Monday, May 11Malwa News
Shadow

Tag: punjabi news

ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ ਦੀ ਹਮਾਇਤ ਪ੍ਰਾਪਤ ਬੀਕੇਆਈ ਦੀ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ; ਬਟਾਲਾ ਤੋਂ ਚਾਰ ਹੈਂਡ-ਗ੍ਰੇਨੇਡ, 2 ਕਿਲੋਗ੍ਰਾਮ ਆਰਡੀਐਕਸ-ਅਧਾਰਤ ਆਈਈਡੀ ਬਰਾਮਦ

ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ ਦੀ ਹਮਾਇਤ ਪ੍ਰਾਪਤ ਬੀਕੇਆਈ ਦੀ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ; ਬਟਾਲਾ ਤੋਂ ਚਾਰ ਹੈਂਡ-ਗ੍ਰੇਨੇਡ, 2 ਕਿਲੋਗ੍ਰਾਮ ਆਰਡੀਐਕਸ-ਅਧਾਰਤ ਆਈਈਡੀ ਬਰਾਮਦ

Hot News
ਚੰਡੀਗੜ੍ਹ/ਬਟਾਲਾ, 25 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਬਟਾਲਾ ਪੁਲਿਸ ਨੇ ਪਾਕਿ-ਆਈਐਸਆਈ ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਚਾਰ ਐਸਪੀਐਲ ਐਚਜੀਆਰ-84 ਹੈਂਡ ਗ੍ਰਨੇਡ (ਜਿਸਨੂੰ ਆਰਗੇਸ ਐਚਜੀ-84 ਵੀ ਕਿਹਾ ਜਾਂਦਾ ਹੈ) ਅਤੇ ਇੱਕ ਕਾਲੇ ਧਾਤੂ ਦੇ ਡੱਬੇ ਵਿੱਚ ਪੈਕ ਆਰਡੀਐਕਸ-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) – ਜਿਸ ਦਾ ਭਾਰ ਲਗਭਗ 2 ਕਿਲੋਗ੍ਰਾਮ ਹੈ – ਨੂੰ ਅੰਮ੍ਰਿਤਸਰ ਵੱਲ ਜਾਣ ਵਾਲੀ ਸੜਕ ਦੇ ਨੇੜੇ ਝਾੜੀਆਂ ਵਿੱਚੋਂ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਇੱਕ ਬਾਓਫੇਂਗ ਡਿਊਲ-ਬੈਂਡ ਐਫਐਮ ਟ੍ਰਾਂਸਸੀਵਰ ਸੈੱਟ, ਇੱਕ ਡੀ-ਆਕਾਰ ਵਾਲਾ ਹੈੱਡਸੈੱਟ ਜੋ ਆਮ ਤੌਰ 'ਤੇ ਵਾਕੀ-ਟਾਕੀ ਨਾਲ ਵਰਤਿਆ ਜਾਂਦਾ ਹੈ, ਸਮੇਤ ਹੋਰ ਉਪਕਰਣ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ...
‘ਯੁੱਧ ਨਸ਼ਿਆਂ ਵਿਰੁੱਧ: ਲੋਕਾਂ ਤੋਂ ਮਿਲੀ ਜਾਣਕਾਰੀ  ਸਦਕਾ ਨਸ਼ਾ ਵਿਰੋਧੀ ਹੈਲਪਲਾਈਨ ‘ਸੇਫ਼ ਪੰਜਾਬ’ ’ਤੇ 1 ਮਾਰਚ ਤੋਂ ਹੁਣ ਤੱਕ ਦਰਜ  ਹੋਈਆਂ 5562 ਐਫਆਈਆਰਜ਼

