Sunday, May 10Malwa News
Shadow

Tag: punjabi news

ਦਿੱਲੀ ਦੇ ਆਪ ਵਿਧਾਇਕ ਤੇ ਸਾਂਸਦ ਹੜ੍ਹ ਪੀੜਤਾਂ ਲਈ ਦੇਣਗੇ ਆਪਣੀ ਇਕ ਮਹੀਨੇ ਦੀ ਤਨਖਾਹ

ਦਿੱਲੀ ਦੇ ਆਪ ਵਿਧਾਇਕ ਤੇ ਸਾਂਸਦ ਹੜ੍ਹ ਪੀੜਤਾਂ ਲਈ ਦੇਣਗੇ ਆਪਣੀ ਇਕ ਮਹੀਨੇ ਦੀ ਤਨਖਾਹ

Breaking News
ਨਵੀਂ ਦਿੱਲੀ, 2 ਸਤੰਬਰ : ਆਮ ਆਦਮੀ ਪਾਰਟੀ ਦਿੱਲੀ ਦੇ ਵਿਧਾਇਕਾਂ ਅਤੇ ਸਾਂਸਦਾਂ ਨੇ ਹੜ੍ਹਾਂ ਦੀ ਮੁਸੀਬਤ ਵਿਚ ਘਿਰੇ ਪੰਜਾਾਬ ਲਈ ਹਾਅ ਦਾ ਨਾਅਰਾ ਮਾਰਦਿਆਂ ਆਪਣੀ ਇਕ ਮਹੀਨੇ ਦੀ ਤਨਖਾਹ ਪੰਜਾਬ ਦੇ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਦੇਣ ਦਾ ਐਲਾਨ ਕੀਤਾ ਹੈ।ਆਮ ਆਦਮੀ ਪਾਰਟੀ ਦੇ ਸੂਤਰਾਂ ਅਨੁਸਾਰ ਆਮ ਆਦਮੀ ਪਾਰਟੀ ਦੇ ਵਰਕਰਾਂ, ਆਹੁਦੇਦਾਰਾਂ ਅਤੇ ਆਗੂਆਂ ਵਲੋਂ ਲਗਾਤਾਰ ਹੜ੍ਹ ਪੀੜ੍ਹਤਾਂ ਦੀ ਮੱਦਦ ਲਈ ਇਕ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਹੀ ਆਪ ਦੇ ਦਿੱਲੀ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੇ ਅੱਜ ਫੈਸਲਾ ਕੀਤਾ ਹੈ ਕਿ ਉਹ ਆਪਣੀ ਇਕ ਮਹੀਨੇ ਦੀ ਤਨਖਾਹ ਪੰਜਾਬ ਸਰਕਾਰ ਦੇ ਹੜ੍ਹ ਰਾਹਤ ਫੰਡ ਵਿਚ ਜਮ੍ਹਾਂ ਕਰਵਾਉਣਗੇ। ਆਪ ਆਗੂਆਂ ਨੇ ਐਲਾਨ ਕੀਤਾ ਹੈ ਕਿ ਉਹ ਹਰ ਤਰਾਂ ਨਾਲ ਪੰਜਾਬ ਦੇ ਲੋਕਾਂ ਦੀ ਸਹਾਇਤਾ ਲਈ ਹਾਜਰ ਹਨ। ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦੇਸ਼ ਦੇ ਬਾਕੀ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਜਦੋਂ ਵੀ ਦੇਸ਼ 'ਤੇ ਕੋਈ ਮੁਸ਼ਕਲ ਆਈ ਹੈ ਤਾਂ ਪੰਜਾਬ ਦੇ ਲੋਕ ਮੂਹਰੇ ਹੋ ਕੇ ਲੜਦੇ ਹਨ। ਹੁਣ ਜਦੋਂ ਪੰਜਾਬ 'ਤੇ ਮੁਸ਼ਕਲ ਆਈ ਹੈ ਤਾਂ ਸਾਰੇ ਦੇਸ਼ ਵਾਸੀਆਂ ਨੂੰ ਚਾਹੀਦਾ ਹੈ ਕਿ ਪੰਜਾਬ ਦੇ ਲੋਕਾਂ ਦੀ ...
ਪੰਜਾਬ ਸਿਹਤ ਵਿਭਾਗ ਨੇ 7 ਸਭ ਤੋਂ ਵੱਧ ਹੜ੍ਹ ਪ੍ਰਭਾਵਿਤ ਜ਼ਿਲਿ੍ਹਆਂ ਵਿੱਚ ਫੌਰੀ ਰਾਹਤ ਨੂੰ ਹੋਰ ਮਜ਼ਬੂਤ ਕਰਨ ਲਈ 138 ਨਵੇਂ ਮੈਡੀਕਲ ਅਫ਼ਸਰ ਕੀਤੇ ਤਾਇਨਾਤ

