Sunday, August 16Malwa News
Shadow

Tag: punjabi news

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੀਵਰੇਜ ਬੋਰਡ ਅਤੇ ਜਨ ਸਿਹਤ , ਨਗਰ ਕੋਸਲ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

Local
ਜੈਤੋਂ/ਫ਼ਰੀਦਕੋਟ, 25 ਸਤੰਬਰ ()- ਹਾਲ ਹੀ ਵਿੱਚ ਬਲਾਕ ਜੈਤੋ ਦੇ ਵੱਖ-ਵੱਖ ਇਲਾਕਿਆਂ ਤੋਂ ਲਏ ਗਏ ਪੀਣ ਵਾਲੇ ਪਾਣੀ ਦੇ ਨਮੂਨਿਆਂ ਦੀ ਜਾਂਚ ਦੌਰਾਨ 6 ਆਰ.ਓ. ਦੇ ਪਾਣੀ ਨੂੰ ਪੀਣ ਯੋਗ ਨਹੀਂ ਪਾਇਆ ਗਿਆ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀਆਂ ਹਦਾਇਤਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ ਮੈਡਮ ਹਰਜੋਤ ਕੌਰ ਨੇ ਸੀਵਰੇਜ ਬੋਰਡ ਅਤੇ ਜਨ ਸਿਹਤ ਵਿਭਾਗ , ਨਗਰ ਕੋਂਸਲ ਜੈਤੋ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਲਦ ਤੋਂ ਜਲਦ ਖਰਾਬ ਆਰ.ਓ. ਮਸ਼ੀਨਾਂ ਨੂੰ ਠੀਕ ਕਰਕੇ ਲੋਕਾਂ ਨੂੰ ਦੁਬਾਰਾ ਪੀਣ ਯੋਗ ਪਾਣੀ ਮੁਹੱਈਆ ਕਰਵਾਇਆ ਜਾਵੇ। ਇਸਦੇ ਨਾਲ ਹੀ ਆਮ ਜਨਤਾ ਨੂੰ ਸੂਚਿਤ ਕੀਤਾ ਗਿਆ ਕਿ ਜਦ ਤੱਕ ਇਹ ਸਮੱਸਿਆ ਹੱਲ ਨਹੀਂ ਹੁੰਦੀ, ਓਦੋਂ ਤੱਕ ਉਹ ਵਾਟਰ ਵਰਕਸ ਸਪਲਾਈ ਦੇ ਪੀਣ ਵਾਲੇ ਪਾਣੀ ਦੀ ਵਰਤੋਂ ਹੀ ਕਰਨ। ਮੀਟਿੰਗ ਦੌਰਾਨ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਜਿਨ੍ਹਾਂ ਆਰ.ਓ. ਦਾ ਪਾਣੀ ਫੇਲ੍ਹ ਹੋਇਆ ਹੈ, ਉਨ੍ਹਾਂ ਵਿੱਚ ਸਦਰ ਥਾਣਾ ਜੈਤੋ, ਐੱਚ ਬੀ ਆਰ.ਓ. ਹਿੰਮਤਪੁਰਾ ਬਸਤੀ, ਗੁਰਮੇਲ ਸਿੰਘ ਪੁੱਤਰ ਮੰਗਲ ਸਿੰਘ (ਨ...