‘ਯੁੱਧ ਨਸ਼ਿਆਂ ਵਿਰੁੱਧ: ਲੋਕਾਂ ਤੋਂ ਮਿਲੀ ਜਾਣਕਾਰੀ  ਸਦਕਾ ਨਸ਼ਾ ਵਿਰੋਧੀ ਹੈਲਪਲਾਈਨ ‘ਸੇਫ਼ ਪੰਜਾਬ’ ’ਤੇ 1 ਮਾਰਚ ਤੋਂ ਹੁਣ ਤੱਕ ਦਰਜ  ਹੋਈਆਂ 5562 ਐਫਆਈਆਰਜ਼

Hot News
ਚੰਡੀਗੜ੍ਹ, 24 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਦੇ ਚਲਦਿਆਂ, ਪੰਜਾਬ ਦੇ ‘ਸੇਫ ਪੰਜਾਬ’ ਵਟਸਐਪ ਚੈਟਬੋਟ ਪੋਰਟਲ - 9779100200 - ’ਤੇ ਲੋਕਾਂ ਤੋਂ ਪ੍ਰਾਪਤ ਜਾਣਕਾਰੀ ਸਦਕਾ 1 ਮਾਰਚ, 2025 ਤੋਂ ਹੁਣ ਤੱਕ 5,562 ਐਫ਼ਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ’ਸੇਫ਼ ਪੰਜਾਬ’ ਨਸ਼ਾ ਵਿਰੋਧੀ ਹੈਲਪਲਾਈਨ 97791-00200 ਪੰਜਾਬ ਸਰਕਾਰ ਦੀ ਇੱਕ ਪ੍ਰਮੁੱਖ ਪਹਿਲਕਦਮੀ ਹੈ, ਜਿਸਦਾ ਉਦੇਸ਼ ਨਸ਼ਿਆਂ ਨਾਲ ਸਬੰਧਤ ਮੁੱਦਿਆਂ ਨਾਲ ਜੂਝ ਰਹੇ ਵਿਅਕਤੀਆਂ ਨੂੰ ਆਸਾਨ ਪਹੁੰਚ ਅਤੇ ਢੁਕਵੀਂ ਸਹਾਇਤਾ ਪ੍ਰਦਾਨ ਕਰਨਾ ਹੈ। ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੇਫ਼ ਪੰਜਾਬ ਚੈਟਬੋਟ ਨੇ ਨਵੇਂ ਦੌਰ ਦਾ ਆਗਾਜ਼ ਕੀਤਾ ਹੈ ਕਿਉਂਕਿ ਇਸ ਵਿੱਚ ਲੋਕਾਂ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ  ਇਸੇ ਵਿਸ਼ੇਸ਼ਤਾ ਕਰਕੇ ਇਸਨੂੰ ਭਾਰੀ ਹੁੰਗਾਰਾ ਮਿਲਿਆ ਹੈ। ਲੋਕ ਹੁਣ ਆਪ-ਮੁਹਾਰੇ  ਤਸਕਰਾਂ ਦੀ ਰਿਪੋਰਟ ਕਰਨ ਅਤੇ ਸੁਝਾਅ ਦੇਣ ਲਈ ਅੱਗੇ...
ਪੰਜਾਬ ਮੰਡੀ ਬੋਰਡ ਦੇ ਸਕੱਤਰ ਵੱਲੋਂ ਸੰਗਰੂਰ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ

ਪੰਜਾਬ ਮੰਡੀ ਬੋਰਡ ਦੇ ਸਕੱਤਰ ਵੱਲੋਂ ਸੰਗਰੂਰ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ

Hot News
ਚੰਡੀਗੜ੍ਹ/ਸੰਗਰੂਰ, 24 ਅਗਸਤ - ਵਿਕਾਸ ਪ੍ਰੋਜੈਕਟਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਪੰਜਾਬ ਮੰਡੀ ਬੋਰਡ ਦੇ ਸਕੱਤਰ, ਸ੍ਰੀ ਰਾਮਵੀਰ ਨੇ ਅੱਜ ਸੰਗਰੂਰ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਸ੍ਰੀ ਦਲਵੀਰ ਸਿੰਘ ਢਿੱਲੋਂ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਸ੍ਰੀ ਰਾਜਵੰਤ ਸਿੰਘ ਘੁੱਲੀ, ਪੰਜਾਬ ਮੰਡੀ ਬੋਰਡ ਦੇ ਮੁੱਖ ਇੰਜੀਨੀਅਰ ਸ੍ਰੀ ਗੁਰਿੰਦਰ ਸਿੰਘ ਚੀਮਾ, ਅਤੇ ਹੋਰ ਅਧਿਕਾਰੀ ਮੌਜੂਦ ਸਨ।  ਆਪਣੇ ਦੌਰੇ ਦੌਰਾਨ, ਉਨ੍ਹਾਂ ਨੇ ਧੂਰੀ ਵਿੱਚ ਨਵੇਂ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਹਸਪਤਾਲ ਦੇ ਨਿਰਮਾਣ, ਵੱਖ-ਵੱਖ ਲਿੰਕ ਸੜਕਾਂ ਅਤੇ ਪਿੰਡ ਸਤੌਜ ਵਿੱਚ ਅਨਾਜ ਮੰਡੀ ਦੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਫੰਡਾਂ ਦੀ ਵਰਤੋਂ ਨੂੰ ਅਨੁਕੂਲ ਬਣਾਉਣ ਲਈ ਪੇਂਡੂ ਸੜਕਾਂ ਦੀ ਲੋੜ-ਅਧਾਰਤ ਉਸਾਰੀ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੀ ਵਰਤੋਂ ਦੀ ਵ...
ਐਸ.ਬੀ.ਐਸ. ਨਗਰ ਕਤਲ ਕਾਂਡ: ਲੱਕੀ ਪਟਿਆਲ-ਦਵਿੰਦਰ ਬੰਬੀਹਾ ਗੈਂਗ ਦੇ ਦੋ ਸ਼ੂਟਰ ਮੁੰਬਈ ਤੋਂ ਗ੍ਰਿਫ਼ਤਾਰ

ਐਸ.ਬੀ.ਐਸ. ਨਗਰ ਕਤਲ ਕਾਂਡ: ਲੱਕੀ ਪਟਿਆਲ-ਦਵਿੰਦਰ ਬੰਬੀਹਾ ਗੈਂਗ ਦੇ ਦੋ ਸ਼ੂਟਰ ਮੁੰਬਈ ਤੋਂ ਗ੍ਰਿਫ਼ਤਾਰ

Hot News
ਚੰਡੀਗੜ੍ਹ/ਐਸਬੀਐਸ ਨਗਰ, 24 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਐਸ.ਬੀ.ਐਸ. ਨਗਰ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਲੱਕੀ ਪਟਿਆਲ-ਦਵਿੰਦਰ ਬੰਬੀਹਾ ਗੈਂਗ ਦੇ ਦੋ ਸ਼ੂਟਰਾਂ, ਜੋ ਪਿਛਲੇ ਮਹੀਨੇ ਐਸ.ਬੀਐਸ. ਨਗਰ ਦੇ ਪੋਜੇਵਾਲ ਵਿਖੇ ਹੋਏ ਕਤਲ ਕਾਂਡ ਵਿੱਚ ਸ਼ਾਮਲ ਸਨ, ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਹੈ ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ  ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ  ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨ ਗੈਂਗਰ (25), ਜੋ ਕਿ ਹੁਸ਼ਿਆਰਪੁਰ ਦੇ ਪਿੰਡ ਰੋੜ ਮਜਾਰਾ ਦਾ ਵਸਨੀਕ ਹੈ ਅਤੇ ਜਸਕਰਨਦੀਪ ਸਿੰਘ ਉਰਫ਼ ਕੱਲੂ (23), ਜੋ ਕਿ ਗੜ੍ਹਸ਼ੰਕਰ ਦੇ ਪਿੰਡ ਰਾਮਗੜ੍ਹ ਝੁੰਗੀਆਂ ਦਾ ਵਾਸੀਕ ਹੈ, ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ, 2 ਜੁਲਾਈ, 2025 ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਹਰਦੀਪ ਸਿੰਘ ਉਰਫ਼ ਦੀਪਾ ਕੁਲਪੁਰੀਆ ਦੀ   ਐਸਬੀ...
ਪੰਜਾਬ ਦਾ ਜੇਲ੍ਹ ਵਿਭਾਗ ਹੋ ਰਿਹਾ ਹਾਈਟੈਕ; ਚਲਦੇ ਵਿੱਤੀ ਸਾਲ ਵਿੱਚ ਆਧੁਨਿਕ ਉਪਕਰਨਾਂ ਦੀ ਹੋ ਰਹੀ ਸਥਾਪਨਾ ਨਾਲ ਜੇਲ੍ਹਾਂ ਦਾ ਬੁਨਿਆਦੀ ਢਾਂਚਾ ਹੋਵੇਗਾ ਮਜ਼ਬੂਤ