ਪੰਜਾਬ ਸਿਹਤ ਵਿਭਾਗ ਨੇ 7 ਸਭ ਤੋਂ ਵੱਧ ਹੜ੍ਹ ਪ੍ਰਭਾਵਿਤ ਜ਼ਿਲਿ੍ਹਆਂ ਵਿੱਚ ਫੌਰੀ ਰਾਹਤ ਨੂੰ ਹੋਰ ਮਜ਼ਬੂਤ ਕਰਨ ਲਈ 138 ਨਵੇਂ ਮੈਡੀਕਲ ਅਫ਼ਸਰ ਕੀਤੇ ਤਾਇਨਾਤ

Hot News
ਚੰਡੀਗੜ੍ਹ, 1 ਸਤੰਬਰ:- ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਹੜ੍ਹਾਂ ਤੋਂ ਪੈਦਾ ਹੋਣ ਵਾਲੀ ਕਿਸੇ ਵੀ ਸਿਹਤ ਸਬੰਧੀ ਐਮਰਜੈਂਸੀ ਨਾਲ ਨਜਿੱਠਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਿਆ ਹੈ, ਜਿਸ ਤਹਿਤ 138 ਨਵੇਂ ਭਰਤੀ ਕੀਤੇ ਮੈਡੀਕਲ ਅਫ਼ਸਰਾਂ ਨੂੰ ਸੱਤ ਸਭ ਤੋਂ ਵੱਧ ਹੜ੍ਹ ਪ੍ਰਭਾਵਿਤ ਜ਼ਿਲਿ੍ਹਆਂ ਵਿੱਚ ਤੁਰੰਤ ਪ੍ਰਭਾਵ ਨਾਲ ਤਾਇਨਾਤ ਕੀਤਾ ਗਿਆ ਹੈ। ਫਰੰਟਲਾਈਨ ਮੈਡੀਕਲ ਮੈਨਪਾਵਰ ਦੀ ਇਹ ਰਣਨੀਤਕ ਭਰਤੀ ਲੋਕਾਂ ਦੀ ਸੁਰੱਖਿਆ ਅਤੇ ਦੇਖਭਾਲ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਕੀਤੀ ਗਈ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਨਵੇਂ ਅਧਿਕਾਰੀਆਂ ਨੂੰ ਉਨ੍ਹਾਂ ਦੇ ਨਿਰਧਾਰਤ ਜ਼ਿਲਿ੍ਹਆਂ ਦੇ ਸਿਵਲ ਸਰਜਨਾਂ ਨੂੰ ਤੁਰੰਤ ਰਿਪੋਰਟ ਕਰਨ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਾਡੇ ਨਾਗਰਿਕਾਂ ਦੀ ਸਿਹਤ ਸਾਡੀ ਸਭ ਤੋਂ ਵੱਡੀ ਤੇ ਅਹਿਮ ਤਰਜੀਹ  ਹੈ। ਇਸ ਔਖੀ ਘੜੀ ਵਿੱਚ ਸਾਡੀ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਮੈਡੀਕਲ ਚੁਣੌਤੀਆਂ ਨਾਲ ਨਜਿੱਠਣ ਲਈ ਜ਼ਮੀਨੀ ਪੱਧਰ ’ਤੇ ਇਨ੍ਹਾਂ 138 ਡਾਕਟਰਾਂ ਦੀ ਮੌਜੂਦਗੀ ਬਹੁਤ ਅਹਿਮ ਹੈ। ...
ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ

Breaking News
*ਟਾਂਡਾ (ਹੁਸ਼ਿਆਰਪੁਰ), 1 ਸਤੰਬਰ*:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਹੁਣ ਤੱਕ ਦੇ ਸਭ ਤੋਂ ਭਿਆਨਕ ਹੜ੍ਹਾਂ ਦਾ ਸਾਹਮਣਾ ਕਰ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੰਕਟ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਇਸ ਸੰਕਟ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਮੁੱਖ ਮੰਤਰੀ ਨੇ ਅੱਜ ਹੁਸ਼ਿਆਪੁਰ ਜ਼ਿਲ੍ਹੇ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਿਆਣੀ ਦੇ ਰਾਹਤ ਕੈਂਪ ਵਿਖੇ ਰਹਿ ਰਹੇ ਹੜ੍ਹ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਦੁੱਖ-ਤਕਲੀਫਾਂ ਸੁਣੀਆਂ।ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕੁਦਰਤੀ ਆਫ਼ਤ ਨਾਲ ਸੂਬੇ ਦਾ ਵੱਡਾ ਨੁਕਸਾਨ ਹੋਇਆ ਹੈ ਪਰ ਸੂਬਾ ਸਰਕਾਰ ਨੇ ਪ੍ਰਭਾਵਿਤ ਲੋਕਾਂ ਦੇ ਬਚਾਅ ਅਤੇ ਰਾਹਤ ਲਈ ਜੰਗੀ ਪੱਧਰ ਕਾਰਜ ਵਿੱਢਿਆ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਚੁਣੌਤੀਪੂਰਨ ਸਮੇਂ ਵਿੱਚ ਰਾਹਤ ਕਾਰਜਾਂ ਲਈ ਪਹਿਲਾਂ ਹੀ ਵਿਆਪਕ ਪੱਧਰ ’ਤੇ ਕਦਮ ਚੁੱ...
1.5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

1.5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਜੰਗਲਾਤ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

Hot News
ਚੰਡੀਗੜ੍ਹ 1 ਸਤੰਬਰ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਸੋਮਵਾਰ ਨੂੰ ਜੰਗਲਾਤ ਗਾਰਡ ਅਮਨਦੀਪ ਸਿੰਘ, ਵਧੀਕ ਬਲਾਕ ਇੰਚਾਰਜ, ਵਣ ਰੇਂਜ ਦਫ਼ਤਰ, ਪਟਿਆਲਾ ਨੂੰ 1,50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਇਸ ਗੱਲ ਦਾ ਖੁਲਾਸਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੇ ਦੇਵੀਗੜ੍ਹ ਰੋਡ, ਪਟਿਆਲਾ ਵਿਖੇ ਇੱਕ ਨਰਸਿੰਗ ਹੋਮ ਲਈ ਖਰੀਦੀ ਗਈ ਜ਼ਮੀਨ ਨਾਲ ਸਬੰਧਤ ਕੋਈ ਇਤਰਾਜ਼ ਨਹੀਂ ਸਰਟੀਫਿਕੇਟ ਜਾਰੀ ਕਰਨ ਬਦਲੇ ਇੱਕ ਸ਼ਿਕਾਇਤਕਰਤਾ ਤੋਂ ਇਹ ਰਿਸ਼ਵਤ ਮੰਗੀ ਗਈ ਸੀ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਸਵਰਨ ਸਿੰਘ, ਵਣ ਰੇਂਜ ਅਫ਼ਸਰ, ਪਟਿਆਲਾ ਅਤੇ ਉਪਰੋਕਤ ਅਮਨਦੀਪ ਸਿੰਘ ਨੇ ਮਿਲ ਕੇ ਇਹ  ਰਿਸ਼ਵਤ ਮੰਗੀ ਹੈ।ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਅਮਨਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ...
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕੀਤਾ ਗਿਆ ਭਾਰੀ ਬਾਰਿਸ਼ਾਂ ਨਾਲ ਪ੍ਰਭਾਵਿਤ ਹੋਏ ਰਕਬੇ ਦਾ ਦੌਰਾ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕੀਤਾ ਗਿਆ ਭਾਰੀ ਬਾਰਿਸ਼ਾਂ ਨਾਲ ਪ੍ਰਭਾਵਿਤ ਹੋਏ ਰਕਬੇ ਦਾ ਦੌਰਾ

