Sunday, May 10Malwa News
Shadow

Tag: punjabi news

ਪੰਜਾਬ ‘ਚ ਆਫ਼ਤ ਦੇ ਵਿਚਕਾਰ ਸੇਵਾ ਦੀ ਮਿਸਾਲ, ਆਮ ਆਦਮੀ ਪਾਰਟੀ ਦੀ ਯੂਥ ਤੇ ਮਹਿਲਾ ਵਿੰਗ ਹੜ੍ਹ ਰਾਹਤ ‘ਚ ਸਭ ਤੋਂ ਅੱਗੇ

ਪੰਜਾਬ ‘ਚ ਆਫ਼ਤ ਦੇ ਵਿਚਕਾਰ ਸੇਵਾ ਦੀ ਮਿਸਾਲ, ਆਮ ਆਦਮੀ ਪਾਰਟੀ ਦੀ ਯੂਥ ਤੇ ਮਹਿਲਾ ਵਿੰਗ ਹੜ੍ਹ ਰਾਹਤ ‘ਚ ਸਭ ਤੋਂ ਅੱਗੇ

Hot News
, ਚੰਡੀਗੜ੍ਹ, 30 ਅਗਸਤ: ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਆਮ ਆਦਮੀ ਪਾਰਟੀ ਦੀ ਯੂਥ ਵਿੰਗ ਤੇ ਮਹਿਲਾ ਵਿੰਗ ਲਗਾਤਾਰ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੀ ਹੈ। ਨਾਭਾ ਤੋਂ ਲੈ ਕੇ ਪਠਾਨਕੋਟ ਅਤੇ ਗੁਰਦਾਸਪੁਰ ਤੱਕ ਪਾਰਟੀ ਦੇ ਵਰਕਰ ਰਾਹਤ ਸਮੱਗਰੀ ਨਾਲ ਭਰੇ ਵਾਹਨਾਂ ਰਾਹੀਂ ਲੋਕਾਂ ਤੱਕ ਪਹੁੰਚ ਰਹੇ ਹਨ। ਇਹ ਸਿਰਫ਼ ਰਾਜਨੀਤਿਕ ਵਾਅਦਾ ਨਹੀਂ ਸਗੋਂ ਸੱਚੀ ਇਕਤਾ ਦੀ ਤਾਕਤ ਹੈ। ਆਮ ਆਦਮੀ ਪਾਰਟੀ ਦੀ ਯੂਥ ਵਿੰਗ ਪੰਜਾਬ ਦੇ ਲਗਭਗ ਹਰ ਹਲਕੇ ‘ਚ ਕੰਮ ਕਰ ਰਹੀ ਹੈ ਅਤੇ ਹੁਣ ਤੱਕ 200 ਤੋਂ ਵੱਧ ਪਰਿਵਾਰਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਨੌਜਵਾਨ ਵਰਕਰਾਂ ਨੇ ਵਾਅਦਾ ਕੀਤਾ ਹੈ ਕਿ ਉਹ ਤਦ ਤੱਕ ਮੈਦਾਨ ਵਿੱਚ ਰਹਿਣਗੇ ਜਦ ਤੱਕ ਹੜ੍ਹ ਦਾ ਪਾਣੀ ਪੂਰੀ ਤਰ੍ਹਾਂ ਨਹੀਂ ਖਤਮ ਹੋ ਜਾਂਦਾ। ਯੂਥ ਕਲੱਬ ਦੇ ਮੈਂਬਰ ਮੋਢਿਆਂ ‘ਤੇ ਬੋਰੇ ਚੁੱਕ ਕੇ ਪਿੰਡਾਂ ਵਿੱਚ ਰਾਹਤ ਸਮੱਗਰੀ ਪਹੁੰਚਾ ਰਹੇ ਹਨ, ਜਦਕਿ ਮਹਿਲਾ ਵਿੰਗ ਦੀਆਂ ਮੈਂਬਰਾਂ ਔਰਤਾਂ ਤੇ ਬੱਚਿਆਂ ਦੀਆਂ ਖਾਸ ਲੋੜਾਂ ਦਾ ਧਿਆਨ ਰੱਖ ਰਹੀਆਂ ਹਨ। ਇਹ ਮੰਜ਼ਰ ਸਿਰਫ਼ ਮਨੁੱਖਤਾ ਦੀ ਸੇਵਾ ਦਾ ਪ੍ਰਤੀਕ ਨਹੀਂ, ਸਗੋਂ ਇਹ ਵੀ ਦਰਸਾਉਂਦਾ ਹੈ ਕਿ ਰਾਜਨੀਤ...
ਪੰਜਾਬ ਦੇ ਆਈਏਐਸ ਅਤੇ ਪੀਸੀਐਸ ਅਧਿਕਾਰੀ ਹੜ੍ਹ ਰਾਹਤ ਕਾਰਜਾਂ ਲਈ ਇੱਕ ਦਿਨ ਦੀ ਤਨਖਾਹ ਦੇਣਗੇ