ਪੰਜਾਬ ਦਾ ਜੇਲ੍ਹ ਵਿਭਾਗ ਹੋ ਰਿਹਾ ਹਾਈਟੈਕ; ਚਲਦੇ ਵਿੱਤੀ ਸਾਲ ਵਿੱਚ ਆਧੁਨਿਕ ਉਪਕਰਨਾਂ ਦੀ ਹੋ ਰਹੀ ਸਥਾਪਨਾ ਨਾਲ ਜੇਲ੍ਹਾਂ ਦਾ ਬੁਨਿਆਦੀ ਢਾਂਚਾ ਹੋਵੇਗਾ ਮਜ਼ਬੂਤ

Breaking News
ਚੰਡੀਗੜ੍ਹ, 24 ਅਗਸਤ: ਪੰਜਾਬ ਦੇ ਜੇਲ ਵਿਭਾਗ ਵੱਲੋਂ ਸੁਰੱਖਿਆ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕਰਨ ਲਈ ਸੂਬੇ ਦੀਆਂ ਜੇਲ੍ਹਾਂ ਲਈ ਅਤੀ ਆਧੁਨਿਕ ਸੁਰੱਖਿਆ ਉਪਕਰਣ ਖਰੀਦ ਕਰਨ ਦੀ ਪ੍ਰਕਿਰਿਆ ਆਰੰਭ ਕਰ ਲਈ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਜੇਲ੍ਹਾਂ ਦੀ ਸੁਰੱਖਿਆ ਲਈ ਹਮੇਸ਼ਾ ਗੰਭੀਰ ਰਹੀ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਵਿੱਚ ਜੇਲ੍ਹਾਂ ਦੇ ਸੁਰੱਖਿਆ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਪ੍ਰਮੁੱਖ ਸੁਰੱਖਿਆ ਉਪਕਰਨਾਂ ਤੋਂ ਇਲਾਵਾ ਫੁੱਲ ਬਾਡੀ ਸਕੈਨਰ, ਬਾਡੀ ਵਾਰਨ ਕੈਮਰੇ, ਫਲੱਡ ਲਾਈਟਸ, ਵਾਕੀ ਟਾਕੀ ਸੈੱਟ, ਬੂਮ ਬੈਰੀਅਰ, ਸੀਸੀਟੀਵੀ ਕੈਮਰੇ, ਸਨੀਫਰ ਡੌਗਜ਼, ਐਕਸਰੇ ਬੇਸਡ ਸਕੈਨਰ, ਸਰਚ ਲਾਈਟਸ, ਹਾਈ ਮਸਟ ਪੋਲਜ਼, ਨਾਨ ਲਾਈਨਰ ਜੰਕਸ਼ਨ ਡਿਟੈਕਟਰ, ਐਂਟੀ ਰਾਇਟਸ ਕਿੱਟਸ, ਈ- ਕਾਰਟਸ, ਵਾਇਰ ਮੈਸ ਇਨ ਹਾਈ ਸਕਿਉਰਟੀ ਜੋਨ ਆਦਿ ਸੁਰੱਖਿਆ ਉਪਕਰਨਾਂ ਦੀ ਖਰੀਦ ਕੀਤੀ ਜਾ ਰਹੀ ਹੈ। ਸ. ਭੁੱਲਰ ਨੇ ਦੱਸਿਆ ਕਿ ਸੂਬੇ ਦੀ...
ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਦਾ ਰੱਖ ਰਹੀ ਹੈ ਖ਼ਾਸ ਖਿਆਲ, ਮਿਲ ਰਹੀ 11 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ

ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਦਾ ਰੱਖ ਰਹੀ ਹੈ ਖ਼ਾਸ ਖਿਆਲ, ਮਿਲ ਰਹੀ 11 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ

Hot News
ਚੰਡੀਗੜ੍ਹ, 24 ਅਗਸਤ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰਸੁਤੰਤਰਤਾ ਸੰਗਰਾਮੀਆਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ। ਦੇਸ਼ ਨੂੰ ਵਿਦੇਸ਼ੀ ਤਾਕਤਾਂ ਤੋਂ ਆਜ਼ਾਦ ਕਰਵਾਉਣ ਲਈ ਜਿਨ੍ਹਾਂ ਬਹਾਦਰ ਯੋਧਿਆਂ ਨੇ ਮਹਾਨ ਕੁਰਬਾਨੀਆਂ ਦਿੱਤੀਆਂ ਉਨ੍ਹਾ ਸੂਰਵੀਰਾਂ ਅਤੇ ਉਨ੍ਹਾਂ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ 11 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ। ਇਸ ਸਬੰਧੀ ਸੁਤੰਤਰਤਾ ਸੰਗਰਾਮੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਦਿੱਤੀ ਜਾ ਰਹੀ ਪੈਨਸ਼ਨ ਪਹਿਲਾਂ ਕੇਵਲ 9400 ਰੁਪਏ ਪ੍ਰਤੀ ਮਹੀਨਾ ਸੀ ਪਰੰਤੂ ਮਾਨ ਸਰਕਾਰ ਨੇ ਇਹ ਪੈਨਸ਼ਨ ਦੀ ਰਕਮ ਵਧਾ ਕੇ 11 ਹਜ਼ਾਰ ਰੁਪਏ ਕੀਤੀ ਜਿਸ ਨਾਲ ਪਰਿਵਾਰਾਂ ਦਾ ਸਨਮਾਨ ਹੋਰ ਵਧਿਆ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆ ਅਤੇ ਉਹਨਾਂ ਦੇ ਪਰਿਵਾਰਾਂ ਨਾਲ ਹਰ ਸਮੇਂ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ। ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ...
ਸ੍ਰੀ ਅਨੰਦਪੁਰ ਸਾਹਿਬ ਵਿੱਚ ਬਣਾਈ ਜਾਵੇਗੀ ਹੈਰੀਟੇਜ ਸਟ੍ਰੀਟ: ਹਰਜੋਤ ਸਿੰਘ ਬੈਂਸ

