Sunday, May 10Malwa News
Shadow

Tag: punjabi news

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼

Breaking News
ਬਿਆਸ (ਅੰਮ੍ਰਿਤਸਰ), 28 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਹੋਰ ਤੇਜ਼ ਲਿਆਉਣ ਦੇ ਨਾਲ-ਨਾਲ ਹੜ੍ਹਾਂ ਕਾਰਨ ਡੁੱਬੇ ਹੋਏ ਪਿੰਡਾਂ ਵਿੱਚ ਫਸੇ ਪਰਿਵਾਰਾਂ ਨੂੰ ਸਾਰੀ ਲੋੜੀਂਦੀ ਸਮੱਗਰੀ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ। ਮੁੱਖ ਮੰਤਰੀ ਨੇ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਤੂਫਾਨੀ ਦੌਰਾ ਕੀਤਾ ਜਿਸ ਦੌਰਾਨ ਉਨ੍ਹਾਂ ਨੂੰ ਸਥਾਨਕ ਅਧਿਕਾਰੀਆਂ ਨੇ ਹੜ੍ਹਾਂ ਕਾਰਨ ਖੜ੍ਹੀਆਂ ਫਸਲਾਂ, ਘਰਾਂ, ਜਨਤਕ ਇਮਾਰਤਾਂ ਅਤੇ ਪਸ਼ੂਧਨ ਨੂੰ ਹੋਏ ਨੁਕਸਾਨ ਬਾਰੇ ਜਾਣਕਾਰੀ ਦਿੱਤੀ। ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਉਨ੍ਹਾਂ ਆਪਣੀ ਸਰਕਾਰ ਵੱਲੋਂ ਲੋਕਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਵੱਡੇ ਪੱਧਰ 'ਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚੋਂ ਲੋਕਾਂ ਨੂੰ ਬਾਹਰ ਕੱਢਣ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ...
ਜਦੋਂ ਪਾਣੀ ਖੋਹਣਾ ਸੀ ਤਾਂ ਸਾਰੇ ਕਾਨੂੰਨ ਛਿੱਕੇ ਟੰਗੇ, ਹੁਣ ਕੋਈ ਮਦਦ ਲਈ ਨਹੀਂ ਬਹੁੜ ਰਿਹਾ: ਬਰਿੰਦਰ ਗੋਇਲ ਨੇ ਕੇਂਦਰ ਤੇ ਗੁਆਂਢੀ ਸੂਬਿਆਂ ਨੂੰ ਕਰੜੇ ਹੱਥੀਂ ਲਿਆ

ਜਦੋਂ ਪਾਣੀ ਖੋਹਣਾ ਸੀ ਤਾਂ ਸਾਰੇ ਕਾਨੂੰਨ ਛਿੱਕੇ ਟੰਗੇ, ਹੁਣ ਕੋਈ ਮਦਦ ਲਈ ਨਹੀਂ ਬਹੁੜ ਰਿਹਾ: ਬਰਿੰਦਰ ਗੋਇਲ ਨੇ ਕੇਂਦਰ ਤੇ ਗੁਆਂਢੀ ਸੂਬਿਆਂ ਨੂੰ ਕਰੜੇ ਹੱਥੀਂ ਲਿਆ

