Monday, May 11Malwa News
Shadow

Tag: punjabi news

ਲਾਲਜੀਤ ਸਿੰਘ ਭੁੱਲਰ ਵੱਲੋਂ ਟਰਾਂਸਪੋਰਟ ਯੂਨੀਅਨਾਂ ਨਾਲ ਮੀਟਿੰਗ

ਲਾਲਜੀਤ ਸਿੰਘ ਭੁੱਲਰ ਵੱਲੋਂ ਟਰਾਂਸਪੋਰਟ ਯੂਨੀਅਨਾਂ ਨਾਲ ਮੀਟਿੰਗ

Breaking News
ਚੰਡੀਗੜ੍ਹ, 19 ਅਗਸਤ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਰੋਡਵੇਜ਼/ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟਰ  ਵਰਕਰਜ਼ ਯੁਨੀਅਨ ਅਤੇ ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੀਆਂ ਮੰਗਾਂ ‘ਤੇ ਵਿਸਥਾਰ ਨਾਲ ਚਰਚਾ ਕਰਨ ਲਈ ਮੀਟਿੰਗ ਕੀਤੀ। ਦੋਵਾਂ ਯੂਨੀਅਨਾਂ ਦੇ ਨੁਮਾਇੰਦਿਆਂ ਸੂਬਾ ਪ੍ਰਧਾਨ ਸ੍ਰੀ ਰੇਸ਼ਮ ਸਿੰਘ ਗਿੱਲ, ਸੂਬਾ ਜਨਰਲ ਸਕੱਤਰ ਸ੍ਰੀ ਸ਼ਮਸ਼ੇਰ ਸਿੰਘ ਢਿੱਲੋਂ ਅਤੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਜਸਪਾਲ ਸਿੰਘ ਬਾਜਵਾ ਅਤੇ ਹੋਰਾਂ ਨਾਲ ਹੋਈ ਇਸ ਮੀਟਿੰਗ ਦੌਰਾਨ, ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ, ਸਕੱਤਰ ਟਰਾਂਸਪੋਰਟ ਵਿਭਾਗ ਸ੍ਰੀ ਵਰੁਣ ਰੂਜ਼ਮ, ਮੈਨੇਜ਼ਿੰਗ ਡਾਇਰੈਕਟਰ ਪੀ.ਆਰ.ਟੀ.ਸੀ ਸ੍ਰੀ ਬੀ.ਐਸ. ਸ਼ੇਰਗਿੱਲ, ਡਾਇਰੈਕਟਰ ਸਟੇਟ ਟਰਾਂਸਪੋਰਟ ਸ੍ਰੀ ਰਾਜੀਵ ਕੁਮਾਰ ਗੁਪਤਾ, ਵਿੱਤ ਵਿਭਾਗ ਅਤੇ ਪ੍ਰਸੋਨਲ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਹੋਏ। ਟਰਾਂਸਪੋਰਟ ਮੰਤਰੀ ਨੇ ਯੂਨੀਅਨਾਂ ਮੈਂਬਰਾਂ ਨੂੰ ਉਨ੍ਹਾਂ ਦੀਆਂ ਮੰਗਾਂ ਸਬੰਧੀ ਵਿਭਾਗ ਵੱਲੋਂ ਹੁਣ ਤੱਕ ਕੀਤੀਆਂ ਗਈਆਂ ਕਾਰਵਾਈਆਂ ਬਾਰੇ ਜ...
ਬੀ.ਕੇ.ਆਈ. ਟੈਰਰ ਮਾਡਿਊਲ ਦੇ ਦੋ ਹੋਰ ਕਾਰਕੁੰਨ ਕਾਬੂ; ਇੱਕ ਹੈਂਡ-ਗ੍ਰਨੇਡ ਬਰਾਮਦ

