ਕਿਸਾਨਾਂ ਨੂੰ ਖੇਤ ਵਿਚ ਹੀ ਪਰਾਲੀ ਦਾ ਸੁਚੱਜਾ ਨਿਬੇੜਾ ਕਰਨ ਦਾ ਸੱਦਾ
ਮਹਿਲ ਕਲਾਂ, 30 ਅਗਸਤ ਖੇਤੀਬਾੜੀ ਵਿਭਾਗ ਮਹਿਲ ਕਲਾਂ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਜਗਸੀਰ ਸਿੰਘ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਹਰਮਨਦੀਪ ਸਿੰਘ ਦੀ ਅਗਵਾਈ ਹੇਠ ਬਲਾਕ ਮਹਿਲ ਕਲਾਂ ਦੇ ਕਿਸਾਨਾਂ ਨੂੰ ਪਰਾਲੀ/ ਝੋਨੇ ਦੀ ਰਹਿੰਦ ਖੂੰਹਦ ਦੀ ਸਾਂਭ- ਸੰਭਾਲ ਅਤੇ ਫ਼ਸਲਾਂ ਸਬੰਧੀ ਜਾਗਰੂਕ ਕਰਨ ਲਈ ਬਲਾਕ ਪੱਧਰੀ ਕੈਂਪ ਲਾਇਆ ਗਿਆ। ਇਸ ਸਮੇਂ ਬਲਾਕ ਤਕਨੀਕੀ ਮੈਨਜਰ ਸਨਵਿੰਦਰਪਾਲ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿੱਥੇ ਅਸੀਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰ ਰਹੇ ਹਾਂ, ਉੱਥੇ ਧਰਤੀ ਦੀ ਉਪਜਾਊ ਸ਼ਕਤੀ ਅਤੇ ਮਿੱਤਰ ਕੀੜੇ ਵੀ ਮਾਰ ਰਹੇ ਹਾਂ। ਓਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਵਾਹ ਕੇ ਨਵੀਆਂ ਤਕਨੀਕਾਂ (ਹੈਪੀਸੀਡਰ, ਸੁਪਰਸੀਡਰ, ਸਰਫੇਸ ਸੀਡਰ ਆਦਿ) ਨਾਲ ਹੀ ਕਣਕ ਦੀ ਬਿਜਾਈ ਕੀਤੀ ਜਾਵੇ। ਓਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਖੇਤ ਦੀ ਪਰਾਲੀ ਨੂੰ ਬੇਲਰ ਰਾਹੀਂ ਗੰਢਾਂ ਬਣਾਕੇ ਜਾਂ ਤੂੜੀ ਬਣਾ ਕੇ ਵਪਾਰੀਆਂ ...