Hot News
ਚੰਡੀਗੜ੍ਹ/ਫ਼ਾਜ਼ਿਲਕਾ, 28 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕੇਂਦਰ ਸਰਕਾਰ ਅਤੇ ਗੁਆਂਢੀ ਸੂਬਿਆਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਕੁਝ ਮਹੀਨੇ ਪਹਿਲਾਂ ਜਦੋਂ ਪੰਜਾਬ ਤੋਂ ਪਾਣੀ ਖੋਹਣਾ ਸੀ ਤਾਂ ਕੇਂਦਰ ਸਰਕਾਰ ਸਾਰੇ ਕਾਇਦੇ-ਕਾਨੂੰਨ ਛਿੱਕੇ ਟੰਗ ਕੇ ਪੰਜਾਬ ਦਾ ਪਾਣੀ ਲੁੱਟਣ 'ਤੇ ਉਤਾਰੂ ਸੀ ਪਰ ਹੁਣ ਜਦੋਂ ਪੰਜਾਬ ਨੂੰ ਮਦਦ ਦੀ ਲੋੜ ਹੈ ਤਾਂ ਕੋਈ ਵੀ ਅੱਗੇ ਨਹੀਂ ਆ ਰਿਹਾ। ਅੱਜ ਇੱਥੇ ਕਾਵਾਂ ਵਾਲੀ ਪੱਤਣ 'ਤੇ ਹੜ੍ਹ ਰਾਹਤ ਕਾਰਜਾਂ ਦੀ ਸਮੀਖਿਆ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਆਖਿਆ ਕਿ ਦੇਸ਼ ਲਈ ਅੰਨ ਪੈਦਾ ਕਰਨ ਵਾਲੇ ਪੰਜਾਬ ਵਿੱਚ ਆਏ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਕੇਂਦਰ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਬਿਨਾਂ ਮੰਗੇ ਪੰਜਾਬ ਨੂੰ ਰਾਹਤ ਪੈਕਜ ਦੇਵੇ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਪੰਜਾਬ ਦਾ ਪਾਣੀ ਵਰਤਦੇ ਹਨ, ਉਨ੍ਹਾਂ ਨੂੰ ਵੀ ਇਸ ਮੁਸ਼ਕਲ ਘੜੀ ਵਿੱਚ ਪੰਜਾਬ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਸੀ। ਕੈਬਨਿਟ ਮੰਤਰੀ ਨੇ ਆਖਿਆ ਕਿ ਪਹਾੜਾਂ ਅਤੇ ਪੰਜਾਬ ਵਿੱਚ ਪਈ ਬਾਰਿਸ਼ ਕਾ...
ਪੰਜਾਬ ਵਿੱਚ 2500 ਕਰੋੜ ਰੁਪਏ ਦੀ ਲਾਗਤ ਨਾਲ ਸੋਲਰ ਪਲਾਂਟ ਸਮੇਤ ਇੱਕ ਨਵਾਂ ਗ੍ਰੀਨਫੀਲਡ ਸਟੀਲ ਪਲਾਂਟ ਕੀਤਾ ਜਾ ਰਿਹਾ ਹੈ ਸਥਾਪਤ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਪੰਜਾਬ ਵਿੱਚ 2500 ਕਰੋੜ ਰੁਪਏ ਦੀ ਲਾਗਤ ਨਾਲ ਸੋਲਰ ਪਲਾਂਟ ਸਮੇਤ ਇੱਕ ਨਵਾਂ ਗ੍ਰੀਨਫੀਲਡ ਸਟੀਲ ਪਲਾਂਟ ਕੀਤਾ ਜਾ ਰਿਹਾ ਹੈ ਸਥਾਪਤ: ਕੈਬਨਿਟ ਮੰਤਰੀ ਸੰਜੀਵ ਅਰੋੜਾ

Hot News
ਚੰਡੀਗੜ੍ਹ, 28 ਅਗਸਤ 2025:ਪੰਜਾਬ ਨੂੰ ਪ੍ਰਮੁੱਖ ਉਦਯੋਗਿਕ ਹੱਬ ਬਣਾਉਣ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਦੱਸਿਆ ਕਿ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ (ਵੀ.ਐਸ.ਐਸ.ਐਲ.) ਵੱਲੋਂ ਜਾਪਾਨ ਦੇ ਆਈਚੀ ਸਟੀਲ ਕਾਰਪੋਰੇਸ਼ਨ (ਏ.ਐਸ.ਸੀ.) ਦੇ ਸਾਂਝੇ ਉੱਦਮ ਨਾਲ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਇੱਕ ਨਵਾਂ ਗ੍ਰੀਨਫੀਲਡ ਸਪੈਸ਼ਲ ਐਂਡ ਅਲਾਏ ਸਟੀਲ ਪਲਾਂਟ ਸਥਾਪਤ ਕੀਤਾ ਜਾ ਰਿਹਾ ਹੈ। ਇਹ ਪ੍ਰੋਜੈਕਟ ਸੂਬੇ ਵਿੱਚ ਟਿਕਾਊ, ਤਕਨੀਕੀ ਤੌਰ 'ਤੇ ਉੱਨਤ ਅਤੇ ਵਿਸ਼ਵ ਪੱਧਰ 'ਤੇ ਮੁਕਾਬਲਾ ਕਰਨ ਵਾਲੀ ਸਟੀਲ ਨਿਰਮਾਣ ਸਹੂਲਤ ਸਥਾਪਤ ਕਰਨ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਪ੍ਰੋਜੈਕਟ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ, ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਕੁੱਲ ਲਾਗਤ 2500 ਕਰੋੜ ਰੁਪਏ ਹੈ। ਅਲਾਏ ਅਤੇ ਸਪੈਸ਼ਲ ਸਟੀਲ ਦੀ 5 ਲੱਖ ਟਨ ਪ੍ਰਤੀ ਸਾਲ (ਟੀ.ਪੀ.ਏ.) ਦੀ ਸਥਾਪਿਤ ਸਮਰੱਥਾ ਨਾਲ ਹੀ ਪਲਾਂਟ ਸਟੀਲ ਸਬੰਧੀ ਘਰੇਲੂ ਅਤੇ ਵਿਸ਼ਵਵਿਆਪੀ ਆਟੋਮੋਟਿਵ ਜ਼ਰੂਰਤਾਂ ਨੂੰ ਪੂਰਾ ਕਰੇਗੀ। ਇਹ ਪਲਾਂਟ ...
ਪੰਜਾਬ ਪੁਲਿਸ ਨੇ ਸੂਬੇ ਭਰ ਦੇ 138 ਰੇਲਵੇ ਸਟੇਸ਼ਨਾਂ ‘ਤੇ ਤਲਾਸ਼ੀ ਮੁਹਿੰਮ ਚਲਾਈ

