ਵਿੱਤ ਮੰਤਰੀ ਚੀਮਾ ਵੱਲੋਂ ਹੜ੍ਹ ਪ੍ਰਭਾਵਿਤ ਪੰਜਾਬ ਦੀ ਅਣਦੇਖੀ ਲਈ ਪ੍ਰਧਾਨ ਮੰਤਰੀ ਦੀ ਆਲੋਚਨਾ, ਭਾਜਪਾ ਦੀ ਉਦਾਸੀਨਤਾ ਨੂੰ ਉਜਾਗਰ ਕੀਤਾ
ਚੰਡੀਗੜ੍ਹ, 1 ਸਤੰਬਰ- ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ, ਇੱਕ ਅਜਿਹਾ ਸੂਬਾ ਜਿਸ ਨੇ ਹਮੇਸ਼ਾ ਦੇਸ਼ ਦੀਆਂ ਚੁਣੌਤੀਆਂ ਦਾ ਮੋਹਰੀ ਹੋ ਕੇ ਸਾਹਮਣਾ ਕੀਤਾ ਹੈ, ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰ ਰਹੇ ਹਨ। ਵਿੱਤ ਮੰਤਰੀ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਵੀ ਨਿਖੇਧੀ ਕੀਤੀ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚਿੱਠੀ, ਜਿਸ ਵਿੱਚ ਬਣਦੇ ਫੰਡ ਜਾਰੀ ਕਰਨ ਦੀ ਅਪੀਲ ਕੀਤੀ ਗਈ ਸੀ, ਦੇ ਜਵਾਬ ਵਿੱਚ 60,000 ਕਰੋੜ ਰੁਪਏ ਦੇ ਬਕਾਇਆ ਫੰਡਾਂ ਜਾਂ ਰਾਹਤ ਪੈਕੇਜ ਨੂੰ ਜਾਰੀ ਕਰਨ ਦਾ ਕੋਈ ਭਰੋਸਾ ਨਹੀਂ ਦਿੱਤਾ।
ਵਿੱਤ ਮੰਤਰੀ ਚੀਮਾ ਨੇ ਕਿਹਾ, “ਇਸ ਤੋਂ ਵੀ ਵੱਧ ਮੰਦਭਾਗਾ ਇਹ ਹੈ ਕਿ ਪੰਜਾਬ ਭਾਜਪਾ ਆਪਣੀ ਕੇਂਦਰੀ ਸਰਕਾਰ 'ਤੇ ਸੂਬੇ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਦਬਾਅ ਬਣਾਉਣ ਦੀ ਬਜਾਏ ਸਿਆਸੀ ਰੈਲੀਆਂ ਕਰਨ ਵਿੱਚ ਰੁੱਝੀ ਹੋਈ ਹੈ।"
ਇੱਥੇ ਪੰਜਾਬ ਭਵਨ ਵਿੱਚ ਪ੍ਰੈਸ ਕਾਨਫਰੰਸ ਨੂੰ ...