ਸ੍ਰੀ ਅਨੰਦਪੁਰ ਸਾਹਿਬ ਵਿੱਚ ਬਣਾਈ ਜਾਵੇਗੀ ਹੈਰੀਟੇਜ ਸਟ੍ਰੀਟ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 24 ਅਗਸਤ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ 'ਤੇ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਗੁਰਦੁਆਰਾ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਜਿਸ ਪਵਿੱਤਰ ਅਸਥਾਨ ਉੱਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ, ਤੱਕ ਸ਼ਾਨਦਾਰ ਹੈਰੀਟੇਜ ਸਟ੍ਰੀਟ ਬਣਾਉਣ ਦਾ ਐਲਾਨ ਕੀਤਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ 'ਤੇ ਦੁਨੀਆ ਭਰ ਵਿੱਚ ਵਸਦੀ ਸਿੱਖ ਸੰਗਤ ਨੂੰ ਨਿੱਘੀ ਵਧਾਈ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹੈਰੀਟੇਜ ਸਟ੍ਰੀਟ ਪ੍ਰੋਜੈਕਟ ਦਾ ਉਦੇਸ਼ ਇਸ ਪਵਿੱਤਰ ਰਸਤੇ ਨੂੰ ਸੰਗਮਰਮਰ ਦੀ ਸੁੰਦਰ ਨਕਾਸ਼ੀ, ਸਹੁਜਮਈ ਢੰਗ ਨਾਲ ਫੁੱਲ-ਬੂਟੇ ਲਗਾ ਕੇ ਸਜਾਉਣ ਤੋਂ ਇਲਾਵਾ ਮਨਮੋਹਕ ਰੌਸ਼ਨੀ ਦੇ ਪ੍ਰਬੰਧਾਂ ਨਾਲ ਗੁਰੂ ਘਰ ਆਉਣ ਵਾਲੀ ਸੰਗਤ ਨੂੰ ਸ਼ਾਂਤਮਈ ਅਧਿਆਤਮਿਕ ਮਾਹੌਲ ਪ੍ਰਦਾਨ ਕਰਨਾ ਹੈ। ਇਸ ਅਹਿਮ ਪ੍ਰੋਜੈਕਟ ਬਾਰੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਿੱਖਿਆ ਮੰਤ...
ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਅਨਾਥ ਬੱਚਿਆਂ ਲਈ ਪੰਜਾਬ ਸਰਕਾਰ ਵੱਲੋਂ 4000 ਰੁਪਏ ਪ੍ਰਤੀ ਬੱਚਾ ਸਹਾਇਤਾ: ਡਾ.ਬਲਜੀਤ ਕੌਰ

ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਅਨਾਥ ਬੱਚਿਆਂ ਲਈ ਪੰਜਾਬ ਸਰਕਾਰ ਵੱਲੋਂ 4000 ਰੁਪਏ ਪ੍ਰਤੀ ਬੱਚਾ ਸਹਾਇਤਾ: ਡਾ.ਬਲਜੀਤ ਕੌਰ

Breaking News
ਚੰਡੀਗੜ੍ਹ, 24 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਯਤਨਸ਼ੀਲ ਹੈ, ਉੱਥੇ ਹੀ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਅਤੇ ਅਨਾਥ ਬੱਚਿਆਂ ਦੀ ਦੇਖਭਾਲ ਲਈ ਵੀ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਪਾਂਸਰਸ਼ਿਪ ਸਕੀਮ ਹੇਠ ਆਰਥਿਕ ਤੌਰ ਤੇ ਕਮਜ਼ੋਰ, ਬੇਸਹਾਰਾ ਅਤੇ ਅਨਾਥ ਬੱਚਿਆਂ ਨੂੰ 4000 ਰੁਪਏ ਪ੍ਰਤੀ ਬੱਚਾ ਪ੍ਰਤੀ ਮਹੀਨਾ ਆਰਥਿਕ ਸਹਾਇਤਾ ਦਿੱਤੀ ਜਾਂਦੀ ਹੈ। ਇਹ ਰਾਸ਼ੀ ਉਹਨਾਂ ਬੱਚਿਆਂ ਲਈ ਹੈ ਜਿਨ੍ਹਾਂ ਦੇ ਪਰਿਵਾਰ ਆਰਥਿਕ ਕਮਜ਼ੋਰੀ ਕਾਰਨ ਉਨ੍ਹਾਂ ਦੀ ਸੰਭਾਲ ਕਰਨ ਵਿੱਚ ਅਸਮਰੱਥ ਹਨ ਜਾਂ ਅਨਾਥ ਬੱਚੇ ਜੋ ਆਪਣੇ ਰਿਸ਼ਤੇਦਾਰਾਂ ਨਾਲ ਰਹਿ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਸਹਾਇਤਾ ਬੱਚਿਆਂ ਨੂੰ 18 ਸਾਲ ਦੀ ਉਮਰ ਤੱਕ ਦਿੱਤੀ ਜਾਂਦੀ ਹੈ ਅਤੇ ਹੁਣ ਤੱਕ ਕੁੱਲ 5475 ਬੱਚਿਆਂ ਨੂੰ ਇਸ ਯੋਜਨਾ ਦਾ ਲਾਭ ਮਿਲ ਚੁੱਕਾ ਹੈ। ਡਾ....
ਪਿਛਲੀਆਂ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਤੋਂ ਵਿਰਾਸਤ ਵਿੱਚ ਮਿਲੇ ਆਬਕਾਰੀ ਬਕਾਏ ਦੀ ਵਸੂਲੀ ਕੀਤੀ ਤੇਜ਼ : ਹਰਪਾਲ ਸਿੰਘ ਚੀਮਾ