ਬੀ.ਕੇ.ਆਈ. ਟੈਰਰ ਮਾਡਿਊਲ ਦੇ ਦੋ ਹੋਰ ਕਾਰਕੁੰਨ ਕਾਬੂ; ਇੱਕ ਹੈਂਡ-ਗ੍ਰਨੇਡ ਬਰਾਮਦ

Breaking News
ਚੰਡੀਗੜ੍ਹ, 19 ਅਗਸਤ: ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਤੋਂ ਕੁਝ ਦਿਨ ਬਾਅਦ, ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਇਸੇ ਮਾਡਿਊਲ ਦੇ ਦੋ ਹੋਰ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ 86ਪੀ ਹੈਂਡਗ੍ਰਨੇਡ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਵਿਸ਼ਵਜੀਤ ਅਤੇ ਜੈਕਸਨ ਵਜੋਂ ਹੋਈ ਹੈ, ਦੋਵੇਂ ਨਕੋਦਰ ਦੇ ਸ਼ੰਕਰ ਦੇ ਰਹਿਣ ਵਾਲੇ ਹਨ। ਜਾਣਕਾਰੀ ਅਨੁਸਾਰ, ਪੰਜਾਬ ਪੁਲਿਸ ਨੇ ਨਵਾਂਸ਼ਹਿਰ ਗ੍ਰਨੇਡ ਹਮਲੇ ਵਿੱਚ ਸ਼ਾਮਲ ਬੀ.ਕੇ.ਆਈ. ਮਾਡਿਊਲ ਦੇ ਪੰਜ ਕਾਰਕੰੁਨਾਂ, ਜਿਨ੍ਹਾਂ ਵਿੱਚ ਰਿਤਿਕ ਨਰੋਲੀਆ ਅਤੇ ਸੋਨੂੰ ਕੁਮਾਰ ਉਰਫ਼ ਕਾਲੀ ਸ਼ਾਮਲ ਹਨ ਸਮੇਤ ਤਿੰਨ ਜੁਵਿਨਾਈਲ (ਨਾਬਾਲਗ) ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ 86ਪੀ ਹੈਂਡ-ਗ੍ਰਨੇਡ ਅਤੇ ਇੱਕ .30 ਬੋਰ ਪਿਸਤੌਲ ਬਰਾਮਦ ਕੀਤਾ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅਗਲੇਰੇ- ਪਿਛਲੇਰੇ ਸਬੰਧਾਂ ’ਤੇ...
ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਉੱਘੇ ਨਾਟਕਕਾਰ ਪ੍ਰੋ. ਅਜਮੇਰ ਸਿੰਘ ਔਲਖ ਦਾ 83ਵਾਂ ਜਨਮ ਦਿਨ ਮਨਾਇਆ

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਉੱਘੇ ਨਾਟਕਕਾਰ ਪ੍ਰੋ. ਅਜਮੇਰ ਸਿੰਘ ਔਲਖ ਦਾ 83ਵਾਂ ਜਨਮ ਦਿਨ ਮਨਾਇਆ

Local
ਮਾਨਸਾ, 19 ਅਗਸਤ:             ਭਾਸ਼ਾ ਵਿਭਾਗ, ਪੰਜਾਬ ਦੀ ਰਹਿਨੁਮਾਈ ਹੇਠ ਸਥਾਨਕ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਉੱਘੇ ਨਾਟਕਕਾਰ  ਪ੍ਰੋ. ਅਜਮੇਰ ਸਿੰਘ ਔਲਖ ਦੇ 83ਵੇਂ ਜਨਮ ਦਿਨ ਨੂੰ ਸਮਰਪਿਤ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਇੰਚਾਰਜ ਪ੍ਰਿੰਸੀਪਲ ਜਸਕਰਨ ਸਿੰਘ ਦੀ ਪ੍ਰਧਾਨਗੀ ਹੇਠ ਇਕ ਵਿਸ਼ੇਸ਼ ਇਕੱਤਰਤਾ ਦਾ ਆਯੋਜਨ ਕੀਤਾ ਗਿਆ।             ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫ਼ਸਰ ਤੇਜਿੰਦਰ ਕੌਰ ਅਤੇ ਖੋਜ ਅਫ਼ਸਰ ਕਵੀ ਗੁਰਪ੍ਰੀਤ ਨੇ ਸਭ ਨੂੰ ਜੀ ਆਇਆਂ  ਆਖਦਿਆਂ ਕਿਹਾ ਕਿ ਪ੍ਰੋ. ਅਜਮੇਰ ਸਿੰਘ ਔਲਖ ਪੰਜਾਬੀ ਦੇ ਅਜਿਹੇ ਨਾਟਕਕਾਰ ਹੋਏ ਨੇ ਜਿੰਨ੍ਹਾਂ ਨੇ ਆਪਣੇ ਨਾਟਕਾਂ ਰਾਹੀਂ ਕਿਰਤੀਆਂ ਅਤੇ ਨਿਮਨ ਕਿਸਾਨੀ ਦੀ ਬਾਤ ਪਾਈ ਹੈ। ਉਨ੍ਹਾਂ ਕਿਹਾ ਕਿ ਸੌਖੀ, ਸਹਿਜ ਭਾਸ਼ਾ ਅਤੇ ਸਾਦੇ ਰੰਗਮੰਚ ਨਾਲ ਲੋਕਾਂ ਦੇ ਦੁੱਖਾਂ ਸੁਖਾਂ ਦੀ ਗੱਲ ਕਰਨ ਵਾਲੇ  ਨਾਟਕਕਾਰ ਔਲਖ ਸਦਾ ਲੋਕਾਂ ਦੇ ਦਿਲਾਂ ਵਿਚ ਵਸਦੇ ਰਹਿਣਗੇ।     ...
ਡਿਪਟੀ ਕਮਿਸ਼ਨਰ ਵੱਲੋਂ ਆੜਤੀਆਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਆੜਤੀਆਂ ਨਾਲ ਮੀਟਿੰਗ

