ਸਰਹੱਦ ਪਾਰੋਂ ਹਥਿਆਰ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਇੱਕ ਨਾਬਾਲਗ ਸਮੇਤ ਪੰਜ ਵਿਅਕਤੀ 12 ਪਿਸਤੌਲਾਂ, 1.5 ਕਿਲੋਗ੍ਰਾਮ ਹੈਰੋਇਨ ਨਾਲ ਗ੍ਰਿਫਤਾਰ
ਚੰਡੀਗੜ/ਅੰਮ੍ਰਿਤਸਰ, 2 ਅਕਤੂਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਾਬਾਲਗ ਸਮੇਤ ਪੰਜ ਕਾਰਕੁਨਾ ਨੂੰ 12 ਆਧੁਨਿਕ .30 ਬੋਰ ਪਿਸਤੌਲਾਂ ਅਤੇ 1.5 ਕਿਲੋਗ੍ਰਾਮ ਹੈਰੋਇਨ ਨਾਲ ਗ੍ਰਿਫਤਾਰ ਕਰਕੇ ਪਾਕਿਸਤਾਨ ਨਾਲ ਜੁੜੇ ਸਰਹੱਦ ਪਾਰ ਦੇ ਹਥਿਆਰ ਅਤੇ ਨਸ਼ਾ ਤਸਕਰੀ ਨੈੱਟਵਰਕ ਨੂੰ ਬੇਅਸਰ ਕਰ ਦਿੱਤਾ ਹੈ । ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਗਿ੍ਫਤਾਰ ਕੀਤੇ ਗਏ ਵਿਅਕਤੀਆਂ ਵਿੱਚ ਜੋਬਨ ਸਿੰਘ (22), ਕਰਨਦੀਪ ਸਿੰਘ ਉਰਫ ਪੰਡਿਤ (19) ਅਤੇ ਅਜੈਪਾਲ ਸਿੰਘ (18), ਤਿੰਨੋਂ ਵਾਸੀ ਪਿੰਡ ਮਾੜੀ ਮੇਘਾ, ਤਰਨਤਾਰਨ ; ਅੰਮ੍ਰਿਤਸਰ ਦੇ ਪਿੰਡ ਰਣੀਆ ਦਾ ਜਸ਼ਨਪ੍ਰੀਤ ਸਿੰਘ (18) ਅਤੇ 16 ਸਾਲਾ ਨਾਬਾਲਗ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗਿ੍ਫਤਾਰ ਕੀਤੇ ਗਏ ਦੋਸ਼ੀ, ਜੋਬਨ ਸਿੰਘ ਅਤੇ ਜਸ਼ਨਪ੍ਰੀਤ ਸਿੰਘ, ਪਾਕਿਸਤਾਨ ਸਥਿਤ ਤਸਕਰਾ...