ਰਮਨ ਬਹਿਲ ਦੀ ਪ੍ਰੇਰਨਾ ਸਦਕਾ ਵਪਾਰ ਮੰਡਲ ਨੇ ਲੋੜਵੰਦਾਂ ਨੂੰ 90000 ਦੀ ਸਹਾਇਤਾ ਰਾਸ਼ੀ ਵੰਡੀ

Local
ਗੁਰਦਾਸਪੁਰ, 25 ਸਤੰਬਰ (         ) - ਸੀਨੀਅਰ ਆਗੂ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਵਪਾਰ ਮੰਡਲ ਗੁਰਦਾਸਪੁਰ ਨਾਲ ਸਬੰਧਿਤ ਉਨ੍ਹਾਂ ਦੇ ਸਾਥੀ ਇੱਕ ਵਾਰ ਫਿਰ ਲੋੜਵੰਦਾਂ ਦੀ ਮਦਦ ਲਈ ਅੱਗੇ ਆਏ ਹਨ। ਬੀਤੇ ਦਿਨੀਂ ਹੋਈਆਂ ਬਾਰਸ਼ਾਂ ਅਤੇ ਹੜ੍ਹਾਂ ਦੌਰਾਨ ਜਿਨ੍ਹਾਂ ਲੋੜਵੰਦ ਵਿਅਕਤੀਆਂ ਦੇ ਘਰਾਂ ਦਾ ਨੁਕਸਾਨ ਹੋਇਆ ਸੀ ਉਨ੍ਹਾਂ ਦੀ ਵਿੱਤੀ ਸਹਾਇਤਾ ਕਰਦਿਆਂ ਵਪਾਰ ਮੰਡਲ ਵੱਲੋਂ ਅੱਜ ਸ੍ਰੀ ਰਮਨ ਬਹਿਲ ਦੀ ਹਾਜ਼ਰੀ ਵਿੱਚ 5 ਪਰਿਵਾਰਾਂ ਨੂੰ 90,000 ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਭੇਟ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਮੁਹੱਲਾ ਇਸਲਾਮਾਬਾਦ ਗੁਰਦਾਸਪੁਰ ਦੇ ਵਸਨੀਕ ਅਸ਼ੋਕ ਕੁਮਾਰ, ਨੰਗਲ ਕੋਟਲੀ ਦੇ ਵਸਨੀਕ ਲਖਵਿੰਦਰ ਸਿੰਘ, ਪੁਰਾਣਾ ਬਜ਼ਾਰ ਗੁਰਦਾਸਪੁਰ ਦੇ ਵਾਸੀ ਅਨਿਲ ਸ਼ਰਮਾ ਅਤੇ ਗੀਤਾ ਭਵਨ ਰੋਡ ਇਲਾਕੇ ਦੀ ਨਿਵਾਸੀ ਸ਼ੋਭਾ ਰਾਣੀ ਜਿਨ੍ਹਾਂ ਦੇ ਘਰਾਂ ਨੂੰ ਬਾਰਸ਼ਾਂ ਕਾਰਨ ਨੁਕਸਾਨ ਪਹੁੰਚਿਆ ਸੀ ਨੂੰ 20-20 ਹਜ਼ਾਰ ਰੁਪਏ ਦਾ ਚੈੱਕ ਦਿੱਤੇ ਗਏ ਜਦਕਿ ਤ੍ਰਿਮੋ ਰੋਡ ਗੁਰਦਾਸਪੁਰ ਦੇ ਵਸਨੀਕ ਸ਼ਾਮ ਲਾਲ ਨੂੰ 10000 ਰੁਪਏ ਦਾ ਚੈੱ...

‘ਯੁੱਧ ਨਸ਼ਿਆਂ ਵਿਰੁੱਧ’ ਦਾ 208ਵਾਂ ਦਿਨ: ਪੰਜਾਬ ਪੁਲਿਸ ਵੱਲੋਂ 8.7 ਕਿਲੋ ਹੈਰੋਇਨ ਅਤੇ 5 ਕਿਲੋ ਅਫ਼ੀਮ ਸਮੇਤ 91 ਨਸ਼ਾ ਤਸਕਰ ਕਾਬੂ

Hot News
ਚੰਡੀਗੜ, 25 ਸਤੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 208ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 353 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 74 ਐਫਆਈਆਰਜ਼ ਦਰਜ ਕਰਕੇ 91 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 208 ਦਿਨਾਂ ਵਿੱਚ ਗਿ੍ਰਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 30,944 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 8.7 ਕਿਲੋ ਹੈਰੋਇਨ, 13 ਕਿਲੋ ਭੁੱਕੀ, 5 ਕਿਲੋ ਅਫ਼ੀਮ, 1113 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8100 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈ...

ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ‘ਚ ਡਿਪਟੀ ਡਾਇਰੈਕਟਰ ਸਿੰਗਲਾ ਤੇ ਉਸ ਦੇ ਪਰਿਵਾਰ ਵੱਲੋਂ ਬਣਾਈਆਂ ਗੈਰ-ਕਾਨੂੰਨੀ ਜਾਇਦਾਦਾਂ ਜ਼ਬਤ

Hot News
ਚੰਡੀਗੜ੍ਹ, 25 ਸਤੰਬਰ, 2025 – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਇੱਕ ਕੇਸ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ, ਉਸ ਦੀ ਪਤਨੀ ਰਚਨਾ ਸਿੰਗਲਾ ਅਤੇ ਉਸ ਦੇ ਪੁੱਤਰ ਸਵਰਾਜ ਸਿੰਗਲਾ ਅਤੇ ਸਿਧਾਰਥ ਸਿੰਗਲਾ ਦੀਆਂ ਦੀਆਂ 8 ਜਾਇਦਾਦਾਂ ਅਤੇ ਤਿੰਨ ਬੈਂਕ ਖਾਤੇ ਜ਼ਬਤ ਕੀਤੇ ਗਏ ਹਨ। ਇਹ ਕਾਰਵਾਈ ਉਕਤ ਮੁਲਜ਼ਮਾਂ ਵਿਰੁੱਧ ਚੱਲ ਰਹੇ ਅਪਰਾਧਿਕ ਮਾਮਲਿਆਂ ਵਿੱਚ ਅਦਾਲਤ ਵੱਲੋਂ ਜਾਰੀ ਹੁਕਮਾਂ ਉਪੰਰਤ ਅਮਲ ਵਿੱਚ ਲਿਆਂਦੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ "ਰਾਜ ਬਨਾਮ ਰਾਕੇਸ਼ ਕੁਮਾਰ ਸਿੰਗਲਾ ਅਤੇ ਹੋਰ" ਸਿਰਲੇਖ ਹੇਠ 19 ਅਪ੍ਰੈਲ, 2023 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(ਬੀ) ਅਤੇ 13(2) ਅਤੇ ਆਈ.ਪੀ.ਸੀ. ਦੀ ਧਾਰਾ 120-ਬੀ ਤਹਿਤ ਦਰਜ ਐਫ.ਆਈ.ਆਰ. ਨੰਬਰ 8 ਦੇ ਸਬੰਧ ਵਿੱਚ ਚਲਦੇ ਮੁਕੱਦਮੇ ਦੌਰਾਨ ਲੁਧਿਆਣਾ ਦੀ ਅਦਾਲਤ ਵੱਲੋਂ ਜ਼ਬਤੀ ਦਾ ਹੁਕਮ ਜਾਰੀ ਕੀਤਾ ਗਿਆ ਹੈ। ਜ਼ਬਤ ਕੀਤੀਆਂ ਗਈਆਂ ਜਾਇਦਾਦਾਂ ਵਿੱਚ ...

ਕਿਸਾਨਾਂ ਦੀ ਬੈਂਕਿੰਗ ਸੇਵਾਵਾਂ ਤੱਕ ਸੌਖਾਲੀ ਪਹੁੰਚ ਲਈ ਮੰਡੀਆਂ ਵਿੱਚ 29 ਹੋਰ ਏ.ਟੀ.ਐਮ. ਲਾਏ ਜਾਣਗੇ: ਹਰਚੰਦ ਸਿੰਘ ਬਰਸਟ

