਟ ਨੇ ਪਟੀਸ਼ਨ ਖਾਰਜ ਕਰਦਿਆਂ 6 ਲੱਖ ਰੁਪਏ ਦਾ ਜੁਰਮਾਨਾ ਲਗਾਇਆ: ਬਲਤੇਜ ਪੰਨੂ

Hot News, Punjab Politics
ਚੰਡੀਗੜ੍ਹ, 21 ਮਈ- ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਉਸ ਵੇਲੇ ਵੱਡੀ ਸਿਆਸੀ ਅਤੇ ਕਾਨੂੰਨੀ ਨਾਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਗ੍ਰਾਮ ਪੰਚਾਇਤ ਦੀ ਜ਼ਮੀਨ 'ਤੇ ਕਬਜ਼ੇ ਦੇ ਮਾਮਲੇ ਵਿੱਚ ਉਨ੍ਹਾਂ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਅਤੇ ਉਨ੍ਹਾਂ 'ਤੇ 6 ਲੱਖ ਰੁਪਏ ਦਾ ਜੁਰਮਾਨਾ ਲਗਾ ਦਿੱਤਾ। ਕਾਨੂੰਨ ਦੀ ਸ਼ਲਾਘਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਇਸ ਫੈਸਲੇ ਨੇ ਕਾਂਗਰਸ ਵਿਧਾਇਕ ਦੇ ਹੰਕਾਰ ਨੂੰ ਬੇਨਕਾਬ ਕਰ ਦਿੱਤਾ ਹੈ ਅਤੇ ਖੁਦ ਨੂੰ ਸਿਆਸੀ ਬਦਲਾਖੋਰੀ ਦਾ ਸ਼ਿਕਾਰ ਦਿਖਾਉਣ ਦੀਆਂ ਉਨ੍ਹਾਂ ਦੀਆਂ ਵਾਰ-ਵਾਰ ਕੀਤੀਆਂ ਕੋਸ਼ਿਸ਼ਾਂ ਦੀ ਹਵਾ ਕੱਢ ਦਿੱਤੀ ਹੈ। ਅਦਾਲਤੀ ਕਾਰਵਾਈ ਅਤੇ ਅਧਿਕਾਰਤ ਰਿਕਾਰਡ ਦਾ ਹਵਾਲਾ ਦਿੰਦੇ ਹੋਏ ਬਲਤੇਜ ਪੰਨੂ ਨੇ ਕਿਹਾ ਕਿ ਇਹ ਮਾਮਲਾ ਗ੍ਰਾਮ ਪੰਚਾਇਤ ਰਾਮਗੜ੍ਹ ਦੀ ਜਨਤਕ ਗਲੀ / ਜਨਤਕ ਰਸਤੇ 'ਤੇ ਨਜਾਇਜ਼ ਕਬਜ਼ੇ ਨਾਲ ਸਬੰਧਤ ਸੀ। ਉਨ੍ਹਾਂ ਕਿਹਾ ਕਿ ਸਿਆਸੀ ਵਿਰੋਧੀਆਂ 'ਤੇ ਲਗਾਤਾਰ ਦੋਸ਼ ਲਗਾਉਣ ਵਾਲੇ ਕਾਂਗਰਸੀ ਆਗੂ ਹੁਣ ਖੁਦ "ਪੰਚਾਇਤੀ ਜ਼ਮੀਨ 'ਤੇ ਬੈਠੇ ਲੈਂ...
ਪੰਜਾਬ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਵਾਪਸ ਲਈ ਹੜਤਾਲ : ਹਰਪਾਲ ਚੀਮਾ

ਪੰਜਾਬ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਵਾਪਸ ਲਈ ਹੜਤਾਲ : ਹਰਪਾਲ ਚੀਮਾ

Breaking News, Punjab Politics
ਚੰਡੀਗੜ੍ਹ, 21 ਮਈ- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਭਰ ਦੀਆਂ ਵੱਖ-ਵੱਖ ਸ਼ਹਿਰੀ ਸਥਾਨਕ ਇਕਾਈਆਂ, ਨਗਰ ਕੌਂਸਲਾਂ, ਨਗਰ ਕਮੇਟੀਆਂ ਅਤੇ ਨਗਰ ਪੰਚਾਇਤਾਂ ਦੇ ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਨਾਲ ਸਫਲ ਗੱਲਬਾਤ ਤੋਂ ਬਾਅਦ ਆਪਣੀ ਚੱਲ ਰਹੀ ਹੜਤਾਲ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਵੀਰਵਾਰ ਨੂੰ ਸਫਾਈ ਕਰਮਚਾਰੀਆਂ ਦੀਆਂ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕਰਮਚਾਰੀਆਂ ਦੀ 35 ਮੈਂਬਰੀ ਕਮੇਟੀ ਦੇ ਪੰਜ ਮੈਂਬਰੀ ਵਫ਼ਦ ਨੇ ਕੈਬਨਿਟ ਮੰਤਰੀ ਹਰਜੋਤ ਬੈਂਸ, ਸਰਕਾਰ ਦੇ ਸੀਨੀਅਰ ਅਧਿਕਾਰੀਆਂ ਅਤੇ ਮੇਰੇ ਨਾਲ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ। ਉਨ੍ਹਾਂ ਸਾਂਝਾ ਕੀਤਾ ਕਿ ਗੱਲਬਾਤ ਦੌਰਾਨ ਕਈ ਮੰਗਾਂ ਦਾ ਹੱਲ ਕਰ ਲਿਆ ਗਿਆ, ਜਦੋਂ ਕਿ ਕਾਨੂੰਨੀ ਅਤੇ ਚੋਣ ਜ਼ਾਬਤੇ ਨਾਲ ਸਬੰਧਤ ਕੁਝ ਮੁੱਦਿਆਂ 'ਤੇ ਅਗਲੇਰੀ ਪ੍ਰਕਿਰਿਆਤਮਕ ਵਿਚਾਰ ਵਟਾਂਦਰੇ ਦੀ ਲੋੜ ਹੈ। ਸਰਕਾਰ ਅਤੇ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਸੀ ਸਹਿਮਤੀ ਨਾਲ ਇੱਕ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਹੈ ਜ...