ਪੰਜਾਬ ਦੇ ਆਈਏਐਸ ਅਤੇ ਪੀਸੀਐਸ ਅਧਿਕਾਰੀ ਹੜ੍ਹ ਰਾਹਤ ਕਾਰਜਾਂ ਲਈ ਇੱਕ ਦਿਨ ਦੀ ਤਨਖਾਹ ਦੇਣਗੇ

Punjab News
ਚੰਡੀਗੜ੍ਹ, 30 ਅਗਸਤ: ਪੰਜਾਬ ਦੇ ਆਈਏਐਸ ਆਫ਼ਿਸਰਜ਼ ਐਸੋਸੀਏਸ਼ਨ ਅਤੇ ਪੰਜਾਬ ਸਿਵਲ ਸਰਵਿਸ ਆਫ਼ਿਸਰਜ਼ ਐਸੋਸੀਏਸ਼ਨ ਨੇ ਸੂਬੇ ‘ਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨਾਲ ਇੱਕਜੁੱਟਤਾ ਦਿਖਾਈ ਹੈ।  ਦੋਵੇਂ ਐਸੋਸੀਏਸ਼ਨਾਂ ਵੱਲੋਂ ਹੜ੍ਹਾਂ ਸਬੰਧੀ ਚੱਲ ਰਹੇ ਰਾਹਤ ਅਤੇ ਮੁੜ ਵਸੇਬਾ ਯਤਨਾਂ ਵਿੱਚ ਸਹਾਇਤਾ ਵੱਜੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇੱਕ ਦਿਨ ਦੀ ਤਨਖਾਹ ਦੇਣ ਦਾ ਫੈਸਲਾ ਲਿਆ ਗਿਆ ਹੈ। ਪੰਜਾਬ ਦੇ ਲੋਕਾਂ ਦੀ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਦੋਵੇਂ ਐਸੋਸੀਏਸ਼ਨਾਂ ਨੇ ਕਿਹਾ ਕਿ ਅਸੀਂ ਪੰਜਾਬ ਦੇ ਮੁੱਖ ਮੰਤਰੀ ਦੀ ਅਗਵਾਈ ਹੇਠ ਸਮਰਪਣ ਅਤੇ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਵਿੱਚ ਸਦਾ ਹਾਜ਼ਰ ਰਹਾਂਗੇ।...
ਕੇਂਦਰ ਦੀ ਲਾਪਰਵਾਹੀ ਨੇ ਪੰਜਾਬ 37 ਸਾਲਾਂ ਦੇ ਸਭ ਤੋਂ ਭਿਆਨਕ ਹੜ੍ਹਾਂ ਨੂੰ ਹੋਰ ਵੀ ਬਦਤਰ ਬਣਾ ਦਿੱਤਾ: ਬਰਿੰਦਰ ਕੁਮਾਰ ਗੋਇਲ

ਕੇਂਦਰ ਦੀ ਲਾਪਰਵਾਹੀ ਨੇ ਪੰਜਾਬ 37 ਸਾਲਾਂ ਦੇ ਸਭ ਤੋਂ ਭਿਆਨਕ ਹੜ੍ਹਾਂ ਨੂੰ ਹੋਰ ਵੀ ਬਦਤਰ ਬਣਾ ਦਿੱਤਾ: ਬਰਿੰਦਰ ਕੁਮਾਰ ਗੋਇਲ