Local
ਸ੍ਰੀ ਮੁਕਤਸਰ ਸਾਹਿਬ, 01 ਸਤੰਬਰ- ਡਾ: ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫਸਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਜਿੱਥੇ ਪਿਛਲੇ ਦਿਨਾਂ ਦੌਰਾਨ ਭਾਰੀ ਬਾਰਿਸ਼ ਹੋਣ ਕਾਰਨ ਖੇਤਾਂ ਵਿੱਚ ਪਾਣੀ ਖੜ੍ਹ ਗਿਆ ਹੈ ਦਾ ਦੌਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਬਲਾਕ ਸ੍ਰੀ ਮੁਕਤਸਰ ਸਾਹਿਬ ਵਿੱਚ 30 ਅਤੇ 31 ਅਗਸਤ ਨੂੰ ਹੋਈ ਭਾਰੀ ਬਾਰਿਸ਼ ਕਾਰਨ ਖੇਤਾਂ ਵਿੱਚ ਪਾਣੀ ਖੜ੍ਹਾ ਹੈ। ਇਸ ਮੌਕੇ ਦੌਰਾ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਅਜੇ ਤੱਕ ਕਿਸੇ ਫਸਲ ਉਪਰ ਕੋਈ ਨੁਕਸਾਨ ਨਹੀਂ ਹੈ। ਡਾ: ਗਿੱਲ ਵੱਲੋਂ ਦੱਸਿਆ ਗਿਆ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਹੋਰ ਬਾਰਿਸ਼ ਹੁੰਦੀ ਹੈ ਜਾਂ ਪਾਣੀ ਦੀ ਨਿਕਾਸੀ ਸਮੇਂ ਸਿਰ ਨਹੀਂ ਹੁੰਦੀ ਤਾਂ ਨਰਮਾ, ਝੋਨਾ/ਬਾਸਮਤੀ ਦੀ ਫਸਲ ਦਾ ਕਾਫ਼ੀ ਨੁਕਸਾਨ ਹੋਵੇਗਾ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਦੇ ਪਾਣੀ ਦੀ ਨਿਕਾਸੀ ਲਈ ਆਪਣੇ ਪੱਧਰ ’ਤੇ ਵੀ ਉਪਰਾਲੇ ਕਰਨ। ਅੰਤ ਵਿੱਚ ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਫਸਲ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਬਣਦੀ ਰਿਪੋਰਟ ਤਿਆਰ ਕਰਕੇ ਡਿਪਟੀ ਕਮਿਸ਼...
ਜ਼ਮੀਨ ਖਿਸਕਣ ਕਾਰਨ ਬੰਦ ਪਈ ਹੁਸ਼ਿਆਰਪੁਰ-ਊਨਾ ਸੜਕ ’ਤੇ ਵਿਧਾਇਕ ਜਿੰਪਾ ਦੀ ਤੁਰੰਤ ਕਾਰਵਾਈ, ਆਵਾਜਾਈ ਬਹਾਲ

ਜ਼ਮੀਨ ਖਿਸਕਣ ਕਾਰਨ ਬੰਦ ਪਈ ਹੁਸ਼ਿਆਰਪੁਰ-ਊਨਾ ਸੜਕ ’ਤੇ ਵਿਧਾਇਕ ਜਿੰਪਾ ਦੀ ਤੁਰੰਤ ਕਾਰਵਾਈ, ਆਵਾਜਾਈ ਬਹਾਲ

