ਮਾਨ ਸਰਕਾਰ ਨੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਚੁੱਕਿਆ ਵੱਡਾ ਕਦਮ , 1,568 ANM ਅਤੇ ਸਟਾਫ ਨਰਸ ਦੀਆਂ ਅਸਾਮੀਆਂ ਦੀ ਭਰਤੀ ਨੂੰ ਦਿੱਤੀ ਮਨਜ਼ੂਰੀ
ਚੰਡੀਗੜ੍ਹ, 20 ਦਸੰਬਰ : ਸੂਬੇ ਦੇ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਅਤੇ ਬਿਹਤਰ ਬਣਾਉਣ ਦੇ ਉਦੇਸ਼ ਤਹਿਤ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਵਿੱਤ ਵਿਭਾਗ ਨੇ ਰਾਸ਼ਟਰੀ ਸਿਹਤ ਮਿਸ਼ਨ (ਐਨ.ਐਚ.ਐਮ.) ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਭਰਤੀ ਮੁਹਿੰਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਪ੍ਰਵਾਨਗੀ ਤਹਿਤ ਏ. ਐਨ.ਐਮ. ਦੀਆਂ ਕੁੱਲ 2,000 ਮਨਜ਼ੂਰਸ਼ੁਦਾ ਅਸਾਮੀਆਂ ‘ਚੋਂ 729 ਖਾਲੀ ਅਸਾਮੀਆਂ ਅਤੇ ਸਟਾਫ ਨਰਸਾਂ ਦੀਆਂ 1896 ਪ੍ਰਵਾਨਿਤ ਅਸਾਮੀਆਂ ‘ਚੋਂ 839 ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਸਟਾਫ ਦੀ ਘਾਟ ਕਾਰਨ ਸਿਹਤ ਸੰਭਾਲ ਸੇਵਾਵਾਂ ਵਿੱਚ ਕੋਈ ਰੁਕਾਵਟ ਨਾ ਆਵੇ ਅਤੇ ਇਸ ਲਈ ਇਨ੍ਹਾਂ ਠੇਕੇ-ਅਧਾਰਤ ਅਸਾਮੀਆਂ ਨੂੰ ਭਰਨ ਨੂੰ ਤਰਜੀਹ ਦਿੱਤੀ ਗਈ ਹੈ।
ਇਸ ਪਹਿਲਕਦਮੀ ...