Hot News
ਚੰਡੀਗੜ੍ਹ, 30 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕੇਂਦਰ 'ਤੇ ਵਰ੍ਹਦਿਆਂ ਪੰਜਾਬ ‘ਚ ਪਿਛਲੇ 37 ਸਾਲਾਂ ਦੇ ਸਭ ਤੋਂ ਭਿਆਨਕ ਹੜ੍ਹਾਂ ਨੂੰ ਹੋਰ ਵੀ ਬਦਤਰ ਬਣਾਉਣ ਲਈ ਭਾਰਤ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜੇਕਰ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ) ਵੱਲੋਂ ਜੂਨ ਵਿੱਚ ਸਮੇਂ ਸਿਰ ਪਾਣੀ ਛੱਡਿਆ ਗਿਆ ਹੁੰਦਾ ਤਾਂ ਤਬਾਹੀ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਸੀ। ਕੈਬਨਿਟ ਮੰਤਰੀ ਨੇ ਇਸ ਗੱਲ ‘ਤੇ ਵੀ ਅਫ਼ਸੋਸ ਪ੍ਰਗਟਾਇਆ ਕਿ ਪੰਜਾਬ ‘ਚ ਲੱਖਾਂ ਦੀ ਆਬਾਦੀ ਹੜ੍ਹਾਂ ਤੋਂ ਪ੍ਰਭਾਵਿਤ ਹੋਣ ਦੇ ਬਾਵਜੂਦ ਪ੍ਰਧਾਨ ਮੰਤਰੀ ਵੱਲੋਂ ਸੂਬੇ ਨੂੰ ਕੋਈ ਸਹਾਇਤਾ ਦੇਣਾ ਤਾਂ ਦੂਰ ਦੀ ਗੱਲ, ਉਨ੍ਹਾਂ ਨੇ ਹਾਲੇ ਤੱਕ ਇਸ ਗੰਭੀਰ ਸਥਿਤੀ ਬਾਰੇ ਕੋਈ ਬਿਆਨ ਵੀ ਨਹੀਂ ਦਿੱਤਾ। ਹਰਿਆਣਾ ਦੇ ਰਵੱਈਏ 'ਤੇ ਚਿੰਤਾ ਪ੍ਰਗਟ ਕਰਦਿਆਂ ਕੈਬਨਿਟ ਮੰਤਰੀ ਨੇ ਦੋਸ਼ ਲਗਾਇਆ ਕਿ ਜਿੱਥੇ ਇੱਕ ਪਾਸੇ ਹਰਿਆਣਾ ਪੱਤਰ ਭੇਜ ਕੇ ਮਦਦ ਦੀ ਪੇਸ਼ਕਸ਼ ਕਰ ਰਿਹਾ ਹੈ, ਉੱਥੇ ਦੂਜੇ ਪਾਸੇ ਉਸ...
ਰਾਹਤ ਸਮੱਗਰੀ ਤੋਂ ਲੈ ਕੇ ਸਿਹਤ ਸੇਵਾਵਾਂ ਤੱਕ-ਹਰ ਪਲ ਹੜ੍ਹ ਪੀੜਤਾਂ ਦੇ ਨਾਲ ਖੜ੍ਹੀ ਮਾਨ ਸਰਕਾਰ

