ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨਾ ਸਾਬਤ ਕਰਦਾ ਹੈ ਕਿ ਉਹ ਪੰਜਾਬ ਦੀ ਤਰੱਕੀ ਨੂੰ ਬਰਦਾਸ਼ਤ ਨਹੀਂ ਕਰ ਸਕਦੇ: ਕੈਬਨਿਟ ਮੰਤਰੀ
ਚੰਡੀਗੜ੍ਹ, 6 ਮਾਰਚ 2026: ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਹਰਭਜਨ ਸਿੰਘ ਈਟੀਓ ਨੇ ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨ ਦੇ ਫੈਸਲੇ ਦੀ ਤਿੱਖੇ ਸ਼ਬਦਾਂ ਵਿੱਚ ਨਿੰਦਾ ਕੀਤੀ। ਕੈਬਨਿਟ ਮੰਤਰੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਵਿਰੋਧੀ ਧਿਰ ਦਾ ਸਦਨ ਦੀ ਕਾਰਵਾਈ ਵਿੱਚ ਵਿਘਨ ਪਾਉਣ ਵਾਲਾ ਰਵੱਈਆ ਅਤੇ ਬੇਲੋੜੀ ਨਾਅਰੇਬਾਜ਼ੀ ਸੂਬੇ ਸਰਕਾਰ ਦੀਆਂ ਵਿਕਾਸ ਪਹਿਲਕਦਮੀਆਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਲਈ ਉਨ੍ਹਾਂ ਦੀਆਂ ਬੇਚੈਨ ਕੋਸ਼ਿਸ਼ਾਂ ਦਾ ਹਿੱਸਾ ਹੈ।
ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਨੂੰ ਰਾਜ ਦੇ ਖਜ਼ਾਨੇ ਜਾਂ ਇਸਦੇ ਲੋਕਾਂ ਵੱਲ ਧਿਆਨ ਦੇਣ ਦੀ ਬਜਾਏ ਸ਼ਰਾਬ, ਰੇਤ ਅਤੇ ਟਰਾਂਸਪੋਰਟ ਮਾਫੀਆ ਨੂੰ ਪ੍ਰਮੋਟ ਕਰਨ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪਿਛਲੀਆਂ ਸਰਕਾਰਾਂ ਨੇ ਰਾਜ ਦੇ ਸਰੋਤਾਂ ਨੂੰ ਲੁੱਟਣ ਦੀ ਇਜਾਜ਼ਤ ਦਿੱਤੀ 'ਆਪ' ਦੀ ਸਰਕਾਰ ਨੇ ਵਿੱਤੀ ਅਨੁਸ਼ਾਸਨ ਅਤੇ ਸੂਬੇ ਦੇ ਅਸਲ ਮਾਇਨੇ ਵਿੱਚ ਵਿਕਾਸ 'ਤੇ ਧਿਆਨ ਕੇਂਦਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ,...