ਪੰਜਾਬ ਪੁਲਿਸ ਨੇ ਸੂਬੇ ਭਰ ਦੇ 138 ਰੇਲਵੇ ਸਟੇਸ਼ਨਾਂ ‘ਤੇ ਤਲਾਸ਼ੀ ਮੁਹਿੰਮ ਚਲਾਈ

Hot News
ਚੰਡੀਗੜ੍ਹ, 28 ਅਗਸਤ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ 180ਵੇਂ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ 138 ਰੇਲਵੇ ਸਟੇਸ਼ਨਾਂ 'ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਇਸ ਰਾਜ ਪੱਧਰੀ ਕਾਰਵਾਈ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਵਿਸ਼ੇਸ਼ ਪੁਲਿਸ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਇਸ ਕਾਰਵਾਈ ਨੂੰ ਸਫਲ ਬਣਾਉਣ ਲਈ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਪੁਲਿਸ ਫੋਰਸ ਤਾਇਨਾਤ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਲਗਭਗ 138 ਰੇਲਵੇ ਸਟੇਸ਼ਨਾਂ 'ਤੇ ਚਲਾਏ ਇਸ ਆਪ੍ਰੇਸ਼ਨ ਦੌਰਾਨ ਲਗਭਗ 1189 ਲੋਕਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਅੱਗੇ ਕ...
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹਾਈ ਅਲਰਟ ਜਾਰੀ; ਹੜ੍ਹਾਂ ਨਾਲ ਸਬੰਧਤ ਬਿਮਾਰੀਆਂ ਨਾਲ ਨਜਿੱਠਣ ਲਈ ਟੀਮਾਂ ਅਤੇ ਐਂਬੂਲੈਂਸਾਂ ਕੀਤੀਆਂ ਤਾਇਨਾਤ