Hot News
ਚੰਡੀਗੜ੍ਹ/ਐਸ.ਏ.ਐਸ.ਨਗਰ, 25 ਸਤੰਬਰ: ਪੰਜਾਬ ਮੰਡੀ ਬੋਰਡ ਵੱਲੋਂ ਮਾਲੀਆ ਸਿਰਜਣ ਅਤੇ ਕਿਸਾਨਾਂ ਦੀ ਬੈਂਕਿੰਗ ਸੇਵਾਵਾਂ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਲਈ 14 ਜ਼ਿਲ੍ਹਿਆਂ ਵਿੱਚ 29 ਹੋਰ ਏ.ਟੀ.ਐਮ. ਲਗਾਏ ਗਏ ਹਨ। ਦੱਸਣਯੋਗ ਹੈ ਕਿ ਪਟਿਆਲਾ ਤੇ ਜਲੰਧਰ ਦੀਆਂ ਮੰਡੀਆਂ ਵਿੱਚ ਚਾਰ ਏਟੀਐਮਜ਼ ਚਾਲੂ ਹੋ ਚੁੱਕੇ ਹਨ। ਮੋਹਾਲੀ ਸਥਿਤ ਮੁੱਖ ਦਫ਼ਤਰ ਵਿਖੇ ਬੋਰਡ ਆਫ਼ ਡਾਇਰੈਕਟਰਜ਼ (ਬੀ.ਓ.ਡੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਇਹ ਏ.ਟੀ.ਐਮ. ਬੈਂਕਿੰਗ ਸੇਵਾਵਾਂ ਤੱਕ ਕਿਸਾਨਾਂ ਅਤੇ ਆਮ ਲੋਕਾਂ ਦੀ ਆਸਾਨ ਪਹੁੰਚ ਨੂੰ ਯਕੀਨੀ ਬਣਾ ਕੇ ਉਨ੍ਹਾਂ ਦਾ ਸਮਾਂ ਅਤੇ ਮਿਹਨਤ ਦੋਵਾਂ ਦੀ ਬੱਚਤ ਕਰਦਿਆਂ ਉਨ੍ਹਾਂ ਲਈ ਬੇਹੱਦ ਲਾਭਦਾਇਕ ਸਾਬਤ ਹੋ ਰਹੇ ਹਨ ਅਤੇ ਪੰਜਾਬ ਮੰਡੀ ਬੋਰਡ ਦੇ ਮਾਲੀਏ ਵਿੱਚ ਵੀ ਵਾਧਾ ਕਰ ਰਹੇ ਹਨ। ਚੇਅਰਮੈਨ ਨੇ ਦੱਸਿਆ ਕਿ ਮੀਟਿੰਗ ਦੌਰਾਨ ਮੰਡੀ ਬੋਰਡ ਨਾਲ ਸਬੰਧਤ ਵੱਖ-ਵੱਖ ਮੁੱਖ ਏਜੰਡਿਆਂ 'ਤੇ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਕਈ ਮਹੱਤਵਪੂਰਨ ਫੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਫੈਸਲਿਆਂ ਨੂੰ ਜਲ...

ਸਰਹੱਦ ਪਾਰੋਂ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਵਿੱਚ ਸ਼ਾਮਲ ਛੇ ਵਿਅਕਤੀ 4 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ

Hot News
ਚੰਡੀਗੜ੍ਹ/ਅੰਮ੍ਰਿਤਸਰ, 25 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਇਤਲਾਹ ‘ਤੇ ਕਾਰਵਾਈ ਕਰਦਅਿਾਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਵੱਡੇ ਨਸ਼ਾ ਅਤੇ ਹਥਿਆਰ ਤਸਕਰੀ  ਨੈੱਟਵਰਕ ਦੇ ਛੇ ਕਾਰਕੁਨਾਂ ਨੂੰ , 4.03 ਕਿਲੋ ਹੈਰੋਇਨ ਅਤੇ 2 ਅਤਿ-ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ ਕਰਕੇ, ਗਿਰੋਹ ਨੂੰ ਬੇਅਸਰ ਕਰ ਦਿੱਤਾ ਹੈ।ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।   ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਿਰੋਜ਼ਪੁਰ ਦੇ ਪਿੰਡ ਮੁੱਲਾ ਰਹੀਮਾ ਉਤਾਰ ਦੇ ਰਹਿਣ ਵਾਲੇ ਜਗੀਰ ਸਿੰਘ ਉਰਫ਼ ਸੁੱਚਾ (35), ਫਿਰੋਜ਼ਪੁਰ ਦੇ ਪਿੰਡ ਚਾਹ ਬੋਹੜੀਆ ਦੇ ਰਹਿਣ ਵਾਲੇ ਅੰਗਰੇਜ ਸਿੰਘ (20), ਤਰਨਤਾਰਨ ਦੇ ਮਸਤਗੜ੍ਹ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ (30), ਤਰਨਤਾਰਨ ਦੇ ਮਸਤਗੜ੍ਹ ਦੇ ਰਹਿਣ ਵਾਲੇ ਪਲਵਿੰਦਰ ਸਿੰਘ (35), ਫਿਰੋਜ਼ਪੁਰ ਦੀ ਘਿੰਨੀਵਾਲਾ ਕੈਨਾਲ ਕਲੋਨੀ ਦੇ ਰਹਿਣ ਵਾਲੇ ਲਖਵਿੰਦਰ ਸਿੰਘ ਉਰਫ...

