ਹੁਸ਼ਿਆਰਪੁਰ ਤੋਂ ਹੋਵੇਗੀ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 21 ਅਗਸਤ : ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਖੇਡਾਂ ਵਤਨ ਪੰਜਾਬ ਦੀਆਂ” ਦੀ ਸ਼ੁਰੂਆਤ ਇਸ ਵਾਰ ਹੁਸ਼ਿਆਰਪੁਰ ਤੋਂ ਹੋਵੇਗੀ। ਇਸ ਸਬੰਧੀ ਰਾਜ ਪੱਧਰੀ ਉਦਘਾਟਨੀ ਸਮਾਰੋਹ 3 ਸਤੰਬਰ ਨੂੰ ਲਾਜਵੰਤੀ ਬਹੁਮੰਤਵੀ ਸਟੇਡੀਅਮ, ਹੁਸ਼ਿਆਰਪੁਰ ਵਿਖੇ ਬਹੁਤ ਉਤਸ਼ਾਹ ਅਤੇ ਜੋਸ਼ ਨਾਲ ਆਯੋਜਿਤ ਕੀਤਾ ਜਾਵੇਗਾ। ਇਸ ਮੌਕੇ ਰਾਜ ਪੱਧਰੀ ਖੇਡ ਮੁਕਾਬਲੇ ਵੀ ਸ਼ੁਰੂ ਹੋਣਗੇ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਸਮਾਗਮ ਨੂੰ ਸਫਲ ਅਤੇ ਯਾਦਗਾਰੀ ਬਣਾਉਣ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਕਮੀ ਨਾ ਰਹਿਣ ਦੇਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਮਾਗਮ ਰਾਹੀਂ ਖੇਡ ਪ੍ਰਤਿਭਾਵਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਅਤੇ ...