Breaking News
ਚੰਡੀਗੜ੍ਹ, 28 ਅਗਸਤ: ਹੜ੍ਹਾਂ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਐਮਰਜੈਂਸੀ ਮੈਡੀਕਲ ਰਿਸਪਾਂਸ, ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਵੈਕਟਰ ਬੋਰਨ  ਬਿਮਾਰੀਆਂ ਦੀ ਰੋਕਥਾਮ ਸਬੰਧੀ ਵਿਆਪਕ ਸਮੀਖਿਆ ਲਈ ਸਿਵਲ ਸਰਜਨਾਂ, ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲਾਂ, ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ), ਰੈੱਡ ਕਰਾਸ ਅਤੇ ਕੈਮਿਸਟ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵੀਡੀਓ ਕਾਨਫਰੰਸ ਕੀਤੀ। ਸਿਹਤ ਨਾਲ ਸਬੰਧਤ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਸਬੰਧੀ ਸੂਬਾ ਸਰਕਾਰ ਦੀ ਵਚਨਬੱਧਤਾ ਦਹੁਰਾਉਂਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਦੇਖਭਾਲ ਅਤੇ ਰਾਹਤ ਪ੍ਰਦਾਨ ਕਰਨ ਲਈ ਵੱਡੇ ਪੱਧਰ 'ਤੇ ਮੈਡੀਕਲ ਟੀਮਾਂ ਭੇਜੀਆਂ ਜਾ ਰਹੀਆਂ ਹਨ ਅਤੇ ਸਰੋਤ ਜੁਟਾਏ ਜਾ ਰਹੇ ਹਨ। ਮੀਟਿੰਗ ਦੌਰਾਨ ਬੋਲਦਿਆਂ ਡਾ. ਬਲਬੀਰ ਸਿੰਘ ਨੇ ਕਿਹਾ, "ਸਾਡੇ ਨਾਗਰਿਕਾਂ ਦੀ ਸਿਹਤ ਅਤੇ ਤੰਦਰੁਸਤੀ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।" ਉਨ੍ਹਾਂ ਸਿਵਲ ਸਰਜਨਾਂ ਨੂੰ ਇਹ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਕਿ ਇਸ ਮੁਸ਼ਕਿਲ ਸਮ...
ਪੰਜਾਬ ਸਰਕਾਰ ਦੀ ਈ-ਗਵਰਨੈਂਸ ‘ਚ ਵੱਡੀ ਪਹਿਲਕਦਮੀ: ਸ਼ਹਿਰੀ ਨਾਗਰਿਕਾਂ ਲਈ 8 ਨਵੀਆਂ ਸੇਵਾਵਾਂ ਹੋਣਗੀਆਂ ਸ਼ੁਰੂ

ਪੰਜਾਬ ਸਰਕਾਰ ਦੀ ਈ-ਗਵਰਨੈਂਸ ‘ਚ ਵੱਡੀ ਪਹਿਲਕਦਮੀ: ਸ਼ਹਿਰੀ ਨਾਗਰਿਕਾਂ ਲਈ 8 ਨਵੀਆਂ ਸੇਵਾਵਾਂ ਹੋਣਗੀਆਂ ਸ਼ੁਰੂ

Breaking News
ਚੰਡੀਗੜ੍ਹ, 28 ਅਗਸਤ:ਈ-ਗਵਰਨੈਂਸ ਨੂੰ ਮਜ਼ਬੂਤ ਕਰਨ ਅਤੇ ਨਾਗਰਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਥਾਨਕ ਸਰਕਾਰਾਂ ਵਿਭਾਗ ਅਧੀਨ 8 ਨਵੀਆਂ ਸੇਵਾਵਾਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਪਹਿਲਕਦਮੀ ਦਾ ਉਦੇਸ਼ ਪ੍ਰਸ਼ਾਸਕੀ ਪ੍ਰਕਿਰਿਆਵਾਂ ਨੂੰ ਹੋਰ ਸੁਚਾਰੂ ਬਣਾਉਣਾ, ਪਾਰਦਰਸ਼ਤਾ ਅਤੇ ਕਰਮਚਾਰੀਆਂ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣਾ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਨਵੀਆਂ ਸੇਵਾਵਾਂ ਦੇ ਮੁੱਖ ਨੁਕਤੇ ਸਾਂਝੇ ਕਰਦਿਆਂ ਦੱਸਿਆ ਕਿ ਸ਼ਹਿਰ ਨਿਵਾਸੀਆਂ ਲਈ ਪਾਲਤੂ ਜਾਨਵਰਾਂ ਦੇ ਲਾਇਸੈਂਸਾਂ ਦੀ ਆਨਲਾਈਨ ਅਰਜ਼ੀ ਅਤੇ ਜਾਰੀ ਕਰਨਾ, ਕਿਰਾਏ ਅਤੇ ਲੀਜ਼ ਸਮਝੌਤਿਆਂ ਦੇ ਪ੍ਰਬੰਧਨ ਲਈ ਡਿਜੀਟਲ ਪਲੇਟਫਾਰਮ, ਇਸ਼ਤਿਹਾਰਾਂ ਅਤੇ ਹੋਰਡਿੰਗਾਂ ਲਈ ਆਨਲਾਈਨ ਪ੍ਰਵਾਨਗੀਆਂ, ਟ੍ਰੈਫਿਕ ਅਤੇ ਹੋਰ ਉਲੰਘਣਾਵਾਂ ਲਈ ਚਲਾਨਾਂ ਦੀ ਈ-ਚਲਾਨਿੰਗ ਜਾਰੀ ਕਰਨਾ ਅਤੇ ਨਾਗਰਿਕਾਂ ਲਈ ਕੂੜਾ ਫੀਸਾਂ ਦਾ ਆਨਲਾਈਨ ਭੁਗਤਾਨ ਆਦਿ ਪ੍ਰਮੁੱਖ ਸੇਵਾਵਾਂ ਹੋਣਗੀਆਂ। ਸਥਾਨਕ ਸਰਕਾਰਾਂ ਮੰਤਰੀ ਨੇ ਦੱਸ...
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ

Breaking News
ਚੰਡੀਗੜ੍ਹ, 28 ਅਗਸਤ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਉਣੀ ਖ਼ਰੀਦ ਸੀਜ਼ਨ ਦੀਆਂ ਤਿਆਰੀਆਂ ਵਿੱਚ ਤੇਜ਼ੀ ਲਿਆਉਂਦਿਆਂ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚੋਂ ਝੋਨੇ ਦੇ ਇੱਕ-ਇੱਕ ਦਾਣੇ ਦੀ ਖਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਸ. ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨਾਲ ਅੱਜ ਕਿਸਾਨ ਭਵਨ ਵਿਖੇ ਖੇਤੀਬਾੜੀ, ਖੁਰਾਕ ਅਤੇ ਸਿਵਲ ਸਪਲਾਈ ਅਤੇ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਅਧਿਕਾਰੀਆਂ ਨਾਲ ਸਾਉਣੀ ਦੀ ਫਸਲ ਦੀ ਨਿਰਵਿਘਨ ਖਰੀਦ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੈਲੀਬਰੇਟਿਡ ਨਮੀ ਮੀਟਰ ਲਗਾਏ ਜਾਣਗੇ ਤਾਂ ਜੋ ਨਮੀ ਮਾਪਣ ਨੂੰ ਇਕਸਾਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸਫਾਈ, ਪੀਣ ਵਾਲੇ ...
ਜਲੰਧਰ ਸਥਿਤ ਸੂਬਾ ਪੱਧਰੀ ਹੜ੍ਹ ਕੰਟਰੋਲ ਰੂਮ ਲਈ ਡਾਇਰੈਕਟਰ ਲੈਂਡ ਰਿਕਾਰਡ ਨੋਡਲ ਅਧਿਕਾਰੀ ਤੈਨਾਤ

