ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਵਸਤੂਆਂ ਅਤੇ ਸੇਵਾਵਾਂ ਕਰ (ਸੋਧ) ਬਿੱਲ, 2025 ਅਤੇ ਪੰਜਾਬ ਸਹਿਕਾਰੀ ਸਭਾਵਾਂ (ਸੋਧ) ਬਿੱਲ, 2025 ਸਰਬਸੰਮਤੀ ਨਾਲ ਪਾਸ
ਚੰਡੀਗੜ੍ਹ, 29 ਸਤੰਬਰ- ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਪੰਜਾਬ ਵਸਤੂਆਂ ਅਤੇ ਸੇਵਾਵਾਂ ਕਰ (ਸੋਧ) ਬਿੱਲ, 2025 ਅਤੇ ਪੰਜਾਬ ਸਹਿਕਾਰੀ ਸਭਾਵਾਂ (ਸੋਧ) ਬਿੱਲ, 2025 ਨੂੰ ਸਦਨ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ।
ਪੰਜਾਬ ਵਸਤੂਆਂ ਅਤੇ ਸੇਵਾਵਾਂ ਕਰ (ਸੋਧ) ਬਿੱਲ, 2025 'ਤੇ ਬੋਲਦਿਆਂ, ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਕਾਨੂੰਨ ਪੰਜਾਬ ਵਸਤੂਆਂ ਅਤੇ ਸੇਵਾਵਾਂ ਟੈਕਸ ਐਕਟ, 2017 ਦੇ ਕਈ ਭਾਗਾਂ ਵਿੱਚ ਸੋਧ ਕਰਨ ਦਾ ਪ੍ਰਸਤਾਵ ਰੱਖਦਾ ਹੈ, ਜਿਸ ਵਿੱਚ ਧਾਰਾ 2, 12, 13, 17, 20, 34, 38, 39, 107, 112, ਅਤੇ ਅਨੁਸੂਚੀ III ਸ਼ਾਮਲ ਹਨ, ਜਦੋਂ ਕਿ ਨਵੀਆਂ ਧਾਰਾਵਾਂ 122A ਅਤੇ 148A ਵੀ ਸ਼ਾਮਲ ਕੀਤੀਆਂ ਗਈਆਂ ਹਨ। ਇਹਨਾਂ ਸੋਧਾਂ ਦਾ ਉਦੇਸ਼ ਕੇਂਦਰੀ ਵਸਤੂਆਂ ਅਤੇ ਸੇਵਾਵਾਂ ਟੈਕਸ ਐਕਟ, 2017 ਦੇ ਉਪਬੰਧਾਂ ਨਾਲ ਇਕਸਾਰਤਾ ਨੂੰ ਯਕੀਨੀ ਬਣਾਉਣਾ ਹੈ, ਜੋ ਕਿ ਹਾਲ ਹੀ ਵਿੱਚ ਵਿੱਤ ਐਕਟ, 2025 ਦੁਆਰਾ ਸੋਧਿਆ ਗਿਆ ਹੈ।
ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ ਦੇ ਇੱਕ...