ਉਮੀਦ ਦੇ ਬੀਜ: ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਫ਼ਤ ਦੇਵੇਗੀ 2 ਲੱਖ ਕੁਇੰਟਲ ਕਣਕ ਦਾ ਬੀਜ

Hot News
ਚੰਡੀਗੜ੍ਹ, 25 ਸਤੰਬਰ:- ਹਾਲ ਹੀ ‘ਚ ਆਏ ਭਿਆਨਕ ਹੜ੍ਹਾਂ ਨਾਲ ਝੰਬੇ ਕਿਸਾਨਾਂ ਦੀ ਸਹਾਇਤਾ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਕਿਸਾਨਾਂ ਨੂੰ ਆਗਾਮੀ ਹਾੜ੍ਹੀ ਸੀਜ਼ਨ ਲਈ ਦੋ ਲੱਖ ਕੁਇੰਟਲ ਉੱਚ-ਗੁਣਵੱਤਾ ਵਾਲਾ ਕਣਕ ਦਾ ਬੀਜ ਮੁਫ਼ਤ ਦਿੱਤਾ ਜਾਵੇਗਾ। ਇਹ ਐਲਾਨ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਪ੍ਰੈਸ ਕਾਨਫਰੰਸ ਵਿੱਚ ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਵੀ ਮੌਜੂਦ ਸਨ। ਸ. ਖੁੱਡੀਆਂ ਨੇ ਕਿਹਾ ਕਿ ਇਹ ਸਹਾਇਤਾ, ਜਿਸ ‘ਤੇ ਲਗਭਗ 74 ਕਰੋੜ ਰੁਪਏ ਖ਼ਰਚ ਆਵੇਗਾ, ਦਾ ਉਦੇਸ਼  ਸਾਉਣੀ ਸੀਜ਼ਨ-2025 ਦੌਰਾਨ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਨੁਕਸਾਨੇ ਗਏ 5 ਲੱਖ ਏਕੜ ਖੇਤੀਬਾੜੀ ਰਕਬੇ ਦੀਆਂ ਬਿਜਾਈ ਸਬੰਧੀ ਲੋੜਾਂ ਨੂੰ ਪੂਰਾ ਕਰਨਾ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੱਡਾ ਨੁਕਸਾਨ ਪਹੁੰਚਾਇਆ ਹੈ, ਜਿਸ ਨਾਲ ਝੋਨੇ, ਨਰਮੇ ਅਤੇ ਮੱਕੀ ਦੀ ਖੜ੍ਹੀ ਫਸਲ ਤਬਾਹ ਹੋ ਗਈ ਅਤੇ ਵੱਡੀ...

14 ਜ਼ਿਲ੍ਹਿਆਂ ਦੇ 72 ਜਲ ਸਰੋਤਾਂ ਦੀ ਵੈਟਲੈਂਡਜ਼ (ਸੁਰੱਖਿਆ ਅਤੇ ਪ੍ਰਬੰਧਨ) ਨਿਯਮਾਂ, 2017 ਦੇ ਤਹਿਤ ਨੋਟੀਫਿਕੇਸ਼ਨ ਲਈ ਸਿਫਾਰਿਸ਼