ਜਲੰਧਰ ਸਥਿਤ ਸੂਬਾ ਪੱਧਰੀ ਹੜ੍ਹ ਕੰਟਰੋਲ ਰੂਮ ਲਈ ਡਾਇਰੈਕਟਰ ਲੈਂਡ ਰਿਕਾਰਡ ਨੋਡਲ ਅਧਿਕਾਰੀ ਤੈਨਾਤ

Hot News
ਚੰਡੀਗੜ੍ਹ, 28 ਅਗਸਤ: ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਤਾਲਮੇਲ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਮਨਸ਼ੇ ਨਾਲ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਵੱਲੋਂ ਜਲੰਧਰ ਸਥਿਤ ਸੂਬਾ ਪੱਧਰੀ ਹੜ੍ਹ ਕੰਟਰੋਲ ਰੂਮ ਲਈ ਡਾਇਰੈਕਟਰ ਲੈਂਡ ਰਿਕਾਰਡ ਸ. ਗੁਲਪ੍ਰੀਤ ਸਿੰਘ ਔਲਖ ਨੂੰ ਨੋਡਲ ਅਫ਼ਸਰ ਤੈਨਾਤ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਹੜ੍ਹਾਂ ਦੀ ਰੋਕਥਾਮ ਲਈ ਇਹ ਕੰਟਰੋਲ ਰੂਮ ਡਿਪਟੀ ਕਮਿਸ਼ਨਰਾਂ, ਫ਼ੌਜ ਦੇ ਅਧਿਕਾਰੀਆਂ, ਐਨ.ਡੀ.ਆਰ.ਐਫ, ਐਸ.ਡੀ.ਆਰ.ਐਫ ਅਤੇ ਹੋਰ ਸਬੰਧਤ ਵਿਭਾਗਾਂ ਨਾਲ ਹਰ ਸਮੇਂ ਤਾਲਮੇਲ ਕਰਕੇ ਨਿਰਵਿਘਨ ਆਫ਼ਤ ਪ੍ਰਬੰਧਨ ਪ੍ਰਕਿਰਿਆ ਅਤੇ ਰਾਹਤ ਉਪਾਅ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮਰਪਿਤ ਨੋਡਲ ਅਫ਼ਸਰ ਦੀ ਤੈਨਾਤੀ ਨਾਲ ਬਿਹਤਰ ਤਾਲਮੇਲ, ਨਿਗਰਾਨੀ, ਤੁਰੰਤ ਫ਼ੈਸਲਾ ਲੈਣਾ ਅਤੇ ਫੀਲਡ ਅਫ਼ਸਰਾਂ ਨਾਲ ਪ੍ਰਭਾਵੀ ਸੰਪਰਕ ਯਕੀਨੀ ਬਣਾਇਆ ਜਾ ਸਕੇਗਾ। ਡਾਇਰੈਕਟਰ ਲੈਂਡ ਰਿਕਾਰਡ ਇਸ ਕੰਟਰੋਲ ਰੂਮ ...
ਸ਼ਨੀਵਾਰ ਤੇ ਐਤਵਾਰ ਨੂੰ ਵੀ 10 ਤੋਂ 3 ਵਜੇ ਤੱਕ ਖੁੱਲ੍ਹਣਗੇ ਪ੍ਰਾਪਰਟੀ ਟੈਕਸ ਦੇ ਸਪੈਸ਼ਲ ਕਾਊਂਂਟਰ – ਜਯੋਤੀ ਬਾਲਾ ਮੱਟੂ

ਸ਼ਨੀਵਾਰ ਤੇ ਐਤਵਾਰ ਨੂੰ ਵੀ 10 ਤੋਂ 3 ਵਜੇ ਤੱਕ ਖੁੱਲ੍ਹਣਗੇ ਪ੍ਰਾਪਰਟੀ ਟੈਕਸ ਦੇ ਸਪੈਸ਼ਲ ਕਾਊਂਂਟਰ – ਜਯੋਤੀ ਬਾਲਾ ਮੱਟੂ

Local
ਹੁਸ਼ਿਆਰਪੁਰ, 28 ਅਗਸਤ :         ਕਮਿਸ਼ਨਰ ਨਗਰ ਨਿਗਮ ਜਯੋਤੀ ਬਾਲਾ ਮੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਦੀ ਇਕਮੁਸ਼ਤ (ਵਨ ਟਾਈਮ ਸੈਟਲਮੈਂਟ) ਸਕੀਮ ਤਹਿਤ ਲੋਕਾਂ ਨੂੰ ਪ੍ਰਾਪਰਟੀ ਟੈਕਸ ਜਮ੍ਹਾ ਨਾ ਕਰਵਾਉਣ ‘ਤੇ  ਲੱਗੇ ਜ਼ੁਰਮਾਨੇ ਅਤੇ ਵਿਆਜ਼ ‘ਤੇ 100 ਫੀਸਦੀ ਛੋਟ ਦਿੱਤੀ ਗਈ ਹੈ, ਜਿਸ ਤਹਿਤ 31 ਅਗਸਤ, 2025 ਤੱਕ ਇਸ ਸਕੀਮ ਨੂੰ ਲਾਗੂ ਕੀਤਾ ਗਿਆ ਹੈ। ਇਸ ਤਰ੍ਹਾਂ ਇਸ ਸਕੀਮ ਨੂੰ ਖ਼ਤਮ ਹੋਣ ਵਿਚ ਸਿਰਫ 3 ਦਿਨ ਬਾਕੀ ਰਹਿ ਗਏ ਹਨ ।ਉਨ੍ਹਾਂ ਆਮ ਪਬਲਿਕ ਨੂੰ ਅਪੀਲ ਕੀਤੀ ਕਿ ਉਹ ਆਪਣਾ ਬਣਦਾ ਪ੍ਰਾਪਰਟੀ ਟੈਕਸ ਇਕਮੁਸ਼ਤ ਜਮ੍ਹਾ ਕਰਵਾ ਕੇ 100 ਫੀਸਦੀ ਜ਼ੁਰਮਾਨੇ ਅਤੇ ਵਿਆਜ਼ ਤੋਂ ਛੋਟ ਪ੍ਰਾਪਤ ਕਰਕੇ ਇਸ ਸਕੀਮ ਦਾ ਵੱਧ ਤੋ ਵੱਧ ਲਾਭ ਉਠਾਉਣ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵੱਲੋਂ ਆਮ ਪਬਲਿਕ ਦੀ ਸਹੂਲਤ ਲਈ 31 ਅਗਸਤ ਤੱਕ ਸਪੈਸ਼ਲ ਕਾਉਂਟਰ ਖੋਲ੍ਹੇ ਗਏ ਹਨ। ਉਨ੍ਹਾਂ ਕਿਹਾ ਕਿ 30 ਅਤੇ 31 ਅਗਸਤ (ਸ਼ਨੀਵਾਰ ਤੇ ਐਤਵਾਰ) ਨੂੰ ਵੀ ਇਹ ਕਾਊਂਟਰ ਸਵੇਰੇ10 ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ। ਇਸ ਲਈ ਸਹਿਰਵਾਸੀ ਇਸ ਸਹੂਲਤ ਦਾ ਲਾਭ ਵੱਧ ਤੋਂ ਵੱਧ ਲੈਂਦੇ ਹੋਏ ਆ...
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਬਾਰੇ ਵਿਚਾਰ ਗੋਸ਼ਟੀ ਦਾ ਆਯੋਜਨ