ਰਾਹਤ ਸਮੱਗਰੀ ਤੋਂ ਲੈ ਕੇ ਸਿਹਤ ਸੇਵਾਵਾਂ ਤੱਕ-ਹਰ ਪਲ ਹੜ੍ਹ ਪੀੜਤਾਂ ਦੇ ਨਾਲ ਖੜ੍ਹੀ ਮਾਨ ਸਰਕਾਰ

Hot News
ਚੰਡੀਗੜ੍ਹ, 30 ਅਗਸਤ: ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪੰਜਾਬ ਸਰਕਾਰ, ਆਮ ਲੋਕਾਂ ਅਤੇ ਵੱਖ ਵੱਖ ਸੰਸਥਾਵਾਂ ਵੱਲੋਂ ਰਾਹਤ ਸਮੱਗਰੀ ਭੇਜਣੀ ਲਗਾਤਾਰ ਜਾਰੀ ਹੈ। ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀ ਹਰ ਪ੍ਰਕਾਰ ਦੀ ਜ਼ਰੂਰਤ ਨੂੰ ਮੁੱਖ ਰੱਖਦੇ ਹੋਏ ਸਿਹਤ ਸੇਵਾਵਾਂ ਵੱਲ ਵੀ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਲੋਕਾਂ ਦੇ ਸਹਿਯੋਗ ਨਾਲ ਸੂਬਾ ਸਰਕਾਰ ਦੀ ਸਾਰੀ ਮਸ਼ੀਨਰੀ ਹੜ੍ਹ ਪੀੜਤਾਂ ਦੀ ਮਦਦ ਲਈ ਦਿਨ ਰਾਤ ਇੱਕ ਕਰ ਰਹੀ ਹੈ। ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸ਼ਨੀਵਾਰ ਨੂੰ ਸੁਨਾਮ ਤੋਂ ਰਾਹਤ ਸਮੱਗਰੀ ਦੇ 11 ਟਰੱਕ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਵਾਨਾ ਕੀਤੇ। ਇਨ੍ਹਾਂ ਟਰੱਕਾਂ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਰਾਸ਼ਨ ਕਿੱਟਾਂ, ਖਾਣ-ਪੀਣ ਦੀਆਂ ਵਸਤਾਂ ਅਤੇ ਜਾਨਵਰਾਂ ਲਈ ਚਾਰੇ ਸਮੇਤ ਜ਼ਰੂਰੀ ਸਮਾਨ ਸੀ। ਓਧਰ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਦੌਰੇ ਦੇ ਦੂਜੇ ਦਿਨ ਜ਼ਿਲ੍ਹਾ ਪ੍ਰਸ਼ਾਸਨ ਨਾਲ ਹੜ੍ਹ ਰਾਹਤ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਦੱਸਿ...
ਆਬਕਾਰੀ ਅਤੇ ਕਰ ਵਿਭਾਗ ਦੇ ਕਰਮਚਾਰੀਆਂ ਵੱਲੋਂ ਹੜ੍ਹ ਪੀੜਤਾਂ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਇੱਕ ਦਿਨ ਦੀ ਤਨਖਾਹ ਦੇਣ ਦਾ ਫੈਸਲਾ

ਆਬਕਾਰੀ ਅਤੇ ਕਰ ਵਿਭਾਗ ਦੇ ਕਰਮਚਾਰੀਆਂ ਵੱਲੋਂ ਹੜ੍ਹ ਪੀੜਤਾਂ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਇੱਕ ਦਿਨ ਦੀ ਤਨਖਾਹ ਦੇਣ ਦਾ ਫੈਸਲਾ