Hot News
ਚੰਡੀਗੜ੍ਹ, ਸਤੰਬਰ 25:-  ਵਣ ਮੰਤਰੀ, ਪੰਜਾਬ ਸ਼੍ਰੀ ਲਾਲ ਚੰਦ ਕਟਾਰੂਚੱਕ ਦੀ ਪ੍ਰਧਾਨਗੀ ਹੇਠ ਰਾਜ ਵਿੱਚ ਵੈਟਲੈਂਡਾਂ ਦੀ ਸੰਭਾਲ ਦੀਆਂ ਪਹਿਲਕਦਮੀਆਂ ਦੀ ਸਮੀਖਿਆ ਕਰਨ ਲਈ ਪੰਜਾਬ ਰਾਜ ਵੈਟਲੈਂਡ ਅਥਾਰਟੀ ਦੀ ਤੀਜ਼ੀ ਮੀਟਿੰਗ ਹੋਈ। WP(C) ਨੰ. 304/2018 - ਆਨੰਦ ਆਰੀਆ ਬਨਾਮ ਭਾਰਤ ਸਰਕਾਰ ਦੇ ਮਾਮਲੇ ਵਿੱਚ, ਮਾਣਯੋਗ ਸੁਪਰੀਮ ਕੋਰਟ ਵੱਲੋਂ ਰਾਜ/ਕੇਂਦਰ ਸ਼ਾਸਿਤ ਪ੍ਰਦੇਸ਼ ਵੈਟਲੈਂਡ ਅਥਾਰਟੀ ਨੂੰ ਹਰੇਕ ਵੈਟਲੈਂਡ ਦੀਆਂ ਵੈਟਲੈਂਡ ਸੀਮਾਵਾਂ ਦੀ ਜ਼ਮੀਨੀ ਸੱਚਾਈ ਦੇ ਨਾਲ-ਨਾਲ ਹੱਦਬੰਦੀ ਨੂੰ ਪੂਰਾ ਕਰਕੇ ਪਛਾਣ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਪੰਜਾਬ ਦੀਆਂ ਜ਼ਿਲ੍ਹਾ ਵੈਟਲੈਂਡ ਕਮੇਟੀਆਂ ਦੁਆਰਾ ਪਛਾਣੇ ਗਏ 1143 ਜਲ ਸਰੋਤਾਂ ਦੀ ਜ਼ਮੀਨੀ ਸੱਚਾਈ, ਡਿਜੀਟਲ ਮੈਪਿੰਗ ਅਤੇ ਮੁਲਾਂਕਣ ਤੋਂ ਬਾਅਦ, 14 ਜ਼ਿਲ੍ਹਿਆਂ ਦੇ 72 ਜਲ ਸਰੋਤਾਂ ਨੂੰ ਵੈਟਲੈਂਡਜ਼ (ਸੁਰੱਖਿਆ ਅਤੇ ਪ੍ਰਬੰਧਨ) ਨਿਯਮਾਂ, 2017 ਦੇ ਤਹਿਤ ਨੋਟੀਫਿਕੇਸ਼ਨ ਲਈ ਸਿਫਾਰਿਸ਼ ਕੀਤੀ ਗਈ ਹੈ । ਇਨ੍ਹਾਂ ਵਿੱਚ ਅੰਮ੍ਰਿਤਸਰ (2), ਬਰਨਾਲਾ (8), ਫਰੀਦਕੋਟ (2), ਫਹਿਤਗੜ੍ਹ ਸਹਿਬ (12), ਫਾਜ਼ਿਲਕਾ (8), ਫਿਰੋਜ਼ਪੁਰ (3), ਜਲੰਧਰ (2), ਕ...

ਓ.ਟੀ.ਐਸ. ਨੀਤੀ ਦਾ ਮਕਸਦ ‘ਬਿਮਾਰ’ ਚੌਲ ਮਿੱਲਾਂ ਨੂੰ ਮੁੜ ਕਾਰਜਸ਼ੀਲ ਕਰ ਕੇ ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨਾ: ਲਾਲ ਚੰਦ ਕਟਾਰੂਚੱਕ

Punjab News
ਚੰਡੀਗੜ੍ਹ, ਸਤੰਬਰ 25:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖਰੀਦ ਪ੍ਰਕਿਰਿਆ ਨਾਲ ਜੁੜੇ ਹਰ ਭਾਈਵਾਲ ਦੀ ਭਲਾਈ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਸੂਬੇ ਦੇ ਚੌਲ ਮਿੱਲ ਮਾਲਿਕ ਵੀ ਇਸ ਖਰੀਦ ਪ੍ਰਕਿਰਿਆ ਦਾ ਇੱਕ ਅਹਿਮ ਅੰਗ ਹਨ। ਇਸੇ ਨੂੰ ਮੁੱਖ ਰੱਖ ਕੇ ਪੰਜਾਬ ਕੈਬਨਿਟ ਨੇ ਚੌਲ ਮਿੱਲਾਂ ਲਈ ਵਨ ਟਾਇਮ ਸੈਟਲਮੈਂਟ (ਓ.ਟੀ.ਐਸ.) 2025 ਲਿਆਉਣ ਨੂੰ ਬੀਤੇ ਦਿਨੀਂ ਮਨਜ਼ੂਰੀ ਦੇ ਦਿੱਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ 2024-25 ਤੱਕ 1688 ਮਿੱਲਰਾਂ ਵੱਲ ਤਕਰੀਬਨ 12000 ਕਰੋੜ ਰੁਪਇਆ ਬਕਾਇਆ ਹੈ ਜਿਸ ਵਿੱਚ 10000 ਕਰੋੜ ਵਿਆਜ ਤੇ 2181 ਕਰੋੜ ਰੁਪਏ ਮੂਲ ਰਕਮ ਸ਼ਾਮਿਲ ਹੈ। ਇਸ ਨਵੀਂ ਓਟੀਐਸ ਨੀਤੀ ਤਹਿਤ ਮਿੱਲਰਾਂ ਨੂੰ ਮੂਲ ਰਕਮ ਦਾ ਅੱਧਾ ਹਿੱਸਾ ਤਾਰਨਾ ਪਵੇਗਾ। ਮੰਤਰੀ ਨੇ ਇਹ ਵੀ ਕਿਹਾ ਕਿ ਨੋਟੀਫਿਕੇਸ਼ਨ ਦੇ 1 ਮਹੀਨੇ ਅੰਦਰ ਡਿਫਾਲਟਰ ਮਿੱਲਰ ਅਨਾਜ ਖਰੀਦ ਪੋਰਟਲ ਉੱਤੇ ਅਰਜ਼ੀ ਦੇ ਸਕਦੇ ਹਨ ਜਾਂ ਤੁਰੰਤ ਵੀ ਬਕਾਇਆ ਰਕਮ ਜਮਾਂ ਕਰਵਾ ਸਕਦੇ...