ਪਿਛਲੀਆਂ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਤੋਂ ਵਿਰਾਸਤ ਵਿੱਚ ਮਿਲੇ ਆਬਕਾਰੀ ਬਕਾਏ ਦੀ ਵਸੂਲੀ ਕੀਤੀ ਤੇਜ਼ : ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 24 ਅਗਸਤ ਵਿੱਤੀ ਅਨੁਸ਼ਾਸਨ ਨੂੰ ਮਜ਼ਬੂਤ ਕਰਨ ਅਤੇ ਮਾਲੀਆ ਪ੍ਰਾਪਤੀ ਨੂੰ ਵੱਧ ਤੋਂ ਵੱਧ ਕਰਨ ਲਈ ਇੱਕ ਦ੍ਰਿੜ ਯਤਨ ਵਿੱਚ, ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਆਬਕਾਰੀ ਕਮਿਸ਼ਨਰੇਟ ਨੇ ਪਿਛਲੀਆਂ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਤੋਂ ਵਿਰਾਸਤ ਵਿੱਚ ਮਿਲੇ ਲੰਬੇ ਸਮੇਂ ਤੋਂ ਬਕਾਇਆ ਆਬਕਾਰੀ ਬਕਾਏ ਦੀ ਵਸੂਲੀ ਲਈ ਯਤਨ ਤੇਜ਼ ਕਰ ਦਿੱਤੇ ਹਨ। ਵਿਭਾਗ ਵੱਲੋਂ ਮੌਜੂਦਾ ਵਿੱਤੀ ਸਾਲ 2025-26 ਵਿੱਚ 1.85 ਕਰੋੜ ਦੀ ਵਸੂਲੀ ਕੀਤੀ ਜਾ ਚੁੱਕੀ ਹੈ ਵਿੱਤੀ ਜਵਾਬਦੇਹੀ ਵੱਲ ਇੱਕ ਮਹੱਤਵਪੂਰਨ ਕਦਮ ਪੁੱਟਦਿਆਂ 20.31 ਕਰੋੜ ਰੁਪਏ (ਕਲੈਕਟਰ ਰੇਟ 'ਤੇ) ਦੇ ਮੂਲ ਮੁੱਲ ਦੀਆਂ 27 ਜਾਇਦਾਦਾਂ ਨੂੰ ਵੇਚਣ ਦੀ ਇਜਾਜ਼ਤ ਦਿੱਤੀ ਗਈ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਨ੍ਹਾਂ ਜਾਇਦਾਦਾਂ ਦੀ ਨਿਲਾਮੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਰਿਕਵਰੀ ਮੁਹਿੰਮ ਦੇ ਹਿੱਸੇ ਵਜੋਂ, ਸ਼੍ਰੀ ਮੁਕਤਸਰ ਸਾਹਿਬ, ਫਾਜ਼ਿਲ...
ਮਾਲੇਰਕੋਟਲਾ ਵਿੱਚ “ਫਿੱਟ ਇੰਡੀਆ ਮੁਹਿੰਮ” ਤਹਿਤ “ਸੰਡੇ ਅੋਨ ਸਾਈਕਲ ” ਰੈਲੀ ਦਾ ਆਯੋਜਨ