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਬਾਰੇ ਵਿਚਾਰ ਗੋਸ਼ਟੀ ਦਾ ਆਯੋਜਨ

Local
ਭਵਾਨੀਗੜ੍ਹ/ਸੰਗਰੂਰ, 28 ਅਗਸਤ (000) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਫੂਡ ਐਂਡ ਐਗਰੀਕਲਚਰ ਐਸੋਸੀਏਸ਼ਨ (ਐਫ ਏ ਓ) ਨਾਲ ਮਿਲ ਕੇ ਜੀਈਐਫ 7 ਪ੍ਰੋਜੈਕਟ ਅਧੀਨ ਚੁਣੇ ਹੋਏ ਬਲਾਕ ਭਵਾਨੀਗੜ੍ਹ ਦੇ ਪਿੰਡ ਕਾਕੜਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਵਿਚਾਰ- ਗੋਸ਼ਟੀ ਦਾ ਆਯੋਜਨ ਕੀਤਾ ਗਿਆ| ਜਿਸ ਵਿੱਚ 30 ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਡਾ. ਰਣਵੀਰ ਸਿੰਘ ਗਿੱਲ, ਸੀਨੀਅਰ ਰਾਈਸ ਬ੍ਰੀਡਰ ਅਤੇ ਇੰਨਚਾਰਜ ਰਾਈਸ ਸੈਕਸ਼ਨ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਢੁੱਕਵੀਂਆਂ ਕਿਸਮਾਂ ਦੀ ਚੌਣ ਦੀਆਂ ਬਾਰੀਕੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਾ. ਬੂਟਾ ਸਿੰਘ ਢਿੱਲੋਂ, ਸੀਨੀਅਰ ਫ਼ਸਲ ਵਿਗਿਆਨੀ, ਪੀਏਯੂ, ਲੁਧਿਆਣਾ ਨੇ ਝੋਨੇ ਵਿੱਚ ਆਉਣ ਵਾਲੀਆਂ ਲਘੂ- ਤੱਤਾਂ ਦੀਆਂ ਕਮੀਆਂ ਦੀਆਂ ਨਿਸ਼ਾਨੀਆਂ, ਝੋਨੇ ਦੇ ਖੇਤਾਂ ਨੂੰ ਸੁਕਾ-ਸੁਕਾ ਕੇ ਪਾਣੀ ਲਗਾਉਣ ਦੀ ਤਕਨੀਕ ਅਤੇ ਝੋਨੇ ਵਿੱਚ ਥੋਥ ਨੂੰ ਘਟਾਉਣ ਲਈ ਪੋਟਾਸ਼ੀਅਮ ਨਾਈਟ੍ਰੇਟ (13:0:46) ਦੇ ਸਪਰੇਅ ਬਾਰੇ ਵਿਸਥਾਰ ਸਹਿਤ ਚਰਚਾ ਕੀਤੀ। ਡਾ. ਹਰਪ੍ਰ...