ਮੋਹਾਲੀ ਵਿੱਚ 300 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਇਨਫੋਸਿਸ ਲਿਮਟਡ : ਕੈਬਨਿਟ ਮੰਤਰੀ ਸੰਜੀਵ ਅਰੋੜਾ

Breaking News
ਚੰਡੀਗੜ੍ਹ, 25 ਸਤੰਬਰ 2025:- ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਦੇ ਉਦਯੋਗ ਅਤੇ ਵਣਜ ਨੂੰ ਹੋਰ ਹੁਲਾਰਾ ਦੇਣ ਅਤੇ ਸੂਬੇ ਵਿੱਚ ਉੱਚ ਆਰਥਿਕ ਵਿਕਾਸ ਦਾ ਰਾਹ ਪੱਧਰਾ ਕਰਨ ਲਈ ਇਨਫੋਸਿਸ ਲਿਮਟਿਡ ਆਪਣੇ ਕਾਰੋਬਾਰ ਨੂੰ ਹੋਰ ਵਿਸਤਾਰ ਕਰਨ ਲਈ ਮੋਹਾਲੀ ਵਿੱਚ ਲਗਭਗ 300 ਕਰੋੜ ਰੁਪਏ ਦਾ ਨਿਵੇਸ਼ ਕਰੇਗੀ। ਇਸ ਨਾਲ 2500 ਵਿਅਕਤੀਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਅਤੇ 210 ਵਿਅਕਤੀਆਂ ਨੂੰ ਅਸਿੱਧੇ ਤੌਰ ਤੇ ਰੁਜ਼ਗਾਰ ਦੇ ਮੌਕਿਆਂ ਖੁੱਲ੍ਹਣਗੇ। ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਨਫੋਸਿਸ ਲਿਮਟਿਡ 2017 ਤੋਂ ਮੋਹਾਲੀ ਵਿੱਚ ਮੌਜੂਦ ਹੈ ਅਤੇ ਇਸ ਸਮੇਂ ਲਗਭਗ 900 ਕਰਮਚਾਰੀ ਇਥੇ ਕੰਮ ਕਰ ਰਹੇ ਹਨ। ਆਪਣੇ ਕਾਰੋਬਾਰ ਨੂੰ ਵਧਾਉਣ ਅਤੇ ਸਥਾਨਕ ਪ੍ਰਤਿਭਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਭ ਪਹੁੰਚਾਉਣ ਲਈ, ਕੰਪਨੀ ਰਣਨੀਤਕ ਤੌਰ `ਤੇ ਨਾ ਸਿਰਫ਼ ਆਪਣੇ ਕਾਰਜਾਂ ਦਾ ਪੜਾਅਵਾਰ ਢੰਗ ਨਾਲ ਵਿਸਥਾਰ ਕਰ ਰਹੀ ਹੈ ਸਗੋਂ ਇਸ ਨਾਲ ਟਿਕਾਊ ਵਿਕਾਸ ਅਤੇ ਵੱਡੇ ਪੱਧਰ ‘ਤੇ ਖੇਤਰੀ ਸ਼ਮੂ...