ਮਾਲੇਰਕੋਟਲਾ ਵਿੱਚ “ਫਿੱਟ ਇੰਡੀਆ ਮੁਹਿੰਮ” ਤਹਿਤ “ਸੰਡੇ ਅੋਨ ਸਾਈਕਲ ” ਰੈਲੀ ਦਾ ਆਯੋਜਨ

Local
ਮਾਲੇਰਕੋਟਲਾ, 24 ਅਗਸਤ –                   ਫਿੱਟ ਇੰਡੀਆ ਮੁਹਿੰਮ” ਤਹਿਤ “ਸੰਡੇ ਅੋਨ ਸਾਈਕਲ ” ਰੈਲੀ ਦਾ ਆਯੋਜਨ ਸਥਾਨਕ ਡਾਕਟਰ ਜਾਕਿਰ ਹੂਸੈਨ ਵਿਖੇ ਪੁਲਿਸ ਪ੍ਰਸਾਸ਼ਨ ਵਲੋਂ ਕੀਤਾ ਗਿਆ ਇਸ ਸਾਈਕਲ ਰੈਲੀ ਵਿੱਚ ਨੌਜਵਾਨਾਂ, ਸਕੂਲੀ ਬੱਚਿਆਂ,ਸ਼ਹਿਰ ਨਿਵਾਸੀਆਂ,ਸਾਈਕਲਿੰਗ ਪ੍ਰੇਮੀਆਂ ਅਤੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ।  ਰੈਲੀ ਨੂੰ ਜਿਲ੍ਹਾਂ ਪੁਲਿਸ ਮੁਖੀ ਗਗਨ ਅਜੀਤ ਸਿੰਘ ਅਤੇ ਐਸ.ਪੀ. ਅਹਿਮਦਗੜ੍ਹ ਰਾਜਨ ਸ਼ਰਮਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ । ਇਸ ਮੌਕੇ ਡੀ.ਐੱਸ.ਪੀ. ਮਾਨਵਜੀਤ ਸਿੰਘ ਸਿੱਧੂ, ਡੀ.ਐੱਸ.ਪੀ. ਰਣਜੀਤ ਸਿੰਘ ਬੈਂਸ, ਡੀ.ਐੱਸ.ਪੀ. ਇਨਵੈਸਟੀਗੇਸ਼ਨ ਸ਼ਤੀਸ ਕੁਮਾਰ, ਡੀ.ਐੱਸ.ਪੀ. ਮਾਲੇਰਕੋਟਲਾ ਕੁਲਦੀਪ ਸਿੰਘ, ਐੱਸ.ਐੱਚ.ਓ. ਸਿਟੀ-1 ਇੰਸਪੈਕਟਰ ਬਲਜੀਤ ਸਿੰਘ, ਐੱਸ.ਐੱਚ.ਓ. ਸਿਟੀ-2 ਇੰਸਪੈਕਟਰ ਗੁਰਪ੍ਰੀਤ ਕੌਰ, ਐੱਸ.ਐੱਚ.ਓ. ਸਾਇਬਰ ਕ੍ਰਾਈਮ ਇੰਸਪੈਕਟਰ ਮਨਜੋਤ ਸਿੰਘ ਅਤੇ ਐਸ.ਐਚ.ਓ.ਅਮਰਗੜ੍ਹ ਇੰਸਪੈਕਟਰ ਰਣਦੀਪ ਕੁਮਾਰ ਸਮੇਤ ਕਈ ਹੋਰ ਪੁਲਿਸ ਅਧਿਕਾਰੀ ਮੌਜੂਦ ਰਹੇ। ਰੈਲੀ ਸ਼ਹਿਰ ਦੀਆਂ ਮੁੱਖ ਸੜਕਾਂ ਤੋਂ ਗੁਜ਼ਰੀ ਅਤੇ ਲੋਕਾਂ ਨੂੰ ਫਿਟਨੈਸ ਬਾਰੇ ਜਾਗਰੂਕ ...