Local
ਫ਼ਿਰੋਜ਼ਪੁਰ, 19 ਅਗਸਤ : ਖਰੀਫ ਸੀਜ਼ਨ 2025-26 ਦੌਰਾਨ ਜ਼ਿਲ੍ਹੇ 'ਚ ਝੋਨੇ ਦੀ ਆਮਦ/ਖ਼ਰੀਦ ਸੀਜ਼ਨ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਚਲਾਉਣ ਲਈ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।  ਮੀਟਿੰਗ ਵਿੱਚ ਝੋਨੇ ਦੀ ਆਮਦ ਤੇ ਖ਼ਰੀਦ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਕਦਮਾਂ 'ਤੇ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਨੇ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਮੰਡੀਆਂ 'ਚ ਝੋਨਾ ਪੂਰੀ ਤਰ੍ਹਾਂ ਸਕਾ ਕੇ ਲਿਆਉਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਖ਼ਰੀਦ ਪ੍ਰਕਿਰਿਆ ਸੁਚਾਰੂ ਹੋਵੇਗੀ ਸਗੋਂ ਮਿਆਰ ਅਨੁਸਾਰ ਖ਼ਰੀਦ ਵੀ ਯਕੀਨੀ ਬਣੇਗੀ। ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਲਗਭਗ 11.26 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਦਾ ਟੀਚਾ ਨਿਰਧਾਰਿਤ ਹੈ ਅਤੇ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ 2369 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 209 ਰਾਈਸ ਮਿੱਲਾਂ ਹਨ ਅਤੇ 127 ਖਰੀਦ ਕੇਂਦਰ ਸਥਾਪਿਤ ਕੀਤ...
ਡਿਪਟੀ ਕਮਿਸ਼ਨਰ ਨੇ ਝੋਨੇ ਦੀ ਖ਼ਰੀਦ ਸਬੰਧੀ ਕੀਤੇ ਜਾਣੇ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਤੇ ਆੜ੍ਹਤੀਆਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਖ਼ਰੀਦ ਸਬੰਧੀ ਕੀਤੇ ਜਾਣੇ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਤੇ ਆੜ੍ਹਤੀਆਂ ਨਾਲ ਮੀਟਿੰਗ

Local
ਗੁਰਦਾਸਪੁਰ, 19 ਅਗਸਤ (        ) - ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਝੋਨੇ ਦੀ ਖ਼ਰੀਦ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਸ੍ਰੀ ਸੁਖਜਿੰਦਰ ਸਿੰਘ, ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ, ਗੁਰਦਾਸਪੁਰ, ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ. ਅਮਰੀਕ ਸਿੰਘ, ਸਮੂਹ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ, ਸਮੂਹ ਸਕੱਤਰ ਮਾਰਕਿਟ ਕਮੇਟੀ  ਜ਼ਿਲ੍ਹੇ ਦੇ ਸਮੂਹ ਆੜ੍ਹਤੀਆ  ਐਸੋਸੀਏਸ਼ਨ ਦੇ ਪ੍ਰਧਾਨ ਹਾਜ਼ਰ ਸਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖ਼ਰੀਫ਼ ਸੀਜ਼ਨ 2025-26 ਦੌਰਾਨ ਝੋਨੇ ਦੀ ਖ਼ਰੀਦ ਲਈ ਤਿਆਰੀਆਂ ਹੁਣ ਤੋਂ ਹੀ ਅਰੰਭ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਿਲ੍ਹ...
69ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਸ਼ਾਨੋ–ਸ਼ੌਕਤ ਨਾਲ ਸ਼ੁਰੂ

69ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਸ਼ਾਨੋ–ਸ਼ੌਕਤ ਨਾਲ ਸ਼ੁਰੂ

Local
ਬਰਨਾਲਾ, 19 ਅਗਸਤ: ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਸੁਨੀਤਇੰਦਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ 69ਵੀਆਂ ਗਰਮ ਰੁੱਤ ਪੰਜਾਬ ਰਾਜ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਅੱਜ ਬਰਨਾਲਾ ਦੇ ਵੱਖ–ਵੱਖ ਸਕੂਲਾਂ ਵਿੱਚ ਸ਼ੁਰੂ ਹੋ ਗਈਆਂ ਹਨ। ਖੇਡਾਂ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਬਰਨਾਲਾ ਸੁਨੀਤਇੰਦਰ ਸਿੰਘ ਨੇ ਕੀਤਾ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਕਿਹਾ ਕਿ ਖੇਡਾਂ ਵਿੱਚ ਭਾਗ ਲੈਣ ਨਾਲ ਜਿੱਥੇ ਵਿਅਕਤੀ ਸਰੀਰਕ ਤੌਰ ‘ਤੇ ਤੰਦਰੁਸਤ ਰਹਿੰਦਾ ਹੈ, ਉੱਥੇ ਮਾਨਸਿਕ ਤੌਰ ‘ਤੇ ਮਜ਼ਬੂਤ ਬਣਦਾ ਹੈ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਪਹੁੰਚੇ ਡੀਈਓ ਸੁਨੀਤਇੰਦਰ ਸਿੰਘ ਦਾ ਧੰਨਵਾਦ ਕੀਤਾ।ਉਨ੍ਹਾਂ ਦੱਸਿਆ ਕਿ ਅੱਜ ਪਹਿਲੇ ਦਿਨ ਲੜਕੀਆਂ ਦੇ ਕਰਵਾਏ ਗਏ ਵੱਖ–ਵੱਖ ਖੇਡ ਮੁਕਾਬਲਿਆਂ ਵਿੱਚੋਂ ਵਾਲੀਬਾਲ ਅੰਡਰ 14 ਸਾਲ ਵਿੱਚ ਸਸਸਸ ਬਡਬਰ, ਸਹਸ ਅਸਪਾਲ ਕਲਾਂ ਤੇ ਸਸ...
ਪਰਾਲੀ ਪ੍ਰਬੰਧਨ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਕੀਤੀ ਸਮੀਖਿਆ ਮੀਟਿੰਗ

ਪਰਾਲੀ ਪ੍ਰਬੰਧਨ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਕੀਤੀ ਸਮੀਖਿਆ ਮੀਟਿੰਗ