Local
ਹੁਸ਼ਿਆਰਪੁਰ, 1 ਸਤੰਬਰ:-        ਭਾਰੀ ਬਾਰਿਸ਼ ਕਾਰਨ ਹੁਸ਼ਿਆਰਪੁਰ-ਊਨਾ ਸੜਕ 'ਤੇ ਪਿੰਡ ਚੱਕ ਸਾਧੂ ਨੇੜੇ ਅਚਾਨਕ ਜ਼ਮੀਨ ਖਿਸਕਣ ਕਾਰਨ ਸੜਕ ਪੂਰੀ ਤਰ੍ਹਾਂ ਬੰਦ ਹੋ ਗਈ। ਸੂਚਨਾ ਮਿਲਦੇ ਹੀ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਮੌਕੇ 'ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਤੁਰੰਤ ਕਾਰਵਾਈ ਕਰਦੇ ਹੋਏ ਉਨ੍ਹਾਂ ਨੇ ਸਿਵਲ ਡਿਫੈਂਸ ਟੀਮ ਅਤੇ ਸਥਾਨਕ ਸਮਾਜ ਸੇਵਕਾਂ ਦੀ ਮਦਦ ਨਾਲ ਸੜਕ ਨੂੰ ਸਾਫ਼ ਕਰਨ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ।   ਲਗਾਤਾਰ ਕੋਸ਼ਿਸ਼ਾਂ ਤੋਂ ਬਾਅਦ ਸੜਕ ਤੋਂ ਮਲਬਾ ਹਟਾ ਕੇ ਆਵਾਜਾਈ ਬਹਾਲ ਕੀਤੀ ਗਈ। ਇਸ ਦੌਰਾਨ ਵਿਧਾਇਕ ਜਿੰਪਾ ਨੇ ਖ਼ੁਦ ਸਾਰੀ ਪ੍ਰਕਿਰਿਆ ਦੀ ਨਿਗਰਾਨੀ ਕੀਤੀ ਅਤੇ ਅਧਿਕਾਰੀਆਂ ਅਤੇ ਵਲੰਟੀਅਰਾਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜਨਤਕ ਹਿੱਤ ਦੇ ਅਜਿਹੇ ਕੰਮਾਂ ਵਿੱਚ ਪ੍ਰਸ਼ਾਸਨ ਅਤੇ ਸਮਾਜ ਦਾ ਸਾਂਝਾ ਸਹਿਯੋਗ ਅਸਲ ਹੱਲ ਦਾ ਆਧਾਰ ਬਣਦਾ ਹੈ।   ਵਿਧਾਇਕ ਨੇ ਲੋਕਾਂ ਨੂੰ ਇਸ ਰਸਤੇ ਦੀ ਸਾਵਧਾਨੀ ਨਾਲ ਵਰਤੋਂ ਕਰਨ ਅਤੇ ਬੇਲੋੜੀ ਯਾਤਰਾ ਕਰਨ ਤੋਂ ਬਚਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਹਿਮਾਚਲ ਪ੍ਰਦੇਸ਼ ਦੀ ਸਰਹੱਦ 'ਤੇ ਪਿ...
ਭਾਰਤੀ ਫ਼ੌਜ ਵੱਲੋਂ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੁਫ਼ਤ ਮੈਡੀਕਲ ਕੈਂਪ ਅਤੇ ਰਾਹਤ ਕਾਰਜ ਜਾਰੀ

ਭਾਰਤੀ ਫ਼ੌਜ ਵੱਲੋਂ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੁਫ਼ਤ ਮੈਡੀਕਲ ਕੈਂਪ ਅਤੇ ਰਾਹਤ ਕਾਰਜ ਜਾਰੀ

Local
ਗੁਰਦਾਸਪੁਰ,  01 ਸਤੰਬਰ (         ) - ਭਾਰਤੀ ਫ਼ੌਜ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੀ ਸਹਾਇਤਾ ਲਈ ਰਾਹਤ ਕਾਰਜ ਲਗਾਤਾਰ ਜਾਰੀ ਹਨ। ਭਾਰਤੀ ਫ਼ੌਜ ਵੱਲੋਂ ਹੜ੍ਹ ਪ੍ਰਭਾਵਿਤ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ, ਜਿੱਥੇ ਡਾਕਟਰੀ ਟੀਮਾਂ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜ਼ਰੂਰੀ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਹੜ੍ਹ ਕਾਰਨ ਪੈਦਾ ਹੋਈਆਂ ਬਿਮਾਰੀਆਂ ਨੂੰ ਰੋਕਣਾ ਅਤੇ ਪੀੜਤ ਲੋਕਾਂ ਨੂੰ ਤੁਰੰਤ ਚਿਕਿਤਸਾ ਸਹਾਇਤਾ ਪ੍ਰਦਾਨ ਕਰਨਾ ਹੈ। ਇਸ ਦੇ ਨਾਲ ਹੀ ਫ਼ੌਜ ਵੱਲੋਂ ਰਾਹਤ ਕਾਰਜ ਜਾਰੀ ਹਨ, ਜਿਸ ਵਿੱਚ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮਗਰੀ, ਖਾਣ-ਪੀਣ ਦੀਆਂ ਵਸਤਾਂ ਅਤੇ ਪੀਣ ਵਾਲਾ ਸਾਫ਼ ਪਾਣੀ ਪਹੁੰਚਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਭਾਰਤੀ ਫ਼ੌਜ ਦੇ ਅਧਿਕਾਰੀਆਂ ਤੇ ਜਵਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੜ੍ਹਾਂ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਵਿੱਚ ਭਾਰਤੀ ਫ਼ੌਜ ਦੀਆਂ 4 ਟੀਮਾਂ...
ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਸਬ ਡਵੀਜ਼ਨ ਖਡੂਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ, ਲੋੜਵੰਦਾਂ ਨੂੰ ਵੰਡੀ ਰਾਹਤ ਸਮੱਗਰੀ

ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਸਬ ਡਵੀਜ਼ਨ ਖਡੂਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ, ਲੋੜਵੰਦਾਂ ਨੂੰ ਵੰਡੀ ਰਾਹਤ ਸਮੱਗਰੀ

Local
ਹਰੀਕੇ ਪੱਤਣ, (ਤਰਨ ਤਾਰਨ), 01 ਸਤੰਬਰ :- ਪੰਜਾਬ ਦੇ ਜੇਲ੍ਹ ਤੇ ਆਵਾਜਾਈ ਮੰਤਰੀ ਸ਼੍ਰੀ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸਬ-ਡਵੀਜ਼ਨ ਖਡੂਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਹੁੰਚ ਕੇ ਹੜ੍ਹਾਂ ਦੀ ਸਥਿਤੀ ਅਤੇ ਨੁਕਸਾਨ ਦਾ ਜਾਇਜ਼ਾ ਲਿਆ। ਉਨ੍ਹਾਂ ਲੋੜਵੰਦ ਲੋਕਾਂ ਨੂੰ ਰਾਸ਼ਨ, ਫੂਡ ਕਿੱਟਾਂ, ਪਾਣੀ ਆਦਿ ਰਾਹਤ ਸਮੱਗਰੀ ਵੰਡੀ ਅਤੇ ਪਸ਼ੂਆਂ ਲਈ ਫੀਡ ਤੇ ਚਾਰੇ ਦਾ ਪ੍ਰਬੰਧ ਵੀ ਕੀਤਾ। ਕੈਬਨਿਟ ਮੰਤਰੀ ਪ੍ਰਭਾਵਿਤ ਲੋਕਾਂ ਤੱਕ ਪਹੁੰਚੇ, ਜਿੱਥੇ ਉਨ੍ਹਾਂ ਨੇ ਪਿੰਡਾਂ ਦੇ ਲੋਕਾਂ ਨੂੰ ਕਿਹਾ ਕਿ ਮੈਂ ਕੁਦਰਤੀ ਆਫ਼ਤ ਦੀ ਇਸ ਮੁਸ਼ਕਲ ਦੀ ਘੜੀ ਵਿੱਚ ਹਰ ਵਕਤ ਤੁਹਾਡੇ ਨਾਲ ਖੜ੍ਹਾ ਹਾਂ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਇਸ ਬਿਪਤਾ ਦੀ ਘੜੀ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ  ਖੜ੍ਹੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਇਸ ਕੁਦਰਤੀ ਆਫਤ ਕਰਕੇ ਵਾਪਰੀ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਹਰ ਉਪਰਾਲੇ ਕਰ ਰਹੀ ਹੈ, ਉਹਨਾਂ ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਮੱਦਦ ਦੀ ਲੋੜ ਹੈ, ਤਾਂ ਉਹ ਬੇਝਿਜਕ ਹੋ ਕੇ ਉਹਨਾਂ ਨੂ...
ਯੁੱਧ ਨਸ਼ਿਆਂ ਵਿਰੁੱਧ ਦੇ ਛੇ ਮਹੀਨੇ: 1129 ਕਿਲੋਗ੍ਰਾਮ ਹੈਰੋਇਨ ਸਮੇਤ 27,796 ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ ਦੇ ਛੇ ਮਹੀਨੇ: 1129 ਕਿਲੋਗ੍ਰਾਮ ਹੈਰੋਇਨ ਸਮੇਤ 27,796 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 1 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ ’ ਦੇ ਛੇ ਮਹੀਨੇ ਪੂਰੇ ਹੋ ਗਏ ਹਨ, ਜਿਸ ਤਹਿਤ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 27,796 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 17,957 ਐਫ਼.ਆਈ.ਆਰਜ਼. ਦਰਜ ਕੀਤੀਆਂ ਗਈਆਂ  ਅਤੇ 1129 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ  ਤੱਕ ਪੰਜਾਬ ਪੁਲਿਸ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ, ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਆਂ ਵਿੱਚ ਰੋਜ਼ਾਨਾ ਅਧਾਰ ’ਤੇ ਇੱਕੋ ਸਮੇਂ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ...
ਚੋਣ ਕਮਿਸ਼ਨ ਵੱਲੋਂ ਡਿਬਰੂਗੜ੍ਹ ਜੇਲ੍ਹ ‘ਚ ਨਜ਼ਰਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਉਪ-ਰਾਸ਼ਟਰਪਤੀ ਚੋਣ 2025 ਦੇ ਸਬੰਧ ‘ਚ ਪੋਸਟਲ ਬੈਲਟ ਜਾਰੀ ਕਰਨ ਦੇ ਨਿਰਦੇਸ਼