Hot News
ਚੰਡੀਗੜ੍ਹ, 30 ਅਗਸਤ- ਪੰਜਾਬ ਵਿੱਚ ਆਏ ਹੜ੍ਹਾਂ ਦੇ ਪੀੜਤਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ ਸੂਬੇ ਦੇ ਆਬਕਾਰੀ ਅਤੇ ਕਰ ਵਿਭਾਗ ਦੇ ਕਰਮਚਾਰੀਆਂ ਨੇ ਸਰਬਸੰਮਤੀ ਨਾਲ ਆਪਣੀ ਇੱਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਸਵੈ-ਇੱਛਤ ਯੋਗਦਾਨ ਦਾ ਉਦੇਸ਼ ਰਾਜ ਭਰ ਵਿੱਚ ਰਾਹਤ ਅਤੇ ਪੁਨਰਵਾਸ ਯਤਨਾਂ ਲਈ ਵਿੱਤੀ ਸਹਾਇਤਾ ਅਤੇ ਯੋਗਦਾਨ ਪ੍ਰਦਾਨ ਕਰਨਾ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਆਬਕਾਰੀ ਅਤੇ ਕਰ ਵਿਭਾਗ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਫੈਸਲਾ ਵਿਭਾਗ ਦੇ ਸਾਰੇ ਪੱਧਰਾਂ ਦੇ ਕਰਮਚਾਰੀਆਂ ਦੁਆਰਾ ਵਿਨਾਸ਼ਕਾਰੀ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਸਾਂਝੀ ਵਚਨਬੱਧਤਾ ਤਹਿਤ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਫੰਡ ਸਿੱਧਾ ਮੁੱਖ ਮੰਤਰੀ ਰਾਹਤ ਫੰਡ ਵਿੱਚ ਜਮ੍ਹਾ ਕੀਤੇ ਜਾਣਗੇ, ਜਿਸਦੀ ਵਰਤੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਭੋਜਨ, ਡਾਕਟਰੀ ਸਹਾਇਤਾ ਅਤੇ ਹੋਰ ਲੋੜੀਂਦੀ  ਸਹਾਇਤਾ ਪ੍ਰਦਾਨ ਕਰਨ ਲਈ ਕੀਤੀ ਜਾ ਰਹੀ ਹੈ।  ਬੁਲਾਰੇ ਨੇ ਅੱਗੇ ਕਿਹਾ ਕਿ ਸਾਡੇ ਸਾਥੀਆਂ ਨੇ ਸੰਕਟ ਦੇ ਇਸ ਸਮੇਂ ...
ਹੜ੍ਹ ਸੰਕਟ ਵਿੱਚ ਗੁਰੂ ਸਾਹਿਬ ਦੇ ਪਵਿੱਤਰ ਸਰੂਪ ਦੀ ਸੇਵਾ,‘ਆਪ’ ਵਿਧਾਇਕ ਨੇ ਗੁਰੂ ਸਾਹਿਬ ਦਾ ਪਵਿੱਤਰ ਸਰੂਪ ਕੀਤਾ ਸੁਰੱਖਿਅਤ

ਹੜ੍ਹ ਸੰਕਟ ਵਿੱਚ ਗੁਰੂ ਸਾਹਿਬ ਦੇ ਪਵਿੱਤਰ ਸਰੂਪ ਦੀ ਸੇਵਾ,‘ਆਪ’ ਵਿਧਾਇਕ ਨੇ ਗੁਰੂ ਸਾਹਿਬ ਦਾ ਪਵਿੱਤਰ ਸਰੂਪ ਕੀਤਾ ਸੁਰੱਖਿਅਤ

Punjab News
ਚੰਡੀਗੜ੍ਹ, 29 ਅਗਸਤ 2025 ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਅਬਦੁੱਲਾਪੁਰ ਵਿੱਚ ਹੜ੍ਹ ਦੌਰਾਨ ਮਨੁੱਖਤਾ, ਧਰਮ ਅਤੇ ਸੇਵਾ ਦੀ ਇੱਕ ਸੋਹਣੀ ਮਿਸਾਲ ਦੇਖਣ ਨੂੰ ਮਿਲੀ। ਬਿਆਸ ਦਰਿਆ ਦਾ ਪਾਣੀ ਪਿੰਡ ਵਿੱਚ ਵੜਣ ਕਾਰਨ ਲੋਕਾਂ ਨੂੰ ਆਪਣੇ ਘਰਾਂ ਅਤੇ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਵੇਲੇ ਹਲਕਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਸਥਾਨਕ ਸੰਗਤ ਦੀ ਮਦਦ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਨੂੰ ਸਤਿਕਾਰ ਸਹਿਤ ਸੁਰੱਖਿਅਤ ਥਾਂ ‘ਤੇ ਲਿਜਾਇਆ। ਸਰੂਪ ਨੂੰ ਲਿਜਾਣ ਤੋਂ ਪਹਿਲਾਂ ਅਰਦਾਸ ਕੀਤੀ ਗਈ ਅਤੇ ਸੰਗਤ ਦੀ ਸੁੱਖ-ਸ਼ਾਂਤੀ ਲਈ ਦੁਆ ਵੀ ਕੀਤੀ ਗਈ। ਇਸ ਕੰਮ ਨੇ ਲੋਕਾਂ ਦੇ ਦਿਲਾਂ ਨੂੰ ਛੂਹਿਆ ਅਤੇ ਇਹ ਸਪੱਸ਼ਟ ਕੀਤਾ ਕਿ ਹੜ੍ਹ ਜਿਹੀਆਂ ਮੁਸ਼ਕਲ ਘੜੀਆਂ ਵਿੱਚ ਧਾਰਮਿਕ ਸਤਿਕਾਰ ਅਤੇ ਲੋਕਾਂ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਅਤੇ ਬਚਾਅ ਕਾਰਜ ਤੇਜ਼ੀ ਨਾਲ ਕਰ ਰਹੀ ਹੈ। ਕੈਬਿਨੇਟ ਮੰਤਰੀ ਅਤੇ ਅਧਿਕਾਰੀ ਲਗਾਤਾਰ ਪ੍ਰਭਾਵ...
ਜੀ.ਐਸ.ਟੀ ਕੀਮਤ ਤਰਕਸੰਗਕਤਾ ਤਹਿਤ ਰਾਜਾਂ ਦੀ ਵਿੱਤੀ ਸਥਿਰਤਾ ਲਈ ਮਜ਼ਬੂਤ ਮੁਆਵਜਾ ਢਾਂਚਾ ਸਿਰਜਿਆ ਜਾਵੇ- ਹਰਪਾਲ ਸਿੰਘ ਚੀਮਾ