Local
ਹੁਸ਼ਿਆਰਪੁਰ, 19 ਅਗਸਤ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਤਿਆਰੀਆਂ ਅਤੇ ਇਸ ਦੇ ਵਿਗਿਆਨਕ ਪ੍ਰਬੰਧਨ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।     ਮੀਟਿੰਗ ਦੌਰਾਨ ਉਨ੍ਹਾਂ ਬਲਾਕ ਪੱਧਰ 'ਤੇ ਉਪਲਬੱਧ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਸਥਿਤੀ, ਕਿਸਾਨਾਂ ਨੂੰ ਹੁਣ ਤੱਕ ਦਿੱਤੀਆਂ ਗਈਆਂ ਸਬਸਿਡੀ ਵਾਲੀਆਂ ਮਸ਼ੀਨਾਂ, ਉਨ੍ਹਾਂ ਦੀ ਪ੍ਰਭਾਵਸ਼ਾਲੀ ਵਰਤੋਂ ਅਤੇ ਉਦਯੋਗਿਕ ਇਕਾਈਆਂ ਦੁਆਰਾ ਖਪਤ ਕੀਤੀ ਜਾਂਦੀ ਪਰਾਲੀ ਦੇ ਪ੍ਰਬੰਧਨ ਲਈ ਯੋਜਨਾਵਾਂ ਬਾਰੇ ਵਿਸਥਾਰ ਵਿਚ ਚਰਚਾ ਕੀਤੀ।      ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ 3063 ਪਰਾਲੀ ਪ੍ਰਬੰਧਨ ਮਸ਼ੀਨਾਂ ਸਬਸਿਡੀ 'ਤੇ ਉਪਲਬੱਧ ਕਰਵਾਈਆਂ ਗਈਆਂ ਹਨ, ਜਦੋਂ ਕਿ ਮੌਜੂਦਾ ਸਾਲ ਵਿਚ ਹੁਣ ਤੱਕ 156 ਮਸ਼ੀਨਾਂ ਕਿਸਾਨਾਂ ਵੱਲੋਂ ਖ਼ੁਦ ਖ਼ਰੀਦੀਆਂ ਗਈਆਂ ਹਨ। ਇਨ੍ਹਾਂ ਵਿਚ ਇਨ-ਸੀਟੂ ਮਸ਼ੀਨਾਂ (ਖੇਤ ਵਿਚ ਹੀ ਪਰਾਲੀ ਦੇ ਪ੍ਰਬੰਧਨ ਲਈ) ਅਤੇ ਐਕਸ-ਸੀਟੂ ਬੇਲਰ ਮਸ਼ੀਨਾਂ (ਪਰਾਲੀ ਦੇ ਬੰਡਲ ਬਣਾਉਣ ਅਤੇ ਉਦਯੋਗਿਕ ਇਕਾਈਆਂ ਵਿਚ ਖਪਤ ਲਈ) ਸ਼ਾ...
ਪੰਜਾਬ ਸਰਕਾਰ ਨੇ ਉਦਯੋਗ ਜਗਤ ਨੂੰ ਸਸ਼ਕਤ ਬਣਾਉਣ ਲਈ “ਰਾਈਜ਼ਿੰਗ ਪੰਜਾਬ  ਸਜੈਸ਼ਨਜ਼ ਟੂ ਸੌਲੂਸ਼ਨਜ਼’’ ਲੜੀ ਦੀ ਕੀਤੀ ਸ਼ੁਰੂਆਤ

ਪੰਜਾਬ ਸਰਕਾਰ ਨੇ ਉਦਯੋਗ ਜਗਤ ਨੂੰ ਸਸ਼ਕਤ ਬਣਾਉਣ ਲਈ “ਰਾਈਜ਼ਿੰਗ ਪੰਜਾਬ  ਸਜੈਸ਼ਨਜ਼ ਟੂ ਸੌਲੂਸ਼ਨਜ਼’’ ਲੜੀ ਦੀ ਕੀਤੀ ਸ਼ੁਰੂਆਤ