ਚੋਣ ਕਮਿਸ਼ਨ ਵੱਲੋਂ ਡਿਬਰੂਗੜ੍ਹ ਜੇਲ੍ਹ ‘ਚ ਨਜ਼ਰਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਉਪ-ਰਾਸ਼ਟਰਪਤੀ ਚੋਣ 2025 ਦੇ ਸਬੰਧ ‘ਚ ਪੋਸਟਲ ਬੈਲਟ ਜਾਰੀ ਕਰਨ ਦੇ ਨਿਰਦੇਸ਼

Hot News
ਚੰਡੀਗੜ੍ਹ, 1 ਸਤੰਬਰ:- ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਖਡੂਰ ਸਾਹਿਬ-03 ਸੰਸਦੀ ਹਲਕਾ, ਪੰਜਾਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ, ਜੋ ਕਿ ਉਪ-ਰਾਸ਼ਟਰਪਤੀ ਚੋਣ, 2025 ਲਈ ਵੋਟਰ (ਇਲੈਕਟੋਰਲ ਕਾਲਜ ਦੇ ਮੈਂਬਰ) ਵੀ ਹਨ, ਨੂੰ ਵੋਟ ਪਾਉਣ ਦੀ ਸਹੂਲਤ ਦੇਣ ਸਬੰਧੀ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਹਨ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਸਥਿਤ ਕੇਂਦਰੀ ਜੇਲ੍ਹ ਵਿੱਚ ਕੌਮੀ ਸੁਰੱਖਿਆ ਐਕਟ, 1980 ਤਹਿਤ ਨਜ਼ਰਬੰਦ ਹਨ। ਰਾਸ਼ਟਰਪਤੀ ਅਤੇ ਉਪ-ਰਾਸ਼ਟਰਪਤੀ ਚੋਣ ਨਿਯਮਾਂ, 1974 ਦੇ ਨਿਯਮ 26 ਦੇ ਉਪਬੰਧਾਂ ਅਨੁਸਾਰ ਕਮਿਸ਼ਨ ਨੇ ਨਿਰਦੇਸ਼ ਦਿੱਤਾ ਹੈ ਕਿ ਉਨ੍ਹਾਂ ਨੂੰ ਵੋਟ ਪਾਉਣ ਦੀ ਸਹੂਲਤ ਦੇਣ ਲਈ ਇੱਕ ਪੋਸਟਲ ਬੈਲਟ ਪੇਪਰ ਜਾਰੀ ਕੀਤਾ ਜਾਵੇ। ਨਿਰਧਾਰਤ ਪ੍ਰਕਿਰਿਆ ਦੇ ਅਨੁਸਾਰ ਨਜ਼ਰਬੰਦੀ (ਪ੍ਰੀਵੈਂਟਿਵ ਡਿਟੈਂਸ਼ਨ) ਅਧੀਨ ਜੇਲ੍ਹ ‘ਚ ਬੰਦ ਵੋਟਰਾਂ ਲਈ ਪੋਸਟਲ ਬੈਲਟ ਪੇਪਰ ਸਿਰਫ਼ ਵੋਟਾਂ ਵਾਲੇ ਦਿਨ ਹੀ ਪ੍ਰਦਾਨ ਕੀਤੇ ਜਾਂਦੇ ਹਨ ਅਤੇ ਨਿਸ਼ਾਨ ਲੱਗਿਆ (ਮਾਰਕ ਕੀਤਾ) ਪੋਸਟਲ ਬੈਲਟ ਵਾਲਾ ਸੀਲਬੰਦ ਲਿਫ਼ਾਫ਼ਾ ਵੋਟਾ...