ਜੀ.ਐਸ.ਟੀ ਕੀਮਤ ਤਰਕਸੰਗਕਤਾ ਤਹਿਤ ਰਾਜਾਂ ਦੀ ਵਿੱਤੀ ਸਥਿਰਤਾ ਲਈ ਮਜ਼ਬੂਤ ਮੁਆਵਜਾ ਢਾਂਚਾ ਸਿਰਜਿਆ ਜਾਵੇ- ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ/ਨਵੀਂ ਦਿੱਲੀ, 29 ਅਗਸਤ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਜੀ.ਐਸ.ਟੀ (ਵਸਤਾਂ ਤੇ ਸੇਵਾਵਾਂ ਕਰ) ਰੇਟ ਤਰਕਸੰਗਤ ਬਣਾਉਣ ਦੇ ਮੌਜੂਦਾ ਪ੍ਰਸਤਾਵ ਤਹਿਤ ਰਾਜਾਂ ਦੀ ਵਿੱਤੀ ਸਥਿਰਤਾ ਨੂੰ ਢਾਅ ਲੱਗਣ ਤੋਂ ਬਚਾਉਣ ਲਈ ਢੁਕਵੇਂ ਮੁਆਵਜੇ ਦੀ ਵਿਵਸਥਾ ਕਰੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਇਸ ਉਪਾਅ ਦਾ ਫਾਇਦਾ ਮਹਿੰਗਾਈ ਦਾ ਸਾਹਮਣਾ ਕਰ ਰਹੇ ਦੇਸ਼ ਦੇ ਗਰੀਬ ਲੋਕਾਂ ਨੂੰ ਪਹੁੰਚੇ ਨਾ ਕਿ ਕਾਰਪੋਰੇਟ ਅਦਾਰਿਆਂ ਨੂੰ। ਉਨ੍ਹਾਂ ਜੋਰ ਦਿੱਤਾ ਕਿ ਕੀਮਤਾ ਦੀ ਤਰਕਸੰਗਕਤਾ ਦਾ ਮੌਜੂਦਾ ਪ੍ਰਸਤਾਵ ਜੇਕਰ ਆਮਦਨ ਘਾਟੇ ਨੂੰ ਪੂਰਨ ਲਈ ਮੁਆਵਜ਼ੇ ਦੀ ਵਿਵਸਥਾ ਤੋਂ ਬਿਨਾਂ ਲਾਗੂ ਹੁੰਦਾ ਹੈ ਤਾਂ ਰਾਜਾਂ ਦੀ ਵਿੱਤੀ ਅਸਥਿਰਤਾ ਦਾ ਕਾਰਨ ਬਣੇਗਾ ਅਤੇ ਦੇਸ਼ ਦੇ ਸੰਘੀ ਢਾਂਚੇ ਨੂੰ ਵੀ ਨੁਕਸਾਨ ਪਹੁੰਚੇਗਾ, ਜੋ ਪ੍ਰਵਾਨਯੋਗ ਨਹੀਂ ਹੈ। ਐਡਵੋਕੇਟ ਚੀਮਾ, ਜੋ ਅੱਜ ਕਰਨਾਟਕਾ ਭਵਨ ਵਿਖੇ ਜੀ.ਐਸ.ਟੀ ਰੇਟ ਰੈਸ਼ਨਲਾਈਜੇਸ਼ਨ ਤੇ ਵਿਚਾਰ ਸਬੰਧੀ ਕੇਰਲਾ, ਕਰਨਾਟਕਾ, ਹਿਮਾਚਲ ਪ੍ਰਦੇਸ਼, ਝਾਰਖੰਡ, ਪੱਛਮੀ ਬੰਗਾਲ, ਤੇਲੰਗਾਨਾ ਦੇ ਵਿੱਤ ਮੰਤਰੀਆਂ ਤੇ ਪ੍ਰਤੀਨਿਧਾਂ ਦੀ ਮ...
ਜਿਊਲਰ ਹਮਲੇ ਪਿੱਛੇ ਗੈਂਗਸਟਰ ਲਖਬੀਰ ਲੰਡਾ ਦਾ ਹੱਥ; ਮੁੱਖ ਸ਼ੂਟਰ ਗ੍ਰਿਫ਼ਤਾਰ