Hot News
ਚੰਡੀਗੜ, 18 ਅਗਸਤ : ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਉਦਯੋਗ ਕ੍ਰਾਂਤੀ ਦਿ੍ਰਸਟੀਕੋਣ ਤਹਿਤ “ ਰਾਈਜ਼ਿੰਗ ਪੰਜਾਬ - ਸਜੈਸ਼ਨਜ਼ ਟੂ ਸੌਲੂਸ਼ਨਜ਼ ’’ ਥੀਮ ਵਾਲੇ ਸਮਾਗਮਾਂ ਦੀ ਇੱਕ ਵਿਸ਼ੇਸ਼ ਲੜੀ ਦਾ ਐਲਾਨ ਕੀਤਾ । ਇਸ ਪਹਿਲਕਦਮੀ ਦੀ ਅਗਵਾਈ ਉਦਯੋਗ ਅਤੇ ਵਣਜ-ਕਮ-ਨਿਵੇਸ਼ ਪ੍ਰਮੋਸ਼ਨ ਮੰਤਰੀ ਸ੍ਰੀ ਸੰਜੀਵ ਅਰੋੜਾ ਕਰ ਰਹੇ ਹਨ। ਇਹ ਸਮਾਗਮ ਰਾਜ ਦੀਆਂ ਨਵੀਆਂ ਉਦਯੋਗ-ਅਨੁਕੂਲ ਨੀਤੀਆਂ ਬਾਰੇ ਜਾਗਰੂਕਤਾ ਫੈਲਾਉਣ ਅਤੇ ਸਰਕਾਰ ਅਤੇ ਉਦਯੋਗ ਜਗਤ ਦੇ ਆਗੂਆਂ ਵਿਚਕਾਰ ਗੱਲਬਾਤ ਲਈ ਸਿੱਧਾ ਪਲੇਟਫਾਰਮ ਪ੍ਰਦਾਨ ਕਰਨ ਲਈ ਤਿਆਰ ਕੀਤੇ ਗਏ ਹਨ। ਇਸ ਸੰਦਰਭ ਵਿੱਚ, ਉਦਯੋਗ ਕ੍ਰਾਂਤੀ ਅਧੀਨ "ਰਾਈਜ਼ਿੰਗ ਪੰਜਾਬ - ਸਜੈਸ਼ਨਜ਼ ਟੂ ਸੌਲੂਸ਼ਨਜ਼ " ਥੀਮ ਵਾਲਾ ਪਹਿਲਾ ਸਮਾਗਮ 19 ਅਗਸਤ, 2025 ਨੂੰ ਅੰਮ੍ਰਿਤਸਰ ਵਿਖੇ ਆਯੋਜਿਤ ਕੀਤਾ ਜਾਵੇਗਾ। ਮੁੱਖ ਖੇਤਰ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਹ ਸਮਾਗਮ ਉਦਯੋਗ ਅਤੇ ਵਣਜ ਵਿਭਾਗ, ਪੀਐਸਆਈਈਸੀ, ਅਤੇ ਨਿਵੇਸ਼ ਪ੍ਰਮੋਸ਼ਨ ਵਿਭਾਗ ਦੇ ਮੁੱਖ ਸੁਧਾਰਾਂ ਨੂੰ ਉਜਾਗਰ ਕਰਨਗੇ। ਭਾਈਵਾਲਾਂ ਨੂੰ ਕਲੱਬਿੰਗ/ਡੀ-ਕਲੱਬਿੰਗ ਨੀਤ...
‘ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਕਾਸੋ ਦੌਰਾਨ 272 ਨਸ਼ਿਆਂ ਦੇ ਹਾਟਸਪਾਟਸ ‘ਤੇ ਛਾਪੇਮਾਰੀ; 196 ਨਸ਼ਾ ਤਸਕਰ 2.4 ਕਿਲੋਗ੍ਰਾਮ ਹੈਰੋਇਨ ਤੇ 2 ਕਿਲੋਗ੍ਰਾਮ ਅਫੀਮ ਸਮੇਤ ਕਾਬੂ  

‘ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਕਾਸੋ ਦੌਰਾਨ 272 ਨਸ਼ਿਆਂ ਦੇ ਹਾਟਸਪਾਟਸ ‘ਤੇ ਛਾਪੇਮਾਰੀ; 196 ਨਸ਼ਾ ਤਸਕਰ 2.4 ਕਿਲੋਗ੍ਰਾਮ ਹੈਰੋਇਨ ਤੇ 2 ਕਿਲੋਗ੍ਰਾਮ ਅਫੀਮ ਸਮੇਤ ਕਾਬੂ  

Hot News
ਚੰਡੀਗੜ੍ਹ, 18 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਅਣਥੱਕ ਯਤਨਾਂ ਵਿੱਚ ਨਸ਼ਾ ਵਿਰੋਧੀ ਮੁਹਿੰਮ ਦੇ 170ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹਾਟਸਪਾਟਸ - ਨਸ਼ਿਆਂ ਅਤੇ ਮਨੋਰੋਗ ਪਦਾਰਥਾਂ ਦੀ ਵਿਕਰੀ ਵਾਲੇ ਸਥਾਨਾਂ - 'ਤੇ ਇੱਕ ਰਾਜ ਵਿਆਪੀ ਘੇਰਾਬੰਦੀ ਅਤੇ ਖੋਜ ਮੁਹਿੰਮ (ਕਾਸੋ) ਚਲਾਈ। ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਰਾਜ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕਾਸੋ ਮੁਹਿੰਮ ਚਲਾਈ ਗਈ। ਦੱਸਣਯੋਗ ਹੈ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਨਸ਼ੀਲੇ ਪਦਾਰਥਾਂ ਸਬੰਧੀ 272 ਹਾਟਸਪਾਟਾਂ 'ਤੇ ਛਾਪੇਮਾਰੀ ਕੀਤੀ, ਜਿਸ ਵਿੱਚ 164 ਐਫਆਈਆਰਜ਼ ਦਰਜ ਕਰਨ ਤੋਂ ਬਾਅਦ 196 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.4 ਕਿਲੋਗ੍ਰਾਮ ਹੈਰੋਇਨ, 2 ਕਿਲੋਗ੍ਰਾਮ ਅਫੀਮ, 30 ਕਿਲੋਗ੍ਰਾਮ ਗਾਂਜਾ, 13,451 ਨਸ਼ੀਲੀਆਂ ਗੋਲ...
ਮੁੱਖ ਮੰਤਰੀ ਵੱਲੋਂ ਸੁਖਬੀਰ ਬਾਦਲ ਨੂੰ ਝੂਠੀਆਂ ਪ੍ਰਾਪਤੀਆਂ ਦੇ ਸੋਹਲੇ ਗਾਉਣ ਦੀ ਬਜਾਏ ਬਰਗਾੜੀ ਘਟਨਾ ਅਤੇ ਨਸ਼ਿਆਂ ਨਾਲ ਹੋਈਆਂ ਮੌਤਾਂ ਦੀ ਜ਼ਿੰਮੇਵਾਰੀ ਲੈਣ ਦੀ ਚੁਣੌਤੀ

