ਜ਼ਿਲ੍ਹਾ ਪ੍ਰਸ਼ਾਸਨ ਨੇ ਰਾਹਤ ਸਮਗਰੀ ਲਈ ਪੰਚਾਇਤ ਘਰ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਸਹਿਯੋਗ ਕੇਂਦਰ ਸਥਾਪਿਤ ਕੀਤਾ
ਗੁਰਦਾਸਪੁਰ, 02 ਸਤੰਬਰ ( ) - ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਰਾਹਤ ਕਾਰਜਾਂ ਨੂੰ ਹੋਰ ਸੁਚੱਜੇ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਪੱਧਰ 'ਤੇ ਸਹਿਯੋਗ ਕੇਂਦਰ ਸਥਾਪਿਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਸਥਾਪਿਤ ਕੀਤੇ ਜ਼ਿਲ੍ਹਾ ਪੱਧਰੀ ਸਹਿਯੋਗ ਕੇਂਦਰ ਦਾ ਨੋਡਲ ਅਫ਼ਸਰ ਆਰ.ਟੀ.ਓ. ਸ੍ਰੀਮਤੀ ਨਵਜੋਤ ਸ਼ਰਮਾ ਨੂੰ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਕਿਸੇ ਵੀ ਪ੍ਰਕਾਰ ਦੀ ਰਾਹਤ ਸਮਗਰੀ ਜ਼ਿਲ੍ਹਾ ਪੱਧਰੀ ਸਹਿਯੋਗ ਕੇਂਦਰ ਵਿੱਚ ਪਹੁੰਚਾਅ ਸਕਦੇ ਹਨ ਜਿੱਥੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਸਮਗਰੀ ਪਹੁੰਚਾਈ ਜਾਵੇਗੀ।
ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਹੜ੍ਹ ਪੀੜ੍ਹਤਾਂ ਲਈ ਵੰਡੀ ਜਾਣ ਵਾਲੀ ਰਾਹਤ ਸਮਗਰੀ ਪਹੁੰਚਾਉਣ ਲਈ ਸਹਿਯੋਗ ਕੇਂਦਰ ਦੇ ਨੋਡਲ ਅਫ਼ਸਰ ਸ੍ਰੀਮਤੀ ਨਵਜੋਤ ਸ਼ਰਮਾ, ਪੀ.ਸੀ....