ਜਿਊਲਰ ਹਮਲੇ ਪਿੱਛੇ ਗੈਂਗਸਟਰ ਲਖਬੀਰ ਲੰਡਾ ਦਾ ਹੱਥ; ਮੁੱਖ ਸ਼ੂਟਰ ਗ੍ਰਿਫ਼ਤਾਰ

Breaking News
ਚੰਡੀਗੜ੍ਹ, 30 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਜਿਊਲਰ ਹਮਲੇ ਵਿੱਚ ਸ਼ਾਮਲ ਮੁੱਖ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜਗਰੋਸ਼ਨ ਸਿੰਘ ਵਾਸੀ ਨੌਸ਼ਹਿਰਾ ਪੰਨੂਆਂ, ਤਰਨਤਾਰਨ ਵਜੋਂ ਹੋਈ ਹੈ। ਮੁਲਜ਼ਮ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ ਹੈ। ਜਾਣਕਾਰੀ ਅਨੁਸਾਰ, 14 ਅਗਸਤ, 2025 ਨੂੰ ਸ਼ਾਮ 6 ਵਜੇ ਦੇ ਕਰੀਬ ਜ਼ਿਲ੍ਹਾ ਫਿਰੋਜ਼ਪੁਰ ਦੇ ਜ਼ੀਰਾ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਨੇ ਇੱਕ ਜਿਊਲਰੀ ਸ਼ਾਪ ਦੇ ਮਾਲਕ 'ਤੇ ਗੋਲੀਬਾਰੀ ਕੀਤੀ ਸੀ ਅਤੇ ਇਸ ਹਮਲੇ ਦੌਰਾਨ ਦੁਕਾਨ ਮਾਲਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸ਼ੂਟਰਾਂ ਨੇ ਵਿਦੇਸ਼ ...
ਹੜ੍ਹਾਂ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ 323 ਪਿੰਡਾਂ ਦੇ 26000 ਤੋਂ ਵੱਧ ਲੋਕ ਪ੍ਰਭਾਵਿਤ ਹੋਏ

ਹੜ੍ਹਾਂ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ 323 ਪਿੰਡਾਂ ਦੇ 26000 ਤੋਂ ਵੱਧ ਲੋਕ ਪ੍ਰਭਾਵਿਤ ਹੋਏ

Local
ਗੁਰਦਾਸਪੁਰ, 30 ਅਗਸਤ (       ) - ਬੀਤੇ ਦਿਨੀਂ ਰਾਵੀ ਦਰਿਆ ਦੇ ਪਾਣੀ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ 323 ਪਿੰਡ ਪ੍ਰਭਾਵਿਤ ਹੋਏ ਹਨ ਅਤੇ ਇਨ੍ਹਾਂ ਪਿੰਡਾਂ ਦੀ 26000 ਤੋਂ ਵੱਧ ਅਬਾਦੀ ਨੂੰ ਹੜ੍ਹਾਂ ਦੀ ਮਾਰ ਝੱਲਣੀ ਪਈ ਹੈ। ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲੇ ਦਿਨ ਤੋਂ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜ ਦਿਨ-ਰਾਤ ਜਾਰੀ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਬੀਤੀ ਸ਼ਾਮ ਤੱਕ 5400 ਤੋਂ ਵੱਧ ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਲੋਕਾਂ ਲਈ ਜ਼ਿਲ੍ਹੇ ਅੰਦਰ 23 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ ਜਿਨ੍ਹਾਂ ਵਿੱਚੋਂ 13 ਐਕਟਿਵ ਹਨ। ਇਨ੍ਹਾਂ ਕੈਂਪਾਂ ਵਿੱਚ ਖਾਣੇ ਤੋਂ ਇਲਾਵਾ ਸੌਂਣ ਲਈ ਗੱਦੇ, ਸੁੱਕਾ ਰਾਸ਼ਨ, ਬਿਸਕੁਟ ਅਤੇ ਛੋਟੇ ਬੱਚਿਆਂ ਦੇ ਲਈ ਦੁੱਧ ਤੋਂ ਇਲਾਵਾ ਮੁੱਢਲੀ ਸਹਾਇਤਾ ਮੁਹੱਈਆ ਦਿੱਤੀ ਜਾ ਰਹੀ ...
ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਐਡਵਾਈਜ਼ਰੀ ਜਾਰੀ

ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਲਈ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਐਡਵਾਈਜ਼ਰੀ ਜਾਰੀ

Local
ਗੁਰਦਾਸਪੁਰ, 30 ਅਗਸਤ (        ) - ਪੰਜਾਬ ਵਿੱਚ ਭਿਆਨਕ ਹੜ੍ਹਾਂ ਦੀ ਸਥਿਤੀ ਦੇ ਵਿਚਕਾਰ, ਹੁਣ ਦਸਤ, ਹੈਜ਼ਾ, ਡੇਂਗੂ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਦਾ ਖ਼ਤਰਾ ਮੰਡਰਾ ਰਿਹਾ ਹੈ। ਇਸ ਚੁਣੌਤੀ ਨਾਲ ਨਜਿੱਠਣ ਲਈ, ਪੰਜਾਬ ਸਿਹਤ ਵਿਭਾਗ ਨੇ ਹਾਈ ਅਲਰਟ ਐਲਾਨ ਕਰਦਿਆਂ ਲੋਕਾਂ ਦੀ ਸੁਰੱਖਿਆ ਲਈ ਇੱਕ  ਜਾਰੀ ਕੀਤੀ ਹੈ। ਵਿਭਾਗ ਨੇ ਬਿਮਾਰੀਆਂ ਨੂੰ ਰੋਕਣ ਲਈ ਵੱਡੇ ਪੱਧਰ `ਤੇ ਮੈਡੀਕਲ ਟੀਮਾਂ ਅਤੇ ਸਰੋਤ ਤਾਇਨਾਤ ਕੀਤੇ ਹਨ। ਗੁਰਦਾਸਪੁਰ ਦੇ ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਨੇ ਲੋਕਾਂ ਨੂੰ ਹੜ੍ਹਾਂ ਦੌਰਾਨ ਆਪਣੀ ਅਤੇ ਆਪਣੇ ਪਰਿਵਾਰ ਦੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਕੇ ਕਈ ਗੰਭੀਰ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਾਣੀ ਅਤੇ ਭੋਜਨ ਵਿੱਚ ਸਾਵਧਾਨੀਆਂ ਵਰਤੇ ਹੋਏ ਕੇਵਲ ਸਾਫ਼ ਪਾਣੀ ਪੀਓ, ਸਿਰਫ਼ ਉਬਾਲੇ ਜਾਂ ਕਲੋਰੀਨ ਵਾਲਾ ਪਾਣੀ ਹੀ ਪੀਓ। ਜੇਕਰ ਪਾਣੀ ਨੂੰ ਉਬਾਲਣਾ ਸੰਭਵ ਨਹੀਂ ਹੈ, ਤਾਂ ਕਲੋਰੀਨ ਦੀਆਂ ਗੋਲੀਆਂ ਦੀ ਵਰਤੋਂ ਕਰੋ। ਪਾਣੀ ਨੂੰ ...