ਮੁੱਖ ਮੰਤਰੀ ਵੱਲੋਂ ਸੁਖਬੀਰ ਬਾਦਲ ਨੂੰ ਝੂਠੀਆਂ ਪ੍ਰਾਪਤੀਆਂ ਦੇ ਸੋਹਲੇ ਗਾਉਣ ਦੀ ਬਜਾਏ ਬਰਗਾੜੀ ਘਟਨਾ ਅਤੇ ਨਸ਼ਿਆਂ ਨਾਲ ਹੋਈਆਂ ਮੌਤਾਂ ਦੀ ਜ਼ਿੰਮੇਵਾਰੀ ਲੈਣ ਦੀ ਚੁਣੌਤੀ

Breaking News
ਚਮਕੌਰ ਸਾਹਿਬ (ਰੂਪਨਗਰ), 18 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਲੀਡਰ ਸੁਖਬੀਰ ਸਿੰਘ ਬਾਦਲ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਝੂਠੀਆਂ ਪ੍ਰਾਪਤੀਆਂ ਦੇ ਸੋਹਲੇ ਗਾਉਣ ਦੀ ਬਜਾਏ ਲੋਕਾਂ ਸਾਹਮਣੇ ਸਪੱਸ਼ਟ ਕਰਨ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਬਰਗਾੜੀ ਘਟਨਾ ਅਤੇ ਨਸ਼ਿਆਂ ਨਾਲ ਹੋਈਆਂ ਹਜ਼ਾਰਾਂ ਨੌਜਵਾਨਾਂ ਦੀਆਂ ਮੌਤਾਂ ਦੀ ਜ਼ਿੰਮੇਵਾਰੀ ਕੌਣ ਲਵੇਗਾ।ਅੱਜ ਇੱਥੇ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ ਵੱਖ-ਵੱਖ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਅਕਸਰ ਹੀ ਦਮਗਜ਼ੇ ਮਾਰਦੇ ਹਨ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਵੱਡੇ ਪੱਧਰ ’ਤੇ ਵਿਕਾਸ ਹੋਇਆ ਹੈ ਪਰ ਜਦੋਂ ਬਰਗਾੜੀ ਘਟਨਾ ਵਿੱਚ ਬੇਕਸੂਰ ਲੋਕਾਂ ’ਤੇ ਗੋਲੀਆਂ ਚਲਾਉਣ ਜਾਂ ਨਸ਼ਿਆਂ ਦੀ ਅਲਾਮਤ ਦਾ ਮਸਲਾ ਉਠਦਾ ਹੈ ਤਾਂ ਉਹ ਚੁੱਪ ਵੱਟ ਲੈਂਦੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਨੇ ਸਾਡੇ ਨੌਜਵਾਨਾਂ ਦੀ ਨਸਲਕੁਸ਼ੀ ਕੀਤੀ ਹੈ ਜਿਸ ਨਾਲ ਅਕਾਲੀਆਂ ਦੇ ਬਦਅਮਨੀ ਵਾਲੇ ਲੰਮੇ ਸ਼ਾਸਨ ਦੀ ਅਸਲ ਤਸਵੀਰ ਸਾਹਮਣੇ ਆਉਂਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰ ਸੁਖ...